Revised Common Lectionary (Complementary)
116 ਮੈਂ ਇਸ ਨੂੰ ਪਸੰਦ ਕਰਦਾ ਹਾਂ
ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।
2 ਮੈਂ ਇਸ ਨੂੰ ਪਸੰਦ ਕਰਦਾ ਹਾਂ
ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।
3 ਮੈਂ ਤਾਂ ਮਰ ਹੀ ਚੱਲਿਆ ਸਾਂ।
ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ।
ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ।
ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।
4 ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ।
ਮੈਂ ਆਖਿਆ, “ਯਹੋਵਾਹ, ਮੈਨੂੰ ਬਚਾਉ!”
5 ਯਹੋਵਾਹ ਸ਼ੁਭ ਅਤੇ ਦਯਾਵਾਨ ਹੈ।
ਪਰਮੇਸ਼ੁਰ ਮਿਹਰਬਾਨ ਹੈ।
6 ਯਹੋਵਾਹ ਬੇਸਹਾਰਿਆਂ ਦਾ ਧਿਆਨ ਰੱਖਦਾ ਹੈ।
ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।
7 ਹੇ ਮੇਰੀ ਆਤਮਾ, ਸ਼ਾਂਤ ਹੋ ਜਾ!
ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ।
8 ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ।
ਤੁਸੀਂ ਮੇਰੇ ਅਥਰੂ ਰੋਕੋ।
ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।
9 ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।
ਯਰੀਹੋ ਵਿੱਚ ਜਾਸੂਸ
2 ਯਹੋਸ਼ੁਆ, ਨੂਨ ਦਾ ਪੁੱਤਰ ਅਤੇ ਹੋਰ ਸਾਰੇ ਆਦਮੀਆਂ ਨੇ ਅਕਾਸੀਆ ਵਿਖੇ ਡੇਰਾ ਲਾਇਆ ਹੋਇਆ ਸੀ। ਯਹੋਸ਼ੁਆ ਨੇ ਦੋ ਬੰਦਿਆ ਨੂੰ ਜਸੂਸਾਂ ਵਜੋਂ ਉਸ ਧਰਤੀ ਉੱਤੇ ਘੱਲਿਆ। ਇਨ੍ਹਾਂ ਬੰਦਿਆਂ ਨੇ ਧਰਤੀ ਦੀ, ਖਾਸੱਕਰ ਯਰੀਹੋ ਸ਼ਹਿਰ ਦੀ ਜਸੂਸੀ ਕਰਨੀ ਸੀ।
ਇਹ ਦੋਵੇਂ ਬੰਦੇ ਰਾਹਾਬ ਨਾਮ ਦੀ ਵੇਸਵਾ ਦੇ ਘਰੇ ਠਹਿਰੇ।
2 ਕਿਸੇ ਨੇ ਯਰੀਹੋ ਦੇ ਰਾਜੇ ਨੂੰ ਆਖਿਆ, “ਪਿੱਛਲੀ ਰਾਤ ਇਸਰਾਏਲ ਦੇ ਕੁਝ ਆਦਮੀ ਸਾਡੇ ਦੇਸ਼ ਦੀਆਂ ਕਮਜ਼ੋਰੀਆਂ ਦੇਖਣ ਆਏ।”
