Revised Common Lectionary (Complementary)
ਪੇ
129 ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ।
ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ।
130 ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ।
ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ।
ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ।
131 ਯਹੋਵਾਹ, ਮੈਂ ਸੱਚਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ।
ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ।
132 ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ।
ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ।
133 ਹੇ ਯਹੋਵਾਹ, ਮੇਰੀ ਰਾਹਨੁਮਾਈ ਕਰੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।
ਪਾਪ ਨੂੰ ਮੇਰੇ ਉੱਤੇ ਸ਼ਾਸਨ ਨਾ ਕਰਨ ਦਿਉ।
134 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੈਨੂੰ ਦੁੱਖ ਦਿੰਦੇ ਹਨ।
ਅਤੇ ਮੈਂ ਤੁਹਾਡੇ ਆਦੇਸ਼ ਮੰਨਾਗਾ।
135 ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
136 ਮੈਂ ਅੱਥਰੂਆਂ ਦੇ ਦਰਿਆ ਵਹਾਏ ਹਨ
ਕਿਉਂਕਿ ਲੋਕ ਤੁਹਾਡੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ।
28 ਤਦ ਦਾਊਦ ਪਾਤਸ਼ਾਹ ਨੇ ਕਿਹਾ, “ਬਥਸ਼ਬਾ ਨੂੰ ਕਹੋ ਕਿ ਅੰਦਰ ਆਏ।” ਤਾਂ ਬਥਸ਼ਬਾ ਪਾਤਸ਼ਾਹ ਦੇ ਸਾਹਮਣੇ ਹੋਈ।
29 ਫੇਰ ਪਾਤਸ਼ਾਹ ਨੇ ਇੱਕ ਇਕਰਾਰ ਕੀਤਾ ਅਤੇ ਆਖਿਆ, “ਯਹੋਵਾਹ ਪਰਮੇਸ਼ੁਰ ਨੇ ਮੈਨੂੰ ਹਰ ਖਤਰੇ ਤੋਂ ਬਚਾਇਆ ਹੈ। ਜਿੰਨਾ ਪ੍ਰਪੱਕ ਕਿ ਯਹੋਵਾਹ ਜਿਉਂਦਾ ਹੈ, ਮੈਂ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ। 30 ਅੱਜ ਮੈਂ ਉਹੀ ਕਰਾਂਗਾ ਜਿਸ ਦਾ ਅਤੀਤ ਵਿੱਚ ਇਕਰਾਰ ਕੀਤਾ ਸੀ। ਮੈਂ ਉਹ ਇਕਰਾਰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਤੇ ਕੀਤਾ ਸੀ ਕਿ ਮੈਥੋਂ ਮਗਰੋਂ ਅਗਲਾ ਰਾਜਾ ਤੇਰਾ ਪੁੱਤਰ ਹੋਵੇਗਾ ਅਤੇ ਮੈਥੋਂ ਮਗਰੋਂ ਉਹ ਮੇਰੇ ਸਿੰਘਾਸਣ ਉੱਤੇ ਬੈਠੇਗਾ।”
31 ਤਦ ਬਥਸ਼ਬਾ ਨੇ ਪਾਤਸ਼ਾਹ ਨੂੰ ਮੱਥਾ ਟੇਕਿਆ ਅਤੇ ਕਿਹਾ, “ਹੇ ਦਾਊਦ ਪਾਤਸ਼ਾਹ, ਤੇਰੀਆਂ ਵੱਡੀਆਂ ਉਮਰਾਂ ਹੋਣ!”
ਸੁਲੇਮਾਨ ਦਾ ਨਵਾਂ ਪਾਤਸ਼ਾਹ ਚੁਣਿਆ ਜਾਣਾ
