Print Page Options
Previous Prev Day Next DayNext

Revised Common Lectionary (Complementary)

Daily Bible readings that follow the church liturgical year, with thematically matched Old and New Testament readings.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 17

ਦਾਊਦ ਦੀ ਪ੍ਰਾਰਥਨਾ।

17 ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ।
    ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ।
ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ,
    ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।
ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ,
    ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।
ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ।
    ਤੁਸੀਂ ਸਾਰੀ ਰਾਤ ਮੇਰੇ ਨਾਲ ਸੀ।
ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ
    ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।
ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ।
    ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।
ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ।
    ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।
ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ।
    ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ
    ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ
ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ।
    ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ।
    ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।
ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ।
ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
10 ਉਹ ਦੁਸ਼ਟ ਲੋਕ ਇੰਨੇ ਘਮੰਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ।
    ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।
11 ਉਨ੍ਹਾਂ ਨੇ ਬੇਚੈਨੀ ਨਾਲ ਮੇਰੀ ਭਾਲ ਕੀਤੀ।
    ਉਨ੍ਹਾਂ ਨੇ ਮੈਨੂੰ ਘੇਰ ਲਿਆ,
ਅਤੇ ਹੁਣ ਹਮਲਾ ਕਰਨ ਲਈ ਤਿਆਰ ਹਨ।
12 ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ।
    ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ।

13 ਯਹੋਵਾਹ ਉੱਠੋ, ਅਤੇ ਦੁਸ਼ਮਣ ਵੱਲ ਜਾਵੋ,
    ਉਨ੍ਹਾਂ ਕੋਲੋਂ ਸਮਰਪਣ ਕਰਾਉ।
    ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ।
14 ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ
    ਤੇ ਜਿਉਂਦਿਆਂ ਲੋਕਾਂ ਦੀ ਧਰਤੀ ਤੋਂ ਬਦ ਰੂਹਾਂ ਨੂੰ ਦੂਰ ਕਰੋ।
ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ।
ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ।
    ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ।
    ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।

15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ।
ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ।
    ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।

2 ਸਮੂਏਲ 11:2-26

ਸ਼ਾਮ ਨੂੰ ਦਾਊਦ ਆਪਣੇ ਬਿਸਤਰ ਤੋਂ ਉੱਠਿਆ ਅਤੇ ਸ਼ਾਹੀ ਮਹਿਲ ਦੀ ਛੱਤ ਉੱਪਰ ਫ਼ਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਔਰਤ ਨੂੰ ਇਸਨਾਨ ਕਰਦਿਆਂ ਵੇਖਿਆ। ਉਹ ਔਰਤ ਬਹੁਤ ਹੀ ਖੂਬਸੂਰਤ ਸੀ। ਤਾਂ ਦਾਊਦ ਨੇ ਆਪਣੇ ਸੇਵਕਾਂ ਨੂੰ ਭੇਜਿਆ ਕਿ ਜਾਕੇ ਪਤਾ ਕਰੋ ਕਿ ਉਹ ਔਰਤ ਕੌਣ ਹੈ? ਇੱਕ ਅਫ਼ਸਰ ਨੇ ਜਵਾਬ ਦਿੱਤਾ, “ਉਸ ਔਰਤ ਦਾ ਨਾਉਂ ਬਥ-ਸ਼ਬਾ ਹੈ ਜੋ ਕਿ ਅਲੀਆਮ ਦੀ ਧੀ ਹੈ ਅਤੇ ਹਿੱਤੀ ਦੇ ਊਰਿੱਯਾਹ ਦੀ ਪਤਨੀ ਹੈ।”

ਦਾਊਦ ਨੇ ਆਪਣੇ ਮਨੁੱਖਾਂ ਨੂੰ ਉਸ ਔਰਤ ਨੂੰ ਲਿਆਉਣ ਲਈ ਭੇਜਿਆ। ਜਦੋਂ ਉਹ ਦਾਊਦ ਕੋਲ ਆਈ ਤਾਂ ਦਾਊਦ ਨੇ ਉਸ ਔਰਤ ਨਾਲ ਸੰਭੋਗ ਕੀਤਾ। ਫ਼ਿਰ ਉਸ ਨੇ ਆਪਣੀ ਅਸ਼ੁੱਧਤਾ ਨੂੰ ਧੋਤਾ ਅਤੇ ਆਪਣੇ ਘਰ ਵਾਪਸ ਚਲੀ ਗਈ। [a] ਪਰ ਬਥ-ਸ਼ਬਾ ਨੂੰ ਦਾਊਦ ਤੋਂ ਬੱਚਾ ਠਹਿਰ ਗਿਆ ਤਾਂ ਉਸ ਨੇ ਦਾਊਦ ਨੂੰ ਇਹ ਖਬਰ ਭੇਜੀ ਕਿ ਉਹ ਗਰਭਵਤੀ ਹੋ ਗਈ ਹੈ।

