Revised Common Lectionary (Complementary)
8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ।
ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ।
ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ।
ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ।
ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ।
ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
ਸ਼ਮਾਦਾਨ ਅਤੇ ਦੋ ਜੈਤੂਨ ਦੇ ਰੁੱਖ
4 ਤਦ ਜਿਹੜਾ ਦੂਤ ਮੇਰੇ ਨਾਲ ਗੱਲਾਂ ਕਰ ਰਿਹਾ ਸੀ, ਉਸ ਨੇ ਮੇਰੇ ਕੋਲ ਆਕੇ ਮੈਨੂੰ ਜਗਾਇਆ। ਮੈਂ ਉਸ ਮਨੁੱਖ ਵਾਂਗ ਸੀ ਜੋ ਨੀਂਦ ਤੋਂ ਜਾਗਿਆ ਹੋਵੇ। 2 ਤਦ ਦੂਤ ਨੇ ਮੈਨੂੰ ਪੁੱਛਿਆ, “ਤੂੰ ਕੀ ਵੇਖਦਾ ਹੈਂ?”
ਮੈਂ ਕਿਹਾ, “ਮੈਂ ਇੱਕ ਸੋਨੇ ਦਾ ਸ਼ਮਾਦਾਨ ਵੇਖਦਾਂ ਜਿਸ ਉੱਤੇ ਸੱਤ ਦੀਵੇ ਰੱਖੇ ਹੋਏ ਹਨ। ਅਤੇ ਉਸ ਸ਼ਮਾਦਾਨ ਉੱਤੇ ਇੱਕ ਕਟੋਰਾ ਹੈ ਜਿਸ ਵਿੱਚੋਂ ਸੱਤ ਨਲੀਆਂ ਬਾਹਰ ਨਿਕਲ ਰਹੀਆਂ ਹਨ। ਹਰ ਨਾਲੀ ਇੱਕ ਦੀਵੇ ਨੂੰ ਜਾਂਦੀ ਹੈ। ਇਹ ਨਲੀਆਂ ਹਰ ਦੀਵੇ ਨੂੰ ਕਟੋਰੇ ਵਿੱਚੋਂ ਤੇਲ ਦਿੰਦੀਆਂ ਹਨ। 3 ਉਸ ਕਟੋਰੇ ਪਾਸ ਦੋ ਜੈਤੂਨ ਦੇ ਦਰੱਖਤ ਹਨ। ਇੱਕ ਕਟੋਰੇ ਦੇ ਖੱਬੇ ਅਤੇ ਇੱਕ ਸੱਜੇ ਪਾਸੇ। ਇਹ ਦ੍ਰੱਖਤ ਦੀਵਿਆਂ ਲਈ ਤੇਲ ਪੈਂਦਾ ਕਰਦੇ ਹਨ।” 4 ਫ਼ਿਰ ਜਿਹੜਾ ਦੂਤ ਮੇਰੇ ਨਾਲ ਬੋਲ ਰਿਹਾ ਸੀ ਮੈਂ ਉਸ ਨੂੰ ਪੁੱਛਿਆ, “ਹ੍ਹੇ ਸੁਆਮੀ। ਇਸ ਦਾ ਭਲਾ ਕੀ ਅਰਬ ਹੋਇਆ?”
5 ਮੇਰੇ ਨਾਲ ਬੋਲਦੇ ਦੂਤ ਨੇ ਆਖਿਆ, “ਕੀ ਤੈਨੂੰ ਨਹੀਂ ਪਤਾ ਕਿ ਇਹ ਵਸਤਾਂ ਕੀ ਹਨ?”
ਮੈਂ ਕਿਹਾ, “ਨਹੀਂ, ਸੁਆਮੀ!”
6 ਉਸ ਆਖਿਆ, “ਇਹ ਯਹੋਵਾਹ ਦਾ ਜ਼ਰੁੱਬਾਬਲ ਲਈ ਬਚਨ ਹੈ ਕਿ, ‘ਤੇਰੇ ਲਈ ਮਦਦ ਤੇਰੇ ਆਪਣੇ ਬਲ ਜਾਂ ਸ਼ਕਤੀ ਤੋਂ ਨਾ ਹੋਵੇਗੀ ਸਗੋਂ ਤੇਰੇ ਲਈ ਮੇਰਾ ਆਤਮਾ ਮਦਦ ਕਰੇਗਾ।’ ਸਰਬ-ਸ਼ਕਤੀਮਾਨ ਯਹੋਵਾਹ ਨੇ ਇਹ ਬਚਨ ਆਖੇ। 7 ਜ਼ਰੁੱਬਾਬਲ ਲਈ ਉਹ ਉੱਚੇ ਪਰਬਤ ਮਦਾਨ ਵਰਗੇ ਹੋ ਜਾਣਗੇ। ਅਤੇ ਉਹ ਮੰਦਰ ਉਸਾਰੇਗਾ ਤੇ ਜਦੋਂ ਸਭ ਤੋਂ ਖਾਸ ਪੱਥਰ ਉਸ ਉੱਪਰ ਧਰਿਆ ਜਾਵੇਗਾ ਤਾਂ ਲੋਕ ਹੈਰਾਨੀ ਨਾਲ ਪੁਕਾਰਣਗੇ, ‘ਖੂਬਸੂਰਤ! ਕਿੰਨਾ ਖੂਬਸੂਰਤ ਹੈ।’”
ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ(A)
21 ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
22 “ਮੇਰੇ ਪਿਤਾ ਨੇ ਮੈਨੂੰ ਸਭ ਕੁਝ ਸੌਂਪਿਆ ਹੈ। ਕੋਈ ਮਨੁੱਖ ਨਹੀਂ ਜਾਣਦਾ ਹੈ ਕਿ ਪੁੱਤਰ ਕੌਣ ਹੈ, ਕੇਵਲ ਪਿਤਾ ਜਾਣਦਾ ਹੈ। ਅਤੇ ਇਹ ਵੀ ਕੇਵਲ ਪੁੱਤਰ ਹੀ ਜਾਣਦਾ ਹੈ ਕਿ ਪਿਤਾ ਕੌਣ ਹੈ। ਅਤੇ ਜਿਹੜੇ ਲੋਕਾਂ ਨੂੰ ਪੁੱਤਰ ਪ੍ਰਗਟ ਕਰਨਾ ਚਾਹੇਗਾ ਕਿ ਪਿਤਾ ਕੌਣ ਹੈ ਕੇਵਲ ਓਹੀ ਪਿਤਾ ਨੂੰ ਜਾਣ ਸੱਕਣਗੇ।”
23 ਤਦ ਉਹ ਆਪਣੇ ਚੇਲਿਆਂ ਵੱਲ ਮੁੜਿਆ, ਅਤੇ ਉਨ੍ਹਾਂ ਨੂੰ ਗੁਪਤ ਤਰੀਕੇ ਨਾਲ ਕਿਹਾ, “ਧੰਨ ਹਨ ਉਹ ਅੱਖੀਆਂ ਜੋ ਇਹ ਵੇਖਦੀਆਂ ਹਨ ਜੋ ਤੁਸੀਂ ਵੇਖਦੇ ਹੋ। 24 ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।”
2010 by World Bible Translation Center