Revised Common Lectionary (Complementary)
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
131 ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ।
ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ।
ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ।
ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।
2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ।
ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ।
ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।
3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ।
ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।
10 ਯਿਰਮਿਯਾਹ ਨੇ ਆਪਣੀ ਗਰਦਨ ਵਿੱਚ ਜੂਲਾ ਪਾਇਆ ਹੋਇਆ ਸੀ। ਤਾਂ ਨਬੀ ਹਨਨਯਾਹ ਨੇ ਉਸ ਜੂਲੇ ਨੂੰ ਯਿਰਮਿਯਾਹ ਦੀ ਗਰਦਨ ਤੋਂ ਉਤਾਰ ਦਿੱਤਾ। ਹਨਨਯਾਹ ਨੇ ਉਸ ਜੂਲੇ ਨੂੰ ਤੋੜ ਦਿੱਤਾ। 11 ਫ਼ੇਰ ਹਨਨਯਾਹ ਉੱਚੀ ਆਵਾਜ਼ ਵਿੱਚ ਬੋਲਿਆ ਤਾਂ ਜੋ ਸਾਰੇ ਲੋਕ ਉਸ ਨੂੰ ਸੁਣ ਸੱਕਣ। ਉਸ ਨੇ ਆਖਿਆ, “ਯਹੋਵਾਹ ਆਖਦਾ ਹੈ: ‘ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਤੋੜ ਦਿਆਂਗਾ। ਉਸ ਨੇ ਇਹ ਜੂਲਾ ਦੁਨੀਆਂ ਦੀਆਂ ਸਾਰੀਆਂ ਕੌਮਾਂ ਨੂੰ ਪਹਿਨਾਇਆ ਹੋਇਆ ਹੈ। ਪਰ ਮੈਂ ਦੋ ਸਾਲ ਤੋਂ ਪਹਿਲਾਂ-ਪਹਿਲਾਂ ਇਹ ਜੂਲਾ ਤੋੜ ਦਿਆਂਗਾ।’”
ਹਨਨਯਾਹ ਦੇ ਇਹ ਆਖਣ ਤੋਂ ਮਗਰੋਂ, ਯਿਰਮਿਯਾਹ ਮੰਦਰ ਵਿੱਚੋਂ ਬਾਹਰ ਚੱਲਾ ਗਿਆ।
12 ਫ਼ੇਰ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਵਾਪਰੀ ਜਦੋਂ ਹਨਨਯਾਹ ਨੇ ਯਿਰਮਿਯਾਹ ਦੀ ਗਰਦਨ ਤੋਂ ਜੂਲਾ ਲਾਹ ਕੇ ਭੰਨ ਦਿੱਤਾ ਸੀ। 13 ਯਹੋਵਾਹ ਨੇ ਯਿਰਮਿਯਾਹ ਨੂੰ ਆਖਿਆ, “ਜਾਓ ਅਤੇ ਹਨਨਯਾਹ ਨੂੰ ਆਖੋ, ਯਹੋਵਾਹ ਇਹ ਆਖਦਾ ਹੈ: ‘ਤੂੰ ਲੱਕੜੀ ਦਾ ਜੂਲਾ ਤਾਂ ਤੋੜ ਦਿੱਤਾ ਹੈ। ਪਰ ਮੈਂ ਲੱਕੜੀ ਦੇ ਜੂਲੇ ਦੀ ਬਾਵੇਂ ਲੋਹੇ ਦਾ ਜੂਲਾ ਬਣਾਵਾਂਗਾ। 14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਂ ਉਨ੍ਹਾਂ ਸਾਰੀਆਂ ਕੌਮਾਂ ਦੀਆਂ ਗਰਦਨਾਂ ਵਿੱਚ ਲੋਹੇ ਦਾ ਜੂਲਾ ਪਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਤਾਂ ਜੋ ਉਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰ ਸੱਕਣ। ਅਤੇ ਉਹ ਉਸ ਦੇ ਗੁਲਾਮ ਬਨਣਗੇ। ਮੈਂ ਜੰਗਲੀ ਜਾਨਵਰਾਂ ਨੂੰ ਵੀ ਨਬੂਕਦਨੱਸਰ ਦੇ ਅਧਿਕਾਰ ਹੇਠਾਂ ਕਰ ਦਿਆਂਗਾ।’”
