Revised Common Lectionary (Complementary)
9 ਉੱਥੇ ਏਲੀਯਾਹ ਇੱਕ ਗੁਫ਼ਾ ਵਿੱਚ ਸਾਰੀ ਰਾਤ ਟਿਕਿਆ।
ਤਦ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਹੇ ਏਲੀਯਾਹ, ਤੂੰ ਇੱਥੇ ਕੀ ਕਰਦਾ ਹੈਂ?”
10 ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।”
11 ਫ਼ੇਰ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਜਾ, ਮੇਰੇ ਸਾਹਮਣੇ ਉਸ ਪਰਬਤ ਤੇ ਖੜ੍ਹਾ ਹੋ ਜਾ। ਮੈਂ ਤੇਰੇ ਕੋਲ ਦੀ ਲੰਘਾਂਗਾ।” ਫ਼ੇਰ ਇੱਕ ਬਹੁਤ ਜੋਰਦਾਰ ਹਵਾ ਵਗੀ। ਜਿਸ ਨੇ ਪਰਬਤਾਂ ਨੂੰ ਚੀਰ ਦਿੱਤਾ। ਇਸ ਨੇ ਵਿਸ਼ਾਲ ਚੱਟਾਨਾਂ ਨੂੰ ਯਹੋਵਾਹ ਦੇ ਸਾਹਮਣੇ ਚੀਰ ਦਿੱਤਾ। ਪਰ ਉਹ ਹਵਾ ਯਹੋਵਾਹ ਨਹੀਂ ਸੀ! ਉਸ ਹਵਾ ਤੋਂ ਮਗਰੋਂ, ਓੱਥੇ ਭੂਚਾਲ ਆਇਆ। ਪਰ ਉਹ ਭੂਚਾਲ ਯਹੋਵਾਹ ਨਹੀਂ ਸੀ। 12 ਭੂਚਾਲ ਤੋਂ ਮਗਰੋਂ, ਓੱਥੇ ਇੱਕ ਅੱਗ ਆਈ। ਪਰ ਅੱਗ ਯਹੋਵਾਹ ਨਹੀਂ ਸੀ। ਅੱਗ ਤੋਂ ਮਗਰੋਂ, ਚੁੱਪ ਸੀ, ਇੱਕ ਕੋਮਲ ਆਵਾਜ਼।
13 ਜਦੋਂ ਏਲੀਯਾਹ ਨੇ ਆਵਾਜ਼ ਸੁਣੀ, ਉਸ ਨੇ ਆਪਣਾ ਚਿਹਰਾ ਢੱਕਣ ਲਈ ਆਪਣੇ ਚੋਲੇ ਦਾ ਇਸਤੇਮਾਲ ਕੀਤਾ। ਫ਼ੇਰ ਉਹ ਗਿਆ ਅਤੇ ਗੁਫ਼ਾ ਦੇ ਪ੍ਰਵੇਸ਼ ਤੇ ਖਲੋ ਗਿਆ। ਫ਼ਿਰ ਇੱਕ ਆਵਾਜ਼ ਨੇ ਉਸ ਨੂੰ ਆਖਿਆ, “ਏਲੀਯਾਹ, ਤੂੰ ਇੱਥੇ ਕਿਉਂ ਹੈਂ?”
