Revised Common Lectionary (Complementary)
ਦਾਊਦ ਦੇ ਗੀਤਾਂ ਵਿੱਚੋਂ ਇੱਕ ਇਹ ਗੀਤ ਮੰਦਰ ਦੇ ਸਮਰਪਣ ਲਈ ਸੀ।
30 ਯਹੋਵਾਹ, ਤੁਸਾਂ ਮੈਨੂੰ ਮੇਰੇ ਸੰਕਟਾਂ ਵਿੱਚੋਂ ਉਭਾਰਿਆ।
ਤੁਸਾਂ ਮੇਰੇ ਦੁਸ਼ਮਣਾਂ ਨੂੰ ਮੈਨੂੰ ਹਰਾਉਣ, ਅਤੇ ਮੇਰੇ ਉੱਤੇ ਹੱਸਣ ਨਹੀਂ ਦਿੱਤਾ।
ਇਸ ਲਈ ਮੈਂ ਤੁਹਾਡੇ ਲਈ ਆਦਰ ਦਰਸਾਵਾਂਗਾ।
2 ਮੇਰੇ ਯਹੋਵਾਹ ਪਰਮੇਸ਼ੁਰ, ਮੈਂ ਤੁਹਾਨੂੰ ਪ੍ਰਾਰਥਨਾ ਕੀਤੀ।
ਤੇ ਤੁਸਾਂ ਮੈਨੂੰ ਨਿਰੋਗ ਕੀਤਾ।
3 ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ।
ਤੁਸਾਂ ਮੈਨੂੰ ਜੀਣ ਦਿੱਤਾ।
ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।
4 ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ।
ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
5 ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ।
ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ।
ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ।
ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
6 ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ,
ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।
7 ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ।
ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ।
ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ
ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
8 ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ।
ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।
9 ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ
ਤੇ ਮੈਂ ਕਬਰ ਵਿੱਚ ਨਿਘਰ ਜਾਵਾਂ?
ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ?
ਉਹ ਤੇਰੀ ਉਸਤਤਿ ਨਹੀਂ ਕਰਦੇ।
ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।
10 ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਹੇ ਯਹੋਵਾਹ, ਮੇਰੀ ਮਦਦ ਕਰੋ।”
11 ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ।
ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ।
ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ।
ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।
12 ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ
ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।
