Revised Common Lectionary (Complementary)
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
12 ਇੱਕ ਦਿਨ ਯੂਸੁਫ਼ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਸ਼ਕਮ ਵੱਲ ਚੱਲੇ ਗਏ। 13 ਇਸਰਾਏਲ ਨੇ ਯੂਸੁਫ਼ ਨੂੰ ਆਖਿਆ, “ਸ਼ਕਮ ਨੂੰ ਚੱਲਾ ਜਾਹ। ਉੱਥੇ ਤੇਰੇ ਭਰਾ ਮੇਰੀਆਂ ਭੇਡਾਂ ਸਾਂਭ ਰਹੇ ਹਨ।”
ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਚੱਲਾ ਜਾਵਾਂਗਾ।”
14 ਯੂਸੁਫ਼ ਦੇ ਪਿਤਾ ਨੇ ਆਖਿਆ, “ਜਾਹ ਜਾਕੇ ਦੇਖ ਤੇਰੇ ਭਰਾ ਸੁਰੱਖਿਅਤ ਤਾਂ ਹਨ। ਆਕੇ ਮੈਨੂੰ ਇਹ ਦੱਸੀਂ ਕਿ ਮੇਰੀਆਂ ਭੇਡਾਂ ਠੀਕ-ਠਾਕ ਹਨ ਜਾਂ ਨਹੀਂ।” ਇਸ ਲਈ ਯੂਸੁਫ਼ ਦੇ ਪਿਤਾ ਨੇ ਉਸ ਨੂੰ ਹਬਰੋਨ ਦੀ ਵਾਦੀ ਤੋਂ ਸ਼ਕਮ ਭੇਜ ਦਿੱਤਾ।
15 ਸ਼ਕਮ ਜਾਕੇ ਯੂਸੁਫ਼ ਰਾਹ ਭੁੱਲ ਗਿਆ। ਇੱਕ ਆਦਮੀ ਨੇ ਉਸ ਨੂੰ ਖੇਤਾਂ ਵਿੱਚ ਭਟਕਦਿਆਂ ਹੋਇਆ ਦੇਖਿਆ। ਉਸ ਆਦਮੀ ਨੇ ਆਖਿਆ, “ਤੂੰ ਕੀ ਭਾਲ ਰਿਹਾ ਹੈਂ?”
16 ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਆਪਣੇ ਭਰਾਵਾਂ ਨੂੰ ਲੱਭ ਰਿਹਾ ਹਾਂ। ਕੀ ਤੂੰ ਮੈਨੂੰ ਦੱਸ ਸੱਕਦਾ ਹੈਂ ਕਿ ਉਹ ਆਪਣੀਆਂ ਭੇਡਾਂ ਨਾਲ ਕਿੱਥੇ ਹਨ?”
17 ਉਸ ਆਦਮੀ ਨੇ ਆਖਿਆ, “ਉਹ ਤਾਂ ਪਹਿਲਾਂ ਹੀ ਦੂਰ ਜਾ ਚੁੱਕੇ ਹਨ। ਮੈਂ ਉਨ੍ਹਾਂ ਨੂੰ ਆਖਦਿਆਂ ਸੁਣਿਆ ਸੀ ਕਿ ਉਹ ਦੋਥਾਨ ਜਾ ਰਹੇ ਹਨ।” ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਮਿਲਿਆ।
