Revised Common Lectionary (Complementary)
ਪੇ
129 ਯਹੋਵਾਹ, ਤੁਹਾਡਾ ਕਰਾਰ ਸ਼ਾਨਦਾਰ ਹੈ।
ਇਸੇ ਲਈ ਮੈਂ ਇਸ ਉੱਤੇ ਚੱਲਦਾ ਹਾਂ।
130 ਜਦੋਂ ਲੋਕ ਤੁਹਾਡੇ ਸ਼ਬਦ ਨੂੰ ਸਮਝਣਾ ਸ਼ੁਰੂ ਕਰ ਦਿੰਦੇ ਹਨ।
ਉਦੋਂ ਲੱਗਦਾ ਹੈ ਜਿਵੇਂ ਕੋਈ ਰੌਸ਼ਨੀ ਉਨ੍ਹਾਂ ਨੂੰ ਸਹੀ ਜੀਵਨ ਢੰਗ ਸਿੱਖਾ ਰਹੀ ਹੋਵੇ।
ਤੁਹਾਡਾ ਸ਼ਬਦ ਸਿੱਧੜ ਬੰਦੇ ਨੂੰ ਵੀ ਸਿਆਣਾ ਬਣਾ ਦਿੰਦਾ ਹੈ।
131 ਯਹੋਵਾਹ, ਮੈਂ ਸੱਚਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ।
ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ।
132 ਹੇ ਪਰਮੇਸ਼ੁਰ ਮੇਰੇ ਵੱਲ ਤੱਕੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ।
ਉਹੀ ਕਰੋ ਜੋ ਉਨ੍ਹਾਂ ਲੋਕਾਂ ਲਈ ਉਚਿਤ ਹੈ।
ਜਿਹੜੇ ਤੁਹਾਡੇ ਨਾਮ ਨੂੰ ਪਿਆਰ ਕਰਦੇ ਹਨ।
133 ਹੇ ਯਹੋਵਾਹ, ਮੇਰੀ ਰਾਹਨੁਮਾਈ ਕਰੋ ਜਿਵੇਂ ਤੁਸਾਂ ਵਾਅਦਾ ਕੀਤਾ ਸੀ।
ਪਾਪ ਨੂੰ ਮੇਰੇ ਉੱਤੇ ਸ਼ਾਸਨ ਨਾ ਕਰਨ ਦਿਉ।
134 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ ਜਿਹੜੇ ਮੈਨੂੰ ਦੁੱਖ ਦਿੰਦੇ ਹਨ।
ਅਤੇ ਮੈਂ ਤੁਹਾਡੇ ਆਦੇਸ਼ ਮੰਨਾਗਾ।
135 ਯਹੋਵਾਹ, ਆਪਣੇ ਸੇਵਕ ਨੂੰ ਪ੍ਰਵਾਨ ਕਰੋ
ਅਤੇ ਮੈਨੂੰ ਆਪਣੇ ਨੇਮ ਸਿੱਖਾਉ।
136 ਮੈਂ ਅੱਥਰੂਆਂ ਦੇ ਦਰਿਆ ਵਹਾਏ ਹਨ
ਕਿਉਂਕਿ ਲੋਕ ਤੁਹਾਡੀਆਂ ਸਿੱਖਿਆਵਾਂ ਨੂੰ ਨਹੀਂ ਮੰਨਦੇ।
38 ਤਦ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਦਾ ਦਾ ਪੁੱਤਰ ਬਨਾਯਾਹ, ਕਰੇਤੀ ਅਤੇ ਪਲੇਤੀ ਨੇ ਪਾਤਸ਼ਾਹ ਦਾ ਹੁਕਮ ਮੰਨਿਆ। ਉਨ੍ਹਾਂ ਨੇ ਸੁਲੇਮਾਨ ਨੂੰ ਦਾਊਦ ਦੇ ਖੱਚਰ ਤੇ ਬਿਠਾਇਆ ਅਤੇ ਉਸ ਨਾਲ ਗਿਹੋਨ ਚਸ਼ਮੇ ਵੱਲ ਗਏ। 