Revised Common Lectionary (Complementary)
14 “ਇਸ ਲਈ ਮੈਂ (ਯਹੋਵਾਹ) ਉਸ ਨਾਲ ਮੋਹ ਭਿੱਜੀਆਂ ਗੱਲਾਂ ਕਰਾਂਗਾ ਅਤੇ ਉਸ ਨੂੰ ਉਜਾੜ ਵੱਲ ਲੈ ਜਾਵਾਂਗਾ ਅਤੇ ਉਸ ਨਾਲ ਕੋਮਲ ਸ਼ਬਦਾਂ ਨਾਲ ਗੱਲ ਕਰਾਂਗਾ। 15 ਫ਼ਿਰ ਮੈਂ ਉਸ ਨੂੰ ਅੰਗੂਰਾਂ ਦੇ ਬਾਗ਼ ਦੇਵਾਂਗਾ ਮੈਂ ਉਮੀਦ ਦੇ ਦਰਵਾਜ਼ੇ ਵਜੋਂ ਉਸ ਨੂੰ ਆਕੋਰ ਦੀ ਵਾਦੀ ਦੇਵਾਂਗਾ। ਫ਼ਿਰ ਉਹ ਉਵੇਂ ਗੱਲ ਕਰੇਗੀ ਜਿਵੇਂ ਉਸ ਨੇ ਆਪਣੀ ਜਵਾਨੀ ਵਿੱਚ ਮਿਸਰ ਵਿੱਚੋਂ ਬਾਹਰ ਆਉਂਦਿਆਂ ਹੋਇਆਂ ਮੇਰੇ ਨਾਲ ਗੱਲ ਕੀਤੀ ਸੀ।” 16 ਯਹੋਵਾਹ ਆਖਦਾ ਹੈ:
“ਉਸ ਵਕਤ, ਤੂੰ ਮੈਨੂੰ ‘ਮੇਰਾ ਪਤੀ’ ਆਖੇਁਗੀ ਅਤੇ ਫ਼ਿਰ ਮੈਨੂੰ ‘ਮੇਰਾ ਬਆਲ’ ਨਾ ਕਹੇਂਗੀ।” 17 ਮੈਂ ਉਸਦੀ ਜ਼ਬਾਨ ਤੋਂ ਬਆਲਾਂ ਦਾ ਨਾਂ ਹਟਾ ਦੇਵਾਂਗਾ। ਫ਼ਿਰ ਲੋਕ ਕਦੇ ਵੀ ਬਆਲਾਂ ਦੇ ਨਾਵਾਂ ਨੂੰ ਨਹੀਂ ਪੁਕਾਰਨਗੇ।
18 “ਉਸ ਵਕਤ, ਮੈਂ ਇਸਰਾਏਲ ਦੇ ਲੋਕਾਂ ਖਾਤਰ ਖੇਤਾਂ ਦੇ ਜਾਨਵਰਾਂ ਨਾਲ, ਅਕਾਸ਼ ਦੇ ਪੰਛੀਆਂ ਨਾਲ ਅਤੇ ਧਰਤੀ ਤੇ ਰੀਂਗਦੇ ਜੰਤੂਆਂ ਨਾਲ ਇੱਕ ਇਕਰਾਰਨਾਮਾ ਬਣਾਵਾਂਗਾ। ਮੈਂ ਧਨੁੱਖ, ਤਲਵਾਰ ਅਤੇ ਜੰਗੀ ਹਬਿਆਰ ਭੰਨ ਸੁੱਟਾਂਗਾ। ਇਸ ਧਰਤੀ ਤੇ ਕੋਈ ਹਬਿਆਰ ਨਾ ਬਚੇਗਾ। ਮੈਂ ਇਸ ਧਰਤੀ ਨੂੰ ਸੁਰੱਖਿਆਤ ਕਰਾਂਗਾ, ਤਾਂ ਜੋ ਇਸਰਾਏਲ ਦੇ ਲੋਕ ਸ਼ਾਂਤੀ ਨਾਲ ਰਹਿ ਸੱਕਣ। 19 ਅਤੇ ਮੈਂ (ਯਹੋਵਾਹ) ਹਮੇਸ਼ਾ ਲਈ ਤੈਨੂੰ ਆਪਣੀ ਲਾੜੀ ਬਣਾਵਾਂਗਾ। ਮੈਂ ਚਂਗਾਈ, ਭਲਾਈ ਪਿਆਰ ਅਤੇ ਰਹਿਮ ਨਾਲ ਤੈਨੂੰ ਆਪਣੀ ਲਾੜੀ ਬਣਾਵਾਂਗਾ। 20 ਜਦੋਂ ਮੈਂ ਤੈਨੂੰ ਆਪਣੀ ਵਫ਼ਾਦਾਰ ਵਹੁਟੀ ਬਣਾਵਾਂਗਾ, ਤੂੰ ਸੱਚੀ ਤਰ੍ਹਾਂ ਯਹੋਵਾਹ ਨੂੰ ਜਾਣੇਂਗੀ।
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ।
ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ।
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਪਰਮੇਸ਼ੁਰ ਦੇ ਨਵੇਂ ਇਕਰਾਰਨਾਮੇ ਦੇ ਸੇਵਾਦਾਰ
3 ਕੀ ਅਸੀਂ ਫ਼ੇਰ ਤੋਂ ਆਪਣੇ-ਆਪ ਬਾਰੇ ਸ਼ੇਖੀ ਮਾਰਨ ਲੱਗ ਪਏ ਹਾਂ? ਕੀ ਕੁਝ ਹੋਰ ਲੋਕਾਂ ਵਾਂਗ, ਸਾਨੂੰ ਵੀ ਤੁਹਾਡੇ ਕੋਲ ਪਰਿਚਯ ਪੱਤਰ ਲਿਆਉਣੇ ਚਾਹੀਦੇ ਹਨ ਜਾਂ ਤੁਹਾਥੋਂ ਇਹ ਪੱਤਰ ਲੈਣੇ ਚਾਹੀਦੇ ਹਨ। 2 ਤੁਸੀਂ ਖੁਦ ਸਾਡੇ ਪੱਤਰ ਹੋ। ਇਹ ਪੱਤਰ ਸਾਡੇ ਦਿਲਾਂ ਉੱਤੇ ਲਿਖਿਆ ਹੋਇਆ ਹੈ। ਸਾਰੇ ਲੋਕੀਂ ਇਸ ਨੂੰ ਜਾਣਦੇ ਹਨ ਅਤੇ ਇਸ ਨੂੰ ਪੜ੍ਹ ਸੱਕਦੇ ਹਨ। 3 ਤੁਸੀਂ ਵਿਖਾਉ ਕਿ ਤੁਸੀਂ ਮਸੀਹ ਵੱਲੋਂ ਸਾਡੇ ਰਾਹੀਂ ਘੱਲਿਆ ਹੋਇਆ ਇੱਕ ਪੱਤਰ ਹੋ, ਇਹ ਪੱਤਰ ਸਿਆਹੀ ਨਾਲ ਨਹੀਂ ਲਿਖਿਆ ਹੋਇਆ ਪਰੰਤੂ ਜੀਵਿਤ ਪਰਮੇਸ਼ੁਰ ਦੇ ਆਤਮਾ ਨਾਲ ਲਿਖਿਆ ਹੋਇਆ ਹੈ। ਇਹ ਪੱਥਰੀ ਤਖਤੀ ਉੱਤੇ ਨਹੀਂ ਲਿਖਿਆ ਹੋਇਆ। ਇਹ ਮਨੁੱਖੀ ਹਿਰਦਿਆਂ ਉੱਤੇ ਲਿਖਿਆ ਹੋਇਆ ਹੈ।
