Revised Common Lectionary (Complementary)
ਆਸਾਫ਼ ਦਾ ਇੱਕ ਭੱਗਤੀ ਗੀਤ।
78 ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ।
ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।
2 ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ।
ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।
3 ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ।
ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।
4 ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ।
ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ।
ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ
ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।
5 ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ।
ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ।
ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ।
ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ।
6 ਨਵੇਂ ਬੱਚੇ ਜੰਮਣਗੇ। ਉਹ ਪ੍ਰੌਢ ਹੋ ਜਾਣਗੇ। ਅਤੇ ਉਹ ਆਪਣੇ ਬੱਚਿਆਂ ਨੂੰ ਕਹਾਣੀਆਂ ਸੁਨਾਉਣਗੇ।
ਇਸੇ ਤਰ੍ਹਾਂ ਲੋਕ ਆਖਰੀ ਪੀੜੀ ਤੀਕਰ ਵੀ ਨੇਮ ਬਾਰੇ ਜਾਨਣਗੇ।
7 ਇਸੇ ਲਈ, ਉਹ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਣਗੇ।
ਉਹ ਪਰਮੇਸ਼ੁਰ ਦੀਆਂ ਕਰਨੀਆਂ ਨੂੰ ਨਹੀਂ ਭੁੱਲਣਗੇ।
ਉਹ ਧਿਆਨ ਨਾਲ ਉਸ ਦੇ ਹੁਕਮਾਂ ਦੀ ਪਾਲਣਾ ਕਰਨਗੇ।
8 ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿੱਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ।
ਉਨ੍ਹਾਂ ਦੇ ਪੁਰਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ।
ਉਨ੍ਹਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।
ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ।
17 ਪਰ ਲੋਕਾਂ ਨੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰਨਾ ਜਾਰੀ ਰੱਖਿਆ।
18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ।
ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ।
19 ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ,
“ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?
20 ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਆ ਗਿਆ।
ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਮਾਸ ਦੇ ਸੱਕਦਾ ਹੈ।”
21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ।
ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ।
ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ।
22 ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ।
ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ।
23-24 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ
ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ।
ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ
ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।
25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।
26 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ
ਅਤੇ ਬਟੇਰੇ ਵਰਖਾ ਦੀ ਤਰ੍ਹਾਂ ਵਰਸਣ ਲਗੇ।
27 ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ
ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।
28 ਪੰਛੀ ਠੀਕ ਖੈਮੇ ਦੇ ਵਿੱਚਕਾਰ
ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।
29 ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ।
ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ।
ਪਹਿਲੀ ਫ਼ਸਲ
26 “ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਂਗੇ ਅਤੇ ਉੱਥੇ ਰਹੋਂਗੇ। 2 ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ। 3 ਉਸ ਜਾਜਕ ਕੋਲ ਜਾਵੋ ਜਿਹੜਾ ਉਸ ਵੇਲੇ ਸੇਵਾ ਕਰ ਰਿਹਾ ਹੋਵੇ। ਉਸ ਨੂੰ ਆਖੋ, ‘ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਸਾਨੂੰ ਕੁਝ ਧਰਤੀ ਦੇਵੇਗਾ। ਅੱਜ ਮੈਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਸਾਹਮਣੇ ਇਹ ਐਲਾਨ ਕਰਨ ਲਈ ਆਇਆ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ!’
4 “ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਜਗਵੇਦੀ ਦੇ ਸਾਹਮਣੇ ਰੱਖ ਦੇਵੇਗਾ। 5 ਫ਼ੇਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਣਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉੱਥੇ ਰਹਿ ਪਿਆ। ਜਦੋਂ ਉਹ ਉੱਥੇ ਗਿਆ ਸੀ ਤਾਂ ਉਸਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ 6 ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ। 7 ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮੱਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ। 8 ਫ਼ੇਰ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਵਿੱਚੋਂ ਕੱਢ ਲਿਆਇਆ। ਉਸ ਨੇ ਵੱਡੇ ਕਰਿਸ਼ਮੇ ਦਿਖਾਏ। ਉਸ ਨੇ ਹੈਰਾਨੀ ਭਰੀਆਂ ਗੱਲਾਂ ਕੀਤੀਆਂ। 9 ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸ ਨੇ ਸਾਨੂੰ ਇਹ ਧਰਤੀ ਦੇ ਦਿੱਤੀ-ਬਹੁਤ ਸਾਰੀਆਂ ਨਿਆਮਤਾ ਨਾਲ ਭਰੀ ਹੋਈ ਧਰਤੀ। 10 ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’
“ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ। 11 ਫ਼ੇਰ ਤੁਹਾਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਾਨਣਾ ਚਾਹੀਦਾ ਹੈ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿੱਤੀਆਂ ਹਨ। ਤੁਹਾਨੂੰ ਉਹ ਚੀਜ਼ਾਂ ਲੇਵੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।
12 “ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ। 13 ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਆਖਣਾ ਚਾਹੀਦਾ ਹੈ, ‘ਮੈਂ ਆਪਣੇ ਘਰ ਵਿੱਚੋਂ ਆਪਣੀ ਫ਼ਸਲ ਦਾ ਪਵਿੱਤਰ ਹਿੱਸਾ ਕੱਢ ਲਿਆ ਹੈ। ਮੈਂ ਇਹ ਲੇਵੀਆਂ ਨੂੰ, ਵਿਦੇਸ਼ੀਆਂ ਨੂੰ, ਵਿਧਵਾਵਾਂ ਅਤੇ ਬੱਚਿਆਂ ਨੂੰ ਦੇ ਦਿੱਤਾ ਹੈ। ਮੈਂ ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕੀਤੀ ਹੈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ। ਮੈਂ ਤੁਹਾਡੇ ਕਿਸੇ ਵੀ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਭੁਲਿਆ ਨਹੀਂ ਹਾਂ। 14 ਮੈਂ ਇਹ ਭੋਜਨ ਸੋਗ ਸਮੇਂ ਨਹੀਂ ਖਾਧਾ। [a] ਜਦੋਂ ਮੈਂ ਭੋਜਨ ਇੱਕਤਰ ਕੀਤਾ ਸੀ, ਮੈਂ ਪਲੀਤ ਨਹੀਂ ਸਾਂ। ਮੈਂ ਇਸ ਭੋਜਨ ਦਾ ਕੋਈ ਵੀ ਹਿੱਸਾ ਮੁਰਦਿਆਂ ਨੂੰ ਭੇਟ ਨਹੀਂ ਕੀਤਾ। ਮੈਂ ਯਹੋਵਾਹ ਮੇਰੇ ਪਰਮੇਸ਼ੁਰ ਨੂੰ ਮੰਨਿਆ ਹੈ। ਮੈਂ ਉਹ ਸਾਰੀਆਂ ਗੱਲਾਂ ਕੀਤੀਆਂ ਹਨ ਜਿਨ੍ਹਾਂ ਦਾ ਤੁਸੀਂ ਮੈਨੂੰ ਹੁਕਮ ਦਿੱਤਾ ਸੀ। 15 ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’
37 ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
38 ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ। 39 ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
40 ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।” 41 ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ
42 ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ। 43 ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ। 44 ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ। 45 ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ। 46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ। 47 ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
2010 by World Bible Translation Center