Revised Common Lectionary (Complementary)
ਆਇਨ
121 ਮੈਂ ਉਹੀ ਕੁਝ ਕੀਤਾ ਜੋ ਸਹੀ ਅਤੇ ਸ਼ੁਭ ਹੈ।
ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਦੇ ਹਵਾਲੇ ਨਾ ਕਰੋ ਜਿਹੜੇ ਮੈਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।
122 ਵਾਅਦਾ ਕਰੋ ਕਿ ਤੁਸੀਂ ਮੇਰੇ ਲਈ ਚੰਗੇ ਹੋਵੋਂਗੇ।
ਮੈਂ ਤੁਹਾਡਾ ਸੇਵਕ ਹਾਂ।
ਯਹੋਵਾਹ, ਗੁਮਾਨੀ ਲੋਕਾਂ ਨੂੰ ਮੇਰਾ ਨੁਕਸਾਨ ਨਾ ਕਰਨ ਦੇਵੋ।
123 ਯਹੋਵਾਹ, ਮੇਰੀਆਂ ਅੱਖਾਂ ਤੁਹਾਡੀ ਸਹਾਇਤਾ ਲਈ,
ਤੁਹਾਡੇ ਵੱਲੋਂ ਇੱਕ ਚੰਗੇ ਸ਼ਬਦ ਲਈ ਤੱਕਦੀਆਂ ਥੱਕ ਗਈਆਂ ਹਨ।
124 ਮੈਂ ਤੁਹਾਡਾ ਸੇਵਕ ਹਾਂ।
ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਉ,
ਆਪਣੇ ਨੇਮ ਮੈਨੂੰ ਸਿੱਖਾਉ।
125 ਮੈਂ ਤੁਹਾਡਾ ਸੇਵਕ ਹਾਂ
ਮੇਰੀ ਸਮਝਣ ਵਿੱਚ ਮਦਦ ਕਰੋ ਤਾਂ ਜੋ ਮੈਂ ਤੁਹਾਡੇ ਕਰਾਰ ਬਾਰੇ ਜਾਣ ਜਾਵਾ।
126 ਯਹੋਵਾਹ, ਤੁਹਾਡੇ ਲਈ ਕੁਝ ਕਰਨ ਦਾ ਇਹੀ ਵੇਲਾ ਹੈ।
ਲੋਕਾਂ ਨੇ ਤੁਹਾਡੇ ਨੇਮਾਂ ਨੂੰ ਤੋੜ ਦਿੱਤਾ ਹੈ।
127 ਯਹੋਵਾਹ, ਮੈਂ ਤੁਹਾਡੇ ਆਦੇਸ਼ਾ ਨੂੰ
ਸ਼ੁੱਧਤਮ ਸੋਨੇ ਨਾਲੋਂ ਵੱਧੇਰੇ ਪਿਆਰ ਕਰਦਾ ਹਾਂ।
128 ਮੈਂ ਧਿਆਨ ਨਾਲ ਤੁਹਾਡੇ ਸਾਰੇ ਆਦੇਸ਼ਾ ਨੂੰ ਮੰਨਦਾ ਹਾਂ
ਮੈਂ ਝੂਠੀਆਂ ਸਿੱਖਿਆਵਾਂ ਨੂੰ ਨਫ਼ਰਤ ਕਰਦਾ ਹਾਂ।
ਸੁਲੇਮਾਨ ਦੀ ਸਿਆਣਪ
