Revised Common Lectionary (Complementary)
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
ਅਤੇ ਉਸਦਾ ਰਾਹ ਤਿਆਰ ਕਰੇਗੀ।
ਮੀਂਹ ਦੁਬਾਰਾ ਪੈਣਾ
41 ਤਦ ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਹੁਣ ਜਾ ਅਤੇ ਜਾਕੇ ਖਾ-ਪੀ ਕਿਉਂ ਜੋ ਭਾਰੀ ਬਾਰਿਸ਼ ਆ ਰਹੀ ਹੈ।” 42 ਤਾਂ ਅਹਾਬ ਪਾਤਸ਼ਾਹ ਖਾਣ-ਪੀਣ ਲਈ ਚੱਲਾ ਗਿਆ। ਉਸੇ ਵੇਲੇ ਏਲੀਯਾਹ ਕਰਮਲ ਪਹਾੜ ਦੀ ਟੀਸੀ ਉੱਪਰ ਚੜ੍ਹਿਆ ਅਤੇ ਉੱਥੇ ਜਾਕੇ ਥਲੇ ਝੁਕਿਆ। ਉਸ ਨੇ ਆਪਣਾ ਸਿਰ ਆਪਣੇ ਗੋਡਿਆਂ ’ਚ ਨਿਵਾਇਆ। 43 ਤਦ ਏਲੀਯਾਹ ਨੇ ਆਪਣੇ ਸੇਵਕ ਨੂੰ ਆਖਿਆ, “ਉੱਪਰ ਜਾ ਅਤੇ ਸਮੁੰਦਰ ਵੱਲ ਤੱਕ।”
ਸੇਵਕ ਉਸ ਜਗ੍ਹਾ ਗਿਆ ਜਿੱਥੇ ਉਹ ਸਮੁੰਦਰ ਨੂੰ ਵੇਖ ਸੱਕੇ। ਤਦ ਉਸ ਨੇ ਵਾਪਸ ਆਕੇ ਕਿਹਾ, “ਮੈਨੂੰ ਕੁਝ ਨਹੀਂ ਦਿਸਿਆ।” ਏਲੀਯਾਹ ਨੇ ਉਸ ਨੂੰ ਮੁੜ ਜਾਕੇ ਵੇਖਣ ਨੂੰ ਕਿਹਾ, ਇਉਂ ਉਸ ਨੇ ਸੱਤ ਵਾਰੀ ਕੀਤਾ। 44 ਸੱਤਵੀ ਵਾਰੀ, ਸੇਵਕ ਵਾਪਸ ਆਇਆ ਅਤੇ ਕਹਿਣ ਲੱਗਾ, “ਇੱਕ ਨਿੱਕਾ ਜਿਹਾ ਬੱਦਲ ਆਦਮੀ ਦੇ ਹੱਥ ਦੀ ਕਲਾਈ ਵਰਗਾ ਮੈਂ ਸਮੁੰਦਰੋ ਉੱਠਦਾ ਵੇਖਿਆ ਹੈ।”
ਏਲੀਯਾਹ ਨੇ ਸੇਵਕ ਨੂੰ ਕਿਹਾ, “ਜਾ! ਅਤੇ ਅਹਾਬ ਪਾਤਸ਼ਾਹ ਨੂੰ ਜਾਕੇ ਆਖ ਕਿ ਰਥ ਜੋੜਕੇ ਘਰ ਨੂੰ ਜਾਵੇ ਤਾਂ ਜੋ ਰਾਹ ਵਿੱਚ ਮੀਂਹ ਰੁਕਾਵਟ ਨਾ ਪਾਵੇ।”
45 ਥੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚੜ੍ਹ ਕੇ ਯਿਜ਼ਰਾਏਲ ਨੂੰ ਮੁੜਿਆ। 46 ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲਏ ਤਾਂ ਜੋ ਉਹ ਨੱਸ ਸੱਕੇ ਤੇ ਅਹਾਬ ਦੇ ਅੱਗੇ ਯਿਜ਼ਰਾਏਲ ਦੇ ਰਾਹ ਤੀਕ ਭਜਿਆ ਗਿਆ।
ਯਹੂਦੀ ਆਗੂਆਂ ਨੇ ਯਿਸੂ ਦਾ ਇਮਤਿਹਾਨ ਲਿਆ(A)
16 ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਪ੍ਰਾਰਥਨਾ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।
2 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਜਦੋਂ ਤੁਸੀਂ ਡੁੱਬਦੇ ਸੂਰਜ ਨੂੰ ਵੇਖਦੇ ਹੋ, ਤਾਂ ਤੁਸੀਂ ਜਾਣਦੇ ਹੋ ਕਿ ਮੌਸਮ ਕਿਵੇਂ ਦਾ ਹੋਵੇਗਾ। ਜੇਕਰ ਅਕਾਸ਼ ਲਾਲ ਹੋਵੇ, ਤਾਂ ਤੁਸੀਂ ਆਖਦੇ ਹੋ ਕਿ ਮੌਸਮ ਚੰਗਾ ਹੋਵੇਗਾ। 3 ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ। 4 ਇਸ ਪੀੜ੍ਹੀ ਦੇ ਦੁਸ਼ਟ ਅਤੇ ਪਾਪੀ ਲੋਕ ਚਮਤਕਾਰ ਚਾਹੁੰਦੇ ਹਨ ਪਰ ਲੋਕਾਂ ਨੂੰ ਯੂਨਾਹ ਦੇ ਨਿਸ਼ਾਨ ਤੋਂ ਬਿਨਾ ਹੋਰ ਕੋਈ ਨਿਸ਼ਾਨ ਨਹੀਂ ਵਿਖਾਇਆ ਜਾਵੇਗਾ।” ਤਦ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।
2010 by World Bible Translation Center