3 ਇਸ ਲਈ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਇਹ ਸੰਦੇਸ਼ ਭੇਜਿਆ: “ਉਨ੍ਹਾਂ ਬੰਦਿਆਂ ਨੂੰ ਨਾ ਛੁਪਾ ਜਿਹੜੇ ਆਏ ਸਨ ਅਤੇ ਤੇਰੇ ਘਰ ਠਹਿਰੇ ਸਨ। ਉਨ੍ਹਾਂ ਨੂੰ ਬਾਹਰ ਲਿਆ। ਉਹ ਸਾਡੇ ਦੇਸ਼ ਦੀ ਜਸੂਸੀ ਕਰਨ ਆਏ ਹਨ।”
4 ਰਾਹਾਬ ਨੇ ਦੋ ਬੰਦਿਆ ਨੂੰ ਛੁਪਾਇਆ ਹੋਇਆ ਸੀ। ਪਰ ਰਾਹਾਬ ਨੇ ਆਖਿਆ, “ਉਹ ਦੋ ਆਦਮੀ ਇੱਥੇ ਆਏ ਜ਼ਰੂਰ ਸਨ, ਪਰ ਮੈਨੂੰ ਨਹੀਂ ਪਤਾ ਉਹ ਕਿੱਥੋਂ ਆਏ ਸਨ। 5 ਸ਼ਾਮ ਵੇਲੇ ਜਦੋਂ ਸ਼ਹਿਰ ਦਾ ਦਰਵਾਜ਼ਾ ਬੰਦ ਕਰਨ ਦਾ ਵੇਲਾ ਸੀ, ਉਹ ਆਦਮੀ ਚੱਲੇ ਗਏ। ਮੈਨੂੰ ਨਹੀਂ ਪਤਾ ਉਹ ਕਿਧਰ ਚੱਲੇ ਗਏ। ਪਰ ਜੇ ਤੁਸੀਂ ਛੇਤੀ ਜਾਉ, ਤਾਂ ਸ਼ਾਇਦ ਤੁਸੀਂ ਉਨ੍ਹਾਂ ਨੂੰ ਫ਼ੜ ਸੱਕੋ।” 6 (ਰਾਹਾਬ ਨੇ ਇਹ ਗੱਲਾਂ ਆਖੀਆਂ, ਪਰ ਅਸਲ ਵਿੱਚ ਉਹ ਔਰਤ ਉਨ੍ਹਾਂ ਆਦਮੀਆਂ ਨੂੰ ਛੱਤ ਉੱਤੇ ਲੈ ਗਈ ਸੀ, ਅਤੇ ਉਸ ਨੇ ਉਨ੍ਹਾਂ ਨੂੰ ਉੱਥੇ ਉੱਪਰ ਇਕੱਠੇ ਕੀਤੇ ਹੋਏ ਘਾਹ ਵਿੱਚ ਛੁਪਾਇਆ ਹੋਇਆ ਸੀ।)
7 ਇਸ ਲਈ ਰਾਜੇ ਦੇ ਬੰਦੇ ਸ਼ਹਿਰ ਤੋਂ ਬਾਹਰ ਚੱਲੇ ਗਏ, ਅਤੇ ਲੋਕਾਂ ਨੇ ਸ਼ਹਿਰ ਦੇ ਦਰਵਾਜ਼ੇ ਬੰਦ ਕਰ ਦਿੱਤੇ। ਰਾਜੇ ਦੇ ਆਦਮੀ ਇਸਰਾਏਲ ਦੇ ਉਨ੍ਹਾਂ ਦੋਹਾਂ ਬੰਦਿਆਂ ਦੀ ਭਾਲ ਵਿੱਚ ਗਏ। ਉਹ ਯਰਦਨ ਨਦੀ ਉੱਤੇ ਗਏ ਅਤੇ ਉਨ੍ਹਾਂ ਨੇ ਉਹ ਸਾਰੀਆਂ ਥਾਵਾਂ ਦੇਖੀਆਂ ਜਿੱਥੇ ਲੋਕ ਨਦੀ ਪਾਰ ਕਰਦੇ ਹਨ।
8 ਦੋਵੇਂ ਬੰਦੇ ਰਾਤ ਵੇਲੇ ਸੌਣ ਲਈ ਤਿਆਰ ਸਨ। ਪਰ ਰਾਹਾਬ ਛੱਤ ਉੱਤੇ ਗਈ ਅਤੇ ਉਨ੍ਹਾਂ ਨਾਲ ਗੱਲ ਕੀਤੀ। 9 ਰਾਹਾਬ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਧਰਤੀ ਤੁਹਾਡੇ ਲੋਕਾਂ ਨੂੰ ਦੇ ਦਿੱਤੀ ਹੈ। ਤੁਸੀਂ ਸਾਨੂੰ ਭੈਭੀਤ ਕਰਦੇ ਹੋ। ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕ ਤੁਹਾਡੇ ਕੋਲੋਂ ਭੈਭੀਤ ਹਨ। 