Revised Common Lectionary (Complementary)
6 ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ।
ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।
7 ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ।
ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।
8 ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ।
ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ।
9 ਵਹੁਟੀ ਦੀਆਂ ਸਹੇਲੀਆਂ ਰਾਜਿਆਂ ਦੀਆਂ ਧੀਆਂ ਹਨ।
ਸੁੱਚੇ ਸੋਨੇ ਦਾ ਤਾਜ ਪਹਿਨੇ ਹੋਏ ਤੁਹਾਡਾ ਲਾੜਾ, ਤੁਹਾਡੇ ਸੱਜੇ ਪਾਸੇ ਖੜ੍ਹਾ ਹੈ।
10 ਧੀਏ, ਮੈਨੂੰ ਸੁਣ, ਧਿਆਨ ਨਾਲ ਸੁਣੀ, ਅਤੇ ਤੂੰ ਸਮਝੀਂ।
ਆਪਣੇ ਲੋਕਾਂ ਨੂੰ ਅਤੇ ਆਪਣੇ ਬਾਬਲ ਦੇ ਪਰਿਵਾਰਾਂ ਨੂੰ ਭੁੱਲ ਜਾ।
11 ਰਾਜਾ ਤੇਰੀ ਸੁੰਦਰਤਾ ਦੀ ਇੱਛਾ ਕਰਦਾ ਹੈ।
ਉਹ ਤੇਰਾ ਨਵਾਂ ਪਤੀ ਹੋਵੇਗਾ
ਇਸ ਲਈ ਤੈਨੂੰ ਉਸਦਾ ਆਦਰ ਕਰਨਾ ਚਾਹੀਦਾ ਹੈ।
12 ਸੂਰ ਦੇ ਅਮੀਰ ਲੋਕ ਸੁਗਾਤਾਂ ਨਾਲ ਤੈਨੂੰ ਮਿਲਣ ਲਈ ਆਉਣਗੇ।
13 ਸ਼ਹਿਜ਼ਾਦੀ ਆਪਣੇ ਲਿਬਾਸ ਵਿੱਚ, ਜਿਹੜਾ ਖਾਲਸ ਸੋਨੇ ਦਾ ਬਣਿਆ ਹੈ।
ਸੋਨੇ ਵਿੱਚ ਮੜ੍ਹੇ ਹੀਰੇ ਵਾਂਗ ਲੱਗਦੀ ਹੈ।
14 ਲਾੜੀ ਨੂੰ ਉਸਦੀ ਸੁੰਦਰ ਪੁਸ਼ਾਕ ਵਿੱਚ ਰਾਜੇ ਕੋਲ ਲਿਆਂਦਾ ਗਿਆ,
ਅਤੇ ਲਾੜੀ ਦੀਆਂ ਸਹੇਲੀਆਂ ਉਸ ਦੇ ਪਿੱਛੇ-ਪਿੱਛੇ ਆਈਆਂ।
15 ਉਹ ਖੁਸ਼ੀ ਨਾਲ ਭਰੀਆਂ ਹੋਈਆਂ ਆਉਂਦੀਆਂ ਹਨ।
ਉਹ ਖੁਸ਼ੀ ਨਾਲ ਭਰੀਆਂ ਰਾਜੇ ਦੇ ਮਹਿਲ ਵਿੱਚ ਦਾਖਲ ਹੁੰਦੀਆਂ ਹਨ।
16 ਰਾਜਾ ਤੁਹਾਡੇ ਪੁੱਤਰ ਤੁਹਾਡੇ ਪਿੱਛੋਂ ਰਾਜ ਕਰਨਗੇ।
ਤੁਸੀਂ ਉਨ੍ਹਾਂ ਨੂੰ ਸਾਰੀ ਧਰਤੀ ਦਾ ਹਾਕਮ ਬਣਾ ਦੇਵੋਂਗੇ।
17 ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ।
ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।
ਹੋਸ਼ੇਆ ਦਾ ਗੋਮਰ ਨੂੰ ਗੁਲਾਮੀ ਤੋਂ ਖਰੀਦਣਾ
3 ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, “ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ [a] ਖਾਣੇ ਪਸੰਦ ਕਰਦੇ ਹਨ।”
2 ਇਸ ਲਈ ਮੈਂ ਗੋਮਰ ਨੂੰ ਚਾਂਦੀ ਦੇ 9 ਓਁਸ ਅਤੇ ਜੌਆਂ ਦੇ ਨੌ ਬੁਸ਼ਲ ਦੇ ਕੇ ਮੁੱਲ ਖਰੀਦ ਲਿਆ। 3 ਫ਼ਿਰ ਮੈਂ ਉਸ ਨੂੰ ਕਿਹਾ, “ਤੂੰ ਹੁਣ ਬਹੁਤ ਦੇਰ ਮੇਰੇ ਨਾਲ ਰਹੇਂਗੀ ਅਤੇ ਇੱਕ ਵੇਸਵਾ ਵਾਂਗ ਦਿਖਾਵਾ ਨਹੀਂ ਕਰੇਗੀ। ਹੁਣ ਤੂੰ ਹੋਰਾਂ ਮਰਦਾਂ ਦੇ ਨਾਲ (ਨਿਜੀ) ਨਾ ਰਹੇਂਗੀ, ਅਤੇ ਮੈਂ ਤੇਰਾ ਪਤੀ ਹੋਵਾਂਗਾ।”
