Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
41 ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ।
ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
2 ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ।
ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ।
ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹੱਥੋਂ ਤਬਾਹ ਨਹੀਂ ਹੋਣ ਦੇਵੇਗਾ।
3 ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ।
ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।
4 ਮੈਂ ਆਖਿਆ, “ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।”
5 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ।
ਉਹ ਆਖ ਰਹੇ ਹਨ, “ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।”
6 ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ।
ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ।
ਫ਼ੇਰ ਉਹ ਚੱਲੇ ਜਾਂਦੇ ਹਨ
ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
7 ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ।
ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।
8 ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ।
ਇਸੇ ਕਾਰਣ ਉਹ ਬਿਮਾਰ ਹੈ।
ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।”
9 ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ।
ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ।
10 ਇਸ ਲਈ ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਨੂੰ ਉੱਠ ਖਲੋਣ ਦਿਉ ਅਤੇ ਮੈਂ ਉਨ੍ਹਾਂ ਨੂੰ ਭਾਜੀ ਮੋੜਾਂਗਾ।
11 ਯਹੋਵਾਹ, ਅਜਿਹਾ ਕਰੋ ਕਿ ਮੇਰੇ ਦੁਸ਼ਮਣ ਮੈਨੂੰ ਦੁੱਖ ਨਾ ਦੇ ਸੱਕਣ।
ਫ਼ੇਰ ਮੈਂ ਜਾਣ ਜਾਵਾਂਗਾ ਕਿ ਤੁਸਾਂ ਉਨ੍ਹਾਂ ਨੂੰ ਮੈਨੂੰ ਸੱਟ ਮਾਰਨ ਲਈ ਨਹੀਂ ਭੇਜਿਆ।
12 ਮੈਂ ਬੇਕਸੂਰ ਸਾਂ ਅਤੇ ਤੁਸੀਂ ਮੈਨੂੰ ਸਹਾਰਾ ਦਿੱਤਾ।
ਤੁਸਾਂ ਮੈਨੂੰ ਖਲੋ ਜਾਣ ਦਿੱਤਾ ਅਤੇ ਤੁਸੀਂ ਸਦਾ ਲਈ ਮੇਰੀ ਸੇਵਾ ਕਰਨ ਦਿੱਤੀ।
13 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰੋ।
ਉਹ ਸਦਾ ਸੀ, ਅਤੇ ਸਦਾ ਵਾਸਤੇ ਹੀ ਰਹੇਗਾ।
ਆਮੀਨ ਫੇਰ ਆਮੀਨ।।
ਹਿਜ਼ਕੀਯਾਹ ਦੀ ਬੀਮਾਰੀ
38 ਉਸ ਸਮੇਂ, ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਮਰਨ ਕੰਢੇ ਪਹੁੰਚ ਗਿਆ। ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਨੂੰ ਦੇਖਣ ਲਈ ਆਇਆ। ਯਸਾਯਾਹ ਨੇ ਰਾਜੇ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਇਹ ਗੱਲਾਂ ਤੈਨੂੰ ਦੱਸਣ ਲਈ ਆਖਿਆ ਸੀ: ‘ਤੂੰ ਛੇਤੀ ਹੀ ਮਰ ਜਾਵੇਂਗਾ। ਇਸ ਲਈ ਤੈਨੂੰ ਆਪਣੇ ਪਰਿਵਾਰ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਉਹ ਤੇਰੇ ਮਰਨ ਉਪਰੰਤ ਕੀ ਕਰਨ। ਤੂੰ ਫ਼ੇਰ ਰਾਜ਼ੀ ਨਹੀਂ ਹੋਵੇਂਗਾ।’”
2 ਹਿਜ਼ਕੀਯਾਹ ਕੰਧ ਵੱਲ ਮੁੜਿਆ ਜਿਹੜੀ ਮੰਦਰ ਦੇ ਸਾਹਮਣੇ ਸੀ ਅਤੇ ਪ੍ਰਾਰਥਨਾ ਕਰਨ ਲੱਗਾ। ਉਸ ਨੇ ਆਖਿਆ, 3 “ਯਹੋਵਾਹ ਜੀ, ਯਾਦ ਰੱਖਣਾ ਕਿ ਮੈਂ ਸੱਚੇ ਦਿਲੋਂ ਤੁਹਾਡੀ ਸੇਵਾ ਕੀਤੀ ਹੈ। ਮੈਂ ਓਹੀ ਗੱਲਾਂ ਕੀਤੀਆਂ ਹਨ ਜਿਹੜੀਆਂ ਤੁਹਾਡੇ ਕਹਿਣ ਅਨੁਸਾਰ ਸਹੀ ਹਨ।” ਫ਼ੇਰ ਹਿਜ਼ਕੀਯਾਹ ਬਹੁਤ ਜ਼ੋਰ ਦੀ ਰੋਣ ਲੱਗਿਆ।
4 ਯਸਾਯਾਹ ਨੇ ਯਹੋਵਾਹ ਤੋਂ ਇਹ ਸੰਦੇਸ਼ ਪ੍ਰਾਪਤ ਕੀਤਾ: 5 “ਹਿਜ਼ਕੀਯਾਹ ਵੱਲ ਜਾਓ ਅਤੇ ਉਸ ਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅੱਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ। 6 ਮੈਂ ਤੈਨੂੰ ਅਤੇ ਇਸ ਸ਼ਹਿਰ ਨੂੰ ਅੱਸ਼ੂਰ ਦੇ ਰਾਜੇ ਤੋਂ ਬਚਾ ਲਵਾਂਗਾ। ਮੈਂ ਇਸ ਸ਼ਹਿਰ ਦੀ ਰਾਖੀ ਕਰਾਂਗਾ।’” ਪਰ ਹਿਜ਼ਕੀਯਾਹ ਨੇ ਯਸਾਯਾਹ ਨੂੰ ਪੁੱਛਿਆ, “ਯਹੋਵਾਹ ਵੱਲੋਂ ਉਹ ਸੰਕੇਤ ਕਿਹੜਾ ਹੈ ਜਿਹੜਾ ਇਹ ਸਿੱਧ ਕਰਦਾ ਹੈ ਕਿ ਮੈਂ ਠੀਕ ਹੋ ਜਾਵਾਂਗਾ?”
