Revised Common Lectionary (Complementary)
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
ਅਤੇ ਉਸਦਾ ਰਾਹ ਤਿਆਰ ਕਰੇਗੀ।
ਏਲੀਯਾਹ ਅਤੇ ਬਆਲ ਦੇ ਨਬੀ
18 ਜਦੋਂ ਤੀਜੇ ਵਰ੍ਹੇ ਵਿੱਚ ਵੀ ਕੋਈ ਮੀਂਹ ਨਾ ਪਿਆ ਤਾਂ ਯਹੋਵਾਹ ਨੇ ਏਲੀਯਾਹ ਨੂੰ ਕਿਹਾ, “ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਮਿਲ। ਮੈਂ ਜਲਦੀ ਹੀ ਮੀਂਹ ਵਰਸਾਵਾਂਗਾ।” 2 ਤਾਂ ਏਲੀਯਾਹ ਅਹਾਬ ਨੂੰ ਮਿਲਣ ਗਿਆ।
ਉਸ ਵੇਲੇ ਸਾਮਰਿਯਾ ਵਿੱਚ ਕਾਲ ਪਿਆ ਹੋਇਆ ਸੀ। 3 ਤਾਂ ਅਹਾਬ ਨੇ ਓਬਦਿਆਹ ਨੂੰ ਜੋ ਕਿ ਉਸ ਦੇ ਮਹਿਲ ਦਾ ਦੀਵਾਨ ਸੀ ਆਪਣੇ ਕੋਲ ਆਉਣ ਨੂੰ ਕਿਹਾ ਓਬਦਿਆਹ ਵੈਸੇ ਵੀ ਯਹੋਵਾਹ ਦਾ ਸੱਚਾ ਭਗਤ ਸੀ। 4 ਇੱਕ ਵਾਰ ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ 100 ਨਬੀਆਂ ਨੂੰ ਪੰਜਾਹ-ਪੰਜਾਹ ਕਰਕੇ ਦੋ ਗੁਫ਼ਾਵਾਂ ਵਿੱਚ ਲੁਕਾਅ ਦਿੱਤਾ। ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ। 5 ਅਹਾਬ ਪਾਤਸ਼ਾਹ ਨੇ ਓਬਦਿਆਹ ਨੂੰ ਕਿਹਾ, “ਅਸੀਂ ਜਾਵਾਂਗੇ ਅਤੇ ਦੇਸ ਵਿੱਚਲੇ ਪਾਣੀ ਦੇ ਸਾਰੇ ਝਰਨਿਆਂ ਅਤੇ ਦਰਿਆਵਾਂ ਨੂੰ ਵੇਖਾਂਗੇ। ਹੋ ਸੱਕਦਾ ਅਸੀਂ ਘੋੜਿਆਂ ਅਤੇ ਖੱਚਰਾਂ ਨੂੰ ਜਿਉਂਦਿਆਂ ਰੱਖਣ ਲਈ ਕੁਝ ਘਾਹ ਲੱਭ ਲਈਏ। ਤਦ ਸਾਨੂੰ ਆਪਣੇ ਜਾਨਵਰ ਨਹੀਂ ਗੁਆਉਣੇ ਪੈਣਗੇ।” 6 ਉਨ੍ਹਾਂ ਨੇ ਪਾਣੀ ਦੀ ਛਾਣ ਬੀਨ ਕਰਨ ਲਈ ਦੇਸ਼ ਦੋ ਹਿਸਿਆਂ ਨੂੰ ਆਪਣੇ ਵਿੱਚਕਾਰ ਵੰਡ ਲਿਆ। ਤਾਂ ਉਹ ਦੋਵੇਂ ਸਾਰੇ ਦੇਸ਼ ਵਿੱਚ ਘੁੰਮੇ। ਪਾਣੀ ਦੀ ਭਾਲ ਵਿੱਚ ਅਹਾਬ ਇੱਕ ਦਿਸ਼ਾ ਵੱਲ ਹੋ ਤੁਰਿਆ ਤੇ ਓਬਦਿਆਹ ਦੂਜੇ ਪਾਸੇ ਨੂੰ ਨਿਕਲ ਪਿਆ। 7 ਆਪਣੇ ਸਫ਼ਰ ਦੌਰਾਨ ਓਬਦਿਆਹ ਏਲੀਯਾਹ ਨੂੰ ਮਿਲਿਆ। ਓਬਦਿਆਹ ਨੇ ਏਲੀਯਾਹ ਨੂੰ ਪਛਾਣ ਲਿਆ, ਅਤੇ ਉਸ ਅੱਗੇ ਝੁਕ ਕੇ ਆਖਿਆ, “ਏਲੀਯਾਹ! ਸੁਆਮੀ, ਕੀ ਇਹ ਸੱਚਮੁੱਚ ਤੂੰ ਹੀ ਹੈਂ?”