29 ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ। 30 ਸੁਲੇਮਾਨ ਕੋਲ ਪੂਰਬ ਵਿੱਚਲੇ ਸਾਰੇ ਲੋਕਾਂ ਨਾਲੋਂ ਵੱਧੇਰੇ ਸਿਆਣਪ ਸੀ। ਉਹ ਮਿਸਰ ਵਿੱਚਲੇ ਸਾਰੇ ਸਿਆਣੇ ਲੋਕਾਂ ਨਾਲੋ ਵੱਧੇਰੇ ਸਿਆਣਾ ਸੀ। 31 ਉਹ ਧਰਤੀ ਦੇ ਕਿਸੇ ਵੀ ਮਨੁੱਖ ਤੋਂ ਕਿਤੇ ਵੱਧ ਸਿਆਣਾ ਸੀ, ਉਹ ਏਥਾਨ ਅਜ਼ਰਾਹੀ ਅਤੇ ਹੇਮਾਨ ਅਤੇ ਮਾਹੋਲ ਦੇ ਪੁੱਤਰ ਕਲਕੋਲ ਅਤੇ ਦਰਦਾ ਨਾਲੋਂ ਵੀ ਕਿਤੇ ਵੱਧ ਬੁੱਧੀਮਾਨ ਸੀ ਅਤੇ ਉਸਦਾ ਨਾਉਂ ਆਲੇ-ਦੁਆਲੇ ਇਸਰਾਏਲ ਦੇ ਅਤੇ ਯਹੂਦਾਹ ਵਿੱਚ ਸਾਰਿਆਂ ਵਿੱਚੋਂ ਮਹਾਨ ਸੀ ਅਤੇ ਪ੍ਰਸਿੱਧ ਸੀ। 32 ਆਪਣੇ ਜੀਵਨ ਕਾਲ ਵਿੱਚ ਸੁਲੇਮਾਨ ਨੇ 3,000 ਕਹਾਉਤਾਂ ਰਚੀਆਂ ਅਤੇ 1,005 ਗੀਤਾਂ ਦੀ ਰਚਨਾ ਕੀਤੀ।
33 ਸੁਲੇਮਾਨ ਨੂੰ ਪ੍ਰਕਿਰਤੀ ਬਾਰੇ ਵੀ ਬੜਾ ਗਿਆਨ ਸੀ। ਉਸ ਨੇ ਹਰ ਤਰ੍ਹਾਂ ਦੇ ਪੌਦਿਆਂ ਅਤੇ ਰੁੱਖਾਂ ਬਾਰੇ, ਲਬਾਲੋਨ ਦੇ ਦਿਆਰ ਦੇ ਰੁੱਖਾਂ ਤੋਂ ਲੈ ਕੇ ਕੰਧਾਂ ਉੱਤੇ ਉਗਦੀਆਂ ਛੋਟੀਆਂ ਵੇਲਾਂ ਤਾਈਂ ਸਮਝਾਇਆ। ਉਸ ਨੇ ਜਾਨਵਰਾਂ, ਪੰਛੀਆਂ, ਰੀਂਗਣ ਵਾਲੇ ਜੀਵਾਂ ਅਤੇ ਮੱਛੀਆਂ ਬਾਰੇ ਸਮਝਾਇਆ। 34 ਦੂਰ-ਦੂਰ ਦੇ ਰਾਜਾਂ ਤੋਂ ਲੋਕ ਸੁਲੇਮਾਨ ਦੀ ਸਿਆਣਪ ਦੀਆਂ ਗੱਲਾਂ ਸੁਣਨ ਅਤੇ ਉਸਤੋਂ ਗਿਆਨ ਲੈਣ ਆਉਂਦੇ। ਸਭ ਰਾਜਾਂ ਦੇ ਰਾਜੇ ਆਪਣੇ ਸਿਆਣੇ ਲੋਕਾਂ ਨੂੰ ਸੁਲੇਮਾਨ ਪਾਤਸ਼ਾਹ ਦੀ ਸਿਆਣਪ ਤੇ ਗਿਆਨ ਭਰਪੂਰ ਪ੍ਰਵਚਨਾਂ ਨੂੰ ਸੁਣਨ ਲਈ ਭੇਜਦੇ।
ਪਰਮੇਸ਼ੁਰ ਦੀ ਢਾਲ ਪਹਿਨ ਲਵੋ
10 ਆਪਣਾ ਪੱਤਰ ਖਤਮ ਕਰਦਿਆਂ ਹੋਇਆਂ ਮੈਂ ਦੱਸਦਾ ਹਾਂ ਕਿ ਤੁਹਾਨੂੰ ਪ੍ਰਭੂ ਵਿੱਚ ਉਸਦੀ ਮਹਾਨ ਸ਼ਕਤੀ ਵਿੱਚ ਤਕੜੇ ਹੋਣਾ ਚਾਹੀਦਾ ਹੈ। 11 ਪਰਮੇਸ਼ੁਰ ਦੀ ਢਾਲ ਪਹਿਨ ਲਵੋ ਤਾਂ ਜੋ ਤੁਸੀਂ ਸ਼ੈਤਾਨ ਦੀਆਂ ਸ਼ੈਤਾਨੀ ਚਾਲਾਂ ਦੇ ਖਿਲਾਫ਼ ਲੜ ਸੱਕੋ। 