Revised Common Lectionary (Complementary)
ਦਾਊਦ ਦਾ ਇੱਕ ਗੀਤ।
138 ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ।
ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।
2 ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ।
ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ।
ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।
3 ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ।
ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।
4 ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ।
ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।
5 ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ।
ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।
6 ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ।
ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ।
ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ।
ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।
7 ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ।
ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।
8 ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ।
ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।
33 ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਸ ਦਿਨ, ਜਦੋਂ ਮੈਂ ਤੁਹਾਡੇ ਪਾਪ ਧੋਵਾਂਗਾ। ਮੈਂ ਲੋਕਾਂ ਨੂੰ ਤੁਹਾਡੇ ਸ਼ਹਿਰ ਵਿੱਚ ਵਾਪਸ ਲੈ ਆਵਾਂਗਾ। ਉਹ ਵੀਰਾਨ ਹੋਏ ਸ਼ਹਿਰ ਫ਼ੇਰ ਆਬਾਦ ਹੋ ਜਾਣਗੇ। 34 ਲੋਕ ਫ਼ੇਰ ਜ਼ਮੀਨ ਉੱਤੇ ਕੰਮ ਕਰਨਾ ਸ਼ੁਰੂ ਕਰ ਦੇਣਗੇ ਤਾਂ ਜੋ ਜਦੋਂ ਹੋਰ ਲੋਕ ਕੋਲੋਂ ਲੰਘਣ ਤਾਂ ਉਨ੍ਹਾਂ ਨੂੰ ਬਰਬਾਦੀ ਫ਼ੇਰ ਨਜ਼ਰ ਨਾ ਆਵੇ। 35 ਉਹ ਆਖਣਗੇ, ‘ਅਤੀਤ ਵਿੱਚ ਇਹ ਧਰਤੀ ਵੀਰਾਨ ਹੋ ਗਈ ਸੀ। ਪਰ ਹੁਣ ਇਹ ਬਾਗ਼ੇ ਅਦਨ ਵਾਂਗ ਹੈ। ਸ਼ਹਿਰ ਤਬਾਹ ਹੋ ਗਏ ਸਨ। ਉਹ ਵੀਰਾਨ ਅਤੇ ਉਜਾੜ ਹੋ ਗਏ ਸਨ। ਪਰ ਹੁਣ ਉਹ ਸੁਰੱਖਿਅਤ ਹਨ ਅਤੇ ਉਨ੍ਹਾਂ ਅੰਦਰ ਲੋਕ ਬਚਾਉ ਕਰਦੇ ਹਨ।’”
36 ਪਰਮੇਸ਼ੁਰ ਨੇ ਆਖਿਆ, “ਫ਼ੇਰ ਉਹ ਕੌਮਾਂ ਜਿਹੜੀਆਂ ਹਾਲੇ ਵੀ ਤੁਹਾਡੇ ਆਲੇ-ਦੁਆਲੇ ਹਨ, ਜਾਣ ਲੈਣਗੀਆਂ ਕਿ ਮੈਂ ਯਹੋਵਾਹ ਹਾਂ ਅਤੇ ਮੈਂ ਉਨ੍ਹਾਂ ਉਜੜੀਆਂ ਥਾਵਾਂ ਨੂੰ ਫ਼ੇਰ ਵਸਾ ਦਿੱਤਾ ਹੈ। ਮੈਂ ਇਸ ਉਜਾੜ ਜ਼ਮੀਨ ਵਿੱਚ ਚੀਜ਼ਾਂ ਬੀਜੀਆਂ। ਮੈਂ ਯਹੋਵਾਹ ਹਾਂ। ਮੈਂ ਇਹ ਗੱਲਾਂ ਆਖੀਆਂ ਅਤੇ ਮੈਂ ਇਨ੍ਹਾਂ ਨੂੰ ਵਾਪਰਨ ਦੇਵਾਂਗਾ!”
