Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
41 ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ।
ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
2 ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ।
ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ।
ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹੱਥੋਂ ਤਬਾਹ ਨਹੀਂ ਹੋਣ ਦੇਵੇਗਾ।
3 ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ।
ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।
4 ਮੈਂ ਆਖਿਆ, “ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।”
5 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ।
ਉਹ ਆਖ ਰਹੇ ਹਨ, “ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।”
6 ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ।
ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ।
ਫ਼ੇਰ ਉਹ ਚੱਲੇ ਜਾਂਦੇ ਹਨ
ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
7 ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ।
ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।
8 ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ।
ਇਸੇ ਕਾਰਣ ਉਹ ਬਿਮਾਰ ਹੈ।
ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।”
9 ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ।
ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ।
10 ਇਸ ਲਈ ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਨੂੰ ਉੱਠ ਖਲੋਣ ਦਿਉ ਅਤੇ ਮੈਂ ਉਨ੍ਹਾਂ ਨੂੰ ਭਾਜੀ ਮੋੜਾਂਗਾ।
11 ਯਹੋਵਾਹ, ਅਜਿਹਾ ਕਰੋ ਕਿ ਮੇਰੇ ਦੁਸ਼ਮਣ ਮੈਨੂੰ ਦੁੱਖ ਨਾ ਦੇ ਸੱਕਣ।
ਫ਼ੇਰ ਮੈਂ ਜਾਣ ਜਾਵਾਂਗਾ ਕਿ ਤੁਸਾਂ ਉਨ੍ਹਾਂ ਨੂੰ ਮੈਨੂੰ ਸੱਟ ਮਾਰਨ ਲਈ ਨਹੀਂ ਭੇਜਿਆ।
12 ਮੈਂ ਬੇਕਸੂਰ ਸਾਂ ਅਤੇ ਤੁਸੀਂ ਮੈਨੂੰ ਸਹਾਰਾ ਦਿੱਤਾ।
ਤੁਸਾਂ ਮੈਨੂੰ ਖਲੋ ਜਾਣ ਦਿੱਤਾ ਅਤੇ ਤੁਸੀਂ ਸਦਾ ਲਈ ਮੇਰੀ ਸੇਵਾ ਕਰਨ ਦਿੱਤੀ।
13 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰੋ।
ਉਹ ਸਦਾ ਸੀ, ਅਤੇ ਸਦਾ ਵਾਸਤੇ ਹੀ ਰਹੇਗਾ।
ਆਮੀਨ ਫੇਰ ਆਮੀਨ।।
ਬਾਬਲ ਦੇ ਸੰਦੇਸ਼ਵਾਹਕ
39 ਉਸ ਸਮੇਂ, ਬਾਲਦਾਨ ਦਾ ਪੁੱਤਰ ਮੇਰੋਦਾਚ ਬਾਲਦਾਨ ਬਾਬਲ ਦਾ ਰਾਜਾ ਸੀ। ਮੇਰੋਦਾਚ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਸੁਗਾਤਾਂ ਭੇਜੀਆਂ। ਮਰਦੋਕ ਨੇ ਅਜਿਹਾ ਇਸ ਲਈ ਕੀਤਾ ਸੀ ਕਿਉਂ ਕਿ ਉਸ ਨੇ ਹਿਜ਼ਕੀਯਾਹ ਦੀ ਬਿਮਾਰੀ ਬਾਰੇ ਸੁਣਿਆ ਸੀ। 2 ਇਨ੍ਹਾਂ ਗੱਲਾਂ ਨੇ ਹਿਜ਼ਕੀਯਾਹ ਨੂੰ ਬਹੁਤ ਪ੍ਰਸੰਨ ਕੀਤਾ, ਇਸ ਲਈ ਉਸ ਨੇ ਲੋਕਾਂ ਨੂੰ ਆਪਣੇ ਖਜ਼ਾਨੇ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਦਿਖਾਈਆਂ। ਉਸ ਨੇ ਉਨ੍ਹਾਂ ਨੂੰ ਚਾਂਦੀ, ਸੋਨਾ, ਮਸਾਲੇ, ਮਹਿੰਗੇ ਅਤਰ, ਅਤੇ ਯੁੱਧ ਵਿੱਚ ਵਰਤੀਆਂ ਜਾਣ ਵਾਲੀਆਂ ਤਲਵਾਰਾਂ, ਬਰਛੇ ਅਤੇ ਉਹ ਸਾਰਾ ਕੁਝ ਦਿਖਾਇਆ ਜੋ ਉਸ ਨੇ ਆਪਣੇ ਘਰ ਅਤੇ ਰਾਜ ਵਿੱਚ ਬਚਾ ਕੇ ਰੱਖਿਆ ਹੋਇਆ ਸੀ।
3 ਤਾਂ ਨਬੀ ਯਸਾਯਾਹ ਰਾਜੇ ਹਿਜ਼ਕੀਯਾਹ ਕੋਲ ਗਿਆ ਤੇ ਉਸ ਨੂੰ ਪੁੱਛਿਆ, “ਇਨ੍ਹਾਂ ਲੋਕਾਂ ਨੇ ਕੀ ਆਖਿਆ? ਇਹ ਕਿੱਥੋਂ ਆਏ ਸਨ?”