39 ਸਾਦੋਕ ਜਾਜਕ ਨੇ ਪਵਿੱਤਰ ਤੰਬੂ ਵਿੱਚੋਂ ਤੇਲ ਲਿਆ ਅਤੇ ਸੁਲੇਮਾਨ ਦੇ ਸਿਰ ਤੇ ਮਸਹ ਕੀਤਾ, ਇਹ ਦਰਸਾਉਣ ਲਈ ਕਿ ਉਹ ਪਾਤਸ਼ਾਹ ਬਣ ਗਿਆ ਸੀ। ਫ਼ੇਰ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਸਭ ਨੇ ਰੌਲਾ ਪਾਇਆ, “ਤੇਰੀ ਉਮਰ ਵੱਡੀ ਹੋਵੇ ਪਾਤਸ਼ਾਹ ਸੁਲੇਮਾਨ!” 40 ਤਦ ਸਭ ਨੇ ਸ਼ਹਿਰ ਤਾਈ ਸੁਲੇਮਸ਼ਨ ਦਾ ਪਿੱਛਾ ਕੀਤਾ। ਉਹ ਬੜੇ ਖੁਸ਼ ਅਤੇ ਉਤਸਾਹਿਤ ਸਨ। ਉਹ ਬੰਸਰੀਆਂ ਵਜਾ ਰਹੇ ਸਨ ਅਤੇ ਉਨ੍ਹਾਂ ਦੀ ਆਵਾਜ਼ ਨਾਲ ਧਰਤੀ ਪਾਟ ਗਈ।
41 ਤਦ ਅਦੋਨੀਯਾਹ ਅਤੇ ਉਸ ਦੇ ਨਾਲ ਦੇ ਸਾਰੇ ਪਰਾਹੁਣੇ ਜਦੋਂ ਰੋਟੀ ਖਾਕੇ ਹਟੇ ਤਾਂ ਉਨ੍ਹਾਂ ਨੇ ਤੁਰ੍ਹੀ ਦੀਆਂ ਆਵਾਜ਼ਾਂ ਸੁਣੀਆਂ ਤਾਂ ਯੋਆਬ ਨੇ ਆਖਿਆ, “ਇਹ ਆਵਾਜ਼ਾਂ ਕੈਸੀਆਂ ਹਨ? ਸ਼ਹਿਰ ਵਿੱਚ ਕੀ ਹੋ ਰਿਹਾ ਹੈ?”
42 ਜਦੋਂ ਯੋਆਬ ਅਜੇ ਬੋਲ ਹੀ ਰਿਹਾ ਸੀ, ਜਾਜਕ ਅਬਯਾਥਾਰ ਦਾ ਪੁੱਤਰ ਯੋਨਾਥਾਨ ਓੱਥੇ ਆਇਆ ਅਦੋਨੀਯਾਹ ਨੇ ਆਖਿਆ, “ਇੱਥੇ ਆ ਜਾ! ਤੂੰ ਇੱਕ ਚੰਗਾ ਆਦਮੀ ਹੈਂ ਅਤੇ ਤੂੰ ਮੇਰੇ ਲਈ ਕੋਈ ਚੰਗੀ ਖਬਰ ਲੈ ਕੇ ਆਇਆ ਹੋਵੇਂਗਾ।”
43 ਪਰ ਯੋਨਾਥਾਨ ਨੇ ਕਿਹਾ, “ਨਹੀਂ ਇਹ ਤੁਹਾਡੇ ਲਈ ਚੰਗੀ ਖਬਰ ਨਹੀਂ। ਦਾਊਦ ਪਾਤਸ਼ਾਹ ਨੇ ਸੁਲੇਮਾਨ ਨੂੰ ਨਵਾਂ ਪਾਤਸ਼ਾਹ ਬਾਪਿਆ ਹੈ। 44 ਅਤੇ ਪਾਤਸ਼ਾਹ ਨੇ ਸਾਦੋਕ ਜਾਜਕ, ਨਾਥਾਨ ਨਬੀ, ਯਹੋਯਦਾ ਦੇ ਪੁੱਤਰ ਬਨਾਯਾਹ ਅਤੇ ਸਾਰੇ ਪਾਤਸ਼ਾਹ ਦੇ ਅਫ਼ਸਰਾਂ ਨੂੰ ਉਸ ਦੇ ਨਾਲ ਭੇਜਿਆ। ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਦੇ ਖੱਚਰ ਉੱਪਰ ਚੜ੍ਹਾਇਆ। 45 ਤਦ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗਿਹੋਨ ਝਰਨੇ ਤੇ ਉਸ ਨੂੰ ਪਾਤਸ਼ਾਹ ਵਜੋਂ ਮਸਹ ਕੀਤਾ। ਓਹ ਖੁਸ਼ੀ ਮਨਾਉਂਦੇ ਹੋਏ ਚੱਲੇ ਰਹੇ ਹਨ ਅਤੇ ਸ਼ਹਿਰ ਇਸ ਨਾਲ ਗੂੰਜ ਰਿਹਾ ਹੈ। ਇਹ ਉਹੀ ਆਵਾਜ਼ਾਂ ਅਤੇ ਸ਼ੋਰ ਹੈ ਜੋ ਤੁਸੀਂ ਸੁਣ ਰਹੇ ਹੋਂ। 