10 ਅਸੀਂ ਇਸ ਲਈ ਭੈਭੀਤ ਹਾਂ ਕਿਉਂਕਿ ਅਸੀਂ ਉਨ੍ਹਾਂ ਢੰਗਾ ਬਾਰੇ ਸੁਣ ਲਿਆ ਹੈ ਜਿਨ੍ਹਾਂ ਰਾਹੀਂ ਯਹੋਵਾਹ ਨੇ ਤੁਹਾਡੀ ਮਦਦ ਕੀਤੀ ਹੈ। ਅਸੀਂ ਸੁਣਿਆ ਹੈ ਕਿ ਉਸ ਨੇ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਸੀ ਜਦੋਂ ਤੁਸੀਂ ਮਿਸਰ ਵਿੱਚੋਂ ਆਏ ਸੀ। ਅਸੀਂ ਇਹ ਵੀ ਸੁਣਿਆ ਸੀ ਕਿ ਤੁਸੀਂ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ ਸੀ। ਅਸੀਂ ਸੁਣਿਆ ਸੀ ਕਿ ਕਿਵੇਂ ਤੁਸੀਂ ਯਰਦਨ ਨਦੀ ਦੇ ਪੂਰਬ ਵੱਲ ਰਹਿਣ ਵਾਲੇ ਉਨ੍ਹਾਂ ਰਾਜਿਆਂ ਨੂੰ ਤਬਾਹ ਕੀਤਾ ਸੀ। 11 ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਸੀ ਅਤੇ ਅਸੀਂ ਬਹੁਤ ਭੈਭੀਤ ਹੋ ਗਏ ਸਾਂ। ਅਤੇ ਹੁਣ ਸਾਡੇ ਵਿੱਚੋਂ ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਤੁਹਾਡੇ ਨਾਲ ਲੜ ਸੱਕੇ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਉਪਰ ਆਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਹਕੂਮਤ ਕਰਦਾ ਹੈ! 12 ਇਸ ਲਈ ਹੁਣ, ਯਹੋਵਾਹ ਅੱਗੇ ਮੇਰੇ ਨਾਲ ਇਕਰਾਰ ਕਰੋ ਕਿ ਜਿਵੇਂ ਮੈਂ ਤੁਹਾਡੇ ਲਈ ਚੰਗੀ ਸੀ ਅਤੇ ਤੁਹਾਡੀ ਸਹਾਇਤਾ ਕੀਤੀ ਤੁਸੀਂ ਮੇਰੇ ਪਰਿਵਾਰ ਲਈ ਚੰਗੇ ਹੋਵੋਂਗੇ। ਕਿਰਪਾ ਕਰਕੇ ਮੈਨੂੰ ਯਕੀਨ ਕਰਵਾਉ ਕਿ ਤੁਸੀਂ ਅਜਿਹਾ ਹੀ ਕਰੋਂਗੇ। 13 ਮੈਨੂੰ ਦੱਸੋ ਕਿ ਤੁਸੀਂ ਮੇਰੇ ਪਰਿਵਾਰ ਨੂੰ ਜਿਉਣ ਦੀ ਇਜਾਜ਼ਤ ਦਿਉਂਗੇ-ਮੇਰੇ ਪਿਤਾ, ਮਾਤਾ, ਭਰਾਵਾ, ਭੈਣਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਵੀ। ਇਕਰਾਰ ਕਰੋ ਕਿ ਤੁਸੀਂ ਸਾਨੂੰ ਮੌਤ ਤੋਂ ਬਚਾਵੋਂਗੇ।”
14 ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।”
