Revised Common Lectionary (Complementary)
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
53 ਪਰਮੇਸ਼ੁਰ ਨੇ ਆਖਿਆ, “ਮੈਂ ਸਦੂਮ ਅਤੇ ਉਸ ਦੇ ਆਲੇ-ਦੁਆਲੇ ਦੇ ਕਸਬਿਆਂ ਨੂੰ ਤਬਾਹ ਕਰ ਦਿੱਤਾ। ਅਤੇ ਮੈਂ ਇਸਦੇ ਦੁਾਅਲੇ ਦੇ ਸਮਾਰੀਆਂ ਨੂੰ ਤਬਾਹ ਕਰ ਦਿੱਤਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਤਬਾਹ ਕਰ ਦਿਆਂਗਾ। ਪਰ ਮੈਂ ਉਨ੍ਹਾਂ ਸ਼ਹਿਰਾਂ ਨੂੰ ਫ਼ੇਰ ਉਸਾਰਾਂਗਾ। ਅਤੇ (ਯਰੂਸ਼ਲਮ,) ਮੈਂ ਤੈਨੂੰ ਵੀ ਫ਼ੇਰ ਉਸਾਰਾਂਗਾ। 54 ਇਸ ਲਈ ਤੂੰ ਤੇਰੀਆਂ ਕੀਤੀਆਂ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਅਤੇ ਉਨ੍ਹਾਂ ਤੇ ਸ਼ਰਮਸਾਰ ਹੋਵੇਂਗੀ ਅਤੇ ਇਹ ਉਨ੍ਹਾਂ ਹੋਰਨਾਂ ਸ਼ਹਿਰਾਂ ਨੂੰ ਕੁਝ ਦਿਲਾਸਾ ਦੇਵੇਗੀ। 55 ਇਸ ਲਈ ਤੈਨੂੰ ਅਤੇ ਤੇਰੀਆਂ ਭੈਣਾਂ ਨੂੰ ਫ਼ੇਰ ਉਸਾਰਿਆ ਜਾਵੇਗਾ। ਸਦੂਮ ਅਤੇ ਉਸ ਦੇ ਦੁਆਲੇ ਦੇ ਨਗਰਾਂ, ਸਾਮਰੀਆਂ ਅਤੇ ਉਸ ਦੇ ਦੁਆਲੇ ਦੇ ਨਗਰਾਂ ਅਤੇ ਤੈਨੂੰ ਅਤੇ ਤੇਰੇ ਦੁਆਲੇ ਦੇ ਨਗਰਾਂ ਨੂੰ ਫ਼ੇਰ ਉਸਾਰਿਆ ਜਾਵੇਗਾ।”
56 ਪਰਮੇਸ਼ੁਰ ਨੇ ਆਖਿਆ, “ਅਤੀਤ ਵਿੱਚ ਤੂੰ ਗੁਮਾਨੀ ਸੀ ਅਤੇ ਆਪਣੀ ਭੈਣ ਸਦੂਮ ਦਾ ਮਜ਼ਾਕ ਉਡਾਉਂਦੀ ਸੀ। ਪਰ ਤੂੰ ਫੇਰ ਇਸ ਤਰ੍ਹਾਂ ਨਹੀਂ ਕਰੇਗੀ। 57 ਅਜਿਹਾ ਤੂੰ ਸਜ਼ਾ ਮਿਲਣ ਤੋਂ ਪਹਿਲਾਂ ਕੀਤਾ ਸੀ, ਇਸਤੋਂ ਪਹਿਲਾਂ ਕਿ ਤੇਰੇ ਗਵਾਂਢੀ ਤੇਰਾ ਮਜ਼ਾਕ ਉਡਾਉਣਾ ਸ਼ੁਰੂ ਕਰ ਦੇਣ। ਅਦੋਮ ਅਤੇ ਫ਼ਿਲਿਸਤੀਆਂ ਦੇ ਨਗਰ ਹੁਣ ਤੇਰਾ ਮਜ਼ਾਕ ਉਡਾ ਰਹੇ ਹਨ। 58 ਹੁਣ ਤੈਨੂੰ ਆਪਣੇ ਭਿਆਨਕ ਕਾਰਿਆਂ ਲਈ ਅਵੱਸ਼ ਦੁੱਖ ਭੋਗਣਾ ਪਵੇਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
God Remains Faithful
59 ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਮੈਂ ਤੇਰੇ ਨਾਲ ਓਹੋ ਜਿਹਾ ਵਿਹਾਰ ਕਰਾਂਗਾ ਜਿਹੋ ਜਿਹਾ ਤੂੰ ਮੇਰੇ ਨਾਲ ਕੀਤਾ ਸੀ! ਤੂੰ ਆਪਣੀ ਸ਼ਾਦੀ ਦੇ ਇਕਰਾਰਨਾਮੇ ਨੂੰ ਤੋੜਿਆ। ਤੂੰ ਸਾਡੇ ਇਕਰਾਰਨਾਮੇ ਦਾ ਆਦਰ ਨਹੀਂ ਕੀਤਾ। 60 ਪਰ ਮੈਂ ਓਸ ਇਕਰਾਰਨਾਮੇ ਨੂੰ ਚੇਤੇ ਰੱਖਾਂਗਾ ਜਿਹੜਾ ਅਸੀਂ ਓਸ ਵੇਲੇ ਕੀਤਾ ਸੀ ਜਦੋਂ ਤੂੰ ਜਵਾਨ ਸੈਂ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਹ ਹਮੇਸ਼ਾ ਰਹੇਗਾ! 