37 ਯਹੋਵਾਹ ਮੇਰਾ ਪ੍ਰਭੂ, ਇਹ ਗੱਲਾਂ ਆਖਦਾ ਹੈ, “ਮੈਂ ਇਸਰਾਏਲ ਦੇ ਪਰਿਵਾਰ ਨੂੰ ਵੀ ਆਪਣੇ ਕੋਲ ਆਉਣ ਦੇਵਾਂਗਾ ਅਤੇ ਉਨ੍ਹਾਂ ਖਾਤਰ ਇਹ ਗੱਲਾਂ ਕਰਨ ਲਈ ਮੈਥੋਂ ਮੰਗ ਕਰਨ ਦੇਵਾਂਗਾ। ਮੈਂ ਉਨ੍ਹਾਂ ਨੂੰ ਵੱਧਣ ਦੇਵਾਂਗਾ ਅਤੇ ਬਹੁਤ-ਬਹੁਤ ਸਾਰੇ ਲੋਕ ਬਨਣ ਦਿਆਂਗਾ। ਉਹ ਭੇਡਾਂ ਦੇ ਇੱਜੜ ਵਾਂਗ ਹੋਣਗੇ। 38 ਖਾਸ ਤਿਉਹਾਰਾਂ ਦੇ ਮੌਕੇ ਤੇ ਯਰੂਸ਼ਲਮ ਉਨ੍ਹਾਂ ਭੇਡਾਂ ਅਤੇ ਬੱਕਰੀਆਂ ਦੇ ਇੱਜੜ ਨਾਲ ਭਰਿਆ ਹੁੰਦਾ ਹੈ ਜਿਨ੍ਹਾਂ ਨੂੰ ਪਵਿੱਤਰ ਬਣਾਇਆ ਗਿਆ ਹੁੰਦਾ ਹੈ। ਇਸੇ ਤਰ੍ਹਾਂ ਹੀ, ਸ਼ਹਿਰ ਅਤੇ ਉਜਾੜ ਥਾਵਾਂ ਲੋਕਾਂ ਦੇ ਇੱਜੜਾਂ ਨਾਲ ਭਰ ਜਾਣਗੀਆਂ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
ਯਿਸੂ ਦੀ ਯਹੂਦੀ ਆਗੂਆਂ ਦੇ ਵਿਰੁੱਧ ਚਿਤਾਵਨੀ(A)
5 ਚੇਲਿਆਂ ਨੇ ਝੀਲ ਪਾਰ ਕਰ ਲਈ, ਪਰ ਰੋਟੀ ਲਿਆਉਣੀ ਭੁੱਲ ਗਏ। 6 ਇਸ ਲਈ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਚੇਤ ਰਹੋ! ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਤੋਂ ਆਪਣੇ-ਆਪ ਨੂੰ ਬਚਾਓ।”
7 ਚੇਲਿਆਂ ਨੇ ਇੱਕ ਦੂਜੇ ਨਾਲ ਵਿੱਚਾਰ ਕੀਤਾ ਅਤੇ ਆਖਿਆ, “ਉਸਨੇ ਅਜਿਹਾ ਇਸ ਲਈ ਆਖਿਆ ਹੋਵੇਗਾ ਕਿਉਂ ਕਿ ਅਸੀਂ ਰੋਟੀ ਲਿਆਉਣੀ ਭੁੱਲ ਗਏ ਹਾਂ?”
8 ਪਰ ਯਿਸੂ ਨੇ ਇਹ ਜਾਣਕੇ ਕਿਹਾ, “ਹੇ ਥੋੜੀ ਪਰਤੀਤ ਵਾਲਿਓ, ਤੁਸੀਂ ਰੋਟੀ ਨਾ ਹੋਣ ਕਰਕੇ ਆਪਸ ਵਿੱਚ ਕੀ ਵਿੱਚਾਰਾਂ ਕਰਦੇ ਪਏ ਹੋ? 9 ਕੀ ਅਜੇ ਵੀ ਤੁਸੀਂ ਨਹੀਂ ਸਮਝੇ? ਕੀ ਤੁਹਾਨੂੰ ਯਾਦ ਨਹੀਂ ਕਿ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ। 10 ਕੀ ਤੁਹਾਨੂੰ ਯਾਦ ਨਹੀਂ ਮੈਂ ਸੱਤਾਂ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਦੀ ਭੁੱਖ ਮਿਟਾਈ ਸੀ? ਕੀ ਤੁਹਾਨੂੰ ਯਾਦ ਨਹੀਂ ਕਿ ਬਚੇ ਹੋਏ ਭੋਜਨ ਨਾਲ ਤੁਸੀਂ ਕਿੰਨੇ ਟੋਕਰੇ ਭਰੇ ਸਨ? 11 ਤਾਂ ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀ ਬਾਰੇ ਨਹੀਂ ਆਖ ਰਿਹਾ ਸੀ? ਪਰ ਮੈਂ ਤੁਹਾਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖਮੀਰ ਬਾਰੇ ਹੁਸ਼ਿਆਰ ਰਹਿਣ ਲਈ ਕਹਿ ਰਿਹਾ ਸੀ।”
12 ਫ਼ੇਰ ਉਹ ਚੇਲੇ ਜਾਣ ਗਏ ਕਿ ਉਹ ਉਨ੍ਹਾਂ ਨੂੰ ਰੋਟੀ ਵਿੱਚ ਵਰਤੇ ਜਾਣ ਵਾਲੇ ਖਮੀਰ ਤੋਂ ਸਾਵੱਧਾਨ ਰਹਿਣ ਲਈ ਨਹੀਂ ਆਖ ਰਿਹਾ ਸੀ। ਅਸਲ ਵਿੱਚ ਉਹ ਉਨ੍ਹਾਂ ਨੂੰ ਫ਼ਰੀਸੀਆਂ ਅਤੇ ਸਦੂਕੀਆਂ ਦੇ ਉਪਦੇਸ਼ਾਂ ਦੇ ਖਿਲਾਫ਼ ਆਪਣੇ-ਆਪ ਦੀ ਰੱਖਿਆ ਕਰਨ ਲਈ ਕਹਿ ਰਿਹਾ ਸੀ।
2010 by World Bible Translation Center