Revised Common Lectionary (Complementary)
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
65 ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ।
ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।
2 ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ,
ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।
3 ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ,
ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।
4 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ।
ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ।
ਅਤੇ ਅਸੀਂ ਬਹੁਤ ਖੁਸ਼ ਹਾਂ।
ਸਾਡੇ ਕੋਲ ਤੁਹਾਡੇ ਮੰਦਰ,
ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।
5 ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ।
ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ,
ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ।
ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।
6 ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ,
ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।
7 ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ
ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।
8 ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ।
ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।
9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ,
ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ।
ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ
ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ,
ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ,
ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ,
ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।
11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ,
ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।
12 ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।
13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ,
ਵਾਦੀਆਂ ਅਨਾਜ ਨਾਲ ਭਰੀਆਂ ਹਨ,
ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
ਇਸਰਾਏਲ ਬਚ ਜਾਵੇਗਾ
52 ਜਾਗੋ! ਜਾਗੋ ਸੀਯੋਨ!
ਆਪਣੇ ਬਸਤਰ ਪਹਿਨ! ਆਪਣੀ ਮਜ਼ਬੂਤੀ ਫ਼ੜ!
ਪਵਿੱਤਰ ਯਰੂਸ਼ਲਮ ਉੱਠ ਖੜ੍ਹਾ ਹੋ।
ਫ਼ੇਰ ਤੇਰੇ ਅੰਦਰ ਉਹ ਲੋਕ ਦਾਖਲ ਨਹੀਂ ਹੋਣਗੇ ਜਿਨ੍ਹਾਂ ਪਰਮੇਸ਼ੁਰ ਦੀ ਅਗਵਾਈ ਨਹੀਂ ਮੰਨੀ।
ਉਹ ਲੋਕ ਸ਼ੁੱਧ ਅਤੇ ਸਾਫ਼ ਨਹੀਂ ਹਨ।
2 ਗਰਦ ਨੂੰ ਝਾੜ ਸੁੱਟ! ਆਪਣੀ ਅਦਭੁਤ ਪੁਸ਼ਾਕ ਪਹਿਨ ਲੈ!
ਹੇ ਯਰੂਸ਼ਲਮ, ਸੀਯੋਨ ਦੀਏ ਧੀਏ,
ਤੂੰ ਕੈਦੀ ਸੀ ਪਰ ਹੁਣ ਆਪਣੇ-ਆਪ ਨੂੰ ਉਨ੍ਹਾਂ ਜ਼ੰਜ਼ੀਰਾਂ ਤੋਂ ਅਜ਼ਾਦ ਕਰ ਲੈ ਜਿਹੜੀਆਂ ਤੇਰੀ ਧੌਣ ਦੁਆਲੇ ਹਨ!
3 ਯਹੋਵਾਹ ਆਖਦਾ ਹੈ,
“ਤੁਹਾਨੂੰ ਪੈਸਿਆਂ ਬਦਲੇ ਨਹੀਂ ਵੇਚਿਆ ਗਿਆ।
ਇਸ ਲਈ ਮੈਂ ਤੁਹਾਨੂੰ ਸੁਤੰਤਰ ਕਰਨ ਲਈ ਪੈਸੇ ਦਾ ਇਸਤੇਮਾਲ ਨਹੀਂ ਕਰਾਂਗਾ।”
4 ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, “ਮੇਰੇ ਲੋਕ ਪਹਿਲਾਂ ਮਿਸਰ ਵੱਲ ਰਹਿਣ ਲਈ ਗਏ-ਤੇ ਫ਼ੇਰ ਉਹ ਗੁਲਾਮ ਬਣ ਗਏ। ਬਾਦ ਵਿੱਚ ਅੱਸ਼ੂਰ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ। 5 ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।”
6 ਯਹੋਵਾਹ ਆਖਦਾ ਹੈ, “ਇਹ ਵਾਪਰਿਆ ਹੈ ਤਾਂ ਜੋ ਮੇਰੇ ਬੰਦੇ ਮੇਰੇ ਬਾਰੇ ਗਿਆਨ ਲੈ ਸੱਕਣ। ਮੇਰੇ ਬੰਦੇ ਜਾਣ ਲੈਣਗੇ ਕਿ ਮੈਂ ਕੀ ਹਾਂ। ਮੇਰੇ ਬੰਦੇ ਮੇਰਾ ਨਾਮ ਜਾਣ ਲੈਣਗੇ, ਅਤੇ ਉਹ ਜਾਣ ਲੈਣਗੇ ਕਿ ਮੈਂ ਉਹ ਹਾਂ [a] ਜਿਹੜਾ ਉਨ੍ਹਾਂ ਨਾਲ ਗੱਲ ਕਰ ਰਿਹਾ ਹੈ।”
ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ
44 ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 45 ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ। 46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
47 “ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। 48 ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹੜਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਆਂ ਕਰੇਗਾ। 49 ਕਿਉਂ ਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿੱਖਾਉਣਾ ਚਾਹੀਦਾ। 50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
2010 by World Bible Translation Center