ਦਾਊਦ ਆਪਣੇ ਪਾਪ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ

ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ, “ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ।”

ਤਾਂ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ। ਊਰਿੱਯਾਹ ਦਾਊਦ ਕੋਲ ਆਇਆ ਤਾਂ ਦਾਊਦ ਨੇ ਉਸ ਨਾਲ ਗੱਲ ਬਾਤ ਕੀਤੀ ਅਤੇ ਉਸ ਕੋਲੋਂ ਯੋਆਬ, ਸਿਪਾਹੀਆਂ ਬਾਰੇ ਅਤੇ ਲੜਾਈ ਬਾਰੇ ਪੁੱਛਿਆ। ਫ਼ਿਰ ਦਾਊਦ ਨੇ ਊਰਿੱਯਾਹ ਨੂੰ ਘਰ ਵਾਪਸ ਜਾਕੇ ਆਰਾਮ ਕਰਨ ਲਈ ਕਿਹਾ।

ਊਰਿੱਯਾਹ ਨੇ, ਰਾਜੇ ਵੱਲੋਂ ਊਰਿੱਯਾਹ ਲਈ ਸੁਗਾਤ ਚੁੱਕੀ ਹੋਏ ਆਦਮੀਆਂ ਦੇ ਸਮੇਤ ਮਹਿਲ ਛੱਡ ਦਿੱਤਾ। ਪਰ ਊਰਿੱਯਾਹ ਘਰ ਨਾ ਗਿਆ ਉਹ ਪਾਤਸ਼ਾਹ ਦੇ ਘਰ ਦੇ ਦਰਵਾਜ਼ੇ ਬਾਹਰ ਹੀ ਸੌਂ ਗਿਆ। ਉਹ ਪਾਤਸ਼ਾਹ ਦੇ ਬਾਕੀ ਸੇਵਕਾਂ ਵਾਂਗ ਹੀ ਉੱਥੇ ਸੌਂ ਗਿਆ। 10 ਸੇਵਕਾਂ ਨੇ ਦਾਊਦ ਨੂੰ ਦੱਸਿਆ ਕਿ, “ਊਰਿੱਯਾਹ ਰਾਤ ਘਰ ਨਹੀਂ ਗਿਆ।”

ਤਦ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਤੂੰ ਇੰਨੇ ਲੰਬੇ ਸਫ਼ਰ ਤੋਂ ਮੁੜਿਆ ਹੈਂ ਤਾਂ ਤੂੰ ਘਰ ਕਿਉਂ ਨਹੀਂ ਗਿਆ?”

11 ਊਰਿੱਯਾਹ ਨੇ ਦਾਊਦ ਨੂੰ ਕਿਹਾ, “ਪਵਿੱਤਰ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਦੇ ਸੈਨਿਕ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਹਾਰਾਜ ਯੋਆਬ ਅਤੇ ਮੇਰੇ ਮਹਾਰਾਜ (ਪਾਤਸ਼ਾਹ ਦਾਊਦ) ਦੇ ਸੇਵਕ ਖੁੱਲੇ ਮੈਦਾਨ ਵਿੱਚ ਪਏ ਹੋਏ ਹਨ ਤਾਂ ਫ਼ਿਰ ਮੈਂ ਆਪਣੇ ਘਰ ਜਾਕੇ ਕਿਵੇਂ ਖਾ ਪੀ ਸੱਕਦਾ ਹਾਂ ਅਤੇ ਆਪਣੀ ਬੀਵੀ ਨਾਲ ਕਿਵੇਂ ਸੌਂ ਸੱਕਦਾ ਹਾਂ?”

