Revised Common Lectionary (Complementary)
18 ਇਸ ਲਈ ਉਨ੍ਹਾਂ ਗੱਲਾਂ ਨੂੰ ਚੇਤੇ ਨਾ ਕਰੋ ਜਿਹੜੀਆਂ ਆਦਿ ਵਿੱਚ ਵਾਪਰੀਆਂ ਸਨ। ਉਨ੍ਹਾਂ ਚੀਜ਼ਾਂ ਬਾਰੇ ਨਾ ਸੋਚੋ ਜਿਹੜੀਆਂ ਬਹੁਤ ਸਮਾਂ ਪਹਿਲਾਂ ਵਾਪਰੀਆਂ ਸਨ। 19 ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ। 20 ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚੱਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ। 21 ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।
22 “ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕੱ ਗਿਆ ਹੈਂ। 23 ਤੂੰ ਮੇਰੇ ਅੱਗੇ ਬਲੀ ਚੜ੍ਹਾਉਣ ਲਈ ਆਪਣੀਆਂ ਭੇਡਾਂ ਨਹੀਂ ਲਿਆਂਦੀਆਂ। ਤੂੰ ਮੇਰਾ ਆਦਰ ਨਹੀਂ ਕੀਤਾ। ਤੂੰ ਮੈਨੂੰ ਬਲੀਆਂ ਨਹੀਂ ਚੜ੍ਹਾਈਆਂ। ਮੈਂ ਤੈਨੂੰ ਬਲੀਆਂ ਚੜ੍ਹਾਉਣ ਲਈ ਮਜ਼ਬੂਰ ਨਹੀਂ ਕੀਤਾ। ਮੈਂ ਤੈਨੂੰ ਉਦੋਂ ਤੱਕ ਧੂਫ਼ ਧੁਖਾਉਣ ਲਈ ਮਜ਼ਬੂਰ ਨਹੀਂ ਕੀਤਾ ਜਦੋਂ ਤਕ ਕਿ ਤੂੰ ਬਕੱ ਨਹੀਂ ਜਾਂਦਾ। 24 ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ।
25 “ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ।
41 ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ।
ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ।
2 ਯਹੋਵਾਹ ਉਸ ਬੰਦੇ ਦੀ ਰੱਖਿਆ ਕਰੇਗਾ ਅਤੇ ਉਸਦੀ ਜ਼ਿੰਦਗੀ ਬਚਾਵੇਗਾ।
ਉਹ ਬੰਦਾ ਧਰਤੀ ਉੱਤੇ ਸੁਭਾਗਾ ਹੋਵੇਗਾ।
ਪਰਮੇਸ਼ੁਰ ਉਸ ਬੰਦੇ ਨੂੰ ਆਪਣੇ ਦੁਸ਼ਮਣਾਂ ਹੱਥੋਂ ਤਬਾਹ ਨਹੀਂ ਹੋਣ ਦੇਵੇਗਾ।
3 ਜਦੋਂ ਉਹ ਬੰਦਾ ਬਿਮਾਰ ਅਤੇ ਲਾਚਾਰ ਹੋਵੇਗਾ, ਯਹੋਵਾਹ ਉਸ ਨੂੰ ਤਾਕਤ ਦੇਵੇਗਾ।
ਉਹ ਬੰਦਾ ਬਿਮਾਰੀ ਵਿੱਚ ਮੰਜੇ ਉੱਤੇ ਪਿਆ ਹੋ ਸੱਕਦਾ, ਪਰ ਪਰਮੇਸ਼ੁਰ ਉਸ ਨੂੰ ਨਿਰੋਗ ਕਰੇਗਾ।
4 ਮੈਂ ਆਖਿਆ, “ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਂ ਤੁਹਾਡੇ ਵਿਰੁੱਧ ਗੁਨਾਹ ਕੀਤਾ, ਮੇਰਾ ਪਾਪ ਮੁਆਫ਼ ਕਰ ਦਿਉ ਅਤੇ ਮੈਨੂੰ ਨਿਰੋਗ ਕਰ ਦਿਉ।”
5 ਮੇਰੇ ਦੁਸ਼ਮਣ ਮੇਰੇ ਬਾਰੇ ਮੰਦੀਆਂ ਗੱਲਾਂ ਆਖਦੇ ਹਨ।
