Revised Common Lectionary (Complementary)
ਭਵਿੱਖ ਦਾ ਪਾਤਸ਼ਾਹ
9 ਹੇ ਸੀਯੋਨ! ਖੁਸ਼ੀ ਮਨਾ!
ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ!
ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ!
ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ
ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
10 ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ
ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ
ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।”
ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ।
ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ
ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।
ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ
11 ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ
ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।
12 ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ,
ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।
8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ।
ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ।
ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।
11 ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ।
ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ।
ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।
13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ।
ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।
14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸ ਨੂੰ ਮੈਂ ਨਫ਼ਰਤ ਕਰਦਾ ਹਾਂ। 16 ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ। 17 ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ। 18 ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਂ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ। 19 ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈੜੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ। 20 ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
21 ਸੋ ਮੈਂ ਇਹ ਅਸੂਲ ਸਿੱਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉੱਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ। 22 ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕੱਰਦਾ ਹਾਂ। 23 ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ। 24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸਰੀਰ ਤੋਂ ਕੌਣ ਬਚਾਵੇਗਾ ਜਿਹੜਾ ਮੇਰੇ ਲਈ ਮੌਤ ਲੈ ਕੇ ਆਉਦਾ ਹੈ। 25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ।
ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।
16 “ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਅੱਜ ਦੇ ਲੋਕ ਉਨ੍ਹਾਂ ਬੱਚਿਆਂ ਵਰਗੇ ਹਨ ਜੋ ਕਿ ਬੱਚਿਆਂ ਦਾ ਇੱਕ ਧੜਾ ਬਣਾਕੇ ਬਾਜ਼ਾਰ ਵਿੱਚ ਬੈਠੇ ਦੂਜੇ ਬਾਲਕਾਂ ਦੇ ਧੜੇ ਨੂੰ ਆਵਾਜ਼ ਮਾਰਕੇ ਆਖਦੇ ਹਨ,
17 ‘ਅਸੀਂ ਤੁਹਾਡੇ ਲਈ ਬੰਸਰੀ
ਵਜਾਈ ਪਰ ਤੁਸੀਂ ਨਾ ਨੱਚੇ।
ਅਸੀਂ ਉਦਾਸ ਗੀਤ ਗਾਇਆ
ਪਰ ਤੁਸੀਂ ਨਾ ਪਿੱਟਿਆ।’
18 ਮੈਂ ਕਿਉਂ ਕਹਿੰਦਾ ਹਾਂ ਕਿ ਲੋਕ ਇਹੋ ਜਿਹੇ ਹਨ? ਕਿਉਂਕਿ ਯੂਹੰਨਾ ਆਇਆ ਪਰ ਉਸ ਨੇ ਦੂਜੇ ਲੋਕਾਂ ਵਾਂਗ ਨਾ ਖਾਧਾ ਨਾ ਪੀਤਾ, ‘ਅਤੇ ਲੋਕਾਂ ਨੇ ਆਖਿਆ ਕਿ ਉਸ ਦੇ ਅੰਦਰ ਭੂਤ ਹੈ।’ 19 ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਲੋਕ ਆਖਦੇ ਹਨ ਕਿ ਵੇਖੋ ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਤੇ ਪਾਪੀਆਂ ਦਾ ਯਾਰ ਹੈ! ਪਰ ਗਿਆਨ ਖੁਦ ਦੀਆਂ ਕਰਨੀਆਂ ਤੋਂ ਧਰਮੀ ਦਿਖਾਇਆ ਜਾਂਦਾ ਹੈ।”
ਯਿਸੂ ਆਪਣੇ ਲੋਕਾਂ ਨੂੰ ਵਿਸ਼ਰਾਮ ਦਿੰਦਾ(A)
25 ਤਦ ਯਿਸੂ ਨੇ ਆਖਿਆ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ ਅਤੇ ਜੋ ਤੂੰ ਇਨ੍ਹਾਂ ਗੱਲਾਂ ਨੂੰ ਸਿਆਣੇ ਅਤੇ ਚੁਸਤ ਲੋਕਾਂ ਤੋਂ ਗੁਪਤ ਰੱਖਿਆ। ਪਰ ਤੂੰ ਇਹ ਗੱਲਾਂ ਆਮ ਆਦਮੀਆਂ ਨੂੰ ਪ੍ਰਗਟ ਕੀਤੀਆਂ ਹਨ। 26 ਹਾਂ, ਪਿਤਾ! ਤੂੰ ਅਜਿਹਾ ਕੀਤਾ, ਕਿਉਂਕਿ ਸੱਚਮੁੱਚ ਤੂੰ ਇਹੀ ਕਰਨਾ ਚਾਹੁੰਦਾ ਸੀ।
27 “ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।
28 “ਉਹ ਸਾਰੇ ਲੋਕ ਜੋ ਥੱਕੇ ਹੋਏ ਹਨ ਅਤੇ ਜਿਨ੍ਹਾਂ ਨੇ ਭਾਰੀ ਬੋਝ ਚੁੱਕੇ ਹੋਏ ਹਨ ਮੇਰੇ ਕੋਲ ਆਵੋ, ਮੈਂ ਤੁਹਾਨੂੰ ਆਰਾਮ ਦੇਵਾਂਗਾ। 29 ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ। 30 ਕਿਉਂਕਿ ਮੇਰਾ ਜੂਲਾ ਸੁਖਾਲਾ ਹੈ ਅਤੇ ਜੋ ਬੋਝ ਮੈਂ ਤੁਹਾਨੂੰ ਦਿੰਦਾ ਹਾਂ ਉਹ ਹੌਲਾ ਹੈ।”
2010 by World Bible Translation Center