Revised Common Lectionary (Complementary)
ਦਾਊਦ ਦਾ ਇੱਕ ਗੀਤ।
26 ਹੇ ਯਹੋਵਾਹ, ਮੇਰਾ ਨਿਆਂ ਕਰੋ। ਸਾਬਤ ਕਰੋ ਕਿ ਮੈਂ ਸ਼ੁੱਧ ਜੀਵਨ ਜੀਵਿਆ ਹੈ।
ਮੈਂ ਹਮੇਸ਼ਾ ਯਹੋਵਾਹ ਵਿੱਚ ਯਕੀਨ ਰੱਖਿਆ ਹੈ।
2 ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ।
ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ।
3 ਮੈਂ ਸਦਾ ਹੀ ਤੁਹਾਡਾ ਕੋਮਲ ਪਿਆਰ ਵੇਖਦਾ ਹਾਂ।
ਮੈਂ ਤੁਹਾਡੇ ਸੱਚਾਂ ਦੇ ਅਨੁਸਾਰ ਜਿਉਂਦਾ ਹਾਂ।
4 ਮੈਂ ਉਨ੍ਹਾਂ ਨਿਕੰਮੇ ਲੋਕਾਂ ਵਿੱਚੋਂ ਨਹੀਂ ਹਾਂ।
5 ਮੈਂ ਉਨ੍ਹਾਂ ਬਦੀ ਦੇ ਟੋਲਿਆਂ ਨੂੰ ਨਫ਼ਰਤ ਕਰਦਾ ਹਾਂ।
ਮੈਂ ਕਦੇ ਵੀ ਬਦਚਲਣ ਲੋਕਾਂ ਦੇ ਉਨ੍ਹਾਂ ਸਮੂਹਾਂ ਦਾ ਸੰਗ ਨਹੀਂ ਕਰਾਂਗਾ।
6 ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ
ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
7 ਯਹੋਵਾਹ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਂਦਾ ਹਾਂ।
ਮੈਂ ਉਨ੍ਹਾਂ ਅਚਰਜ ਗੱਲਾਂ ਬਾਰੇ ਗਾਉਂਦਾ ਹਾਂ ਜੋ ਤੁਸਾਂ ਕੀਤੀਆਂ ਹਨ।
8 ਯਹੋਵਾਹ, ਮੈਂ ਤੁਹਾਡੇ ਮੰਦਰ ਨੂੰ ਪਿਆਰ ਕਰਦਾ ਹਾਂ।
ਮੈਂ ਤੁਹਾਡੇ ਮਹਿਮਾਮਈ ਤੰਬੂ ਨੂੰ ਪਿਆਰ ਕਰਦਾ ਹਾਂ।
ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਫ਼ਿਰ ਤੋਂ ਸ਼ਿਕਾਇਤ
10 ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ।
ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ।
ਮੈਂ ਕੁਝ ਵੀ ਦਿੱਤਾ-ਲਿਆ ਨਹੀਂ।
ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।
11 ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ।
ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।
ਪਰਮੇਸ਼ੁਰ ਦਾ ਯਿਰਮਿਯਾਹ ਨੂੰ ਉੱਤਰ ਦੇਣਾ
12 “ਯਿਰਮਿਯਾਹ, ਤੂੰ ਜਾਣਦਾ ਹੈਂ ਕਿ
ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸੱਕਦਾ।
ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ [a] ਤੋਂ ਮਿਲਦਾ ਹੈ।
ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸੱਕਦਾ।
13 ਯਹੂਦਾਹ ਦੇ ਲੋਕਾਂ ਕੋਲ ਬਹੁਤ ਸਾਰੇ ਖਜ਼ਾਨੇ ਨੇ।
ਮੈਂ ਉਹ ਦੌਲਤਾਂ ਹੋਰਨਾਂ ਕੌਮਾਂ ਨੂੰ ਦੇ ਦੇਵਾਂਗਾ।
ਉਨ੍ਹਾਂ ਹੋਰਨਾਂ ਲੋਕਾਂ ਨੂੰ ਉਨ੍ਹਾਂ ਨੂੰ ਖਰੀਦਣਾ ਨਹੀਂ ਪਵੇਗਾ।
ਮੈਂ ਇਹ ਦੌਲਤਾਂ ਉਨ੍ਹਾਂ ਨੂੰ ਦੇ ਦੇਵਾਂਗਾ।
ਕਿਉਂ? ਕਿਉਂ ਕਿ ਯਹੂਦਾਹ ਨੇ ਕਈ ਸਾਰੇ ਪਾਪ ਕੀਤੇ ਨੇ।
ਯਹੂਦਾਹ ਦੇ ਹਰ ਭਾਗ ਵਿੱਚ ਲੋਕਾਂ ਨੇ ਪਾਪ ਕੀਤੇ ਨੇ।
14 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ।
ਉਹ ਉਸ ਦੇਸ਼ ਤੋਂ ਆਵਣਗੇ ਜਿਸ ਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ।
ਮੈਂ ਬਹੁਤ ਕਹਿਰਵਾਨ ਹਾਂ।
ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।”
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ(A)
14 ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ। 15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ।
16 ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ। 17 ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ:
“ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ
ਅਤੇ ਰੋਗਾਂ ਨੂੰ ਚੁੱਕ ਲਿਆ।” (B)
2010 by World Bible Translation Center