Revised Common Lectionary (Complementary)
ਟੇਥ
65 ਯਹੋਵਾਹ, ਤੁਸੀਂ ਮੇਰੇ ਲਈ, ਤੁਹਾਡੇ ਸੇਵਕ ਲਈ ਸ਼ੁਭ ਗੱਲਾਂ ਕੀਤੀਆਂ।
ਤੁਸੀਂ ਬਿਲਕੁਲ ਉਵੇਂ ਹੀ ਕੀਤਾ ਜਿਸਦਾ ਤੁਸਾਂ ਵਾਅਦਾ ਕੀਤਾ ਸੀ।
66 ਯਹੋਵਾਹ, ਮੈਨੂੰ ਸਿਆਣੇ ਨਿਆਂ ਕਰਨ ਲਈ ਗਿਆਨ ਪ੍ਰਦਾਨ ਕਰੋ।
ਮੈਨੂੰ ਤੁਹਾਡੇ ਆਦੇਸ਼ਾ ਵਿੱਚ ਭਰੋਸਾ ਹੈ।
67 ਦੁੱਖ ਭੋਗਣ ਤੋਂ ਪਹਿਲਾਂ ਮੈਂ ਬਹੁਤ ਗਲਤ ਗੱਲਾਂ ਕੀਤੀਆਂ ਸਨ।
ਪਰ ਹੁਣ, ਮੈਂ ਧਿਆਨ ਨਾਲ ਤੁਹਾਡੇ ਆਦੇਸ਼ ਮੰਨਦਾ ਹਾਂ।
68 ਹੇ ਪਰਮੇਸ਼ੁਰ, ਤੁਸੀਂ ਸ਼ੁਭ ਹੋ ਅਤੇ ਤੁਸੀਂ ਨੇਕੀ ਕਰਦੇ ਹੋ।
ਮੈਨੂੰ ਆਪਣੇ ਨੇਮ ਸਿੱਖਾਉ।
69 ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਮੇਰੇ ਬਾਰੇ ਝੂਠ ਬੋਲਿਆ।
ਪਰ ਮੈਂ ਸੱਚੇ ਦਿਲੋਂ ਤੁਹਾਡੇ ਆਦੇਸ਼ ਮੰਨਦਾ ਰਿਹਾ, ਯਹੋਵਾਹ।
70 ਬਹੁਤ ਲੋਕ ਮੂਰਖ ਹਨ।
ਪਰ ਮੈਨੂੰ ਤੁਹਾਡੀਆਂ ਸਿੱਖਿਆਵਾ ਦਾ ਅਧਿਐਨ ਕਰਨ ਵਿੱਚ ਖੁਸ਼ੀ ਮਿਲਦੀ ਹੈ।
71 ਮੇਰੇ ਲਈ ਦੁੱਖ ਭੋਗਣਾ ਚੰਗਾ ਸੀ।
ਮੈਂ ਤੁਹਾਡੇ ਨੇਮ ਸਿੱਖੋ।
72 ਯਹੋਵਾਹ, ਤੁਹਾਡੀਆਂ ਸਿੱਖਿਆਵਾ ਮੇਰੇ ਲਈ ਸ਼ੁਭ ਹਨ।
ਉਹ ਸੋਨੇ ਚਾਂਦੀ ਦੇ ਹਜ਼ਾਰ ਸਿੱਕਿਆਂ ਨਾਲੋਂ ਬਿਹਤਰ ਹਨ।
27 “ਜਦੋਂ ਕੋਈ ਸਧਾਰਣ ਆਦਮੀ ਅਚਨਚੇਤੀ ਹੀ ਪਾਪ ਕਰਦਾ ਅਤੇ ਕੁਝ ਅਜਿਹਾ ਕਰਦਾ ਜਿਸ ਨੂੰ ਨਾ ਕੀਤੇ ਜਾਣ ਲਈ ਯਹੋਵਾਹ ਨੇ ਆਖਿਆ, ਉਹ ਦੋਸ਼ੀ ਹੋਵੇਗਾ। 28 ਜਦੋਂ ਉਹ ਬੰਦਾ ਆਪਣੇ ਪਾਪ ਬਾਰੇ ਜਾਣ ਜਾਂਦਾ ਹੈ ਤਾਂ ਉਸ ਨੂੰ ਇੱਕ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ। ਉਸ ਨੂੰ ਇਹ ਬੱਕਰੀ ਆਪਣੇ ਪਾਪ ਦੀ ਖਾਤਿਰ ਆਪਣੀ ਭੇਟ ਵਜੋਂ ਲਿਆਉਣੀ ਚਾਹੀਦੀ ਹੈ। 29 ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ। 30 ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। 