Revised Common Lectionary (Complementary)
ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ।
67 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ।
ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ,
ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ।
ਸਮੂਹ ਲੋਕ ਤੇਰੀ ਉਪਾਸਨਾ ਕਰਨ।
4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ।
ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ।
ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ।
ਸਾਰੇ ਲੋਕ ਤੈਨੂੰ ਸੁਲਾਉਣ।
6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ,
ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
7 ਪਰਮੇਸ਼ੁਰ ਸਾਨੂੰ ਅਸੀਸ ਦੇਵੇ।
ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।
ਸਾਰੀਆਂ ਕੌਮਾਂ ਯਹੋਵਾਹ ਦੀਆਂ ਅਨੁਯਾਈ ਬਣਨਗੀਆਂ
56 ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ। 2 ਧੰਨ ਹੈ ਉਹ ਬੰਦਾ ਜਿਹੜਾ ਸਬਾਤ ਦੇ ਦਿਨ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਦਾ ਹੈ। ਅਤੇ ਉਹ ਬੰਦਾ ਜਿਹੜਾ ਬਦੀ ਨਹੀਂ ਕਰਦਾ, ਪ੍ਰਸੰਨ ਹੋਵੇਗਾ।”
3 ਕੁਝ ਅਜਿਹੇ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਦੇ ਨਾਲ ਆਪਣੇ-ਆਪ ਨੂੰ ਜੋੜ ਲੈਣਗੇ। ਉਨ੍ਹਾਂ ਬੰਦਿਆਂ ਨੂੰ ਇਹ ਨਹੀਂ ਆਖਣਾ ਚਾਹੀਦਾ, “ਯਹੋਵਾਹ ਮੈਨੂੰ ਆਪਣੇ ਲੋਕਾਂ ਨਾਲ ਪ੍ਰਵਾਨ ਨਹੀਂ ਕਰੇਗਾ।” ਇੱਕ ਖੁਸਰੇ ਨੂੰ ਇਹ ਨਹੀਂ ਆਖਣਾ ਚਾਹੀਦਾ, “ਮੈਂ ਸੁੱਕੀ ਹੋਈ ਲੱਕੜ ਵਰਗਾ ਹਾਂ।”
4-5 ਇਨ੍ਹਾਂ ਖੁਸਰਿਆਂ ਨੂੰ ਇਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਕਿਉਂ ਕਿ ਯਹੋਵਾਹ ਆਖਦਾ ਹੈ, “ਉਨ੍ਹਾਂ ਖੁਸਰਿਆਂ ਵਿੱਚੋਂ ਕੁਝ ਸਬਾਤ ਦੇ ਨੇਮਾਂ ਦੀ ਪਾਲਣਾ ਕਰਦੇ ਹਨ। ਅਤੇ ਉਹ ਉਨ੍ਹਾਂ ਗੱਲਾਂ ਨੂੰ ਕਰਨ ਦੀ ਚੋਣ ਕਰਦੇ ਹਨ ਜੋ ਮੈਂ ਚਾਹੁੰਦਾ ਹਾਂ। ਅਤੇ ਉਹ ਸੱਚਮੁੱਚ ਮੇਰੇ ਇਕਰਾਰਨਾਮੇ ਅਨੁਸਾਰ ਚਲਦੇ ਹਨ। ਇਸ ਲਈ ਮੈਂ ਆਪਣੇ ਮੰਦਰ ਵਿੱਚ ਉਨ੍ਹਾਂ ਦੀ ਯਾਦ ਦੀ ਤਖਤੀ ਲਗਾਵਾਂਗਾ। ਉਨ੍ਹਾਂ ਦਾ ਨਾਮ ਮੇਰੇ ਸ਼ਹਿਰ ਵਿੱਚ ਚੇਤੇ ਕੀਤਾ ਜਾਵੇਗਾ! ਹਾਂ, ਮੈਂ ਉਨ੍ਹਾਂ ਖੁਸਰਿਆਂ ਨੂੰ ਧੀਆਂ ਪੁੱਤਰਾਂ ਨਾਲੋਂ ਕੁਝ ਬਿਹਤਰ ਦਿਆਂਗਾ। ਮੈਂ ਉਨ੍ਹਾਂ ਨੂੰ ਅਜਿਹਾ ਨਾਮ ਦਿਆਂਗਾ ਜਿਹੜਾ ਸਦਾ ਰਹੇਗਾ। ਉਹ ਮੇਰੇ ਲੋਕਾਂ ਤੋਂ ਟੁੱਟੇ ਹੋਏ ਨਹੀਂ ਰਹਿਣਗੇ।”
ਯਿਸੂ ਕਈ ਬਿਮਾਰ ਲੋਕਾਂ ਨੂੰ ਰਾਜ਼ੀ ਕਰਦਾ ਹੈ(A)
34 ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ। 35 ਜਦੋਂ ਉੱਥੋਂ ਦੇ ਲੋਕਾਂ ਨੇ ਉਸ ਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ। 36 ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸ ਦੇ ਚੋਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
2010 by World Bible Translation Center