61 ਮੈਂ ਤੇਰੀਆਂ ਭੈਣਾਂ ਨੂੰ ਤੇਰੇ ਕੋਲ ਲਿਆਵਾਂਗਾ। ਅਤੇ ਮੈਂ ਉਨ੍ਹਾਂ ਨੂੰ ਤੇਰੀਆਂ ਧੀਆਂ ਬਣਾ ਦਿਆਂਗਾ। ਇਹ ਗੱਲ ਸਾਡੇ ਇਕਰਾਰਨਾਮੇ ਵਿੱਚ ਨਹੀਂ ਸੀ ਪਰ ਮੈਂ ਤੇਰੇ ਲਈ ਅਜਿਹਾ ਕਰਾਂਗਾ। ਫ਼ੇਰ ਤੂੰ ਉਨ੍ਹਾਂ ਭਿਆਨਕ ਗੱਲਾਂ ਨੂੰ ਚੇਤੇ ਕਰੇਗੀ ਜੋ ਤੂੰ ਕੀਤੀਆਂ ਸਨ ਅਤੇ ਤੂੰ ਸ਼ਰਮਸਾਰ ਹੋ ਜਾਵੇਂਗੀ। 62 ਇਸ ਲਈ ਮੈਂ ਇਕਰਾਰਨਾਮਾ ਪੁਨਰ-ਸਬਾਪਤ ਕਰਾਂਗਾ ਅਤੇ ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਹਾਂ। 63 ਮੈਂ ਤੇਰੇ ਨਾਲ ਚੰਗਾ ਵਿਹਾਰ ਕਰਾਂਗਾ। ਇਸ ਲਈ ਤੂੰ ਮੈਨੂੰ ਚੇਤੇ ਕਰੇਗੀ ਅਤੇ ਤੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਇੰਨੀ ਸ਼ਰਮਸਾਰ ਹੋਵੇਂਗੀ ਕਿ ਤੂੰ ਕੁਝ ਵੀ ਨਹੀਂ ਆਖ ਸੱਕੇਂਗੀ। ਪਰ ਮੈਂ ਤੇਰੇ ਲਈ ਪ੍ਰਾਸਚਿਤ ਕਰਾਂਗਾ। ਤੂੰ ਫੇਰ ਤੋਂ ਕਦੇ ਵੀ ਸ਼ਰਮਸਾਰ ਨਹੀਂ ਹੋਵੇਂਗੀ!” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
(ਯੂਹੰਨਾ ਦੀਆਂ ਕੁਝ ਪੁਰਾਣੀਆਂ ਪਤ੍ਰ੍ਰੀਆਂ ਵਿੱਚ ਤੁਕ 7:53-8:11 ਨਹੀਂ ਹਨ।)
ਇੱਕ ਔਰਤ ਬਦਕਾਰੀ ਕਰਦਿਆਂ ਫ਼ੜੀ ਗਈ
53 ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।
8 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ। 2 ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
3 ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ। 4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ? 5 ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”
6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ। 7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।” 8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।
9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ। 10 ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”
11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।”
ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।” [a]
2010 by World Bible Translation Center