14 ਏਲੀਯਾਹ ਨੇ ਆਖਿਆ, “ਹੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਆਪਣੇ ਇਕਰਾਰਨਾਮੇ ਨੂੰ ਤੋੜ ਦਿੱਤਾ। ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰਿਆ। ਮੈਂ ਹੀ ਇੱਕ ਨਬੀ ਹਾਂ ਜਿਹੜਾ ਹਾਲੇ ਜਿਉਂਦਾ ਹਾਂ। ਅਤੇ ਹੁਣ ਉਹ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।”
15 ਯਹੋਵਾਹ ਨੇ ਆਖਿਆ, “ਜਾ ਅਤੇ ਉਜਾੜ ਦੇ ਰਾਹ ਦੰਮਿਸਕ ਨੂੰ ਪਰਤ ਜਾ ਅਤੇ ਉੱਥੇ ਜਾਕੇ ਹਜ਼ਾਏਲ ਨੂੰ ਮਸਹ ਕਰਕੇ ਅਰਾਮ ਦਾ ਪਾਤਸ਼ਾਹ ਬਣਾ। 16 ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ। 17 ਹਜ਼ਾਏਲ ਬਹੁਤ ਸਾਰੇ ਬਦ ਲੋਕਾਂ ਦੀ ਹਤਿਆ ਕਰੇਗਾ। ਜਿਹੜਾ ਕੋਈ ਹਜ਼ਾਏਲ ਦੀ ਤਲਵਾਰ ਤੋਂ ਬਚ ਜਾਵੇਗਾ, ਉਸ ਨੂੰ ਯੇਹੂ ਮਾਰ ਮੁਕਾਵੇਗਾ ਅਤੇ ਜੋ ਕੋਈ ਯੇਹੂ ਦੇ ਵਾਰ ਤੋਂ ਬਚ ਨਿਕਲੇਗਾ, ਉਸ ਨੂੰ ਏਲੀਸ਼ਾ ਖਤਮ ਕਰ ਦੇਵੇਗਾ। 18 ਏਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।”
8 ਯਹੋਵਾਹ ਪਰਮੇਸ਼ੁਰ ਨੇ ਜੋ ਕੁਝ ਆਖਿਆ ਮੈਂ ਸੁਣਿਆ।
ਉਸ ਨੇ ਆਖਿਆ ਸੀ ਕਿ ਉਸ ਦੇ ਲੋਕਾਂ ਅਤੇ ਵਫ਼ਾਦਾਰ ਪੈਰੋਕਾਰਾਂ ਲਈ ਅਮਨ ਹੋਵੇਗਾ।
ਇਸ ਲਈ ਉਨ੍ਹਾਂ ਨੂੰ ਮੂਰੱਖਾਂ ਵਾਲੇ ਜੀਵਨ ਢੰਗ ਵੱਲ ਨਹੀਂ ਪਰਤ ਜਾਣਾ ਚਾਹੀਦਾ।
9 ਪਰਮੇਸ਼ੁਰ ਛੇਤੀ ਆਪਣੇ ਪੈਰੋਕਾਰਾਂ ਨੂੰ ਬਚਾਏਗਾ।
ਅਸੀਂ ਛੇਤੀ ਹੀ ਇੱਜ਼ਤ ਨਾਲ ਆਪਣੀ ਜ਼ਮੀਨ ਉੱਤੇ ਰਹਾਂਗੇ।
10 ਪਰਮੇਸ਼ੁਰ ਦਾ ਸੱਚਾ ਪਿਆਰ ਉਸ ਦੇ ਚੇਲਿਆਂ ਨੂੰ ਮਿਲੇਗਾ।
ਚੰਗਿਆਈ ਅਤੇ ਅਮਨ ਚੁੰਮਣ ਨਾਲ ਉਹ ਉਨ੍ਹਾਂ ਦਾ ਸਵਾਗਤ ਕਰਨਗੇ।
11 ਧਰਤੀ ਦੇ ਲੋਕ ਪਰਮੇਸ਼ੁਰ ਦੇ ਵਫ਼ਾਦਾਰ ਹੋਣਗੇ
ਅਤੇ ਸਵਰਗ ਵਿੱਚ ਪਰਮੇਸ਼ੁਰ ਵੀ ਉਨ੍ਹਾਂ ਨਾਲ ਚੰਗਾ ਵਿਹਾਰ ਕਰੇਗਾ।
12 ਯਹੋਵਾਹ ਸਾਨੂੰ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਦੇਵੇਗਾ।
ਧਰਤੀ ਬਹੁਤ ਸਾਰੀਆਂ ਚੰਗੀਆਂ ਫ਼ਸਲਾਂ ਉਗਾਏਗੀ।
13 ਚੰਗਿਆਈ ਪਰਮੇਸ਼ੁਰ ਦੇ ਅੱਗੇ ਜਾਵੇਗੀ
ਅਤੇ ਉਸਦਾ ਰਾਹ ਤਿਆਰ ਕਰੇਗੀ।
5 ਮੂਸਾ ਨੇ ਧਰਮੀ ਬਣਨ ਲਈ ਸ਼ਰ੍ਹਾ ਨੂੰ ਮੰਨਣ ਬਾਰੇ ਲਿਖਿਆ ਅਤੇ ਕਿਹਾ, “ਕਿਸੇ ਉਸ ਵਿਅਕਤੀ ਨੂੰ, ਜਿਹੜਾ ਸ਼ਰ੍ਹਾ ਦੁਆਰਾ ਜਿਉਣਾ ਚਾਹੁੰਦਾ ਹੈ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਸ਼ਰ੍ਹਾ ਆਖਦੀ ਹੈ।” [a]
6 ਪਰ ਪੋਥੀ ਧਾਰਮਿਕਤਾ ਬਾਰੇ ਵਿਸ਼ਵਾਸ ਰਾਹੀਂ ਆਖਦੀ ਹੈ: “ਆਪਣੇ ਚਿੱਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?’” (ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”) 7 “ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ’” (ਇਸਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਵਾਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”)