7 ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ: 8 “ਦੇਖੋ, ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਧੱਕ ਰਿਹਾ ਹਾਂ। ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚੱਲਾ ਜਾਵੇਗਾ।”
7 ਇਸ ਲਈ ਦੁੱਖਾਂ ਨੂੰ ਇੰਝ ਝੱਲੋ ਜਿਵੇਂ ਕਿ ਇਹ ਅਨੁਸ਼ਾਸਨ ਹੋਣ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਵਰਗਾ ਵਿਹਾਰ ਕਰ ਰਿਹਾ ਹੈ। ਕੀ ਅਜਿਹੇ ਕੋਈ ਬੱਚੇ ਹਨ ਪਿਉਵਾਂ ਦੁਆਰਾ ਅਨੁਸ਼ਾਸਿਤ ਨਹੀਂ ਕੀਤੇ ਗਏ। 8 ਸਾਰੇ ਬੱਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ। 9 ਹਾਲਾਂ ਕਿ ਧਰਤੀ ਉੱਪਰ ਸਾਡੇ ਸਾਰਿਆਂ ਦੇ ਪਿਤਾ ਸਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ। ਅਸੀਂ ਅਜੇ ਵੀ ਉਨ੍ਹਾਂ ਦਾ ਆਦਰ ਕੀਤਾ। ਇਸ ਲਈ ਸਾਡੇ ਲਈ ਆਤਮਿਆਂ ਦੇ ਪਿਤਾ ਦੁਆਰਾ ਦਿੱਤੇ ਅਨੁਸ਼ਾਸਨ ਨੂੰ ਪ੍ਰਾਪਤ ਕਰਨਾ ਬਹੁਤ ਮਹੱਤਵਪੂਰਣ ਹੈ। ਜੇ ਅਸੀਂ ਅਜਿਹਾ ਕਰਾਂਗੇ ਤਾਂ ਸਾਡੇ ਕੋਲ ਜੀਵਨ ਹੋਵੇਗਾ। 10 ਸਾਡੇ ਧਰਤੀ ਉੱਪਰਲੇ ਪਿਉਵਾਂ ਨੇ ਸਾਨੂੰ ਥੋੜੇ ਸਮੇਂ ਲਈ ਅਨੁਸ਼ਾਸਿਤ ਕੀਤਾ। ਉਨ੍ਹਾਂ ਨੇ ਸਾਨੂੰ ਉਸੇ ਢੰਗ ਵਿੱਚ ਅਨੁਸ਼ਾਸਿਤ ਕੀਤਾ ਜਿਹੜਾ ਉਨ੍ਹਾਂ ਨੇ ਸਭ ਤੋਂ ਉੱਤਮ ਸਮਝਿਆ। ਪਰ ਪਰਮੇਸ਼ੁਰ ਸਾਡੀ ਸਹਾਇਤਾ ਕਰਨ ਲਈ ਸਾਨੂੰ ਸਜ਼ਾ ਦਿੰਦਾ ਹੈ, ਤਾਂ ਜੋ ਅਸੀਂ ਉਸੇ ਵਾਂਗ ਪਵਿੱਤਰ ਬਣ ਸੱਕੀਏ। 11 ਜਦੋਂ ਅਸੀਂ ਅਨੁਸ਼ਾਸਿਤ ਹੁੰਦੇ ਹਾਂ, ਇਹ ਸਾਡੇ ਲਈ ਪ੍ਰਸ਼ੰਸਾ ਨਹੀਂ ਲਿਆਉਂਦਾ, ਜਦਕਿ ਇਹ ਦਰਦ ਲਿਆਉਂਦਾ ਹੈ। ਪਰ ਬਾਦ ਵਿੱਚ, ਜਦੋਂ ਅਸੀਂ ਉਸ ਅਨੁਸ਼ਾਸਨ ਤੋਂ ਕੁਝ ਸਿੱਖ ਲੈਂਦੇ ਹਾਂ, ਅਸੀਂ ਸ਼ੁਰੂਆਤ ਤੋਂ ਸਹੀ ਢੰਗ ਵਿੱਚ ਜਿਉਣ ਲਈ ਸ਼ਾਂਤੀ ਪ੍ਰਾਪਤ ਕਰਦੇ ਹਾਂ।
ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ
12 ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ। 13 ਠੀਕ ਤਰੀਕੇ ਨਾਲ ਤੁਰੋ ਤਾਂ ਜੋ ਤੁਸੀਂ ਮੁਕਤੀ ਪ੍ਰਾਪਤ ਕਰ ਸੱਕੋ ਅਤੇ ਤੁਹਾਡੀਆਂ ਕਮਜ਼ੋਰੀਆਂ ਤੁਹਾਨੂੰ ਗੁਆਚਣ ਨਹੀਂ ਦੇਣਗੀਆਂ।
2010 by World Bible Translation Center