Revised Common Lectionary (Complementary)
ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ।
18 ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ,
ਮੈਂ ਤੁਹਾਨੂੰ ਪਿਆਰ ਕਰਦਾ ਹਾਂ।”
2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ।
ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ।
ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ।
ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ।
ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।
3 ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ।
ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ
ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।
20 ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ।
ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ।
21 ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ।
ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।
22 ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ ਹਾਂ।
ਮੈਂ ਉਸ ਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ।
23 ਮੈਂ ਉਸ ਦੇ ਨਮਿੱਤ ਸ਼ੁੱਧ ਤੇ ਇਮਾਨਦਾਰ ਸਾਂ,
ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ।
24 ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ।
ਕਿਉ? ਕਿਉਂਕਿ ਮੈਂ ਬੇਕਸੂਰ ਹਾਂ।
ਜਿਵੇਂ ਪਰਮੇਸ਼ੁਰ ਇਸ ਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ,
ਇਸ ਲਈ ਉਹ ਮੇਰਾ ਭਲਾ ਕਰੇਗਾ।
25 ਯਹੋਵਾਹ, ਜੇ ਕੋਈ ਸੱਚਮੁੱਚ ਤੈਨੂੰ ਪਿਆਰ ਕਰਦਾ ਹੈ, ਤਾਂ ਤੂੰ ਵੀ ਉਸ ਉੱਪਰ ਆਪਣਾ ਸੱਚਾ ਪਿਆਰ ਛਿੜਕ।
ਜੇ ਕੋਈ ਤੇਰੇ ਪ੍ਰਤਿ ਸੱਚਾ ਹੈ ਤਾਂ ਤੂੰ ਵੀ ਉਸ ਦੇ ਪ੍ਰਤਿ ਸੱਚਾ ਹੋਵੇਂਗਾ।
26 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ।
ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।
27 ਹੇ ਯਹੋਵਾਹ, ਤੂੰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈਂ ਜਿਹੜੇ ਨਿਮ੍ਰ ਹਨ।
ਪਰ ਤੂੰ ਗੁਮਾਨੀ ਲੋਕਾਂ ਨੂੰ ਨਿਵਾਉਦਾ ਹੈਂ।
28 ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ।
ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।
29 ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸੱਕਦਾ ਹਾਂ।
ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ੍ਹ ਸੱਕਦਾ ਹਾਂ।
30 ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ,
ਯਹੋਵਾਹ ਦਾ ਸ਼ਬਦ ਪਰੱਖਿਆ ਗਿਆ ਹੈ।
ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰੱਖਦੇ ਹਨ।
31 ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ।
ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।
32 ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ।
ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।
18 ਤੁਸੀਂ ਉਸ ਚੱਟਾਨ ਨੂੰ ਛੱਡ ਦਿੱਤਾ ਜਿਸਨੇ ਤੁਸਾਂ ਨੂੰ ਜਨਮ ਦਿੱਤਾ ਸੀ;
ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਜਿਸਨੇ ਤੁਸਾਂ ਨੂੰ ਜ਼ਿੰਦਗੀ ਦਿੱਤੀ ਸੀ।
19 “ਯਹੋਵਾਹ ਨੇ ਇਹ ਸਭ ਕੁਝ ਦੇਖਿਆ ਅਤੇ ਬਹੁਤ ਗੁੱਸੇ ਹੋ ਗਿਆ।
ਉਸ ਦੇ ਧੀਆਂ ਪੁੱਤਰਾਂ ਨੇ ਉਸ ਨੂੰ ਕਰੋਧਵਾਨ ਕਰ ਦਿੱਤਾ ਸੀ।
20 ਇਸੇ ਲਈ ਯਹੋਵਾਹ ਨੇ ਆਖਿਆ ਸੀ, ‘ਮੈਂ ਉਨ੍ਹਾਂ ਲੋਕਾਂ ਕੋਲੋਂ ਪਰਤ ਜਾਵਾਂਗਾ
ਅਤੇ ਦੇਖਾਂਗਾ ਫ਼ੇਰ ਕੀ ਵਾਪਰਦਾ ਹੈ!