12 ਸਾਡੀ ਲੜਾਈ ਧਰਤੀ ਦੇ ਲੋਕਾਂ ਦੇ ਖਿਲਾਫ਼ ਨਹੀਂ ਹੈ। ਅਸੀਂ ਇਸ ਹਨੇਰੀ ਦੁਨੀਆਂ ਦੇ ਹਾਕਮਾਂ, ਅਧਿਕਾਰੀਆਂ ਅਤੇ ਸ਼ਕਤੀਆਂ ਨਾਲ ਲੜ ਰਹੇ ਹਾਂ। ਅਸੀਂ ਬਦੀ ਦੀਆਂ ਆਤਮਕ ਤਾਕਤਾਂ ਜਿਹੜੀਆਂ ਸਵਰਗੀ ਥਾਵਾਂ ਵਿੱਚ ਹਨ ਦੇ ਵਿਰੁੱਧ ਲੜ ਰਹੇ ਹਾਂ। 13 ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
14 ਇਸ ਲਈ ਮਜ਼ਬੂਤੀ ਨਾਲ ਖਲੋਵੋ ਅਤੇ ਆਪਣੀ ਕਮਰ ਦੁਆਲੇ ਸੱਚ ਦੀ ਪੇਟੀ ਬੰਨ੍ਹ ਲਵੋ। ਅਤੇ ਆਪਣੀ ਛਾਤੀ ਉੱਤੇ ਸਹੀ ਜੀਵਨ ਦੀ ਰੱਖਿਆ ਪਾ ਲਵੋ। 15 ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ। 16 ਅਤੇ ਵਿਸ਼ਵਾਸ ਦੀ ਢਾਲ ਦਾ ਵੀ ਇਸਤੇਮਾਲ ਕਰੋ। ਇਸ ਨਾਲ, ਤੁਸੀਂ ਦੁਸ਼ਟ ਦੇ ਸਾਰੇ ਅਗਨੀ ਬਾਣਾਂ ਨੂੰ ਰੋਕ ਸੱਕਦੇ ਹੋ। 17 ਪਰਮੇਸ਼ੁਰ ਦੀ ਮੁਕਤੀ ਦਾ ਟੋਪ ਪ੍ਰਾਪਤ ਕਰੋ। ਅਤੇ ਆਤਮਾ ਦੀ ਤਲਵਾਰ ਫ਼ੜ ਲਵੋ। ਉਹ ਤਲਵਾਰ ਪਰਮੇਸ਼ੁਰ ਦੀ ਸਿੱਖਿਆ ਹੈ। 18 ਹਮੇਸ਼ਾ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ। ਆਪਣੀ ਹਰ ਜ਼ਰੂਰਤ ਪੂਰੀ ਕਰਨ ਲਈ ਹਰ ਤਰ੍ਹਾਂ ਦੀਆਂ ਪ੍ਰਾਰਥਨਾ ਨਾਲ ਪ੍ਰਾਰਥਨਾ ਕਰੋ। ਤੁਹਾਨੂੰ ਇਹ ਹਰ ਸਮੇਂ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਹੌਂਸਲਾ ਨਾ ਗੁਆਓ। ਹਮੇਸ਼ਾ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰਾਰਥਨਾ ਕਰੋ।
2010 by World Bible Translation Center