4 ਇਸੇ ਤਰ੍ਹਾਂ ਹੀ, ਇਸਰਾਏਲੀ ਵੀ ਬਹੁਤ ਚਿਰ ਕਿਸੇ ਰਾਜੇ ਜਾਂ ਆਗੂ, ਅਤੇ ਬਲੀਆਂ ਜਾਂ ਕਿਸੇ ਯਾਦਗਾਰੀ ਪੱਥਰ ਤੋਂ ਬਿਨਾ ਰਹਿਣਗੇ। ਉਹ ਬਿਨਾ ਏਫ਼ੋਦ ਜਾਂ ਘਰੇਲੂ ਦੇਵਤੇ ਦੇ ਰਹਿਣਗੇ। 5 ਇਸ ਉਪਰੰਤ, ਇਸਰਾਏਲੀ ਪਰਤਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਦਾਊਦ ਆਪਣੇ ਰਾਜੇ ਨੂੰ ਭਾਲਣਗੇ। ਅੰਤਮ ਦਿਨਾਂ ’ਚ, ਉਹ ਭੈ ਨਾਲ ਯਹੋਵਾਹ ਅਤੇ ਉਸ ਦੀ ਚੰਗਿਆਈ ਕੋਲ ਵਾਪਸ ਆ ਜਾਣਗੇ।
23 ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ। 24 ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।
2 ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ। 2 ਜੇ ਮੈਂ ਤੁਹਾਨੂੰ ਉਦਾਸ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਕੌਣ ਦੇਵੇਗਾ? ਸਿਰਫ਼ ਤੁਸੀਂ, ਜਿਨ੍ਹਾਂ ਨੂੰ ਮੈਂ ਉਦਾਸ ਕੀਤਾ ਹੈ। 3 ਮੈਂ ਕਿਸੇ ਕਾਰਣ ਹੀ ਤੁਹਾਨੂੰ ਖੱਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ। 4 ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
ਬੁਰਾ ਕਰਨ ਵਾਲੇ ਨੂੰ ਮਾਫ ਕਰ ਦਿਉ
5 ਤੁਹਾਡੇ ਟੋਲੇ ਵਿੱਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸ ਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।) 6 ਜਿਹੜੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ। 7 ਪਰ ਹੁਣ ਤੁਹਾਨੂੰ ਉਸ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ ਅਤੇ ਉਸ ਨੂੰ ਤਸੱਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸ ਨੂੰ ਹੱਦ ਤੋਂ ਵੱਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁੱਖੀ ਹੋਣ ਤੋਂ ਰੋਕ ਲਵੇਗੀ। 8 ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸ ਨੂੰ ਪਿਆਰ ਕਰਦੇ ਹੋ। 9 ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖੱਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ। 10 ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉੱਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ। 11 ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉੱਠਾ ਸੱਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।
2010 by World Bible Translation Center