Revised Common Lectionary (Complementary)
ਨਿਰਦੇਸ਼ਕ ਲਈ: “ਤਬਾਹ ਨਾ ਕਰੋ” ਦੀ ਧੁਨੀ ਨੂੰ। ਆਸਾਫ਼ ਦਾ ਇੱਕ ਉਸਤਤਿ ਗੀਤ।
75 ਅਸੀਂ ਤੇਰੀ ਉਸਤਤਿ ਕਰਦੇ ਹਾਂ, ਪਰਮੇਸ਼ੁਰ।
ਅਸੀਂ ਤੇਰੀ ਉਸਤਤਿ ਕਰਦੇ ਹਾਂ।
ਤੁਸੀਂ ਨੇੜੇ ਹੋ ਅਤੇ ਉਨ੍ਹਾਂ ਅਦਭੁਤ ਗੱਲਾਂ ਬਾਰੇ ਦਸਦੇ ਹੋ ਜੋ ਤੁਸੀਂ ਕਰਦੇ ਹੋਂ।
2 ਪਰਮੇਸ਼ੁਰ ਆਖਦਾ ਹੈ, “ਮੈਂ ਨਿਆਂ ਦਾ ਸਮਾਂ ਚੁਣ ਲਿਆ ਹੈ।
ਮੈਂ ਬੇਲਾਗ ਨਿਆਂ ਕਰਾਂਗਾ।
3 ਧਰਤੀ ਤੇ ਇਸ ਉਤਲਾ ਸਭ ਕੁਝ ਕੰਬ ਰਿਹਾ ਹੋਵੇ
ਅਤੇ ਡਿੱਗਣ ਹੀ ਵਾਲਾ ਹੋਵੇ, ਪਰ ਮੈਂ ਇਸ ਨੂੰ ਸਥਿਰ ਕਰਦਾ ਹਾਂ।
4 “ਕੁਝ ਲੋਕ ਬੜੇ ਗੁਮਾਨੀ ਹਨ।
ਉਹ ਸੋਚਦੇ ਹਨ ਕਿ ਉਹ ਬਹੁਤ ਸ਼ਕਤੀਸ਼ਾਲੀ ਅਤੇ ਮਹੱਤਵਪੂਰਣ ਹਨ।
5 ਪਰ ਮੈਂ ਉਨ੍ਹਾਂ ਲੋਕਾਂ ਨੂੰ ਦੱਸਦਾ ਹਾਂ, ‘ਸ਼ੇਖੀ ਨਾ ਮਾਰੋ।’”
6 ਧਰਤੀ ਉੱਤੇ ਕੋਈ ਸ਼ਕਤੀ ਨਹੀਂ
ਜਿਹੜੀ ਕਿਸੇ ਵਿਅਕਤੀ ਨੂੰ ਮਹੱਤਵਪੂਰਣ ਬਣਾ ਸੱਕੇ।
7 ਪਰਮੇਸ਼ੁਰ ਨਿਆਂਕਾਰ ਹੈ, ਅਤੇ ਉਹੀ ਹੈ ਜੋ ਫ਼ੈਸਲਾ ਕਰਦਾ ਕਿ ਉਹ ਕਿਸ ਨੂੰ ਨਿਵਾਉਂਦਾ ਅਤੇ ਕਿਸ ਨੂੰ ਮਹੱਤਵਪੂਰਣ ਬਣਾਉਂਦਾ ਹੈ।
ਪਰਮੇਸ਼ੁਰ ਇੱਕ ਬੰਦੇ ਨੂੰ ਉੱਚਾ ਚੁੱਕਦਾ ਅਤੇ ਉਸ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ।
ਪਰਮੇਸ਼ੁਰ ਦੂਸਰੇ ਨੂੰ ਹੇਠਾਂ ਸੁੱਟ ਦਿੰਦਾ ਹੈ ਅਤੇ ਮਹਤਵਹੀਣ ਬਣਾ ਦਿੰਦਾ ਹੈ।
8 ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ।
ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ।
ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ।
ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ
ਅਤੇ ਮੰਦੇ ਲੋਕ ਇਸ ਨੂੰ ਆਖਰੀ ਕਤਰੇ ਤੱਕ ਪੀ ਜਾਣਗੇ।
9 ਮੈਂ ਲੋਕਾਂ ਨੂੰ ਸਦਾ ਇਨ੍ਹਾਂ ਗੱਲਾਂ ਬਾਰੇ ਦੱਸਾਂਗਾ।
ਮੈਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਗਾਵਾਂਗਾ।
10 ਪਰਮੇਸ਼ੁਰ ਆਖਦਾ ਹੈ, “ਮੈਂ ਮੰਦੇ ਲੋਕਾ ਪਾਸੋਂ ਸ਼ਕਤੀ ਖੋਹ ਲਵਾਂਗਾ,
ਅਤੇ ਮੈਂ ਨੇਕ ਬੰਦਿਆਂ ਨੂੰ ਸ਼ਕਤੀ ਦੇ ਦੇਵਾਂਗਾ।”
12 “ਦਰਸ਼ਨ ਵਿੱਚਲੇ ਆਦਮੀ ਨੇ ਆਖਿਆ, ‘ਦਾਨੀਏਲ, ਉਸ ਸਮੇਂ, ਮਹਾਨ ਸ਼ਹਿਜ਼ਾਦਾ (ਦੂਤ) ਮੀਕਾਏਲ ਉੱਠ ਖਲੋਵੇਗਾ। ਮੀਕਾਏਲ ਤੁਹਾਡੇ ਯਹੂਦੀ ਲੋਕਾਂ ਦਾ ਅਧਿਕਾਰੀ ਹੈ। ਉੱਥੇ ਬਹੁਤ ਮੁਸੀਬਤ ਦਾ ਸਮਾਂ ਆਵੇਗਾ, ਉਸਤੋਂ ਬਦਤਰ, ਜਦੋਂ ਤੋਂ ਕੌਮਾਂ ਧਰਤੀ ਉੱਤੇ ਆਈਆਂ ਹਨ। ਪਰ ਦਾਨੀਏਲ, ਉਸ ਵੇਲੇ ਤੁਹਾਡੇ ਲੋਕਾਂ ਵਿੱਚੋਂ ਹਰ ਕੋਈ, ਜਿਸਦਾ ਨਾਮ ਜੀਵਨ ਦੀ ਪਵਿੱਤਰ ਪੁਸਤਕ ਵਿੱਚ ਲਿਖਿਆ ਹੋਇਆ ਹੈ ਬਚ ਜਾਵੇਗਾ। 2 ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ। 3 ਸਿਆਣੇ ਲੋਕ ਅਕਾਸ਼ ਵਾਂਗ ਚਮਕਣਗੇ। ਉਹ ਸਿਆਣੇ ਲੋਕ ਜਿਨ੍ਹਾਂ ਨੇ ਹੋਰਨਾਂ ਨੂੰ ਸਹੀ ਜੀਵਨ ਢੰਗ ਸਿੱਖਾਇਆ ਸੀ ਸਦਾ ਲਈ ਤਾਰਿਆਂ ਵਾਂਗ ਚਮਕਦੇ ਰਹਿਣਗੇ।
4 “‘ਪਰ ਤੂੰ, ਦਾਨੀਏਲ, ਇਸ ਸੰਦੇਸ਼ ਨੂੰ ਗੁਪਤ ਰੱਖੀਂ। ਤੈਨੂੰ ਕਿਤਾਬ ਜ਼ਰੂਰ ਬੰਦ ਕਰ ਦੇਣੀ ਚਾਹੀਦੀ ਹੈ। ਤੈਨੂੰ ਇਹ ਭੇਤ ਅੰਤ ਕਾਲ ਤੀਕ ਸਾਂਭ ਕੇ ਰੱਖਣਾ ਚਾਹੀਦਾ ਹੈ। ਬਹੁਤ ਸਾਰੇ ਲੋਕ ਸੱਚੇ ਗਿਆਨ ਲਈ ਇੱਧਰ-ਉੱਧਰ ਭਟਣਕਗੇ। ਅਤੇ ਸੱਚਾ ਗਿਆਨ ਵੱਧੇ ਫ਼ੁੱਲੇਗਾ।’
5 “ਫ਼ੇਰ, ਮੈਂ, ਦਾਨੀਏਲ ਨੇ, ਦੇਖਿਆ ਅਤੇ ਦੋ ਹੋਰਨਾਂ ਬੰਦਿਆਂ ਨੂੰ ਦੇਖਿਆ। ਇੱਕ ਆਦਮੀ ਨਦੀ ਵਾਲੇ ਮੇਰੇ ਪਾਸੇ ਖਲੋਤਾ ਸੀ। ਅਤੇ ਦੂਸਰਾ ਆਦਮੀ ਨਦੀ ਦੇ ਦੂਸਰੇ ਪਾਸੇ ਖਲੋਤਾ ਸੀ। 6 ਉਹ ਬੰਦਾ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ, ਉਹ ਨਦੀ ਦੇ ਪਾਣੀ ਉੱਪਰ ਖਲੋਤਾ ਸੀ। ਦੋਹਾਂ ਵਿੱਚੋਂ ਇੱਕ ਜਣੇ ਨੇ ਉਸ ਨੂੰ ਆਖਿਆ, ‘ਹੋਰ ਕਿੰਨਾ ਚਿਰ ਲੱਗੇਗਾ ਜਦੋਂ ਇਹ ਅਦਭੁਤ ਗੱਲਾਂ ਸੱਚ ਹੋ ਜਾਣਗੀਆਂ?’