12 ਤਾਂ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਅੱਜ ਫ਼ਿਰ ਤੂੰ ਇੱਥੇ ਹੀ ਰਹਿ ਅਤੇ ਕੱਲ ਫ਼ਿਰ ਮੈਂ ਤੈਨੂੰ ਲੜਾਈ ਲਈ ਵਿਦਿਆ ਕਰਾਂਗਾ।”

ਊਰਿੱਯਾਹ ਉਸ ਦਿਨ ਯਰੂਸ਼ਲਮ ਵਿੱਚ ਹੀ ਰਿਹਾ। ਉਹ ਅਗਲੀ ਸਵੇਰ ਤੀਕ ਉੱਥੇ ਹੀ ਰਿਹਾ ਤਦ 13 ਦਾਊਦ ਨੇ ਉਸ ਨੂੰ ਆਕੇ ਮਿਲਣ ਲਈ ਆਖਿਆ। ਤਦ ਊਰਿੱਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿੱਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿੱਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ।

ਦਾਊਦ ਦੀ ਊਰਿੱਯਾਹ ਨੂੰ ਮਾਰਨ ਦੀ ਵਿਉਂਤ

14 ਅਗਲੀ ਸਵੇਰ, ਦਾਊਦ ਨੇ ਯੋਆਬ ਨੂੰ ਇੱਕ ਖਤ ਲਿਖਿਆ। ਦਾਊਦ ਨੇ ਉਹ ਖਤ ਊਰਿੱਯਾਹ ਨੂੰ ਲੈਜਾਣ ਲਈ ਆਖਿਆ। 15 ਖਤ ਵਿੱਚ ਦਾਊਦ ਨੇ ਲਿਖਿਆ, “ਊਰਿੱਯਾਹ ਨੂੰ ਸਖਤ ਲੜਾਈ ਵੇਲੇ ਸਭ ਤੋਂ ਅੱਗੇ ਕਰਕੇ ਉਸ ਨੂੰ ਇੱਕਲਾ ਛੱਡ ਕੇ ਉਸ ਕੋਲੋਂ ਮੁੜ ਆਵੋ ਤਾਂ ਜੋ ਉਹ ਵੱਢਿਆ ਜਾਵੇ ਅਤੇ ਮਰ ਜਾਵੇ।”

16 ਤਾਂ ਯੋਆਬ ਉਸ ਸ਼ਹਿਰ ਦਾ ਮੁਆਇਨਾ ਕਰਨ ਲਈ ਗਿਆ ਕਿ ਸਭ ਤੋਂ ਬਹਾਦੁਰ ਅੰਮੋਨੀ ਕਿੱਥੇ ਹਨ? ਉਸ ਨੇ ਊਰਿੱਯਾਹ ਲਈ ਉਹ ਥਾਂ ਚੁਣੀ। 17 ਤਾਂ ਉਸ ਸ਼ਹਿਰ ਦੇ ਲੋਕ ਨਿਕਲੇ ਅਤੇ ਯੋਆਬ ਦੇ ਨਾਲ ਲੜੇ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਉੱਥੇ ਮਾਰਿਆ ਗਿਆ।

18 ਤਦ ਯੋਆਬ ਨੇ ਇਹ ਸਾਰਾ ਹਾਲ ਲੜਾਈ ਵਿੱਚ ਕੀ-ਕੀ ਹੋਇਆ ਇੱਕ ਬੰਦੇ ਦੇ ਹੱਥ ਖਬਰ ਭੇਜੀ। 19 ਯੋਆਬ ਨੇ ਸੰਦੇਸ਼ਵਾਹਕ ਨੂੰ ਦੱਸਿਆ ਕਿ ਦਾਊਦ ਪਾਤਸ਼ਾਹ ਨੂੰ ਜਾਕੇ ਆਖੇ ਕਿ ਲੜਾਈ ਵਿੱਚ ਕੀ-ਕੀ ਵਾਪਰਿਆ। 20 “ਹੋ ਸੱਕਦਾ ਹੈ ਕਿ ਪਾਤਸ਼ਾਹ ਕਰੋਧ ਕਰੇ ਜਾਂ ਬੇਚੈਨ ਹੋਵੇ। ਹੋ ਸੱਕਦਾ ਪਾਤਸ਼ਾਹ ਇਹ ਆਖੇ, ‘ਯੋਆਬ ਦੀ ਸੈਨਾ ਸ਼ਹਿਰ ਦੇ ਇੰਨੀ ਨੇੜੇ ਲੜਨ ਲਈ ਕਿਉਂ ਗਈ? ਕੀ ਭਲਾ ਤੁਸੀਂ ਨਹੀਂ ਜਾਣਦੇ ਸੀ ਕਿ ਉਹ ਕੰਧ ਉੱਪਰ ਤੀਰ ਮਾਰਨਗੇ ਅਤੇ ਤੁਹਾਡੇ ਆਦਮੀਆਂ ਤੇ ਉੱਥੋਂ ਤੀਰ ਚਲਾਉਣਗੇ? 21 ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸਨੇ ਮਾਰਿਆ? ਕੀ ਭਲਾ ਇੱਕ ਔਰਤ ਨੇ ਉੱਪਰੋਂ ਚੱਕੀ ਦਾ ਪੁੜ ਉਸ ਉੱਪਰ ਨਹੀਂ ਸੀ ਕੱਢ ਮਾਰਿਆ, ਜਿਸ ਨਾਲ ਉਹ ਤੇਬੇਸ ਵਿੱਚ ਮਰ ਗਿਆ ਸੀ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠਾਂ ਕਿਸ ਲਈ ਗਏ?’ ਜੇਕਰ ਪਾਤਸ਼ਾਹ ਦਾਊਦ ਅਜਿਹੀਆਂ ਗੱਲਾਂ ਪੁੱਛੇ ਤਾਂ ਤੁਸੀਂ ਉਸ ਨੂੰ ਇਹ ਸੰਦੇਸ਼ ਜ਼ਰੂਰ ਦੇਣਾ ਕਿ ‘ਤੇਰਾ ਅਫ਼ਸਰ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ ਹੈ।’”

