Revised Common Lectionary (Complementary)
ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ।
87 ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।
2 ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।
3 ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।
4 ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰੱਖਦਾ।
“ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਨ ਵਿੱਚ ਰਹਿੰਦੇ ਹਨ।
ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।”
5 ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ।
ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।
6 ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰੱਖਦਾ।
ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿੱਥੇ ਜੰਮਿਆ ਹੈ।
7 ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ।
ਉਹ ਬਹੁਤ ਖੁਸ਼ ਹਨ।
ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ,
“ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।”
18 “ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ। 19 ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ। 20 ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ। 21 ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!
ਨਵਾਂ ਸਵਰਗ ਅਤੇ ਨਵੀਂ ਧਰਤੀ
22 “ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ। 23 ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।
ਯਿਸੂ ਦਾ ਰੋਗੀ ਨੂੰ ਚੰਗਾ ਕਰਨਾ(A)
8 ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸ ਦੇ ਮਗਰ ਲੱਗ ਪਈ। 2 ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”
3 ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ। 4 ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
ਯਿਸੂ ਦਾ ਸੂਬੇਦਾਰ ਦੇ ਨੌਕਰ ਨੂੰ ਠੀਕ ਕਰਨਾ(B)
5 ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈ ਕੇ ਆਇਆ, 6 “ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।”
7 ਫ਼ੇਰ ਉਸ ਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸ ਨੂੰ ਚੰਗਾ ਕਰ ਦਿਆਂਗਾ।”
8 ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ। 9 ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”
10 ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ। 11 ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ। 12 ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।”
13 ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।
2010 by World Bible Translation Center