Revised Common Lectionary (Complementary)
10 “ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ।
ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ।
ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵੱਧਾਉਂਦੀ ਹੈ।
ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ।
ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।
11 ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ,
ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ।
ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ।
ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।
12 “ਤੁਸੀਂ ਖੁਸ਼ੀ ਨਾਲ ਬਾਹਰ ਜਾਵੋਂਗੇ
ਅਤੇ ਸਾਂਤੀ ਨਾਲ ਪਰਤੋਂਗੇ।
ਪਹਾੜੀਆਂ ਅਤੇ ਪਰਬਤ ਤੁਹਾਡੇ ਅੱਗੇ ਗਾਉਣ ਲੱਗ ਪੈਣਗੇ
ਅਤੇ ਖੇਤਾਂ ਵਿੱਚਲੇ ਰੁੱਖ ਤਾਲੀਆਂ ਵਜਾਉਣਗੇ।
13 ਸਰੂ ਦੇ ਵੱਡੇ ਰੁੱਖ ਵੱਧਣ ਫ਼ੁੱਲਣਗੇ ਜਿੱਥੇ ਝਾੜੀਆਂ ਹੁੰਦੀਆਂ ਸਨ।
ਓੱਥੇ ਮਹਿਂਦੀ ਦੇ ਰੁੱਖ ਉੱਗਣਗੇ, ਜਿੱਥੇ ਜੰਗਲੀ ਬੂਟੀਆਂ ਹੁੰਦੀਆਂ ਸਨ।
ਇਹ ਗੱਲਾਂ ਯਹੋਵਾਹ ਨੂੰ ਮਸ਼ਹੂਰ ਕਰ ਦੇਣਗੀਆਂ।
ਇਹ ਗੱਲਾਂ ਪ੍ਰਮਾਣ ਹੋਣਗੀਆਂ ਕਿ ਯਹੋਵਾਹ ਸ਼ਕਤੀਸ਼ਾਲੀ ਹੈ ਇਹ ਪ੍ਰਮਾਣ ਕਦੇ ਵੀ ਖਤਮ ਨਹੀਂ ਹੋਵੇਗਾ।”
ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ।
65 ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ।
ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।
2 ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ,
ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।
3 ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ,
ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।
4 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ।
ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ।
ਅਤੇ ਅਸੀਂ ਬਹੁਤ ਖੁਸ਼ ਹਾਂ।
ਸਾਡੇ ਕੋਲ ਤੁਹਾਡੇ ਮੰਦਰ,
ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।
5 ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ।
ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ,
ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ।
ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।
6 ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ,
ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।
7 ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ
ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।
8 ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ।
ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।
9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ,
ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ।
ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ
ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।
10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ,
ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ,
ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ,
ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।
11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ,
ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।
12 ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।
13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ,
ਵਾਦੀਆਂ ਅਨਾਜ ਨਾਲ ਭਰੀਆਂ ਹਨ,
ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।
ਆਤਮਾ ਵਿੱਚ ਜੀਵਨ
8 ਤਾਂ ਹੁਣ, ਜਿਹੜੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਨਹੀਂ ਹੋਵੇਗਾ। 2 ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸ ਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ। 3 ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸ ਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸੱਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸ ਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ। 4 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸੱਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ।
5 ਜਿਹੜੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹੜੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ। 6 ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ। 7 ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ। 8 ਉਹ ਮਨੁੱਖ ਜਿਹੜੇ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸੱਕਦੇ।
9 ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ। 10 ਤੁਹਾਡਾ ਸਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ। 11 ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉੱਠਾਇਆ ਅਤੇ ਉਹ ਤੁਹਾਡੇ ਸਰੀਰਾਂ ਨੂੰ ਆਪਣੇ ਉਸ ਆਤਮਾ ਰਾਹੀਂ, ਤੁਹਾਡੇ ਨਾਸ਼ਵਾਨ ਸਰੀਰਾਂ ਨੂੰ ਜੀਵਨ ਦੇਵੇਗਾ, ਜਿਹੜਾ ਤੁਹਾਡੇ ਅੰਦਰ ਜਿਉਂਦਾ ਹੈ।
ਯਿਸੂ ਦਾ ਬੀਜ ਬੀਜਣ ਬਾਰੇ ਉਪਦੇਸ਼(A)
13 ਉਸੇ ਦਿਨ ਯਿਸੂ ਘਰੋ ਨਿਕਲ ਕੇ ਝੀਲ ਦੇ ਨੇੜੇ ਜਾ ਬੈਠਾ। 2 ਜਦੋਂ ਬਹੁਤ ਭੀੜ ਉਸ ਦੇ ਆਸ-ਪਾਸ ਇਕੱਠੀ ਹੋ ਗਈ ਤਾਂ ਉਹ ਬੇੜੀ ਤੇ ਚੜ੍ਹ੍ਹ ਬੈਠ ਗਿਆ ਅਤੇ ਸਾਰੇ ਲੋਕ ਕੰਢੇ ਤੇ ਖੜ੍ਹੇ ਸਨ। 3 ਫ਼ਿਰ ਯਿਸੂ ਨੇ ਦ੍ਰਿਸ਼ਟਾਂਤ ਵਿੱਚ ਬਹੁਤ ਸਾਰੀਆਂ ਗੱਲਾਂ ਸਮਝਾਈਆਂ। ਉਸ ਨੇ ਆਖਿਆ,
“ਵੇਖੋ ਇੱਕ ਕਿਸਾਨ ਆਪਣਾ ਬੀਜ ਬੀਜਣ ਲਈ ਬਾਹਰ ਗਿਆ। 4 ਜਦੋਂ ਉਹ ਬੀਜ, ਬੀਜ ਰਿਹਾ ਸੀ ਤਾਂ ਕੁਝ ਬੀਜ ਬੀਜਦੇ ਹੋਏ ਸੜਕ ਵੱਲ ਡਿੱਗ ਪਏ, ਪੰਛੀ ਆਏ ਤੇ ਉਹ ਡਿੱਗੇ ਹੋਏ ਬੀਜ ਚੁਗ ਗਏ। 5 ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਕਾਫ਼ੀ ਖਾਦ ਨਾ ਮਿਲੀ। ਉੱਥੇ ਬੀਜ ਬਹੁਤ ਜਲਦੀ ਉੱਗੇ ਕਿਉਂਕਿ ਜ਼ਮੀਨ ਕਾਫ਼ੀ ਡੂੰਘੀ ਨਹੀਂ ਸੀ। 6 ਪਰ ਜਦੋਂ ਸੂਰਜ ਚੜ੍ਹ੍ਹਿਆ, ਤਾਂ ਬੂਟੇ ਸੜ ਗਏ, ਉਹ ਇਸ ਲਈ ਮਰੇ ਕਿਉਂਕਿ ਉਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਨਹੀਂ ਸਨ। 7 ਅਤੇ ਕੁਝ ਬੀਜ ਕੰਡਿਆਂ ਵਿੱਚ ਡਿੱਗ ਪਏ, ਕੰਡਿਆਲੀਆਂ ਝਾੜੀਆਂ ਵੱਧੀਆਂ ਅਤੇ ਉਨ੍ਹਾਂ ਨੇ ਪੌਦਿਆਂ ਨੂੰ ਦਬਾ ਲਿਆ। 8 ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ। 9 ਤੁਸੀਂ ਜੋ ਲੋਕ ਮੈਨੂੰ ਸੁਣਦੇ ਹੋ, ਸੁਣੋ।”
ਯਿਸੂ ਦੀ ਬੀਜ ਬਾਰੇ ਵਿਆਖਿਆ(A)
18 “ਇਸ ਲਈ ਬੀਜਣ ਵਾਲੇ ਦ੍ਰਿਸ਼ਟਾਂਤ ਦਾ ਅਰਥ ਸੁਣੋ।
19 “ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
20 “ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ। 21 ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
22 “ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
23 “ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
2010 by World Bible Translation Center