22 ਸੋ ਸੰਦੇਸ਼ਵਾਹਕ ਉੱਥੋਂ ਤੁਰ ਪਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਉਹ ਜਾਕੇ ਦਾਊਦ ਨੂੰ ਦੱਸਿਆ। 23 ਸੰਦੇਸ਼ਵਾਹਕ ਨੇ ਦਾਊਦ ਨੂੰ ਕਿਹਾ, “ਅੰਮੋਨ ਦੇ ਮਨੁੱਖਾਂ ਨੇ ਸਾਡੇ ਤੇ ਮੈਦਾਨ ਵਿੱਚ ਹੀ ਹਮਲਾ ਬੋਲ ਦਿੱਤਾ ਤੇ ਅਸੀਂ ਉਨ੍ਹਾਂ ਨਾਲ ਲੜੇ ਅਤੇ ਸ਼ਹਿਰ ਦੇ ਦਰਵਾਜ਼ੇ ਤੱਕ ਉਨ੍ਹਾਂ ਦਾ ਪਿੱਛਾ ਕਰਦੇ ਉਨ੍ਹਾਂ ਮਗਰ ਲੱਗੇ ਰਹੇ। 24 ਤਦ ਕੰਧ ਉੱਪਰ ਚੜ੍ਹੇ ਲੋਕਾਂ ਨੇ ਤੁਹਾਡੇ ਅਫ਼ਸਰਾਂ ਉੱਪਰ ਤੀਰ ਚਲਾਏ ਜਿਸ ਕਾਰਣ ਕੁਝ ਸੇਵਕ ਉਨ੍ਹਾਂ ਵਿੱਚੋਂ ਮਾਰੇ ਗਏ ਅਤੇ ਉਨ੍ਹਾਂ ਵਿੱਚ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਵੱਢਿਆ ਗਿਆ।”

25 ਦਾਊਦ ਨੇ ਸੰਦੇਸ਼ਵਾਹਕ ਨੂੰ ਕਿਹਾ, “ਇਹ ਗੱਲ ਯੋਆਬ ਨੂੰ ਜਾਕੇ ਆਖ, ਇਸ ਗੱਲ ਬਾਰੇ ਬਹੁਤਾ ਪਰੇਸ਼ਾਨ ਨਾ ਹੋ। ਕਿਉਂ ਕਿ ਤਲਵਾਰ ਜਿਹਾ ਇੱਕ ਨੂੰ ਵੱਢਦੀ ਹੈ ਤਿਵੇਂ ਦੂਜੇ ਨੂੰ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਸ ਨੂੰ ਢਾਹ ਦੇ। ਸੋ ਤੂੰ ਇਨ੍ਹਾਂ ਸ਼ਬਦਾਂ ਨਾਲ ਜਾਕੇ ਯੋਆਬ ਨੂੰ ਧੀਰਜ ਦੇਵੀਂ।”