ਉਹ ਆਖ ਰਹੇ ਹਨ, “ਉਹ ਕਦੋਂ ਮਰੇਗਾ ਅਤੇ ਭੁਲਾਇਆ ਜਾਵੇਗਾ।”
6 ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ।
ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ।
ਫ਼ੇਰ ਉਹ ਚੱਲੇ ਜਾਂਦੇ ਹਨ
ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ।
7 ਮੇਰੇ ਦੁਸ਼ਮਣ ਮੇਰੇ ਬਾਰੇ ਬੁਰੀ ਖੁਸਰ-ਫ਼ੁਸਰ ਕਰਦੇ ਹਨ।
ਉਹ ਮੇਰੇ ਬਾਰੇ ਛੜਯੰਤਰ ਰਚ ਰਹੇ ਹਨ।
8 ਉਹ ਆਖਦੇ ਹਨ, “ਉਸਨੇ ਕੋਈ ਗਲਤ ਗੱਲ ਕੀਤੀ ਹੈ।
ਇਸੇ ਕਾਰਣ ਉਹ ਬਿਮਾਰ ਹੈ।
ਮੈਨੂੰ ਉਮੀਦ ਹੈ ਉਹ ਕਦੇ ਵੀ ਚੰਗਾ ਨਹੀਂ ਹੋਵੇਗਾ।”
9 ਮੇਰੇ ਸਭ ਤੋਂ ਚੰਗੇ ਦੋਸਤ ਨੇ ਮੇਰੇ ਨਾਲ ਭੋਜਨ ਕੀਤਾ।
ਮੈਂ ਉਸ ਉੱਤੇ ਭਰੋਸਾ ਕੀਤਾ। ਪਰ ਹੁਣ ਉਹ ਵੀ ਮੇਰੇ ਖਿਲਾਫ਼ ਹੋ ਗਿਆ ਹੈ।
10 ਇਸ ਲਈ ਯਹੋਵਾਹ, ਮੇਰੇ ਉੱਤੇ ਮਿਹਰ ਕਰੋ।
ਮੈਨੂੰ ਉੱਠ ਖਲੋਣ ਦਿਉ ਅਤੇ ਮੈਂ ਉਨ੍ਹਾਂ ਨੂੰ ਭਾਜੀ ਮੋੜਾਂਗਾ।
11 ਯਹੋਵਾਹ, ਅਜਿਹਾ ਕਰੋ ਕਿ ਮੇਰੇ ਦੁਸ਼ਮਣ ਮੈਨੂੰ ਦੁੱਖ ਨਾ ਦੇ ਸੱਕਣ।
ਫ਼ੇਰ ਮੈਂ ਜਾਣ ਜਾਵਾਂਗਾ ਕਿ ਤੁਸਾਂ ਉਨ੍ਹਾਂ ਨੂੰ ਮੈਨੂੰ ਸੱਟ ਮਾਰਨ ਲਈ ਨਹੀਂ ਭੇਜਿਆ।
12 ਮੈਂ ਬੇਕਸੂਰ ਸਾਂ ਅਤੇ ਤੁਸੀਂ ਮੈਨੂੰ ਸਹਾਰਾ ਦਿੱਤਾ।
ਤੁਸਾਂ ਮੈਨੂੰ ਖਲੋ ਜਾਣ ਦਿੱਤਾ ਅਤੇ ਤੁਸੀਂ ਸਦਾ ਲਈ ਮੇਰੀ ਸੇਵਾ ਕਰਨ ਦਿੱਤੀ।
13 ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰੋ।
ਉਹ ਸਦਾ ਸੀ, ਅਤੇ ਸਦਾ ਵਾਸਤੇ ਹੀ ਰਹੇਗਾ।
ਆਮੀਨ ਫੇਰ ਆਮੀਨ।।
18 ਜੇ ਤੁਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰੋ ਤਾਂ ਤੁਸੀਂ ਵਿਸ਼ਵਾਸ ਕਰ ਸੱਕਦੇ ਹੋ ਕਿ ਅਸੀਂ ਕਦੇ ਵੀ ਇੱਕੋ ਵੇਲੇ ਹਾਂ ਅਤੇ ਨਾਂਹ ਨਹੀਂ ਕਹਿੰਦੇ। 19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ। 20 ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ। 21 ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ। 22 ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ।
ਯਿਸੂ ਦਾ ਇੱਕ ਅਧਰੰਗ ਤੋਂ ਪੀੜਤ ਆਦਮੀ ਨੂੰ ਠੀਕ ਕਰਨਾ(A)