ਯੂਸੁਫ਼ ਦਾ ਗੁਲਾਮੀ ਲਈ ਵੇਚਿਆ ਜਾਣਾ
18 ਯੂਸੁਫ਼ ਦੇ ਭਰਾਵਾਂ ਨੇ ਉਸ ਨੂੰ ਦੂਰੋਂ ਆਉਂਦਿਆਂ ਦੇਖਿਆ। ਉਨ੍ਹਾਂ ਨੇ ਉਸ ਨੂੰ ਮਾਰ ਦੇਣ ਦੀ ਵਿਉਂਤ ਘੜੀ। 19 ਭਰਾਵਾਂ ਨੇ ਇੱਕ ਦੂਸਰੇ ਨੂੰ ਆਖਿਆ, “ਉਹ ਆਉਂਦਾ ਹੈ ਯੂਸੁਫ਼, ਸੁਪਨੇ ਲੈਣ ਵਾਲਾ। 20 ਸਾਨੂੰ ਜੇ ਹੋ ਸੱਕੇ ਤਾਂ ਹੁਣੇ ਹੀ ਮਾਰ ਦੇਣਾ ਚਾਹੀਦਾ ਹੈ। ਅਸੀਂ ਉਸਦੀ ਲਾਸ਼ ਕਿਸੇ ਸਖਣੇ ਖੂਹ ਵਿੱਚ ਸੁੱਟ ਦਿਆਂਗੇ। ਅਸੀਂ ਆਪਣੇ ਪਿਤਾ ਨੂੰ ਜਾਕੇ ਆਖ ਸੱਕਦੇ ਹਾਂ ਕਿ ਉਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰ ਦਿੱਤਾ। ਫ਼ੇਰ ਅਸੀਂ ਸਿਧ ਕਰ ਦਿਆਂਗੇ ਕਿ ਉਸ ਦੇ ਸੁਪਨੇ ਝੂਠੇ ਹਨ।”
21 ਪਰ ਰਊਬੇਨ ਯੂਸੁਫ਼ ਨੂੰ ਬਚਾਉਣ ਚਾਹੁੰਦਾ ਸੀ। ਰਊਬੇਨ ਨੇ ਆਖਿਆ, “ਅਸੀਂ ਉਸ ਨੂੰ ਮਾਰੀਏ ਨਾ।” ਰਊਬੇਨ ਨੇ ਯੂਸੁਫ਼ ਨੂੰ ਬਚਾਉਣ ਅਤੇ ਉਸ ਨੂੰ ਆਪਣੇ ਪਿਤਾ ਕੋਲ ਭੇਜਣ ਦੀ ਵਿਉਂਤ ਬਣਾਈ ਸੀ। 22-23 ਯੂਸੁਫ਼ ਆਪਣੇ ਭਰਾਵਾਂ ਕੋਲ ਗਿਆ। ਉਨ੍ਹਾਂ ਨੇ ਉਸ ਉੱਤੇ ਹਮਲਾ ਕਰ ਦਿੱਤਾ ਅਤੇ ਉਸਦਾ ਲੰਮਾ ਖੂਬਸੂਰਤ ਕੋਟ ਪਾੜ ਦਿੱਤਾ। 24 ਫ਼ੇਰ ਉਨ੍ਹਾਂ ਨੇ ਉਸ ਨੂੰ ਫ਼ੜਕੇ ਇੱਕ ਸੁੱਕੇ ਖੂਹ ਵਿੱਚ ਸੁੱਟ ਦਿੱਤਾ।
25 ਜਦੋਂ ਯੂਸੁਫ਼ ਖੂਹ ਵਿੱਚ ਸੀ ਤਾਂ ਭਰਾ ਰੋਟੀ ਖਾਣ ਬੈਠ ਗਏ। ਫ਼ੇਰ ਉਨ੍ਹਾਂ ਨੇ ਦੇਖਿਆ ਕਿ ਵਪਾਰੀਆਂ ਦਾ ਇੱਕ ਟੋਲਾ ਗਿਲਆਦ ਤੋਂ ਮਿਸਰ ਵੱਲ ਜਾ ਰਿਹਾ ਸੀ। ਉਨ੍ਹਾਂ ਦੇ ਊਠਾਂ ਉੱਤੇ ਬਹੁਤ ਤਰ੍ਹਾਂ ਦੇ ਮਸਾਲੇ ਅਤੇ ਦੌਲਤਾਂ ਲੱਦੀਆਂ ਹੋਈਆਂ ਸਨ। 