15 ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ। 16 ਇਸ ਲਈ ਯਹੋਵਾਹ ਇਹ ਆਖਦਾ ਹੈ, ‘ਛੇਤੀ ਹੀ ਮੈਂ ਤੈਨੂੰ ਇਸ ਦੁਨੀਆਂ ਵਿੱਚੋਂ ਚੁੱਕ ਲਵਾਂਗਾ, ਹਨਨਯਾਹ। ਤੂੰ ਇਸੇ ਸਾਲ ਮਰ ਜਾਵੇਂਗਾ। ਕਿਉਂ? ਕਿਉਂ ਕਿ ਤੂੰ ਲੋਕਾਂ ਨੂੰ ਯਹੋਵਾਹ ਦੇ ਖਿਲਾਫ਼ ਹੋਣ ਦੀ ਸਿੱਖਿਆ ਦਿੱਤੀ।’”
17 ਹਨਨਯਾਹ ਉਸੇ ਸਾਲ ਦੇ ਸੱਤਵੇਂ ਮਹੀਨੇ ਵਿੱਚ ਮਰ ਗਿਆ।
3 ਇਸ ਲਈ ਕੀ ਯਹੂਦੀਆਂ ਕੋਲ ਹੋਰਾਂ ਲੋਕਾਂ ਨਾਲੋਂ ਕੁਝ ਵੱਧੇਰੇ ਹੈ! ਕੀ ਸੁੰਨਤ ਦਾ ਕੋਈ ਮਹੱਤਵ ਹੈ? 2 ਹਾਂ। ਯਹੂਦੀਆਂ ਕੋਲ ਹਰ ਤਰ੍ਹਾਂ ਦੀਆਂ ਬਹੁਤ ਖਾਸ ਗੱਲਾਂ ਹਨ। ਸਭ ਤੋਂ ਪਹਿਲਾਂ; ਪਰਮੇਸ਼ੁਰ ਦੇ ਉਪਦੇਸ਼ ਯਹੂਦੀਆਂ ਨੂੰ ਸੌਂਪੇ ਗਏ ਸਨ। 3 ਇਹ ਸੱਚ ਹੈ ਕਿ ਕੁਝ ਯਹੂਦੀ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹਨ। ਪਰ ਕੀ ਉਨ੍ਹਾਂ ਦੀ ਬੇਵਫਾਈ ਪਰਮੇਸ਼ੁਰ ਤੋਂ ਉਸਦਾ ਵਚਨ ਤੁੜਵਾ ਸੱਕਦੀ ਹੈ? 4 ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ:
“ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ
ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।” (A)
5 ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵੱਧੇਰੇ ਸੱਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? (ਲੋਕ ਇੰਝ ਆਖ ਸੱਕਦੇ ਹਨ।) 6 ਨਹੀਂ। ਜੇਕਰ ਉਹ ਸਾਨੂੰ ਦੰਡ ਨਹੀਂ ਦੇਵੇਗਾ ਤਾਂ ਉਹ ਦੁਨੀਆਂ ਦਾ ਨਿਆਂ ਕਿਵੇਂ ਕਰੇਗਾ?
7 ਕੋਈ ਮਨੁੱਖ ਆਖ ਸੱਕਦਾ ਹੈ, “ਜਦੋਂ ਮੈਂ ਝੂਠ ਬੋਲਦਾ ਹਾਂ, ਪਰਮੇਸ਼ੁਰ ਨੂੰ ਮਹਿਮਾ ਮਿਲਦੀ ਹੈ, ਕਿਉਂਕਿ ਮੇਰਾ ਝੂਠ ਉਸ ਦੇ ਸੱਚ ਨੂੰ ਚਾਨਣੇ ਵਿੱਚ ਲਿਆਉਂਦਾ ਹੈ। ਤਾਂ ਫ਼ਿਰ ਮੈਂ ਪਾਪੀ ਕਿਉਂ ਕਹਾਉਂਦਾ ਹਾਂ?” 8 ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈ ਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।
2010 by World Bible Translation Center