Revised Common Lectionary (Complementary)
11 ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ,
ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮੰਨਾਂਗਾ।
ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ
ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸੱਕਾਂ।
12 ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ।
ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ।
13 ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ।
ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।
14 ਹੇ ਪਰਮੇਸ਼ੁਰ, ਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ।
ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ।
15 ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ।
ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
16 ਹੇ ਪਰਮੇਸ਼ੁਰ, ਦਰਸਾ ਦਿਉ ਕਿ ਤੁਸੀਂ ਮੈਨੂੰ ਸੁਣਦੇ ਹੋ, ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਮੈਂ ਤੁਹਾਡਾ ਸੇਵਕ ਹਾਂ, ਮੈਨੂੰ ਸ਼ਕਤੀ ਦਿਉ।
ਮੈਂ ਤੁਹਾਡਾ ਸੇਵਕ ਹਾਂ, ਮੇਰੀ ਰੱਖਿਆ ਕਰੋ।
17 ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।
ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਪ੍ਰਾਰਥਨਾ ਸੁਣ ਲਈ
ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।
ਯਹੋਵਾਹ ਝੂਠੇ ਦੇਵਤਿਆਂ ਨੂੰ ਵੰਗਾਰਦਾ ਹੈ
21 ਯਾਕੂਬ ਦਾ ਰਾਜਾ, ਯਹੋਵਾਹ ਆਖਦਾ ਹੈ, “ਆਓ ਦੱਸੋ ਆਪਣੀਆਂ ਦਲੀਲਾਂ। ਦਿਖਾਓ ਮੈਨੂੰ ਆਪਣਾ ਸਬੂਤ, ਅਤੇ ਅਸੀਂ ਨਿਆਂ ਕਰ ਲਵਾਂਗੇ ਕਿ ਕਿਹੜੀਆਂ ਗੱਲਾਂ ਸਹੀ ਹਨ। 22 ਤੁਹਾਡੀਆਂ ਮੂਰਤੀਆਂ ਇੱਥੇ ਆਉਣ ਤੇ ਸਾਨੂੰ ਦੱਸਣ ਕਿ ਕੀ ਹੋ ਰਿਹਾ ਹੈ।” ਆਦਿ ਵਿੱਚ ਕੀ ਵਾਪਰਿਆ? ਭਵਿੱਖ ਵਿੱਚ ਕੀ ਵਾਪਰੇਗਾ? ਦੱਸੋ ਸਾਨੂੰ! ਅਸੀਂ ਧਿਆਨ ਨਾਲ ਸੁਣਾਂਗੇ। ਫ਼ੇਰ ਅਸੀਂ ਜਾਣ ਲਵਾਂਗੇ ਕਿ ਅੱਗੋਂ ਕੀ ਹੋਵੇਗਾ। 23 ਸਾਨੂੰ ਉਹ ਗੱਲਾਂ ਦੱਸੋ ਜਿਨ੍ਹਾਂ ਦੀ ਸਾਨੂੰ ਇਹ ਜਾਨਣ ਲਈ ਤਲਾਸ਼ ਕਰਨੀ ਚਾਹੀਦੀ ਹੈ ਕਿ ਕੀ ਵਾਪਰੇਗਾ। ਫ਼ੇਰ ਅਸੀਂ ਵਿਸ਼ਵਾਸ ਕਰ ਲਵਾਂਗੇ ਕਿ ਤੁਸੀਂ ਸੱਚਮੁੱਚ ਦੇਵਤੇ ਹੋ। ਕੁਝ ਕਰੋ! ਕੁਝ ਵੀ ਕਰੋ, ਚੰਗਾ ਜਾਂ ਬੁਰਾ! ਫ਼ੇਰ ਅਸੀਂ ਦੇਖ ਸੱਕਾਂਗੇ ਕਿ ਤੁਸੀਂ ਜਿਉਂਦੇ ਹੋ। ਅਤੇ ਅਸੀਂ ਤੁਹਾਡੇ ਪਿੱਛੇ ਲੱਗ ਪਵਾਂਗਾ।
24 “ਦੇਖੋ, ਝੂਠੇ ਦੇਵਤਿਓ, ਤੁਸੀਂ ਕੁਝ ਵੀ ਨਹੀਂ ਨਾਲੋਂ ਵੀ ਘੱਟ ਹੋ! ਤੁਸੀਂ ਕੁਝ ਵੀ ਨਹੀਂ ਕਰ ਸੱਕਦੇ! ਸਿਰਫ਼ ਨਿਕਂਮਾ ਬੰਦਾ ਹੀ ਤੁਹਾਡੀ ਉਪਾਸਨਾ ਕਰਨੀ ਚਾਹੇਗਾ!”
