Revised Common Lectionary (Complementary)
ਦਾਊਦ ਦਾ ਇੱਕ ਗੀਤ।
26 ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ।
ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।
2 ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ।
ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
3 ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ।
ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।
4 ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।
5 ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ।
ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।
6 ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ
ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
7 ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।
8 ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ।
ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।
13 ਪਰ ਮੈਂ ਯਹੋਵਾਹ ਨੂੰ ਆਖਿਆ, “ਯਹੋਵਾਹ, ਮੇਰੇ ਪ੍ਰਭੂ, ਨਬੀ ਤਾਂ ਲੋਕਾਂ ਨੂੰ ਬਿਲਕੁਲ ਵੱਖਰੀਆਂ ਗੱਲਾਂ ਦੱਸ ਰਹੇ ਸਨ। ਉਨ੍ਹਾਂ ਨੇ ਯਹੂਦਾਹ ਦੇ ਲੋਕਾਂ ਨੂੰ ਦੱਸਿਆ, ‘ਤੁਸੀਂ ਲੋਕੀ ਕਿਸੇ ਦੁਸ਼ਮਣ ਦੀ ਤਲਵਾਰ ਦਾ ਵਾਰ ਨਹੀਂ ਸਹੋਁਗੇ। ਤੁਸੀਂ ਕਦੇ ਵੀ ਭੁੱਖੇ ਨਹੀਂ ਮਰੋਗੇ। ਯਹੋਵਾਹ ਤੁਹਾਨੂੰ ਇਸ ਧਰਤੀ ਉੱਤੇ ਸ਼ਾਂਤੀ ਦੇਵੇਗਾ।’”
14 ਤਾਂ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਉਹ ਨਬੀ ਮੇਰੇ ਨਾਂ ਉੱਤੇ ਝੂਠ ਦਾ ਪ੍ਰਚਾਰ ਕਰ ਰਹੇ ਹਨ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਮੈਂ ਉਨ੍ਹਾਂ ਨੂੰ ਨਾ ਕੋਈ ਆਦੇਸ਼ ਦਿੱਤਾ ਸੀ ਅਤੇ ਨਾ ਉਨ੍ਹਾਂ ਨਾਲ ਗੱਲ ਕੀਤੀ ਸੀ। ਉਹ ਨਬੀ ਝੂਠੇ ਦਰਸ਼ਨਾਂ, ਨਿਕੰਮੇ ਜਾਦੂ ਅਤੇ ਆਪਣੀਆਂ ਖੁਸ਼ਫ਼ਹਿਮੀਆਂ ਦਾ ਪ੍ਰਚਾਰ ਕਰਦੇ ਰਹੇ ਹਨ। 15 ਇਸ ਲਈ ਉਨ੍ਹਾਂ ਨਬੀਆਂ ਬਾਰੇ ਜਿਹੜੇ ਮੇਰੇ ਨਾਂ ਉੱਤੇ ਪ੍ਰਚਾਰ ਕਰ ਰਹੇ ਹਨ, ਮੈਂ ਇਹ ਆਖਦਾ ਹਾਂ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ। ਉਨ੍ਹਾਂ ਨਬੀਆਂ ਆਖਿਆ ਸੀ, ‘ਕੋਈ ਦੁਸ਼ਮਣ ਕਦੇ ਇਸ ਦੇਸ਼ ਉੱਤੇ ਤਲਵਾਰ ਨਾਲ ਹਮਲਾ ਨਹੀਂ ਕਰੇਗਾ।’ ਉਹ ਨਬੀ ਭੁੱਖੇ ਮਰ ਜਾਣਗੇ ਅਤੇ ਦੁਸ਼ਮਣ ਦੀ ਤਲਵਾਰ ਉਨ੍ਹਾਂ ਨੂੰ ਕਤਲ ਕਰ ਦੇਵੇਗੀ। 16 ਅਤੇ ਉਹ ਲੋਕ ਜਿਨ੍ਹਾਂ ਨਾਲ ਉਨ੍ਹਾਂ ਨੇ ਗੱਲ ਕੀਤੀ ਸੀ, ਗਲੀਆਂ ਵਿੱਚ ਸੁੱਟੇ ਜਾਣਗੇ। ਉਹ ਲੋਕ ਭੁੱਖ ਨਾਲ ਮਰਨਗੇ ਅਤੇ ਦੁਸ਼ਮਣ ਦੀ ਤਲਵਾਰ ਨਾਲ ਮਰਨਗੇ। ਉਨ੍ਹਾਂ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਅਤੇ ਪੁੱਤਰਾਂ ਧੀਆਂ ਦੀਆਂ ਲਾਸ਼ਾਂ ਨੂੰ ਦਫ਼ਨਾਉਣ ਵਾਲਾ ਵੀ ਕੋਈ ਨਹੀਂ ਹੋਵੇਗਾ। ਮੈਂ ਉਨ੍ਹਾਂ ਨੂੰ ਸਜ਼ਾ ਦਿਆਂਗਾ।