ਹਿਜ਼ਕੀਯਾਹ ਨੇ ਆਖਿਆ, “ਇਹ ਲੋਕ ਦੂਰ ਦੇਸੋਂ ਮੈਨੂੰ ਮਿਲਣ ਆਏ ਸਨ! ਇਹ ਬਾਬਲ ਵਿੱਚੋਂ ਆਏ ਸਨ!”
4 ਇਸ ਲਈ ਯਸਾਯਾਹ ਨੇ ਉਸ ਨੂੰ ਪੁੱਛਿਆ, “ਉੱਨ੍ਹਾਂ ਨੇ ਤੁਹਾਡੇ ਘਰ ਵਿੱਚ ਕੀ ਦੇਖਿਆ?”
ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਮਹਿਲਾਂ ਦੀ ਹਰ ਚੀਜ਼ ਦੇਖੀ। ਮੈਂ ਉਨ੍ਹਾਂ ਨੂੰ ਆਪਣੀ ਸਾਰੀ ਦੌਲਤ ਦਿਖਾਈ।”
5 ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਦੇ ਸ਼ਬਦਾਂ ਨੂੰ ਧਿਆਨ ਨਾਲ ਸੁਣੋ। 6 ‘ਉਹ ਸਮਾਂ ਆ ਰਿਹਾ ਹੈ ਜਦੋਂ ਤੇਰੇ ਘਰ ਵਿੱਚਲੀਆਂ ਸਾਰੀਆਂ ਚੀਜ਼ਾਂ ਅਤੇ ਤੇਰੇ ਪੁਰਖਿਆਂ ਦੀਆਂ ਬਚਾਈਆਂ ਹੋਈਆਂ ਸਾਰੀਆਂ ਚੀਜ਼ਾਂ ਬਾਬਲ ਨੂੰ ਲੈ ਜਾਈਆਂ ਜਾਣਗੀਆਂ। ਕੁਝ ਵੀ ਬਾਕੀ ਨਹੀਂ ਬਚੇਗਾ!’ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਆਖਿਆ ਸੀ। 7 ਬਾਬਲ ਦੇ ਲੋਕ ਤੇਰੇ ਆਪਣੇ ਪੁੱਤਰਾਂ ਨੂੰ ਲੈ ਜਾਣਗੇ। ਅਤੇ ਤੇਰੇ ਪੁੱਤਰ ਬਾਬਲ ਦੇ ਰਾਜੇ ਦੇ ਮਹਿਲਾਂ ਦੇ ਅਧਿਕਾਰੀ ਬਣ ਜਾਣਗੇ।”
8 ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, “ਯਹੋਵਾਹ ਦਾ ਇਹ ਸੰਦੇਸ਼ ਚੰਗਾ ਹੈ।” (ਹਿਜ਼ਕੀਯਾਹ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਉਸ ਨੇ ਸੋਚਿਆ, “ਜਿੰਨਾ ਚਿਰ ਮੈਂ ਰਾਜਾ ਹਾਂ ਇੱਥੇ ਅਸਲੀ ਅਮਨ ਅਤੇ ਸੁਰੱਖਿਆ ਰ੍ਰਹੇਗੀ।”)
ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ(A)
38 ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ [a] ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ। 39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
ਯਿਸੂ ਦਾ ਹੋਰ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ
40 ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀੜਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ। 41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।
2010 by World Bible Translation Center