Revised Common Lectionary (Complementary)
8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ।
ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।
14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ।
ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।
15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ।
ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ,
ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।
17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ।
ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।
18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ।
ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।
19 ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ।
ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ।
ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ।
ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।
21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ!
ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।
ਸੁਲੇਮਾਨ ਦੀਆਂ ਕਹਾਉਤਾਂ
10 ਇਹ ਕਹਾਉਤਾਂ ਸੁਲੇਮਾਨ ਦੀਆਂ ਹਨ:
ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ।
2 ਬਦ ਅਮਲਾਂ ਨਾਲ ਕਮਾਈ ਗਈ ਦੌਲਤ ਦੀ ਕੋਈ ਕੀਮਤ ਨਹੀਂ, ਪਰ ਧਰਮੀਅਤਾ ਤੁਹਾਨੂੰ ਮੌਤ ਤੋਂ ਬਚਾ ਸੱਕਦੀ ਹੈ।
3 ਯਹੋਵਾਹ ਕਦੇ ਵੀ ਇੱਕ ਚੰਗੇ ਵਿਅਕਤੀ ਨੂੰ ਭੁੱਖਿਆਂ ਨਹੀਂ ਮਰਨ ਦੇਵੇਗਾ, ਪਰ ਬੁਰੇ ਵਿਅਕਤੀ ਦੀਆਂ ਇੱਛਾਵਾਂ ਤੋਂ ਇਨਕਾਰ ਕਰਦਾ ਹੈ।
4 ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ।
5 ਇੱਕ ਸੂਝਵਾਨ ਪੁੱਤਰ ਗਰਮੀ ਵੇਲੇ ਫ਼ਸਲ ਇਕੱਠੀ ਕਰਦਾ ਹੈ, ਪਰ ਜਿਹੜਾ ਪੁੱਤਰ ਵਾਢੀ ਦੌਰਾਨ ਸੌਂ ਜਾਂਦਾ, ਬੇਇੱਜ਼ਤੀ ਲਿਆਉਂਦਾ ਹੈ।
ਪੌਲੁਸ ਫ਼ਿਲਿੱਪੀਆਂ ਦੇ ਮਸੀਹੀਆਂ ਦਾ ਧੰਨਵਾਦ ਕਰਦਾ
10 ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ। 11 ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ। 12 ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ। 13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ। 15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
2010 by World Bible Translation Center