ਦਾਊਦ ਦਾ ਬਥ-ਸ਼ਬਾ ਨਾਲ ਵਿਆਹ

26 ਜਦੋਂ ਬਥ-ਸ਼ਬਾ ਨੇ ਸੁਣਿਆ ਕਿ ਉਸਦਾ ਪਤੀ ਊਰਿੱਯਾਹ ਮਰ ਗਿਆ ਹੈ, ਤਾਂ ਉਹ ਉਸ ਲਈ ਸੋਗ ਵਿੱਚ ਰੋਣ ਲਗੀ।

ਪਰਕਾਸ਼ ਦੀ ਪੋਥੀ 3:1-6

ਯਿਸੂ ਦਾ ਸਾਰਦੀਸ ਦੀ ਕਲੀਸਿਯਾ ਨੂੰ ਪੱਤਰ

“ਸਾਰਦੀਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ:

“ਉਹ ਇੱਕ ਜਿਸ ਕੋਲ ਸੱਤ ਆਤਮੇ ਅਤੇ ਸੱਤ ਤਾਰੇ ਹਨ ਇਹ ਗੱਲਾਂ ਦੱਸ ਰਿਹਾ ਹੈ।

ਲੋਕ ਆਖਦੇ ਹਨ ਕਿ ਤੁਸੀਂ ਜਿਉਂਦੇ ਹੋ। ਪਰ ਅਸਲ ਵਿੱਚ ਤੁਸੀਂ ਮੁਰਦਾ ਹੋ। ਜਾਗੋ। ਆਪਣੇ ਆਪ ਨੂੰ ਉਦੋਂ ਤੱਕ ਤਾਕਤਵਰ ਬਣਾਓ ਜਦੋਂ ਤੱਕ ਤੁਹਾਡੇ ਕੋਲ ਕੁਝ ਹੈ। ਆਪਣੇ ਆਪ ਨੂੰ ਉਸਤੋਂ ਪਹਿਲਾਂ ਤਾਕਤਵਰ ਬਣਾਓ ਜਦੋਂ ਤੱਕ ਉਹ ਜੋ ਤੁਹਾਡੇ ਕੋਲ ਹੈ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਮੈਂ ਦੇਖ ਸੱਕਦਾ ਹਾਂ ਕਿ ਜੋ ਗੱਲਾਂ ਤੁਸੀਂ ਕਰ ਰਹੇ ਹੋ ਮੇਰੇ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਕਾਫ਼ੀ ਚੰਗੀਆਂ ਨਹੀਂ ਹਨ। ਜੋ ਕੁਝ ਤੁਸੀਂ ਪ੍ਰਾਪਤ ਕੀਤਾ ਅਤੇ ਸੁਣਿਆ ਹੈ ਉਸ ਨੂੰ ਯਾਦ ਰੱਖੋ। ਇਸ ਨੂੰ ਚਿੰਬੜੇ ਰਹੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ। ਤੁਹਾਨੂੰ ਜਾਗਣਾ ਪਵੇਗਾ ਨਹੀਂ ਤਾਂ ਮੈਂ ਇੱਕ ਚੋਰ ਵਾਂਗ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਹੈਰਾਨ ਕਰ ਦਿਆਂਗਾ ਜਦੋਂ ਮੈਂ ਆ ਜਾਵਾਂਗਾ ਤੁਹਾਨੂੰ ਪਤਾ ਵੀ ਨਹੀਂ ਚੱਲੇਗਾ। ਪਰ ਸਾਰਦੀਸ ਵਿੱਚ ਤੁਹਾਡੇ ਕੋਲ ਕੁਝ ਲੋਕ ਹਨ ਜਿਨ੍ਹਾਂ ਨੇ ਆਪਣੇ ਕੱਪੜਿਆਂ ਨੂੰ ਮੈਲਾ ਨਹੀਂ ਕੀਤਾ ਹੈ। ਉਹ ਲੋਕ ਚਿੱਟੇ ਵਸਤਰ ਪਾਕੇ ਮੇਰੇ ਨਾਲ ਚੱਲਣਗੇ। ਕਿਉਂਕਿ ਉਹ ਇਸਦੇ ਯੋਗ ਹਨ। ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ। ਹਰ ਵਿਅਕਤੀ ਜੋ ਸੁਣਦਾ ਹੈ ਉਸ ਨੂੰ ਉਹ ਸੁਣਨਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ।

Punjabi Bible: Easy-to-Read Version (ERV-PA)

2010 by World Bible Translation Center