Revised Common Lectionary (Complementary)
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
131 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ।
ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ।
ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ।
ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ।
ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ।
ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।
3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।
22 ਯਹੋਵਾਹ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਝੂਠ ਬੋਲਦੇ ਹਨ, ਪਰ ਉਹ ਉਨ੍ਹਾਂ ਲੋਕਾਂ ਉੱਤੇ ਮਿਹਰ ਨਾਲ ਵੇਖਦਾ ਹੈ ਜਿਹੜੇ ਧਰਮੀ ਗੱਲਾਂ ਕਰਦੇ ਹਨ।
23 ਸਿਆਣੇ ਲੋਕ ਆਪਣਾ ਗਿਆਨ ਆਪਣੇ ਤਾਂਈ ਰੱਖਦੇ ਹਨ ਪਰ ਇੱਕ ਮੂਰਖ ਆਪਣੀ ਮੂਰੱਖਤਾਈ ਦਰਸਾ ਦਿੰਦਾ ਹੈ।
24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।
25 ਫ਼ਿਕਰ ਆਦਮੀ ਉੱਤੇ ਇੱਕ ਭਾਰੀ ਬੋਝ ਵਾਂਗ ਹੈ, ਪਰ ਚੰਗੇ ਸ਼ਬਦ ਉਸ ਨੂੰ ਖੁਸ਼ ਕਰ ਸੱਕਦੇ ਹਨ।
26 ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
27 ਇੱਕ ਆਲਸੀ ਵਿਅਕਤੀ ਉਹ ਹਾਸਿਲ ਨਹੀਂ ਕਰੇਗਾ ਜੋ ਉਸ ਨੂੰ ਚਾਹੀਦਾ ਹੈ, ਪਰ ਇੱਕ ਮਿਹਨਤੀ ਆਦਮੀ ਅੱਤ ਕੀਮਤੀ ਚੀਜ਼ਾਂ ਤੇ ਵੀ ਕਬਜ਼ਾ ਕਰ ਲਵੇਗਾ।
28 ਜ਼ਿਦਗੀ ਨੇਕੀ ਦੇ ਰਾਹ ਤੇ ਹੈ ਪਰ ਇੱਕ ਅਜਿਹਾ ਰਸਤਾ ਵੀ ਹੈ ਜੋ ਮੌਤ ਵੱਲ ਅਗਵਾਈ ਕਰਦਾ ਹੈ।
ਤਿਮੋਥਿਉਸ ਅਤੇ ਇਪਾਫ਼ਰੋਦੀਤੁਸ ਦੀ ਖਬਰ
19 ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ। 20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ। 21 ਹਰ ਕੋਈ ਆਪੋ ਆਪਣੇ ਮਾਮਲਿਆਂ ਵਿੱਚ ਹੀ ਦਿਲਚਸਪੀ ਲੈਂਦਾ ਹੈ ਕੋਈ ਵੀ ਮਸੀਹ ਯਿਸੂ ਦੇ ਕਾਰਜ ਵਿੱਚ ਦਿਲਚਸਪੀ ਨਹੀਂ ਲੈਂਦਾ। 22 ਤੁਸੀਂ ਜਾਣਦੇ ਹੀ ਹੋ ਕਿ ਤਿਮੋਥਿਉਸ ਕਿਸ ਤਰ੍ਹਾਂ ਦਾ ਵਿਅਕਤੀ ਹੈ। ਤੁਸੀਂ ਜਾਣਦੇ ਹੀ ਹੋ ਕਿ ਉਸ ਨੇ ਖੁਸ਼ਖਬਰੀ ਦੇਣ ਵਿੱਚ ਮੇਰੇ ਨਾਲ ਮਿਲਕੇ ਉਸੇ ਤਰ੍ਹਾਂ ਸੇਵਾ ਕੀਤੀ ਹੈ ਜਿਵੇਂ ਕੋਈ ਪੁੱਤਰ ਆਪਣੇ ਪਿਤਾ ਦੀ ਸੇਵਾ ਕਰਦਾ ਹੈ। 23 ਮੇਰਾ ਉਸ ਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸ ਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ। 24 ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।
2010 by World Bible Translation Center