ਯਹੋਵਾਹ ਸਾਬਤ ਕਰਦਾ ਹੈ ਓਹੀ ਇੱਕੋ ਇੱਕ ਪਰਮੇਸ਼ੁਰ ਹੈ
25 “ਉੱਤਰ ਵਿੱਚ ਮੈਂ ਇੱਕ ਬੰਦੇ ਨੂੰ ਜਗਾਇਆ।
ਉਹ ਪੂਰਬ ਵੱਲੋਂ, ਜਿੱਥੇ ਸੂਰਜ ਉੱਗਦਾ, ਆ ਰਿਹਾ ਹੈ।
ਉਹ ਮੇਰੇ ਨਾਮ ਦੀ ਉਪਾਸਨਾ ਕਰਦਾ ਹੈ।
ਉਹ ਬੰਦਾ ਜਿਹੜਾ ਭਾਂਡੇ ਘੜਦਾ ਹੈ, ਗਿੱਲੀ ਮਿੱਟੀ ਨੂੰ ਮਿੱਧਦਾ ਹੈ।”
ਇਸੇ ਤਰ੍ਹਾਂ ਹੀ, ਇਹ ਖਾਸ ਬੰਦਾ ਰਾਜਿਆਂ ਨੂੰ ਮਿੱਧੇਗਾ।
26 “ਇਸਦੇ ਵਾਪਰਨ ਤੋਂ ਪਹਿਲਾਂ ਹੀ ਸਾਨੂੰ ਇਸ ਬਾਰੇ ਕਿਸਨੇ ਦੱਸਿਆ!
ਉਸ ਨੂੰ, ਸਾਨੂੰ ਪਰਮੇਸ਼ੁਰ ਆਖਣਾ ਚਾਹੀਦਾ ਹੈ।
ਕੀ ਤੁਹਾਡੀਆਂ ਮੂਰਤੀਆਂ ਵਿੱਚੋਂ ਕਿਸੇ ਇੱਕ ਨੇ ਵੀ
ਇਹ ਗੱਲਾਂ ਦੱਸੀਆਂ ਸਨ? ਨਹੀਂ!
ਉਨ੍ਹਾਂ ਮੂਰਤੀਆਂ ਵਿੱਚੋਂ ਸਾਨੂੰ ਕਿਸੇ ਨੇ ਵੀ ਇਹ ਗੱਲਾਂ ਨਹੀਂ ਦੱਸੀਆਂ ਸਨ।
ਉਨ੍ਹਾਂ ਮੂਰਤੀਆਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ ਸੀ
ਅਤੇ ਉਹ ਝੂਠੇ ਦੇਵਤੇ ਉਨ੍ਹਾਂ ਸ਼ਬਦਾਂ ਨੂੰ ਨਹੀਂ ਸੁਣ ਸੱਕਦੇ ਜੋ ਤੁਸੀਂ ਬੋਲਦੇ ਹੋ।
27 ਮੈਂ, ਯਹੋਵਾਹ, ਹੀ ਸੀਯੋਨ ਨੂੰ ਇਨ੍ਹਾਂ ਗੱਲਾਂ ਬਾਰੇ ਦੱਸਣ ਵਾਲਾ ਉਹ ਪਹਿਲਾ ਵਿਅਕਤੀ ਸੀ।
ਮੈਂ ਯਰੂਸ਼ਲਮ ਵੱਲ, ਇਸ ਸੰਦੇਸ਼ ਨਾਲ ਇੱਕ ਹਲਕਾਰਾ ਭੇਜਿਆ ਸੀ:
‘ਦੇਖੋ, ਤੁਹਾਡੇ ਬੰਦੇ ਵਾਪਸ ਪਰਤ ਰਹੇ ਹਨ!’”
28 ਮੈਂ ਉਨ੍ਹਾਂ ਝੂਠਿਆਂ ਦੇਵਤਿਆਂ ਵੱਲ ਦੇਖਿਆ ਹੈ।
ਉਨ੍ਹਾਂ ਵਿੱਚੋਂ ਕੋਈ ਵੀ ਇੰਨਾ ਸਿਆਣਾ ਨਹੀਂ ਸੀ ਕਿ ਕੁਝ ਵੀ ਆਖ ਸੱਕੇ।
ਮੈਂ ਉਨ੍ਹਾਂ ਨੂੰ ਸਵਾਲ ਪੁੱਛੇ, ਅਤੇ ਉਨ੍ਹਾਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ!
29 ਉਹ ਸਾਰੇ ਹੀ ਦੇਵਤੇ ਕੁਝ ਵੀ ਨਹੀਂ ਨਾਲੋਂ ਵੀ ਘੱਟ ਹਨ।
ਉਹ ਕੁਝ ਵੀ ਨਹੀਂ ਕਰ ਸੱਕਦੇ!
ਉਹ ਮੂਰਤੀਆਂ ਬਿਲਕੁਲ ਹੀ ਨਿਕੰਮੀਆਂ ਹਨ!
ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ
2 ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ। 2 ਜਿਹੜੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦਿੱਤੇ ਉਨ੍ਹਾਂ ਨੂੰ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵੱਗਿਆ ਕੀਤੀ, ਉਨ੍ਹਾਂ ਨੇ ਢੁੱਕਵੀਂ ਸਜ਼ਾ ਪ੍ਰਾਪਤ ਕੀਤੀ। 3 ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ। 4 ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸ ਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸ ਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।
ਮਸੀਹ ਲੋਕਾਂ ਨੂੰ ਬਚਾਉਣ ਲਈ ਮਨੁੱਖਾਂ ਵਰਗਾ ਬਣ ਗਿਆ
5 ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ। 6 ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ,
“ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ?
ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ।
ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
7 ਥੋੜੇ ਜਿਹੇ ਸਮੇਂ ਲਈ, ਤੂੰ ਉਸ ਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ।
ਤੂੰ ਉਸ ਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
8 ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।” (A)
ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ। 9 ਥੋੜੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸ ਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸ ਨੇ ਦੁੱਖ ਝੱਲੇ ਅਤੇ ਕਾਲਵਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
2010 by World Bible Translation Center