ਉਹ ਵਿਦ੍ਰੋਹੀ ਹਨ।
ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਨ੍ਹਾਂ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ!
28 “ਉਹ ਇੱਕ ਮੂਰਖ ਕੌਮ ਹਨ।
ਉਹ ਸਮਝਦੇ ਨਹੀਂ।
29 ਜੇ ਉਹ ਸਿਆਣੇ ਹੁੰਦੇ,
ਉਹ ਸਮਝ ਜਾਂਦੇ।
ਉਹ ਜਾਣ ਜਾਂਦੇ ਕਿ ਉਨ੍ਹਾਂ ਨਾਲ ਕੀ ਵਾਪਰੇਗਾ।
30 ਕੀ ਇੱਕਲਾ ਬੰਦਾ 1,000 ਬੰਦਿਆ ਨੂੰ ਭਜਾ ਸੱਕਦਾ ਹੈ?
ਕੀ ਦੋ ਬੰਦੇ 10,000 ਬੰਦਿਆ ਨੂੰ ਭਜਾ ਸੱਕਦੇ ਹਨ?
ਇਹ ਉਦੋਂ ਹੀ ਵਾਪਰੇਗਾ ਜਦੋਂ ਯਹੋਵਾਹ ਉਨ੍ਹਾਂ
ਨੂੰ ਉਨ੍ਹਾਂ ਦਿਆਂ ਦੁਸ਼ਮਣਾ
ਨੂੰ ਸੌਂਪ ਦੇਵੇਗਾ ਇਹ ਉਦੋਂ ਹੀ ਵਾਪਰੇਗਾ ਜੇ ਉਨ੍ਹਾਂ ਦੀ ਚੱਟਾਨ (ਪਰਮੇਸ਼ੁਰ)
ਉਨ੍ਹਾਂ ਨੂੰ ਗੁਲਾਮਾ ਵਾਂਗ ਵੇਚ ਦੇਵੇਗੀ!
31 ਸਾਡੇ ਦੁਸ਼ਮਣਾ ਦੀ ਚੱਟਾਨ ਸਾਡੀ ਚੱਟਾਨ ਵਾਂਗ ਤਕੜੀ ਨਹੀਂ ਹੈ।
ਇਹ ਸਾਡੇ ਦੁਸ਼ਮਣ ਵੀ ਜਾਣਦੇ ਹਨ!
32 ਉਨ੍ਹਾਂ ਦੀਆਂ ਵੇਲਾਂ ਅਤੇ ਉਨ੍ਹਾਂ ਦੇ ਖੇਤ,
ਸਦੂਮ ਅਤੇ ਅਮੂਰਾਹ ਵਾਂਗ ਤਬਾਹ ਹੋ ਜਾਣਗੇ।
ਉਨ੍ਹਾਂ ਦੇ ਅੰਗੂਰ ਜ਼ਹਿਰ ਜਿੰਨੇ ਕੌੜੇ ਹਨ।
33 ਉਨ੍ਹਾਂ ਦੀ ਮੈਅ ਸੱਪ ਦੀ ਜ਼ਹਿਰ ਵਰਗੀ ਹੈ।
34 “‘ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ!