4 ਅਸੀਂ ਇਹ ਗੱਲਾਂ ਇਸ ਲਈ ਆਖ ਸੱਕਦੇ ਹਾਂ ਕਿਉਂ ਜੋ ਅਸੀਂ ਮਸੀਹ ਦੇ ਰਾਹੀਂ ਪਰਮੇਸ਼ੁਰ ਅੱਗੇ ਪੂਰਾ ਯਕੀਨ ਰੱਖਦੇ ਹਾਂ। 5 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ। 6 ਪਰਮੇਸ਼ੁਰ ਨੇ ਸਾਨੂੰ ਨਵੇਂ ਇਕਰਾਰ ਦੇ ਸੇਵਾਦਾਰ ਬਣਨ ਦੇ ਯੋਗ ਬਣਾਇਆ। ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਇਹ ਨਵਾਂ ਇਕਰਾਰਨਾਮਾ ਲਿਖਿਆ ਹੋਇਆ ਨੇਮ ਨਹੀਂ ਹੈ। ਇਹ ਆਤਮਾ ਦਾ ਹੈ। ਲਿਖਿਆ ਹੋਇਆ ਨੇਮ ਮੌਤ ਲਿਆਉਂਦਾ ਹੈ ਜਦ ਕਿ ਆਤਮਾ ਜੀਵਨ ਦਿੰਦਾ ਹੈ।
ਲੇਵੀ ਯਿਸੂ ਦਾ ਅਨੁਸਰਣ ਕਰਦਾ(A)
13 ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸ ਦੇ ਪਿੱਛੇ ਆਏ ਤਾਂ ਉਸ ਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ। 14 ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਾਂ ਲੇਵੀ ਉੱਠਿਆ ਅਤੇ ਉਸ ਦੇ ਪਿੱਛੇ ਹੋ ਤੁਰਿਆ।
15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ। 16 ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸੂਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸ ਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”
17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”
ਯਿਸੂ ਬਾਕੀ ਧਾਰਮਿਕ ਆਗੂਆਂ ਵਰਗਾ ਨਹੀਂ(B)
18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸੱਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”
19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸੱਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸ ਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸੱਕਦੇ। 20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।
21 “ਕੋਈ ਵੀ ਮਨੁੱਖ ਅਨਸੁੰਗੜ੍ਹੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ। 22 ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰੱਖਦੇ ਹਨ।”
2010 by World Bible Translation Center