31 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਉਸੇ ਤਰ੍ਹਾਂ ਭੇਟ ਕਰ ਦੇਣੀ ਚਾਹੀਦੀ ਹੈ ਜਿਵੇਂ ਉਸ ਨੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਸੀ। ਉਹ ਇਸ ਨੂੰ ਭਿਂਨੀ ਸੁਗੰਧੀ ਵਜੋਂ ਜਗਵੇਦੀ ਉੱਤੇ ਸਾੜੇ ਜੋ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਪਰਾਸਚਿਤ ਕਰੇਗਾ ਅਤੇ ਉਸਦਾ ਪਾਪ ਮਾਫ਼ ਹੋ ਜਾਵੇਗਾ।
14 ਯਹੋਵਾਹ ਨੇ ਮੂਸਾ ਨੂੰ ਆਖਿਆ, 15 “ਹੋ ਸੱਕਦਾ ਹੈ ਕੋਈ ਬੰਦਾ ਯਹੋਵਾਹ ਦੀਆਂ ਪਵਿੱਤਰ ਚੀਜ਼ਾਂ ਨਾਲ ਅਚਨਚੇਤ ਕੋਈ ਗਲਤ ਗੱਲ ਕਰ ਬੈਠੇ। ਉਸ ਬੰਦੇ ਨੂੰ ਬਿਨਾ ਨੁਕਸ ਵਾਲਾ ਭੇਡੂ ਲੈ ਕੇ ਆਉਣਾ ਚਾਹੀਦਾ ਹੈ। ਇਹ ਯਹੋਵਾਹ ਨੂੰ ਉਸ ਦੇ ਦੋਸ਼ ਦੀ ਭੇਟ ਹੋਵੇਗੀ। ਤੁਹਾਨੂੰ ਸਰਕਾਰੀ ਨਾਪ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭੇਡੂ ਦੀ ਕੀਮਤ ਨਿਸ਼ਚਿੰਤ ਕਰਨੀ ਚਾਹੀਦੀ ਹੈ। 16 ਉਸ ਨੂੰ ਪਵਿੱਤਰ ਚੀਜ਼ਾਂ ਲਈ ਅਦਾਇਗੀ ਕਰਨੀ ਪਵੇਗੀ ਜੋ ਉਸ ਨੇ ਲਈਆਂ। ਉਸ ਨੂੰ ਪੰਜਵਾਂ ਹਿੱਸਾ ਜੋੜ ਕੇ, ਜਾਜਕ ਨੂੰ ਦੇਣਾ ਚਾਹੀਦਾ ਹੈ। ਫ਼ੇਰ ਜਾਜਕ ਉਸ ਵਿਅਕਤੀ ਲਈ ਦੋਸ਼ ਦੀ ਭੇਟ ਦੇ ਭੇਡੂ ਨਾਲ ਪਰਾਸਚਿਤ ਕਰੇਗਾ ਅਤੇ ਇਹ ਮਾਫ਼ ਹੋ ਜਾਵੇਗਾ।
ਪਰਮੇਸ਼ੁਰ ਲਈ ਜੀਉ
11 ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ। 12 ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
ਅਧਿਕਾਰੀਆਂ ਦੀ ਪਾਲਣਾ ਕਰੋ
13 ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ। 14 ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹੜੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ। 15 ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ। 16 ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ। 17 ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।
2010 by World Bible Translation Center