ਮੈਂ ਇਸ ਨੂੰ ਆਪਣੇ ਖਜ਼ਾਨੇ ਅੰਦਰ ਬੰਦ ਕਰ ਦਿੱਤਾ ਹੈ।
35 ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਲਈ ਸਜ਼ਾ ਦੇਵੇਗਾ।
ਪਰ ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ।
ਜਦੋਂ ਤੱਕ ਕਿ ਉਹ ਫ਼ਿਸਲ ਨਹੀਂ ਜਾਂਦੇ ਅਤੇ ਮੰਦਾ ਨਹੀਂ ਕਰਦੇ।
ਉਨ੍ਹਾਂ ਦੀ ਮੁਸੀਬਤ ਦਾ ਸਮਾ ਨੇੜੇ ਹੈ।
ਛੇਤੀ ਹੀ ਉਨ੍ਹਾਂ ਨੂੰ ਸਜ਼ਾ ਮਿਲੇਗੀ।’
36 “ਯਹੋਵਾਹ ਆਪਣੇ ਲੋਕਾਂ ਦਾ ਨਿਆਂ ਕਰੇਗਾ, ਉਹ ਉਸ ਦੇ ਨੌਕਰ ਹਨ;
ਅਤੇ ਉਹ ਉਨ੍ਹਾਂ ਉੱਤੇ ਦਿਆਲੂ ਹੋਵੇਗਾ।
ਉਹ ਦੇਖੇਗਾ ਕਿ ਉਨ੍ਹਾਂ ਦੀ ਤਾਕਤ ਮੁੱਕ ਚੁੱਕੀ ਹੈ।
ਉਹ ਦੇਖਗਾ ਕਿ ਗੁਲਾਮ
ਅਤੇ ਆਜ਼ਾਦ ਲੋਕ ਦੋਵੇਂ ਬੇਸਹਾਰਾ ਹਨ।
37 ਤਦ ਫ਼ੇਰ ਯਹੋਵਾਹ ਆਖੇਗਾ, ‘ਕਿੱਥੇ ਹਨ ਉਨ੍ਹਾਂ ਦੇ ਦੇਵਤੇ?
ਕਿੱਥੇ ਹੈ ਉਹ “ਚੱਟਾਨ”, ਜਿਸ ਵੱਲ ਉਹ ਆਸਰੇ ਲਈ ਪਰਤੇ ਸਨ?
38 ਜਿਨ੍ਹਾਂ ਦੇਵਤਿਆਂ ਨੇ ਉਨ੍ਹਾਂ ਦੀ ਬਲੀ ਦੀ ਚਰਬੀ ਖਾਧੀ,
ਅਤੇ ਜਿਨ੍ਹਾਂ ਨੇ ਉਨ੍ਹਾਂ ਦੀਆਂ ਭੇਟਾ ਦੀ ਮੈਅ ਪੀਤੀ।
ਉਨ੍ਹਾਂ ਦੇਵਤਿਆਂ ਨੂੰ ਉੱਠਣ ਦਿਉ ਅਤੇ ਤੁਹਾਡੀ ਮਦਦ ਕਰਨ ਦਿਉ!
ਉਨ੍ਹਾਂ ਨੂੰ ਤੁਹਾਡੀ ਰੱਖਿਆ ਕਰਨ ਦਿਉ।
39 “‘ਹੁਣ, ਦੇਖੋ ਕਿ ਮੈਂ ਖੁਦ ਉਹ ਹਾਂ!
ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
ਮੈਂ ਹੀ ਲੋਕਾਂ ਨੂੰ ਮੌਤ ਦਿੰਦਾ ਹਾਂ
ਅਤੇ ਲੋਕਾਂ ਨੂੰ ਜਿਉਣ ਦਿੰਦਾ ਹਾਂ।
ਮੈਂ ਲੋਕਾਂ ਨੂੰ ਜ਼ਖਮੀ ਕਰਦਾ ਹਾਂ
ਅਤੇ ਮੈਂ ਉਨ੍ਹਾਂ ਨੂੰ ਰਾਜ਼ੀ ਕਰਦਾ ਹਾਂ।
ਕੋਈ ਵੀ, ਕਿਸੇ ਹੋਰ ਬੰਦੇ ਨੂੰ ਮੇਰੇ ਹੱਥੋਂ, ਨਹੀਂ ਛੁਡਾ ਸੱਕਦਾ!
ਪਰਮੇਸ਼ੁਰ ਦੀ ਉਸਤਤਿ ਕਰੋ
33 ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ। 34 ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ,
“ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ?
ਕੌਣ ਹੈ ਜੋ ਉਸਦਾ ਸਲਾਹੀ ਬਣੇ?” (A)
35 “ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ?
ਜਿਹ ਦਾ ਉਸ ਨੂੰ ਮੁੜ ਵਾਪਸ ਦਿੱਤਾ ਜਾਵੇ।” (B)
36 ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸ ਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।
2010 by World Bible Translation Center