17-18 ਪਰਮੇਸ਼ੁਰ ਨੇ ਅਬਰਾਹਾਮ ਦੀ ਨਿਹਚਾ ਨੂੰ ਪਰੱਖਿਆ। ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਕਿ ਉਸ ਨੂੰ ਇਸਹਾਕ ਦੀ ਬਲੀ ਚੜ੍ਹਾਉਣੀ ਚਾਹੀਦੀ ਹੈ। ਅਬਰਾਹਾਮ ਨੇ ਹੁਕਮ ਮੰਨਿਆ ਕਿਉਂਕਿ ਉਸ ਨੂੰ ਉਸ ਵਿੱਚ ਨਿਹਚਾ ਸੀ। ਅਬਰਾਹਾਮ ਕੋਲ ਪਹਿਲਾਂ ਹੀ ਪਰਮੇਸ਼ੁਰ ਦੇ ਵਾਇਦੇ ਸਨ। ਅਤੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਹਿਲਾਂ ਹੀ ਆਖ ਦਿੱਤਾ ਸੀ, “ਇਹ ਇਸਹਾਕ ਹੀ ਹੈ ਜਿਸਦੇ ਰਾਹੀਂ ਤੇਰੀ ਔਲਾਦ ਪੈਦਾ ਹੋਵੇਗੀ।” [a] ਪਰ ਅਬਰਾਹਾਮ ਆਪਣੇ ਇੱਕਲੌਤੇ ਪੁੱਤਰ ਇਸਹਾਕ ਦੀ ਬਲੀ ਦੇਣ ਲਈ ਤਿਆਰ ਸੀ। ਅਬਰਾਹਾਮ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਹ ਨਿਹਚਾਵਾਨ ਸੀ। 19 ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸੱਕਦਾ ਹੈ। ਅਤੇ ਸੱਚਮੁੱਚ ਅਸੀਂ ਆਖ਼ ਸੱਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸ ਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।
20 ਇਸਹਾਕ ਨੇ ਯਾਕੂਬ ਅਤੇ ਏਸਾਉ ਦੇ ਭਵਿੱਖ ਨੂੰ ਅਸੀਸ ਦਿੱਤੀ। ਇਸਹਾਕ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ। 21 ਅਤੇ ਯਾਕੂਬ ਨੇ ਯੂਸੁਫ਼ ਦੇ ਹਰ ਪੁੱਤਰ ਨੂੰ ਅਸੀਸ ਦਿੱਤੀ। ਯਾਕੂਬ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਮਰਨ ਹੀ ਵਾਲਾ ਸੀ। ਉਹ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਆਪਣੀ ਸੋਟੀ ਉੱਤੇ ਝੁਕਿਆ ਹੋਇਆ ਸੀ। ਯਾਕੂਬ ਨੇ ਇਹ ਗੱਲਾਂ ਇਸ ਲਈ ਕੀਤੀਆਂ ਕਿਉਂਕਿ ਉਸ ਨੂੰ ਨਿਹਚਾ ਸੀ।
22 ਅਤੇ ਜਦੋਂ ਯੂਸੁਫ਼ ਮਰਨ ਕੰਢੇ ਸੀ ਉਸ ਨੇ ਇਜ਼ਰਾਏਲੀਆਂ ਦੇ ਮਿਸਰ ਛੱਡਣ ਬਾਰੇ ਗੱਲ ਕੀਤੀ। ਅਤੇ ਯੂਸੁਫ਼ ਨੇ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਉਸ ਦੇ ਬਚੇ ਹੋਏ ਸਰੀਰ ਨਾਲ ਕੀ ਕਰਨਾ ਚਾਹੀਦਾ ਹੈ। ਯੂਸੁਫ਼ ਨੇ ਇਹ ਗੱਲਾਂ ਇਸ ਲਈ ਆਖੀਆਂ ਕਿਉਂਕਿ ਉਸ ਨੂੰ ਨਿਹਚਾ ਸੀ।
2010 by World Bible Translation Center