8 ਏਲੀਯਾਹ ਨੇ ਆਖਿਆ, “ਹਾਂ, ਇਹ ਮੈਂ ਹੀ ਹਾਂ। ਜਾ ਅਤੇ ਜਾਕੇ ਆਪਣੇ ਸੁਆਮੀ ਪਾਤਸ਼ਾਹ ਨੂੰ ਕਹਿ ਕਿ ਮੈਂ ਇੱਥੇ ਹਾਂ!”
9 ਤਦ ਓਬਦਿਆਹ ਨੇ ਕਿਹਾ, “ਜੇਕਰ ਮੈਂ ਅਹਾਬ ਨੂੰ ਇਹ ਦੱਸ ਦਿੱਤਾ ਕਿ ਤੂੰ ਕਿੱਥੇ ਹੈਂ ਤਾਂ ਉਹ ਮੈਨੂੰ ਵੱਢ ਸੁੱਟੇਗਾ। ਮੈਂ ਤੇਰਾ ਕੁਝ ਨਹੀਂ ਵਿਗਾੜਿਆ ਤੇ ਤੂੰ ਮੈਨੂੰ ਕਿਉਂ ਮਰਵਾਉਣਾ ਚਾਹੁੰਦਾ ਹੈਂ? 10 ਮੈਂ ਯਹੋਵਾਹ ਤੇਰੇ ਪਰਮੇਸ਼ੁਰ, ਦੇ ਜੀਵਨ ਦੀ ਸੌਂਹ ਖਾਂਦਾ ਕਿ ਅਜਿਹੀ ਕੋਈ ਕੌਮ ਜਾਂ ਰਾਜ ਨਹੀਂ ਜਿੱਥੇ ਰਾਜੇ ਨੇ ਤੈਨੂੰ ਨਾ ਲੱਭਿਆ ਹੋਵੇ। ਜਦ ਕਿਸੇ ਵੀ ਰਾਜ ਜਾਂ ਕੌਮ ਨੇ ਉਸ ਨੂੰ ਕਿਹਾ ਕਿ ਤੂੰ ਉੱਥੇ ਨਹੀਂ ਹੈਂ, ਉਸ ਨੇ ਉਨ੍ਹਾਂ ਨੂੰ ਸੌਂਹ ਚੁਕਾਈ ਕਿ ਤੂੰ ਓੱਥੇ ਨਹੀਂ ਸੀ। 11 ਤੇ ਹੁਣ ਤੂੰ ਚਾਹੁੰਦਾ ਹੈਂ ਕਿ ਮੈਂ ਜਾਕੇ ਇਹ ਆਖਾਂ ਕਿ ਤੂੰ ਇੱਥੇ ਹੈਂ? 12 ਜੇਕਰ ਮੈਂ ਜਾਕੇ ਅਹਾਬ ਪਾਤਸ਼ਾਹ ਨੂੰ ਇਹ ਆਖਾਂ ਕਿ ਤੂੰ ਇੱਥੇ ਹੈਂ ਤਾਂ ਹੋ ਸੱਕਦਾ ਹੈ ਯਹੋਵਾਹ ਤੈਨੂੰ ਚੁੱਕ ਕੇ ਕਿਸੇ ਦੂਜੇ ਥਾਂ ਲੈ ਜਾਵੇ ਤੇ ਜਦੋਂ ਅਹਾਬ ਪਾਤਸ਼ਾਹ ਤੈਨੂੰ ਇੱਥੇ ਵੇਖਣ ਲਈ ਆਵੇ ਤਾਂ ਤੂੰ ਇੱਥੋਂ ਗਾਇਬ ਹੋਵੇਂ।ਤਦ ਉਹ ਮੈਨੂੰ ਵੱਢ ਸੁੱਟੇਗਾ। ਮੈਂ ਜਦੋਂ ਬਾਲਕ ਹੀ ਸੀ ਤਦ ਤੋਂ ਯਹੋਵਾਹ ਨੂੰ ਮੰਨਦਾ ਆਇਆ ਹਾਂ। 13 ਮੇਰੇ ਸੁਆਮੀ ਨੇ ਉਹ ਨਹੀਂ ਸੁਣਿਆ ਜੋ ਮੈਂ ਕੀਤਾ। ਜਦੋਂ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ, ਮੈਂ ਉਨ੍ਹਾਂ ਵਿੱਚੋਂ 100 ਨਬੀਆਂ ਨੂੰ, ਦੋ ਗੁਫ਼ਾਵਾਂ ਵਿੱਚ ਪੰਜਾਹ-ਪੰਜਾਹ ਕਰਕੇ ਲੁਕਾਅ ਦਿੱਤਾ। ਮੈਂ ਉਨ੍ਹਾਂ ਲਈ ਰੋਟੀ ਅਤੇ ਪਾਣੀ ਵੀ ਲਿਆਉਂਦਾ ਹੁੰਦਾ ਸੀ। 14 ਤੇ ਹੁਣ ਤੂੰ ਕਹਿੰਦਾ ਹੈਂ ਕਿ ਜਾ ਆਪਣੇ ਮਾਲਿਕ ਨੂੰ ਆਖ ਕਿ ਵੇਖੋ ਏਲੀਯਾਹ ਅਇਆ ਹੈ। ਉਹ ਮੈਨੂੰ ਵੱਢ ਸੁੱਟੇਗਾ।”