32 ਤਦ ਦਾਊਦ ਪਾਤਸ਼ਾਹ ਨੇ ਆਖਿਆ, “ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਸੱਦ।” ਤਾਂ ਉਹ ਤਿੰਨੇ ਆਦਮੀ ਪਾਤਸ਼ਾਹ ਨੂੰ ਵੇਖਣ ਲਈ ਆਏ। 33 ਤਾਂ ਪਾਤਸ਼ਾਹ ਨੇ ਉਨ੍ਹਾਂ ਨੂੰ ਆਖਿਆ, “ਮੇਰੇ ਅਧਿਕਾਰੀਆਂ ਨੂੰ ਆਪਣੇ ਨਾਲ ਲਵੋ ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਮੇਰੀ ਖੱਚਰ ਉੱਪਰ ਚੜ੍ਹਾ ਕੇ ਗਿਹੋਨ ਦੇ ਝਰਨੇ ਕੋਲ ਲੈ ਜਾਵੋ। 34 ਓੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰਨਗੇ। ਫੇਰ ਤੁਰ੍ਹੀ ਵਜਾਕੇ ਰੌਲਾ ਪਾਇਓ! ‘ਪਾਤਸ਼ਾਹ ਸੁਲੇਮਾਨ ਜਿਉਂਦਾ ਰਹੇ।’ 35 ਫ਼ਿਰ ਸੁਲੇਮਾਨ ਨੂੰ ਇੱਥੇ ਮੇਰੇ ਕੋਲ ਲੈ ਕੇ ਆਓ। ਉਹ ਮੇਰੇ ਸਿੰਘਾਸਣ ਉੱਪਰ ਬਿਰਾਜੇਗਾ ਅਤੇ ਮੇਰੀ ਬਾਵੇਂ ਪਾਤਸ਼ਾਹ ਹੋਵੇਗਾ। ਮੈਂ ਉਸ ਨੂੰ ਇਸਰਾਏਲ ਅਤੇ ਯਹੂਦਾਹ ਦਾ ਸ਼ਾਸਕ ਹੋਣ ਲਈ ਚੁਣਿਆ ਹੈ।”
36 ਤਾਂ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ, “ਆਮੀਨ! ਯਹੋਵਾਹ ਪਰਮੇਸ਼ੁਰ, ਮੇਰੇ ਮਹਾਰਾਜ ਅਤੇ ਪਾਤਸ਼ਾਹ ਦਾ ਪਰਮੇਸ਼ੁਰ, ਤੇਰੇ ਸ਼ਬਦਾਂ ਦੀ ਤਸਦੀਕ ਕਰੇਗਾ! 37 ਮੇਰੇ ਮਹਾਰਾਜ ਅਤੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਸੀ ਅਤੇ ਹੁਣ ਮੈਨੂੰ ਉਮੀਦ ਹੈ ਕਿ ਉਹ ਸੁਲੇਮਾਨ ਦੇ ਅੰਗ-ਸੰਗ ਹੋਵੇਗਾ! ਮੈਨੂੰ ਉਮੀਦ ਹੈ ਕਿ ਸੁਲੇਮਾਨ ਦਾ ਰਾਜ ਤੈਥੋਂ ਵੀ ਵੱਧੇਰੇ ਸ਼ਕਤੀਸ਼ਾਲੀ ਹੋਵੇਗਾ।”
14 ਮੈਂ ਤੁਹਾਨੂੰ ਸ਼ਰਮਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਪਰ ਮੈਂ ਇਹ ਸਾਰੀਆਂ ਗੱਲਾਂ ਤੁਹਾਨੂੰ ਆਪਣੇ ਪਿਆਰੇ ਬੱਚਿਆਂ ਵਾਂਗ ਸਮਝਕੇ, ਚਿਤਾਵਨੀ ਵਜੋਂ ਲਿਖ ਰਿਹਾ ਹਾਂ। 15 ਸ਼ਾਇਦ ਤੁਹਾਡੇ ਕੋਲ ਮਸੀਹ ਵਿੱਚ ਦਸ ਹਜਾਰ ਗੁਰੂ ਹੋ ਸੱਕਦੇ ਹਨ, ਪਰ ਤੁਹਾਡੇ ਬਹੁਤ ਪਿਤਾ ਨਹੀਂ ਹਨ। ਖੁਸ਼ਖਬਰੀ ਰਾਹੀ, ਮੈਂ ਮਸੀਹ ਯਿਸੂ ਵਿੱਚ ਤੁਹਾਡਾ ਪਿਤਾ ਬਣ ਗਿਆ। 16 ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਮਿਹਰਬਾਨੀ ਕਰਕੇ ਮੇਰੇ ਜਿਹੇ ਬਣੋ। 17 ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।
18 ਤੁਹਾਡੇ ਵਿੱਚੋਂ ਕੁਝ ਅਭਿਮਾਨੀ ਹੋ ਗਏ ਹਨ। ਤੁਸੀਂ ਇਹ ਸੋਚਦੇ ਹੋਏ ਅਭਿਮਾਨੀ ਹੋ ਗਏ ਹੋਂ ਕਿ ਮੈਂ ਤੁਹਾਡੇ ਕੋਲ ਫ਼ੇਰ ਨਹੀਂ ਆਵਾਂਗਾ। 19 ਪਰ ਮੈਂ ਤੁਹਾਡੇ ਕੋਲ ਬਹੁਤ ਛੇਤੀ ਆਵਾਂਗਾ। ਜੇ ਪ੍ਰਭੂ ਦੀ ਰਜ਼ਾ ਹੋਈ, ਮੈਂ ਅਵੱਸ਼ ਹੀ ਆਵਾਂਗਾ। ਫ਼ੇਰ ਮੈਂ ਦੇਖਾਂਗਾ ਇਹ ਅਭਿਮਾਨੀ ਕੀ ਕਰ ਸੱਕਦੇ ਹਨ, ਇਹ ਨਹੀਂ, ਉਹ ਕੀ ਕਹਿ ਸੱਕਦੇ ਹਨ। 20 ਮੈਂ ਇਹ ਦੇਖਣਾ ਚਾਹਵਾਂਗਾ ਕਿਉਂਕਿ ਪਰਮੇਸ਼ੁਰ ਦਾ ਰਾਜ ਗੱਲਾਂ ਨਹੀਂ, ਸ਼ਕਤੀ ਹੈ।
2010 by World Bible Translation Center