Revised Common Lectionary (Complementary)
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
131 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ।
ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ।
ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ।
ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ।
ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ।
ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।
3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।
ਪਰਮੇਸ਼ੁਰ ਦੀ ਉਸਤਤ ਦਾ ਗੀਤ
26 ਉਸ ਸਮੇਂ ਯਹੂਦਾਹ ਦੇ ਲੋਕ ਇਹ ਗੀਤ ਗਾਉਣਗੇ:
ਯਹੋਵਾਹ ਸਾਨੂੰ ਸਾਡੀ ਮੁਕਤੀ ਦਿੰਦਾ ਹੈ।
ਸਾਡਾ ਸ਼ਹਿਰ ਬਹੁਤ ਮਜ਼ਬੂਤ ਹੈ।
ਸਾਡੇ ਸ਼ਹਿਰ ਦੀਆਂ ਕੰਧਾਂ ਤੇ ਸੁਰੱਖਿਆਵਾਂ ਮਜ਼ਬੂਤ ਨੇ।
2 ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ।
ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ।
3 ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ,
ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ
ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।
4 ਇਸ ਲਈ, ਯਹੋਵਾਹ ਉੱਤੇ ਸਦਾ ਹੀ ਭਰੋਸਾ ਰੱਖੋ।
ਕਿਉਂ ਕਿ ਤੁਹਾਡਾ ਸੁਰੱਖਿਅਤ ਟਿਕਾਣਾ ਸਦਾ ਲਈ ਯਹੋਵਾਹ ਯਾਹ ਅੰਦਰ ਹੈ!
5 ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ।
ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ।
ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ
ਇਹ ਧੂੜ ਅੰਦਰ ਮਿਲ ਜਾਵੇਗਾ।
6 ਫ਼ੇਰ ਗਰੀਬ ਅਤੇ ਨਿਮਾਣੇ ਲੋਕ ਉਨ੍ਹਾਂ ਖੰਡਰਾਂ ਉੱਤੇ ਤੁਰਨਗੇ।
25 ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸ ਨੂੰ ਮੇਰੀਆਂ ਲੋੜਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ। 26 ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ। 27 ਉਹ ਬਹੁਤ ਬਿਮਾਰ ਸੀ ਅਤੇ ਮਰਨ ਹੀ ਵਾਲਾ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਮਿਹਰ ਵਿਖਾਈ। ਸਿਰਫ਼ ਉਸੇ ਨੂੰ ਹੀ ਨਹੀਂ, ਸਗੋਂ ਮੈਨੂੰ ਵੀ, ਤਾਂ ਜੋ ਮੈਨੂੰ ਹੋਰ ਉਦਾਸੀ ਨਾ ਝੱਲਣੀ ਪਵੇ। 28 ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ। 29 ਇਸ ਲਈ ਉਸਦਾ ਪ੍ਰਭੂ ਵਿੱਚ ਵੱਡੇ ਅਨੰਦ ਨਾਲ ਸੁਆਗਤ ਕਰੋ। ਇਹ ਨਿਸ਼ਚਿਤ ਕਰ ਲਵੋ ਕਿ ਤੁਸੀਂ ਉਸ ਵਰਗੇ ਲੋਕਾਂ ਦੀ ਇੱਜ਼ਤ ਕਰਦੇ ਹੋ। 30 ਉਸ ਨੂੰ ਸਤਿਕਾਰਿਆ ਜਾਣਾ ਚਾਹੀਦਾ ਕਿਉਂਕਿ ਉਸ ਨੇ ਮਸੀਹ ਦੀ ਖਾਤਿਰ ਆਪਣੇ ਪ੍ਰਾਣ ਦੇਣ ਜਿੰਨਾ ਕੰਮ ਕੀਤਾ। ਉਸ ਨੇ ਮੇਰੀ ਸਹਾਇਤਾ ਕਰਨ ਲਈ ਆਪਣੇ ਖੁਦ ਦੇ ਪ੍ਰਾਣ ਵੀ ਖਤਰੇ ਵਿੱਚ ਪਾ ਦਿੱਤੇ। ਤੁਸੀਂ ਆਜਿਹੀ ਸਹਾਇਤਾ ਮੇਰੀ ਖਾਤਿਰ ਨਹੀਂ ਕਰ ਸੱਕੇ।
2010 by World Bible Translation Center