15 ਏਲੀਯਾਹ ਨੇ ਆਖਿਆ, “ਮੈਂ ਯਹੋਵਾਹ ਸਰਬ-ਸ਼ਕਤੀਮਾਨ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ , ਜਿਸਦੀ ਮੈਂ ਸੇਵਾ ਕਰਦਾ ਹਾਂ। ਅੱਜ ਮੈਂ ਰਾਜੇ ਦੇ ਸਾਹਮਣੇ ਪ੍ਰਗਟ ਹੋਵਾਂਗਾ।”
16 ਤਾਂ ਓਬਦਿਆਹ ਅਹਾਬ ਨੂੰ ਮਿਲਣ ਲਈ ਗਿਆ ਤੇ ਉਸ ਨੂੰ ਖਬਰ ਦਿੱਤੀ ਤਾਂ ਰਾਜਾ ਅਹਾਬ ਏਲੀਯਾਹ ਦੇ ਮਿਲਣ ਲਈ ਆਇਆ।
ਪੌਲੁਸ ਅਤੇ ਸੀਲਾਸ ਦਾ ਬਰਿਯਾ ਨੂੰ ਜਾਣਾ
10 ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉੱਥੇ ਪਹੁੰਚੇ ਤਾਂ ਉੱਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ। 11 ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ। 12 ਉਨ੍ਹਾਂ ਵਿੱਚੋਂ ਬਹੁਤ ਯਹੂਦੀ ਨਿਹਚਾਵਾਨ ਬਣ ਗਏ ਅਤੇ ਬਹੁਤ ਸਾਰੇ ਮਹੱਤਵਪੂਰਣ ਯੂਨਾਨੀ ਮਰਦ ਅਤੇ ਔਰਤਾਂ ਨਿਹਚਾਵਾਨ ਬਣ ਗਏ।
13 ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉੱਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ। 14 ਇਸ ਲਈ ਨਿਹਚਾਵਾਨਾਂ ਨੇ ਛੇਤੀ ਹੀ ਪੌਲੁਸ ਨੂੰ ਦੂਰ ਸਮੁੰਦਰ ਨੂੰ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ। 15 ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸ ਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈ ਕੇ ਗਏ, “ਜਿੰਨੀ ਛੇਤੀ ਹੋ ਸੱਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”
2010 by World Bible Translation Center