46-47 ਸੁਲੇਮਾਨ ,ਪਾਤਸ਼ਾਹ ਦੇ ਸਿੰਘਾਸਣ ਤੇ ਬੈਠਾ ਹੋਇਆ ਹੈ। ਪਾਤਸ਼ਾਹ ਦੇ ਸਾਰੇ ਅਧਿਕਾਰੀ ਪਾਤਸ਼ਾਹ ਦਾਊਦ ਨੂੰ ਮੁਬਾਰਕਾਂ ਦੇਕੇ ਆਖ ਰਹੇ ਹਨ, ‘ਪਾਤਸ਼ਾਹ ਦਾਊਦ, ਤੂੰ ਇੱਕ ਮਹਾਨ ਰਾਜਾ ਹੈਂ! ਹੁਣ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਪਰਮੇਸ਼ੁਰ ਸੁਲੇਮਾਨ ਨੂੰ ਤੈਥੋਂ ਵੀ ਵੱਧ ਪ੍ਰਸਿੱਧ ਕਰੇ! ਉਸਦਾ ਰਾਜ ਤੇਰੇ ਰਾਜ ਤੋਂ ਵੀ ਵੱਧੇਰੇ ਸ਼ਕਤੀਸਾਲੀ ਹੋਵੇ।’ ਪਾਤਸ਼ਾਹ ਦਾਊਦ ਵੀ ਉੱਥੇ ਹੀ ਸੀ ਅਤੇ ਉਹ ਆਪਣੇ ਮੰਜੇ ਤੋਂ ਹੀ ਹੇਠਾਂ ਝੁਕ ਗਿਆ। 48 ਅਤੇ ਆਖਿਆ, ‘ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਸਤਤ ਕਰੋ, ਜਿਸਨੇ ਅੱਜ ਦੇ ਦਿਨ ਮੇਰੇ ਪੁੱਤਰ ਨੂੰ ਮੇਰੇ ਸਿੰਘਾਸਣ ਤੇ ਬਿਠਾਇਆ ਅਤੇ ਮੈਨੂੰ ਇਹ ਸਭ ਕੁਝ ਵੇਖਣ ਲਈ ਜਿਉਂਦਾ ਰੱਖਿਆ।’”
44 “ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ। 45 ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ। 46 ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ। 47 ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।
48 “ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:
49 ‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ।
ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ।
ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ?
ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?
50 ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’” (A)
51 ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ। 52 ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ। 53 ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”
2010 by World Bible Translation Center