7 “ਉਸ ਆਦਮੀ ਨੇ ਜਿਸਨੇ ਸੂਤੀ ਬਸਤਰ ਪਹਿਨੇ ਹੋਏ ਸਨ ਅਤੇ ਜਿਹੜਾ ਪਾਣੀ ਉੱਪਰ ਖਲੋਤਾ ਸੀ, ਆਪਣੇ ਸੱਜੇ ਅਤੇ ਖੱਬੇ ਹੱਥ ਅਕਾਸ਼ ਵੱਲ ਉੱਠਾੇ। ਅਤੇ ਮੈਂ ਉਸ ਨੂੰ ਉਸ ਪਰਮੇਸ਼ੁਰ ਦੇ ਨਾਮ ਦੀ ਵਰਤੋਂ ਕਰਕੇ ਇਕਰਾਰ ਕਰਦਿਆਂ ਸੁਣਿਆ ਜਿਹੜਾ ਸਦਾ ਲਈ ਜਿਉਂਦਾ ਹੈ। ਉਸ ਨੇ ਆਖਿਆ, ‘ਇਹ ਤਿੰਨ ਅਤੇ ਡੇਢ ਵਰ੍ਹੇ ਲਈ ਹੋਵੇਗਾ। ਪਵਿੱਤਰ ਲੋਕਾਂ ਦੀ ਤਾਕਤ ਟੁੱਟ ਜਾਵੇਗੀ ਅਤੇ ਫ਼ੇਰ ਆਖਿਰਕਾਰ ਇਹ ਸਭ ਗੱਲਾਂ ਸਹੀ ਸਿੱਧ ਹੋਣਗੀਆਂ?’
8 “ਮੈਂ ਜਵਾਬ ਸੁਣਿਆ ਪਰ ਮੈਂ ਸੱਚਮੁੱਚ ਸਮਝਿਆ ਨਹੀਂ। ਇਸ ਲਈ ਮੈਂ ਪੁੱਛਿਆ, ‘ਸ਼੍ਰ੍ਰੀਮਾਨ, ਇਨ੍ਹਾਂ ਸਾਰੀਆਂ ਗੱਲਾਂ ਦਾ ਅੰਤ ਕੀ ਹੋਵੇਗਾ?’
9 “ਉਸਨੇ ਜਵਾਬ ਦਿੱਤਾ, ‘ਜਾ, ਦਾਨੀਏਲ ਆਪਣੇ ਜੀਵਨ ਚਲਦਾ ਚਲ। ਇਸ ਵਿੱਚ ਹੀ ਸੰਦੇਸ਼ ਛੁਪੀਆ ਹਇਆ ਹੈ। ਇਹ ਉਦੋਂ ਤੀਕ ਭੇਤ ਰਹੇਗਾ ਜਦੋਂ ਤੱਕ ਕਿ ਅੰਤ ਸਮਾਂ ਨਹੀਂ ਆ ਜਾਂਦਾ। 10 ਬਹੁਤ ਸਾਰੇ ਲੋਕ ਪਵਿੱਤਰ ਬਣਾਏ ਜਾਣਗੇ। ਉਹ ਆਪਣੇ-ਆਪ ਨੂੰ ਸਾਫ਼ ਬਣਾ ਲੈਣਗੇ। ਪਰ ਮੰਦੇ ਲੋਕ ਬਦੀ ਕਰਦੇ ਰਹਿਣਗੇ। ਅਤੇ ਉਹ ਮੰਦੇ ਲੋਕ ਇਨ੍ਹਾਂ ਗੱਲਾਂ ਨੂੰ ਨਹੀਂ ਸਮਝਣਗੇ। ਪਰ ਸਿਆਣੇ ਬੰਦੇ ਇਨ੍ਹਾਂ ਗੱਲਾਂ ਨੂੰ ਸਮਝ ਲੈਣਗੇ।
11 “‘ਰੋਜ਼ਾਨਾ ਬਲੀ ਰੋਕ ਦਿੱਤੀ ਜਾਵੇਗੀ। ਉਸ ਸਮੇਂ ਤੋਂ ਲੈ ਕੇ 1,290 ਦਿਨ ਗੁਜ਼ਰ ਜਾਣਗੇ ਜਦੋਂ ਉਹ ਸਮਾਂ ਆਵੇਗਾ ਕਿ ਤਬਾਹੀ ਲਿਆਉਣ ਵਾਲੀ ਭਿਆਨਕ ਸ਼ੈ ਸਥਾਪਿਤ ਕੀਤੀ ਜਾਵੇਗੀ। 12 ਉਹ ਬੰਦਾ ਬਹੁਤ ਪ੍ਰਸੰਨ ਹੋਵੇਗਾ ਜਿਹੜਾ 1,335 ਦਿਨ ਤੱਕ ਇੰਤਜ਼ਾਰ ਕਰਦਾ ਹੈ ਅਤੇ ਉਨ੍ਹਾਂ ਦੇ ਅੰਤ ਤੱਕ ਆਉਂਦਾ ਹੈ।