25 ਸਾਰੇ ਇਸਰਾਏਲ ਵਿੱਚ ਕੋਈ ਮਨੁੱਖ ਵੀ ਅਬਸ਼ਾਲੋਮ ਦੇ ਸਮਾਨ ਸੁਹੱਪਣ ਵਿੱਚ ਉਸਤਤ ਯੋਗ ਨਹੀਂ ਸੀ ਕਿਉਂ ਕਿ ਸਿਰ ਤੋਂ ਲੈ ਕੇ ਪੈਰਾਂ ਤੀਕ ਉਸ ਦੇ ਵਿੱਚ ਕੋਈ ਵੀ ਕਾਣ ਨਹੀਂ ਸੀ। 26 ਸਾਲ ਦੇ ਅਖੀਰ ਵਿੱਚ, ਅਬਸ਼ਾਲੋਮ ਆਪਣੇ ਸਿਰ ਦੇ ਵਾਲ ਮੁੰਨਦਾ ਸੀ ਅਤੇ ਉਨ੍ਹਾਂ ਨੂੰ ਤੋਲਦਾ ਸੀ ਤਾਂ ਉਨ੍ਹਾਂ ਮੁੰਨੇ ਵਾਲਾਂ ਦਾ ਭਾਰ ਕੋਈ ਪੰਜ ਪੌਂਡ ਦੇ ਕਰੀਬ ਹੁੰਦਾ ਸੀ। 27 ਅਬਸ਼ਾਲੋਮ ਦੇ ਘਰ ਤਿੰਨ ਪੁੱਤਰ ਅਤੇ ਇੱਕ ਧੀ ਪੈਦਾ ਹੋਈ। ਇਸ ਕੁੜੀ ਦਾ ਨਾਂ ਉਸ ਤਾਮਾਰ ਰੱਖਿਆ ਜੋ ਕਿ ਬੜੀ ਸੋਹਣੀ ਔਰਤ ਸੀ।
ਅਬਸ਼ਾਲੋਮ ਨੇ ਯੋਆਬ ਨੂੰ ਉਸ ਨੂੰਵੇਖਣ ਤੇ ਮਿਲਣ ਲਈ ਜ਼ੋਰ ਪਾਇਆ
28 ਅਬਸ਼ਾਲੋਮ ਯਰੂਸ਼ਲਮ ਵਿੱਚ ਪੂਰੇ ਦੋ ਵਰ੍ਹੇ ਰਿਹਾ ਪਰ ਉਨ੍ਹਾਂ ਦੋ ਵਰ੍ਹਿਆਂ ਵਿੱਚ ਉਸ ਨੂੰ ਪਾਤਸ਼ਾਹ ਦਾਊਦ ਨੂੰ ਮਿਲਣ ਦੀ ਆਗਿਆ ਨਹੀਂ ਸੀ। 29 ਅਬਸ਼ਾਲੋਮ ਨੇ ਯੋਆਬ ਵੱਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯੋਆਬ ਨੂੰ ਆਖਿਆ, ਕਿ ਅਬਸ਼ਾਲੋਮ ਨੂੰ ਪਾਤਸ਼ਾਹ ਨਾਲ ਮਿਲਾ ਦੇ। ਪਰ ਯੋਆਬ ਅਬਸ਼ਾਲੋਮ ਕੋਲ ਨਾ ਆਇਆ। ਅਬਸ਼ਾਲੋਮ ਨੇ ਦੂਜੀ ਵਾਰ ਫ਼ੇਰ ਉਸ ਨੂੰ ਸੰਦੇਸ਼ ਭੇਜਿਆ। ਪਰ ਯੋਆਬ ਨੇ ਫ਼ੇਰ ਵੀ ਆਉਣ ਤੇ ਮਿਲਣ ਤੋਂ ਇਨਕਾਰ ਕੀਤਾ।
30 ਤਦ ਅਬਸ਼ਾਲੋਮ ਨੇ ਆਪਣੇ ਸੇਵਕਾਂ ਨੂੰ ਕਿਹਾ, “ਵੇਖੋ! ਯੋਆਬ ਦੀ ਪੈਲੀ ਮੇਰੀ ਪੈਲੀ ਦੇ ਨਾਲ ਲੱਗਦੀ ਹੈ। ਉਸ ਦੀ ਪੈਲੀ ਵਿੱਚ ਬਾਜ਼ਰਾ ਉਗਿਆ ਹੋਇਆ ਹੈ, ਤੁਸੀਂ ਜਾਵੋ ਅਤੇ ਉਸਦੀ ਪੈਲੀ ’ਚ ਅੱਗ ਲਾ ਦੇਵੋ।”
ਤਾਂ ਅਬਸ਼ਾਲੋਮ ਦੇ ਸੇਵਕਾਂ ਨੇ ਯੋਆਬ ਦੀ ਪੈਲੀ ਨੂੰ ਅੱਗ ਲਾ ਦਿੱਤੀ। 31 ਯੋਆਬ ਉੱਠਿਆ ਤਾਂ ਅਬਸ਼ਾਲੋਮ ਦੇ ਘਰ ਵੱਲ ਆਇਆ ਅਤੇ ਆਕੇ ਉਸ ਨੇ ਅਬਸ਼ਾਲੋਮ ਨੂੰ ਕਿਹਾ, “ਤੇਰੇ ਸੇਵਕਾਂ ਨੇ ਮੇਰੀ ਪੈਲੀ ਨੂੰ ਅੱਗ ਕਿਉਂ ਲਗਾਈ?”
32 ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”
ਅਬਸ਼ਾਲੋਮ ਦਾਊਦ ਪਾਤਸ਼ਾਹ ਨੂੰ ਮਿਲਿਆ
33 ਤਦ ਯੋਆਬ ਨੇ ਪਾਤਸ਼ਾਹ ਕੋਲ ਜਾਕੇ ਉਸ ਨੂੰ ਅਬਸ਼ਾਲੋਮ ਦੀ ਕਹੀ ਗੱਲ ਆਖੀ ਤਾਂ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਬੁਲਾਇਆ। ਅਬਸ਼ਾਲੋਮ ਪਾਤਸ਼ਾਹ ਕੋਲ ਆਇਆ। ਅਬਸ਼ਾਲੋਮ ਨੇ ਝੁਕ ਕੇ ਪਾਤਸ਼ਾਹ ਨੂੰ ਮੱਥਾ ਟੇਕਿਆ ਤੇ ਪਾਤਸ਼ਾਹ ਨੇ ਅਬਸ਼ਾਲੋਮ ਨੂੰ ਚੁੰਮਿਆ।
2 ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”
3 ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
4 ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ? 5-6 ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜ੍ਹਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜ੍ਹਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚੱਲਿਆ ਜਾ।”
7 ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ, 8 ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।
2010 by World Bible Translation Center