26 ਇਸ ਲਈ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, “ਜੇ ਅਸੀਂ ਆਪਣੇ ਭਰਾ ਨੂੰ ਮਾਰ ਦਿਆਂਗੇ ਅਤੇ ਉਸਦੀ ਮੌਤ ਉੱਤੇ ਪਰਦਾ ਪਾ ਦਿਆਂਗੇ ਤਾਂ ਸਾਨੂੰ ਕੀ ਲਾਭ ਮਿਲੇਗਾ? 27 ਜੇ ਅਸੀਂ ਉਸ ਨੂੰ ਇਨ੍ਹਾਂ ਵਪਾਰੀਆਂ ਹੱਥ ਵੇਚ ਦੇਈਏ ਤਾਂ ਸਾਨੂੰ ਵੱਧੇਰੇ ਲਾਭ ਹੋਵੇਗਾ। ਫ਼ੇਰ ਸਾਨੂੰ ਆਪਣੇ ਭਰਾ ਨੂੰ ਮਾਰਨ ਦਾ ਪਾਪ ਵੀ ਨਹੀਂ ਲੱਗੇਗਾ।” ਦੂਸਰੇ ਭਰਾ ਮੰਨ ਗਏ। 28 ਜਦੋਂ ਮਿਦਿਯਾਨੀ ਵਪਾਰੀ ਨੇੜੇ ਆਏ, ਭਰਾਵਾਂ ਨੇ ਯੂਸੁਫ਼ ਨੂੰ ਖੂਹ ਵਿੱਚੋਂ ਕੱਢ ਲਿਆਂਦਾ। ਉਨ੍ਹਾਂ ਨੇ ਉਸ ਨੂੰ ਚਾਂਦੀ ਦੇ 20 ਸਿੱਕਿਆਂ ਬਦਲੇ ਵਪਾਰੀਆਂ ਦੇ ਹੱਥ ਵੇਚ ਦਿੱਤਾ। ਵਪਾਰੀ ਉਸ ਨੂੰ ਮਿਸਰ ਲੈ ਗਏ।
29 ਇਸ ਸਾਰੇ ਸਮੇਂ ਦੌਰਾਨ ਰਊਬੇਨ ਆਪਣੇ ਭਰਾਵਾਂ ਦੇ ਨਾਲ ਨਹੀਂ ਸੀ। ਉਸ ਨੂੰ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਯੂਸੁਫ਼ ਨੂੰ ਵੇਚ ਦਿੱਤਾ ਹੈ। ਜਦੋਂ ਰਊਬੇਨ ਖੂਹ ਉੱਤੇ ਵਾਪਸ ਆਇਆ, ਉਸ ਨੇ ਦੇਖਿਆ ਕਿ ਯੂਸੁਫ਼ ਉੱਥੇ ਨਹੀਂ ਸੀ। ਰਊਬੇਨ ਨੇ ਗਮ ਦਾ ਪ੍ਰਗਟਾਵਾ ਕਰਨ ਲਈ ਆਪਣੇ ਕੱਪੜੇ ਪਾੜ ਦਿੱਤੇ। 30 ਰਊਬੇਨ ਭਰਾਵਾਂ ਕੋਲ ਗਿਆ ਅਤੇ ਆਖਿਆ, “ਮੁੰਡਾ ਤਾਂ ਖੂਹ ਵਿੱਚ ਨਹੀਂ ਹੈ! ਹੁਣ ਮੈਂ ਕੀ ਕਰਾਂ?” 31 ਭਰਾਵਾਂ ਨੇ ਇੱਕ ਬੱਕਰੇ ਨੂੰ ਮਾਰਿਆ ਅਤੇ ਯੂਸੁਫ਼ ਦੇ ਖੂਬਸੂਰਤ ਕੋਟ ਉੱਤੇ ਬੱਕਰੇ ਦਾ ਖੂਨ ਮਲ ਦਿੱਤਾ। 32 ਫ਼ੇਰ ਉਨ੍ਹਾਂ ਭਰਾਵਾਂ ਨੇ ਉਸ ਕੋਟ ਨੂੰ ਸੰਦੇਸ਼ ਦੇ ਨਾਲ ਆਪਣੇ ਪਿਤਾ ਕੋਲ ਵਾਪਸ ਭੇਜ ਦਿੱਤਾ, “ਸਾਨੂੰ ਇੱਕ ਕੋਟ ਲੱਭਿਆ ਹੈ। ਕੀ ਇਹ ਯੂਸੁਫ਼ ਦਾ ਕੋਟ ਹੈ?”
