Revised Common Lectionary (Complementary)
ਸਬਤ ਲਈ ਉਸਤਤਿ ਦਾ ਗੀਤ।
92 ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ।
ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।
2 ਤੁਹਾਡੇ ਪਿਆਰ ਬਾਰੇ ਸਵੇਰ ਵੇਲੇ
ਅਤੇ ਤੁਹਾਡੀ ਵਫ਼ਾਦਾਰੀ ਬਾਰੇ ਰਾਤ ਨੂੰ ਗਾਉਣਾ ਚੰਗਾ ਹੈ।
3 ਹੇ ਪਰਮੇਸ਼ੁਰ, ਤੁਹਾਡੇ ਲਈ ਦਸ ਤਾਰਾਂ ਵਾਲੇ ਸਾਜ਼ਾਂ ਉੱਤੇ,
ਸਾਰੰਗੀਆਂ ਉੱਤੇ ਅਤੇ ਰਬਾਬਾਂ ਉੱਤੇ ਸੰਗੀਤ ਬਜਾਉਣਾ ਚੰਗਾ ਹੈ।
4 ਯਹੋਵਾਹ, ਤੁਸਾਂ ਸੱਚਮੁੱਚ ਸਾਨੂੰ ਉਨ੍ਹਾਂ ਗੱਲਾਂ ਨਾਲ ਖੁਸ਼ ਕਰਦੇ ਹੋ ਜੋ ਤੁਸੀਂ ਕੀਤੀਆਂ ਸਨ।
ਅਸੀਂ ਖੁਸ਼ੀ ਨਾਲ ਉਨ੍ਹਾਂ ਗੱਲਾਂ ਬਾਰੇ ਗਾਉਂਦੇ ਹਾਂ।
5 ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ।
ਸਾਡੇ ਲਈ ਤੁਹਾਡੇ ਵਿੱਚਾਰ ਸਮਝਣੇ ਬਹੁਤ ਮੁਸ਼ਕਿਲ ਹਨ।
6 ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ।
ਅਸੀਂ ਮੂਰੱਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸੱਕਦੇ।
7 ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ।
ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ
ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ।
8 ਪਰ ਹੇ ਪਰਮੇਸ਼ੁਰ, ਤੁਸੀਂ ਹਮੇਸ਼ਾ ਲਈ ਸਤਿਕਾਰੇ ਜਾਵੋਂਗੇ।
9 ਯਹੋਵਾਹ, ਤੁਹਾਡੇ ਸਾਰੇ ਦੁਸ਼ਮਣ ਤਬਾਹ ਹੋ ਜਾਣਗੇ।
ਉਹ ਸਾਰੇ ਬੰਦੇ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ ਤਬਾਹ ਹੋ ਜਾਣਗੇ।
10 ਪਰ ਤੁਸੀਂ ਮੈਨੂੰ ਤਾਕਤਵਰ ਬਣਾ ਦਿਉਂਗੇ।
ਮੈਂ ਮਜ਼ਬੂਤ ਸਿੰਗਾਂ ਵਾਲੇ ਇੱਕ ਸਾਨ੍ਹ ਵਰਗਾ ਹੋਵਾਂਗਾ।
ਤੁਸੀਂ ਮੈਨੂੰ ਮੇਰੇ ਖਾਸ ਕਾਰਜ ਲਈ ਚੁਣਿਆ ਸੀ।
ਤੁਸੀਂ ਮੇਰੇ ਉੱਤੇ ਤਾਜ਼ਗੀ ਦੇਣ ਵਾਲਾ ਤੇਲ ਮਲਿਆ ਸੀ।
11 ਮੈਂ ਆਪਣੇ ਚਾਰ-ਚੁਫ਼ੇਰੇ ਦੁਸ਼ਮਣਾਂ ਨੂੰ ਦੇਖਦਾ ਹਾਂ।
ਉਹ ਮੋਟੇ ਝੋਟਿਆਂ ਵਰਗੇ ਮੇਰੇ ਉੱਤੇ ਹਮਲਾ ਕਰਨ ਲਈ ਤਿਆਰ ਹਨ।
ਮੈਂ ਉਹ ਸੁਣ ਰਿਹਾ ਹਾਂ ਜੋ ਉਹ ਮੇਰੇ ਬਾਰੇ ਆਖ ਰਹੇ ਹਨ।
12 ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।
13 ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।
14 ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ,
ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ।
15 ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ
ਕਿ ਯਹੋਵਾਹ ਚੰਗਾ ਹੈ।
ਉਹ ਮੇਰੀ ਚੱਟਾਨ ਹੈ
ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।
23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।
24 ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸ ਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸ ਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।
26 ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।
27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।
28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।
29 ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।
30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।
ਯਿਸੂ ਉਪਦੇਸ਼ ਲਈ ਦ੍ਰਿਸ਼ਟਾਂਤ ਕਿਉਂ ਵਰਤਦਾ ਸੀ(A)
10 ਤਾਂ ਚੇਲਿਆਂ ਨੇ ਯਿਸੂ ਕੋਲ ਆਕੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਨੂੰ ਦ੍ਰਿਸ਼ਟਾਂਤ ਵਿੱਚ ਉਪਦੇਸ਼ ਕਿਉਂ ਦਿੰਦਾ ਹੈਂ?”
11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ। 12 ਕਿਉਂਕਿ ਜਿਸ ਕੋਲ ਹੈ, ਉਸ ਨੂੰ ਵੱਧ ਦਿਤਾ ਜਾਵੇਗਾ। ਉਹ ਆਪਣੀ ਜ਼ਰੂਰਤ ਤੋਂ ਵੱਧ ਪ੍ਰਾਪਤ ਕਰੇਗਾ। ਪਰ ਜਿਸ ਕਿਸੇ ਕੋਲ ਨਹੀਂ ਹੈ, ਅਤੇ ਜੋ ਥੋੜਾ ਜਿਹਾ ਉਸ ਕੋਲ ਹੈ, ਉਸ ਤੋਂ ਉਹ ਵੀ ਲੈ ਲਿਆ ਜਾਵੇਗਾ। 13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ। 14 ਇਸ ਲਈ ਜੋ ਯਸਾਯਾਹ ਨੇ ਆਖਿਆ ਉਨ੍ਹਾਂ ਦੇ ਮਾਮਲੇ ਵਿੱਚ ਸੱਚ ਹੋਇਆ:
‘ਤੁਸੀਂ ਲੋਕ ਹਮੇਸ਼ਾ ਸੁਣਦੇ ਰਹੋਂਗੇ
ਪਰ ਸਮਝੋਗੇ ਨਹੀਂ।
ਤੁਸੀਂ ਲੋਕ ਹਮੇਸ਼ਾ ਵੇਖਦੇ ਰਹੋਂਗੇ
ਪਰ ਦੇਖੋਂਗੇ ਨਹੀਂ।
15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ,
ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ,
ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ
ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ।
ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ (B)
16 ਪਰ ਤੁਹਾਡੀਆਂ ਅੱਖੀਆਂ ਧੰਨ ਹਨ, ਕਿਉਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਧੰਨ ਹਨ ਕਿਉਂ ਜੋ ਉਹ ਸੁਣਦੇ ਹਨ। 17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ।
2010 by World Bible Translation Center