13 “‘ਜਿੱਥੇ ਤੀਕ ਤੇਰੀ ਗੱਲ ਹੈ, ਦਾਨੀਏਲ, ਜਾ ਅਤੇ ਆਪਣੇ ਜੀਵਨ ਨੂੰ ਅੰਤ ਤੀਕ ਬਿਤਾ। ਤੈਨੂੰ ਤੇਰਾ ਆਰਾਮ ਮਿਲੇਗਾ। ਅੰਤ ਉੱਤੇ, ਤੂੰ ਮੌਤ ਤੋਂ ਉਭਰੇਁਗਾ, ਆਪਣਾ ਹਿੱਸਾ ਲੈਣ ਲਈ।’”
ਯਿਸੂ, ਪਰਮੇਸ਼ੁਰ ਦਾ ਚੁਣਿਆ ਹੋਇਆ ਸੇਵਕ ਹੈ
15 ਯਿਸੂ ਫ਼ਰੀਸੀਆਂ ਦੀਆਂ ਵਿਉਂਤਾਂ ਜਾਣ ਗਿਆ ਅਤੇ ਉਸ ਨੇ ਉਹ ਜਗ੍ਹਾ ਛੱਡ ਦਿੱਤੀ। ਬਹੁਤ ਸਾਰੇ ਲੋਕ ਉਸ ਦੇ ਪਿੱਛੇ ਲੱਗ ਤੁਰੇ, ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ। 16 ਅਤੇ ਉਨ੍ਹਾਂ ਨੂੰ ਤਾਗੀਤ ਕੀਤੀ ਕਿ ਉਹ ਉਸ ਬਾਰੇ ਹੋਰਾਂ ਨੂੰ ਨਾ ਦੱਸਣ। 17 ਯਿਸੂ ਨੇ ਇਹ ਸਭ ਨਬੀ ਯਸਾਯਾਹ ਦੇ ਇਨ੍ਹਾਂ ਸ਼ਬਦਾਂ ਨੂੰ ਪੂਰਨ ਕਰਨ ਲਈ ਕੀਤਾ।
18 “ਇਹ ਮੇਰਾ ਸੇਵਕ ਹੈ
ਜਿਸ ਨੂੰ ਮੈਂ ਚੁਣਿਆ ਹੈ।
ਮੇਰਾ ਪਿਆਰਾ ਹੈ
ਜਿਸਤੋਂ ਮੈਂ ਪ੍ਰਸੰਨ ਹਾਂ।
ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ,
ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
19 ਉਹ ਨਾ ਝਗੜਾ ਕਰੇਗਾ ਅਤੇ ਨਾ ਹੀ ਚੀਕੇਗਾ।
ਨਾ ਹੀ ਰਾਹਾਂ ਵਿੱਚ ਕੋਈ ਉਸਦੀ ਆਵਾਜ਼ ਸੁਣੇਗਾ।
20 ਉਹ ਲਿਤਾੜੇ ਹੋਏ ਕਾਨੇ ਨੂੰ ਨਹੀਂ ਤੋੜੇਗਾ।
ਉਹ ਉਸ ਦੀਵੇ ਨੂੰ ਬਾਹਰ ਰੱਖੇਗਾ ਜੋ ਕਿ ਬੁਝਣ ਵਾਲਾ ਹੈ ਉਹ ਅਜਿਹਾ
ਉਦੋਂ ਤੱਕ ਕਰੇਗਾ ਜਦੋਂ ਤੱਕ ਉਹ ਨਿਰਪੱਖ ਨਿਆਂ ਦੀ ਜਿੱਤ ਸਥਾਪਿਤ ਨਾ ਕਰ ਦੇਵੇ।
21 ਅਤੇ ਕੌਮਾਂ ਉਸ ਉੱਪਰ ਆਪਣੀ ਆਸ ਰੱਖਣਗੀਆਂ।” (A)
2010 by World Bible Translation Center