8 ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇੜੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” [b] ਇਹ ਸਿੱਖਿਆ ਨਿਹਚਾ ਦੀ ਸਿੱਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ। 9 ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ। 10 ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ।
11 ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰੱਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।” [c] 12 ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ। 13 ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।” [d]
14 ਪਰ ਸਹਾਇਤਾ ਲਈ ਪ੍ਰਭੂ ਵਿੱਚ ਭਰੋਸਾ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਅਤੇ ਉਸ ਵਿੱਚ ਨਿਹਚਾ ਰੱਖਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਭੂ ਬਾਰੇ ਸੁਣਨਾ ਚਾਹੀਦਾ। ਅਤੇ ਉਸ ਬਾਰੇ ਸੁਣਨ ਤੋਂ ਪਹਿਲਾਂ ਕਿਸੇ ਨੂੰ ਉਨ੍ਹਾਂ ਨੂੰ ਉਸ ਬਾਰੇ ਦੱਸਣਾ ਚਾਹੀਦਾ? 15 ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।” [e]
ਯਿਸੂ ਝੀਲ ਉੱਤੇ ਚੱਲਦਾ ਹੈ(A)
22 ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇੜੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉੱਥੇ ਉਸਦਾ ਇੰਤਜ਼ਾਰ ਕਰਨ। 23 ਭੀੜ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇੱਕਲਾ ਪਹਾੜ ਉੱਤੇ ਚੜ੍ਹ੍ਹ ਗਿਆ। ਜਦੋਂ ਸ਼ਾਮ ਹੋਈ, ਉਹ ਉੱਥੇ ਇੱਕਲਾ ਹੀ ਸੀ। 24 ਬੇੜੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇੜੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
25 ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ। 26 ਜਦੋਂ ਉਸ ਦੇ ਚੇਲਿਆਂ ਨੇ ਉਸ ਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉੱਠੇ।
27 ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
28 ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
29 ਯਿਸੂ ਨੇ ਕਿਹਾ, “ਪਤਰਸ, ਆ ਜਾ!”
ਤਦ ਬੇੜੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ। 30 ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸ ਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
31 ਯਿਸੂ ਨੇ ਉਸ ਨੂੰ ਆਪਣੇ ਹੱਥ ਨਾਲ ਚੁੱਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
32 ਜਦੋਂ ਉਹ ਬੇੜੀ ਤੇ ਚੜ੍ਹ੍ਹ ਗਏ ਤਾਂ ਪੌਣ ਥੰਮ ਗਈ। 33 ਫ਼ੇਰ, ਉਹ ਜਿਹੜੇ ਬੇੜੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਾਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
2010 by World Bible Translation Center