17 “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਇਹ ਸੰਦੇਸ਼ ਸੁਣਾ:
‘ਮੇਰੀਆਂ ਅੱਖਾਂ ਅੰਦਰ ਹੰਝੂ ਭਰੇ ਨੇ।
ਮੈਂ ਦਿਨ-ਰਾਤ ਲਗਾਤਾਰ ਰੋਵਾਂਗਾ।
ਮੈਂ ਆਪਣੀ ਕੁਆਰੀ ਪੁੱਤਰ (ਯਰੂਸ਼ਲਮ) ਲਈ ਰੋਵਾਂਗਾ।
ਮੈਂ ਆਪਣੇ ਲੋਕਾਂ ਲਈ ਰੋਵਾਂਗਾ।
ਕਿਉਂ? ਕਿਉਂ ਕਿ ਕਿਸੇ ਨੇ ਉਨ੍ਹਾਂ ਨੂੰ ਮਾਰਿਆ ਸੀ ਅਤੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ।
ਉਹ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਨੇ।
18 ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ,
ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ।
ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ।
ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ।
ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’”
5 ਤੁਸੀਂ ਪਰਮੇਸ਼ੁਰ ਦੇ ਉਹ ਬੱਚੇ ਹੋ ਜਿਨ੍ਹਾਂ ਨੂੰ ਉਹ ਪਿਆਰ ਕਰਦਾ ਹੈ। 2 ਇਸ ਲਈ ਪਰਮੇਸ਼ੁਰ ਵਾਂਗ ਬਣਨ ਦੀ ਕੋਸ਼ਿਸ਼ ਕਰੋ। ਪ੍ਰੇਮ ਦਾ ਜੀਵਨ ਜੀਓ। ਹੋਰਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮਸੀਹ ਨੇ ਤੁਹਾਨੂੰ ਪਿਆਰ ਕੀਤਾ। ਮਸੀਹ ਨੇ ਆਪਣੇ ਆਪ ਨੂੰ ਸਾਡੇ ਲਈ ਕੁਰਬਾਨ ਕੀਤਾ ਸੀ। ਉਹ ਪਰਮੇਸ਼ੁਰ ਨੂੰ ਚੜ੍ਹਾਈ ਗਈ ਚੰਗੀ ਸੁਗੰਧ ਅਤੇ ਇੱਕ ਕੁਰਬਾਨੀ ਸੀ।
3 ਤੁਹਾਡੇ ਵਿੱਚ ਜਿਨਸੀ ਪਾਪ ਨਹੀਂ ਹੋਣਾ ਚਾਹੀਦਾ। ਤੁਹਾਡੇ ਵਿੱਚ ਕਿਸੇ ਵੀ ਕਿਸਮ ਦੀ ਅਸ਼ੁੱਧਤਾ ਜਾਂ ਲਾਲਸਾ ਨਹੀਂ ਹੋਣੀ ਚਾਹੀਦੀ। ਤੁਹਾਨੂੰ ਇਨ੍ਹਾਂ ਬੁਰੀਆਂ ਗੱਲਾਂ ਬਾਰੇ ਗੱਲ ਵੀ ਨਹੀਂ ਕਰਨੀ ਚਾਹੀਦੀ। ਕਿਉਂ? ਕਿਉਂ ਕਿ ਇਹ ਗੱਲਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਲਈ ਸਹੀ ਨਹੀਂ ਹਨ। 4 ਇਸ ਤੋਂ ਇਲਾਵਾ ਤੁਹਾਡੇ ਦਰਮਿਆਨ ਭੱਦੀਆਂ ਗੱਲਾਂ ਨਹੀਂ ਹੋਣੀਆਂ ਚਾਹੀਦੀਆਂ। ਤੁਹਾਨੂੰ ਕਦੇ ਵੀ ਮੂਰੱਖਤਾ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਤੇ ਨਾਂ ਗੰਦੇ ਮਜ਼ਾਕ ਕਰਨੇ ਚਾਹੀਦੇ ਹਨ। ਇਹ ਗੱਲਾਂ ਤੁਹਾਡੇ ਲਈ ਸਹੀ ਨਹੀਂ ਹਨ। ਪਰਮੇਸ਼ੁਰ ਨੂੰ ਧੰਨਵਾਦ ਦੇਣਾ ਹੀ ਤੁਹਾਡੇ ਲਈ ਸਹੀ ਹੈ। 5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ।
6 ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
2010 by World Bible Translation Center