Revised Common Lectionary (Complementary)
ਸਾਰੀਆਂ ਕੌਮਾਂ ਯਹੋਵਾਹ ਦੀਆਂ ਅਨੁਯਾਈ ਬਣਨਗੀਆਂ
56 ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮੂਹ ਲੋਕਾਂ ਲਈ ਬੇਲਾਗ ਹੋਵੋ। ਉਹੀ ਗੱਲਾਂ ਕਰੋ ਜੋ ਸਹੀ ਹਨ! ਕਿਉਂ ਕਿ ਛੇਤੀ ਹੀ ਮੇਰੀ ਮੁਕਤੀ ਤੁਹਾਡੇ ਪਾਸ ਆਵੇਗੀ। ਮੇਰੀ ਨੇਕੀ ਛੇਤੀ ਹੀ ਸਾਰੀ ਦੁਨੀਆਂ ਨੂੰ ਦਿਖਾਈ ਦੇਵੇਗੀ।
6 “ਕੁਝ ਲੋਕ ਜਿਹੜੇ ਯਹੂਦੀ ਨਹੀਂ ਹਨ ਯਹੋਵਾਹ ਨਾਲ ਆ ਮਿਲਣਗੇ। ਉਹ ਅਜਿਹਾ ਇਸ ਲਈ ਕਰਨਗੇ ਤਾਂ ਜੋ ਉਹ ਉਸਦੀ ਸੇਵਾ ਕਰ ਸੱਕਣ ਅਤੇ ਯਹੋਵਾਹ ਦੇ ਨਾਮ ਨੂੰ ਪਿਆਰ ਕਰ ਸੱਕਣ। ਉਹ ਯਹੋਵਾਹ ਨਾਲ ਉਸ ਦੇ ਸੇਵਕ ਬਣਨ ਲਈ ਆ ਮਿਲਣਗੇ। ਉਹ ਸਬਾਤ ਉਪਾਸਨਾ ਦਾ ਖਾਸ ਦਿਹਾੜਾ ਰੱਖਣਗੇ ਅਤੇ ਪੂਰੀ ਤਰ੍ਹਾਂ ਮੇਰੇ ਇਕਰਾਰਨਾਮੇ ਦੀ ਪਾਲਣਾ ਕਰਨਗੇ।” 7 ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਪਵਿੱਤਰ ਪਰਬਤ ਉੱਤੇ ਲੈ ਆਵਾਂਗਾ। ਮੈਂ ਉਨ੍ਹਾਂ ਨੂੰ ਆਪਣੀ ਉਪਾਸਨਾ ਦੇ ਘਰ ਵਿੱਚ ਪ੍ਰਸੰਨ ਕਰ ਦਿਆਂਗਾ। ਉਹ ਬਲੀਆਂ ਅਤੇ ਦਾਤਾਂ ਜਿਹੜੀਆਂ ਉਹ ਦੇਣਗੇ ਮੈਨੂੰ ਪ੍ਰਸੰਨ ਕਰਨਗੀਆਂ। ਕਿਉਂ? ਕਿਉਂ ਕਿ ਮੇਰੇ ਮੰਦਰ ਸਾਰੀਆਂ ਕੌਮਾਂ ਲਈ ਉਪਾਸਨਾ ਸਥਾਨ ਮੰਨਿਆ ਜਾਵੇਗਾ।”
8 ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”
ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ।
67 ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ।
ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।
2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ,
ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।
3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ।
ਸਮੂਹ ਲੋਕ ਤੇਰੀ ਉਪਾਸਨਾ ਕਰਨ।
4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ।
ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ।
ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।
5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ।
ਸਾਰੇ ਲੋਕ ਤੈਨੂੰ ਸੁਲਾਉਣ।
6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ,
ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।
7 ਪਰਮੇਸ਼ੁਰ ਸਾਨੂੰ ਅਸੀਸ ਦੇਵੇ।
ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ
11 ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ। 2 ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ।
29 ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ। 30 ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ। 31 ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸੱਕਣ। 32 ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕੱਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸੱਕੇ।
10 ਉਸ ਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ! 11 ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸ ਨੂੰ ਅਸ਼ੁੱਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸ ਨੂੰ ਅਸ਼ੁੱਧ ਬਣਾਉਂਦਾ ਹੈ।”
12 ਤਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸ ਨੂੰ ਸੁਣਕੇ ਨਰਾਜ਼ ਹੋ ਗਏ ਸਨ।”
13 ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜੜੋਂ ਪੁਟਿਆ ਜਾਵੇਗਾ। 14 ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
15 ਪਤਰਸ ਨੇ ਪੁੱਛਿਆ, “ਜੋ ਕੁਝ ਤੁਸੀਂ ਲੋਕਾਂ ਨੂੰ ਕਿਹਾ ਸਾਨੂੰ ਉਸਦਾ ਅਰਥ ਦੱਸੋ।”
16 ਉਸ ਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ। 17 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿੱਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪੱਖਾਨੇ ਵਿੱਚ ਜਾਂਦਾ ਹੈ? 18 ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁੱਧ ਬਣਾ ਦਿੰਦੀਆਂ ਹਨ। 19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ। 20 ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁੱਧ ਨਹੀਂ ਬਣਾਉਂਦੀ।”
ਯਿਸੂ ਦਾ ਇੱਕ ਗ਼ੈਰ-ਯਹੂਦੀ ਔਰਤ ਨੂੰ ਬਚਾਉਣਾ(A)
21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। 22 ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।”
23 ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।”
24 ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।”
25 ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।”
26 ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।”
27 ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”
28 ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ।
2010 by World Bible Translation Center