2 ਕੁਝ ਦਿਨਾਂ ਬਾਦ ਯਿਸੂ ਕਫ਼ਰਨਾਹੂਮ ਵਿੱਚ ਵਾਪਸ ਪਹੁੰਚਿਆ। ਅਤੇ ਝੱਟ ਹੀ ਇਹ ਖਬਰ ਹਰ ਪਾਸੇ ਫ਼ੈਲ ਗਈ ਕਿ ਉਹ ਵਾਪਸ ਘਰ ਆ ਗਿਆ ਹੈ। 2 ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕੱਠੇ ਹੋਏ। ਇਸ ਲਈ ਜਿੱਥੇ ਉਹ ਸੀ ਓੱਥੇ ਘਰ ਦੇ ਬੂਹੇ ਤੇ ਖੜ੍ਹਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ। 3 ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕੇ ਯਿਸੂ ਕੋਲ ਲੈ ਆਏ। 4 ਪਰ ਉਹ ਯਿਸੂ ਤੱਕ ਉਸ ਦੇ ਘਰ ਅੰਦਰ ਨਾ ਪਹੁੰਚ ਸੱਕੇ ਕਿਉਂਕਿ ਘਰ ਭੀੜ ਨਾਲ ਖਚਾ-ਖੱਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚੱਲੇ ਗਏ ਅਤੇ ਜਿੱਥੇ ਯਿਸੂ ਖਲੋਤਾ ਸੀ ਛਤ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸ ਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ। 5 ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸ ਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”
6 ਕੁਝ ਨੇਮ ਦੇ ਉਪਦੇਸ਼ਕ ਉੱਥੇ ਬੈਠੇ ਸਨ। ਉਹ ਯਿਸੂ ਨੂੰ ਇਹ ਸਭ ਕਰਦੇ ਵੇਖ ਆਪਣੇ ਮਨਾਂ ਵਿੱਚ ਵਿੱਚਾਰ ਕਰਨ ਲੱਗੇ, 7 “ਇਹ ਮਨੁੱਖ ਇਉਂ ਕਿਵੇਂ ਬੋਲਦਾ ਹੈ? ਇਹ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ। ਇੱਕ ਪਰਮੇਸ਼ੁਰ ਤੋਂ ਬਿਨਾ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸੱਕਦਾ।”
8 ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿੱਚਾਰ ਪਏ ਕਰਦੇ ਹੋ? 9 ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖੜ੍ਹਾ ਹੋ, ਆਪਣਾ ਬਿਸਤਰਾ ਲੈ ਤੇ ਜਾ?’ 10 ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸ ਨੇ ਅਧਰੰਗੀ ਨੂੰ ਆਖਿਆ, 11 “ਮੈਂ ਤੈਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚੱਲਿਆ ਜਾ।”
12 ਉਹ ਅਧਰੰਗੀ ਉੱਠਿਆ, ਉਸ ਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”
2010 by World Bible Translation Center