Revised Common Lectionary (Complementary)
11 ਯਹੋਵਾਹ, ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ,
ਮੈਂ ਜੀਵਾਂਗਾ ਅਤੇ ਤੁਹਾਡੀ ਸਚਿਆਈ ਨੂੰ ਮੰਨਾਂਗਾ।
ਮੇਰੀ ਸਹਾਇਤਾ ਕਰੋ ਕਿ ਮੈਂ ਤੁਹਾਡੇ ਨਾਮ ਦੀ ਉਪਾਸਨਾ ਨੂੰ ਆਪਣੇ ਜੀਵਨ
ਦੀ ਸਭ ਤੋਂ ਮਹੱਤਵਪੂਰਣ ਚੀਜ਼ ਬਣਾ ਸੱਕਾਂ।
12 ਪਰਮੇਸ਼ੁਰ ਮੇਰੇ ਮਾਲਕ ਮੈਂ ਆਪਣੇ ਸਾਰੇ ਅਤੇ ਪੂਰੇ ਮਨ ਨਾਲ ਤੁਹਾਡੀ ਉਸਤਤਿ ਕਰਦਾ ਹਾਂ।
ਮੈਂ ਸਦਾ ਲਈ ਤੁਹਾਡੇ ਨਾਮ ਦਾ ਆਦਰ ਕਰਾਂਗਾ।
13 ਹੇ ਪਰਮੇਸ਼ੁਰ, ਤੁਹਾਨੂੰ ਮੇਰੇ ਲਈ ਇੰਨਾ ਸਾਰਾ ਪਿਆਰ ਹੈ।
ਤੁਸੀਂ ਮੈਨੂੰ ਮਿਰਤੂ ਲੋਕ ਤੋਂ ਬਚਾਉਂਦੇ ਹੋ।
14 ਹੇ ਪਰਮੇਸ਼ੁਰ, ਗੁਮਾਨੀ ਲੋਕ ਮੇਰੇ ਉੱਤੇ ਹਮਲਾ ਕਰਦੇ ਹਨ।
ਜ਼ਾਲਮ ਆਦਿਮਆਂ ਦਾ ਟੋਲਾ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਅਤੇ ਉਹ ਲੋਕ ਤੁਹਾਡੀ ਇੱਜ਼ਤ ਨਹੀਂ ਕਰਦੇ।
15 ਹੇ ਮਾਲਕ ਤੁਸੀਂ ਦਯਾ ਅਤੇ ਕਿਰਪਾ ਦੇ ਪਰਮੇਸ਼ੁਰ ਹੋ।
ਤੁਸੀਂ ਸਬਰ ਵਾਲੇ ਹੋਂ, ਤੁਸੀਂ ਵਫ਼ਾਦਾਰੀ ਅਤੇ ਪਿਆਰ ਨਾਲ ਭਰਪੂਰ ਹੋ।
16 ਹੇ ਪਰਮੇਸ਼ੁਰ, ਦਰਸਾ ਦਿਉ ਕਿ ਤੁਸੀਂ ਮੈਨੂੰ ਸੁਣਦੇ ਹੋ, ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਮੈਂ ਤੁਹਾਡਾ ਸੇਵਕ ਹਾਂ, ਮੈਨੂੰ ਸ਼ਕਤੀ ਦਿਉ।
ਮੈਂ ਤੁਹਾਡਾ ਸੇਵਕ ਹਾਂ, ਮੇਰੀ ਰੱਖਿਆ ਕਰੋ।
17 ਹੇ ਪਰਮੇਸ਼ੁਰ, ਇਹ ਦਰਸਾਉਣ ਲਈ ਸੰਕੇਤ ਦਿਉ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।
ਇਸ ਨਾਲ ਪਤਾ ਚੱਲੇਗਾ ਕਿ ਤੁਸੀਂ ਮੇਰੀ ਪ੍ਰਾਰਥਨਾ ਸੁਣ ਲਈ
ਅਤੇ ਇਹ ਵੀ ਕਿ ਤੁਸੀਂ ਮੇਰੀ ਸਹਾਇਤਾ ਕਰੋਂਗੇ।
18 ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ। 19 ਉਨ੍ਹਾਂ ਲੋਕਾਂ ਨੇ ਕਦੇ ਇਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ। ਲੋਕ ਸਮਝਦੇ ਹੀ ਨਹੀਂ, ਇਸ ਲਈ ਉਨ੍ਹਾਂ ਨੇ ਕਦੇ ਇਹ ਦਿਲ ਵਿੱਚ ਨਹੀਂ ਸੋਚਿਆ, “ਮੈਂ ਅੱਧੀ ਲਕੜੀ ਅੱਗ ਵਿੱਚ ਬਾਲ ਦਿੱਤੀ। ਮੈਂ ਆਪਣੇ ਕੋਲਿਆਂ ਦੀ ਵਰਤੋਂ ਕਰਕੇ ਆਪਣੀ ਰੋਟੀ ਪਕਾਈ ਅਤੇ ਮਾਸ ਰਿੰਨ੍ਹਿਆ। ਫ਼ੇਰ ਮੈਂ ਮਾਸ ਖਾਧਾ। ਅਤੇ ਮੈਂ ਬਚੀ ਹੋਈ ਲਕੜੀ ਦੀ ਵਰਤੋਂ ਇਸ ਭਿਆਨਕ ਚੀਜ਼ ਨੂੰ ਬਨਾਉਣ ਲਈ ਕੀਤੀ। ਮੈਂ ਤਾਂ ਲਕੜੀ ਦੇ ਇੱਕ ਟੁਕੜੇ ਦੀ ਉਪਾਸਨਾ ਕਰ ਰਿਹਾ ਹਾਂ!”
20 ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸ ਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਅਤੇ ਉਹ ਇਹ ਨਹੀਂ ਦੇਖ ਸੱਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, “ਇਹ ਮੂਰਤੀ ਜਿਸ ਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।”
ਲੋਕਾਂ ਦੇ ਕੰਮਾਂ ਤੋਂ ਹੁਸ਼ਿਆਰ ਰਹੋ(A)
15 “ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ, ਉਹ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ, ਪਰ ਅਸਲ ਵਿੱਚ ਉਹ ਬਹੁਤ ਖਤਰਨਾਕ ਬਘਿਆੜਾਂ ਵਰਗੇ ਹਨ। 16 ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ। 17 ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾੜਾ ਬਿਰਛ ਮਾੜਾ ਫ਼ਲ ਦਿੰਦਾ ਹੈ। 18 ਚੰਗਾ ਬਿਰਛ ਬੁਰਾ ਫ਼ਲ ਨਹੀਂ ਦੇ ਸੱਕਦਾ ਅਤੇ ਨਾ ਹੀ ਮਾੜਾ ਬਿਰਛ ਚੰਗਾ ਫ਼ਲ ਦੇ ਸੱਕਦਾ ਹੈ। 19 ਹਰੇਕ ਬਿਰਛ ਜਿਹੜਾ ਚੰਗਾ ਫ਼ਲ ਨਹੀਂ ਦਿੰਦਾ ਵੱਢਿਆ ਜਾਂਦਾ ਹੈ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। 20 ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।
2010 by World Bible Translation Center