33 ਪਿਤਾ ਨੇ ਕੋਟ ਵੇਖਿਆ ਅਤੇ ਉਸ ਨੂੰ ਪਤਾ ਲੱਗ ਗਿਆ ਕਿ ਇਹ ਯੂਸੁਫ਼ ਦਾ ਹੀ ਸੀ। ਪਿਤਾ ਨੇ ਆਖਿਆ, “ਹਾਂ, ਇਹ ਉਸੇ ਦਾ ਹੀ ਹੈ! ਸ਼ਾਇਦ ਕਿਸੇ ਜੰਗਲੀ ਜਾਨਵਰ ਨੇ ਉਸ ਨੂੰ ਮਾਰ ਦਿੱਤਾ ਹੈ। ਮੇਰੇ ਪੁੱਤਰ ਨੂੰ ਕੋਈ ਜੰਗਲੀ ਜਾਨਵਰ ਖਾ ਗਿਆ!” 34 ਯਾਕੂਬ ਨੂੰ ਆਪਣੇ ਪੁੱਤਰ ਦਾ ਇੰਨਾ ਅਫ਼ਸੋਸ ਹੋਇਆ ਕਿ ਉਸ ਨੇ ਆਪਣੇ ਕੱਪੜੇ ਲੀਰੋ-ਲੀਰ ਕਰ ਦਿੱਤੇ। ਫ਼ੇਰ ਯਾਕੂਬ ਨੇ ਸੋਗ ਦੇ ਖਾਸ ਬਸਤਰ ਪਹਿਨ ਲਏ। ਯਾਕੂਬ ਆਪਣੇ ਪੁੱਤਰ ਦਾ ਕਾਫ਼ੀ ਲੰਮਾ ਸਮਾਂ ਸੋਗ ਮਨਾਉਂਦਾ ਰਿਹਾ। 35 ਯਾਕੂਬ ਦੇ ਸਾਰੇ ਪੁੱਤਰਾਂ, ਧੀਆਂ ਨੇ ਉਸ ਨੂੰ ਹੌਂਸਲਾ ਦੇਣ ਦੀ ਕੋਸ਼ਿਸ਼ ਕੀਤੀ। ਪਰ ਯਾਕੂਬ ਨੇ ਦਿਲ ਨਾ ਧਰਿਆ। ਯਾਕੂਬ ਨੇ ਆਖਿਆ, “ਮੈਂ ਆਪਣੇ ਪੁੱਤਰ ਦਾ ਉਸ ਦਿਨ ਤੱਕ ਸੋਗ ਮਨਾਉਂਦਾ ਰਹਾਂਗਾ ਜਦੋਂ ਤੱਕ ਕਿ ਮੈਂ ਮਰ ਨਹੀਂ ਜਾਂਦਾ।” [a] ਇਸ ਲਈ ਯਾਕੂਬ ਆਪਣੇ ਪੁੱਤਰ ਯੂਸੁਫ਼ ਦਾ ਸੋਗ ਮਨਾਉਂਦਾ ਰਿਹਾ।
36 ਮਿਦਿਯਾਨੀ ਵਪਾਰੀਆਂ ਨੇ ਬਾਦ ਵਿੱਚ ਯੂਸੁਫ਼ ਨੂੰ ਮਿਸਰ ਵਿੱਚ ਵੇਚ ਦਿੱਤਾ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੇ ਸੁਰੱਖਿਆ ਗਾਰਦਾਂ ਦੇ ਕਪਤਾਨ ਪੋਟੀਫ਼ਰ ਨੂੰ ਵੇਚ ਦਿੱਤਾ।
ਇੱਕ ਦੂਸਰੇ ਨੂੰ ਪਿਆਰ ਕਰੋ
11 ਇਹੀ ਉਪਦੇਸ਼ ਹੈ ਜਿਹੜਾ ਤੁਸੀਂ ਸ਼ੁਰੂ ਤੋਂ ਸੁਣਿਆ ਹੈ; ਸਾਨੂੰ ਇੱਕ ਦੂਸਰੇ ਨੂੰ ਪਿਆਰ ਕਰਨਾ ਚਾਹੀਦਾ ਹੈ। 12 ਕਇਨ ਵਰਗੇ ਨਾ ਬਣੋ। ਕਇਨ ਦੁਸ਼ਟ (ਸ਼ੈਤਾਨ) ਸੀ। ਕਇਨ ਨੇ ਆਪਣੇ ਭਰਾ ਹਾਬਲ ਨੂੰ ਮਾਰ ਦਿੱਤਾ। ਕਇਨ ਨੇ ਆਪਣੇ ਭਰਾ ਨੂੰ ਕਿਉਂ ਮਾਰ ਦਿੱਤਾ? ਕਿਉਂ ਕਿ ਜਿਹੜੀਆਂ ਗੱਲਾਂ ਕੇਨ ਨੇ ਕੀਤੀਆਂ ਮੰਦੀਆਂ ਸਨ, ਪਰ ਜਿਹੜੀਆਂ ਗੱਲਾਂ ਹਾਬਲ ਨੇ ਕੀਤੀਆਂ ਚੰਗੀਆਂ ਸਨ।
13 ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ। 14 ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ। 15 ਹਰੇਕ ਵਿਅਕਤੀ ਜਿਹੜਾ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ, ਇੱਕ ਕਾਤਲ ਹੈ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਕਾਤਲ ਆਪਣੇ ਅੰਦਰ ਸਦੀਪਕ ਜੀਵਨ ਨਹੀਂ ਰੱਖਦਾ।
16 ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹੜੇ ਮਸੀਹ ਵਿੱਚ ਹਨ।
2010 by World Bible Translation Center