Revised Common Lectionary (Complementary)
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
44 “ਉਹ ਸਾਰੇ ਬੰਦੇ ਜਿਹੜੇ ਤੇਰੇ ਬਾਰੇ ਗੱਲਾਂ ਕਰਦੇ ਹਨ ਹੁਣ ਉਨ੍ਹਾਂ ਕੋਲ ਆਖਣ ਲਈ ਇੱਕ ਹੋਰ ਗੱਲ ਵੀ ਹੋਵੇਗੀ। ਉਹ ਆਖਣਗੇ, ‘ਜਿਹੀ ਮਾਂ ਤੇਹੀ ਧੀ।’ 45 ਤੂੰ ਆਪਣੀ ਮਾਂ ਦੀ ਧੀ ਹੈਂ। ਤੂੰ ਆਪਣੇ ਪਤੀ ਜਾਂ ਆਪਣੇ ਬੱਚਿਆਂ ਦਾ ਕੋਈ ਧਿਆਨ ਨਹੀਂ ਰੱਖਦੀ। ਤੂੰ ਬਿਲਕੁਲ ਆਪਣੀ ਭੈਣ ਵਰਗੀ ਹੈਂ। ਤੁਸੀਂ ਦੋਹਾਂ ਨੇ ਆਪਣੇ ਪਤੀ ਅਤੇ ਆਪਣੇ ਬੱਚਿਆਂ ਨੂੰ ਨਫ਼ਰਤ ਕੀਤੀ। ਤੁਸੀਂ ਬਿਲਕੁਲ ਆਪਣੇ ਮਾਪਿਆਂ ਵਰਗੀਆਂ ਹੋਂ। ਤੁਹਾਡੀ ਮਾਂ ਹਿੱਤੀ ਸੀ ਅਤੇ ਤੁਹਾਡਾ ਪਿਤਾ ਅਮੂਰੀ ਸੀ। 46 ਤੇਰੀ ਵੱਡੀ ਭੈਣ ਸਾਮਰਿਯਾ ਸੀ। ਉਹ ਤੇਰੇ ਉੱਤਰ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ। ਅਤੇ ਤੇਰੀ ਛੋਟੀ ਭੈਣ ਸਦੂਮ ਸੀ। [a] ਉਹ ਤੇਰੇ ਦੱਖਣ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ। 47 ਤੂੰ ਉਨ੍ਹਾਂ ਵਰਗੀਆਂ ਹੀ ਭਿਆਨਕ ਗੱਲਾਂ ਕੀਤੀਆਂ। ਪਰ ਤੂੰ ਤਾਂ ਉਨ੍ਹਾਂ ਨਾਲੋਂ ਵੀ ਵੱਧੇਰੇ ਮਾੜੀਆਂ ਗੱਲਾਂ ਕੀਤੀਆਂ! 48 ਮੈਂ ਯਹੋਵਾਹ ਅਤੇ ਪ੍ਰਭੂ ਹਾਂ। ਮੈਂ ਜੀਵਿਤ ਹਾਂ। ਅਤੇ ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਤੇਰੀ ਭੈਣ ਸਦੂਮ ਅਤੇ ਉਸ ਦੀਆਂ ਧੀਆਂ ਨੇ ਉਨੀਆਂ ਮਾੜੀਆਂ ਗੱਲਾਂ ਨਹੀਂ ਕੀਤੀਆਂ ਜੋ ਤੂੰ ਅਤੇ ਤੇਰੀਆਂ ਧੀਆਂ ਨੇ ਕੀਤੀਆਂ ਹਨ।”
49 ਪਰਮੇਸ਼ੁਰ ਨੇ ਆਖਿਆ, “ਤੇਰੀ ਭੈਣ ਸਦੂਮ ਅਤੇ ਉਸਦੀਆਂ ਧੀਆਂ ਗੁਮਾਨੀ ਸਨ, ਉਨ੍ਹਾਂ ਕੋਲ ਖਾਣ ਨੂੰ ਬਹੁਤ ਕੁਝ ਸੀ ਅਤੇ ਉਨ੍ਹਾਂ ਕੋਲ ਵਿਹਲਾ ਸਮਾਂ ਬਹੁਤ ਸੀ। ਅਤੇ ਉਨ੍ਹਾਂ ਨੇ ਗਰੀਬ ਬੇਸਹਾਰਾ ਲੋਕਾਂ ਦੀ ਸਹਾਇਤਾ ਨਹੀਂ ਕੀਤੀ। 50 ਸਦੂਮ ਅਤੇ ਉਸਦੀਆਂ ਧੀਆਂ ਇੰਨੀਆਂ ਗੁਮਾਨੀ ਹੋ ਗਈਆਂ ਸਨ ਕਿ ਮੇਰੇ ਸਾਹਮਣੇ ਹੀ ਭਿਆਨਕ ਗੱਲਾਂ ਕਰਨ ਲੱਗ ਪਈਆਂ ਸਨ। ਅਤੇ ਜਦੋਂ ਮੈਂ ਉਨ੍ਹਾਂ ਨੂੰ ਉਹ ਗੱਲਾਂ ਕਰਦਿਆਂ ਦੇਖਿਆ ਤਾਂ ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ।”
51 ਪਰਮੇਸ਼ੁਰ ਨੇ ਆਖਿਆ, “ਅਤੇ ਸਾਮਰੀਆਂ ਨੇ ਤੇਰੇ ਕੀਤੇ ਮੰਦੇ ਕਾਰਿਆਂ ਨਾਲੋਂ ਸਿਰਫ਼ ਅੱਧੇ ਹੀ ਕੀਤੇ। ਤੂੰ ਸਾਮਰੀਆਂ ਨਾਲੋਂ ਬਹੁਤ ਸਾਰੇ ਵੱਧੇਰੇ ਭਿਆਨਕ ਕਾਰੇ ਕੀਤੇ! ਤੂੰ ਆਪਣੀਆਂ ਭੈਣਾਂ ਨਾਲੋਂ ਵੱਧੇਰੇ ਭਿਆਨਕ ਗੱਲਾਂ ਕੀਤੀਆਂ ਹਨ। ਤੇਰੇ ਮੁਕਾਬਲੇ ਵਿੱਚ ਸਦੂਮ ਅਤੇ ਸਾਮਰੀਆਂ ਚੰਗੀਆਂ ਦਿਖਾਈ ਦਿੰਦੀਆਂ ਹਨ। 52 ਇਸ ਲਈ ਤੈਨੂੰ ਆਪਣੀ ਸ਼ਰਮਿੰਦਗੀ ਸਹਾਰਨੀ ਪਵੇਗੀ। ਤੂੰ ਆਪਣੇ ਮੁਕਾਬਲੇ ਆਪਣੀਆਂ ਭੈਣਾਂ ਨੂੰ ਸੋਹਣੀਆਂ ਬਣਾ ਦਿੱਤਾ ਹੈ। ਤੂੰ ਭਿਆਨਕ ਗੱਲਾਂ ਕੀਤੀਆਂ ਹਨ ਇਸ ਲਈ ਤੈਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ।”
1 ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।
2 ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।
ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ
3 ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ। 4 ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
5 ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ; 6 ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ; 7 ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ। 8 ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ। 9 ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।
10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ। 11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।
2010 by World Bible Translation Center