Revised Common Lectionary (Complementary)
ਦਾਊਦ ਦਾ ਇੱਕ ਗੀਤ।
103 ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ।
ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।
ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ।
ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ।
ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।
6 ਯਹੋਵਾਹ ਬੇਲਾਗ ਹੈ।
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ।
ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ।
ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ
ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ
ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ
ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ
ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
ਯੂਸੁਫ਼ ਦੱਸਦਾ ਹੈ ਕਿ ਉਹ ਕੌਣ ਹੈ
45 ਯੂਸੁਫ਼ ਹੁਣ ਆਪਣੇ-ਆਪ ਉੱਤੇ ਹੋਰ ਬਹੁਤ ਚਿਰ ਕਾਬੂ ਨਹੀਂ ਰੱਖ ਸੱਕਿਆ। ਉਹ ਉੱਥੇ ਸਾਰੇ ਲੋਕਾਂ ਦੇ ਸਾਹਮਣੇ ਰੋ ਪਿਆ। ਯੂਸੁਫ਼ ਨੇ ਆਖਿਆ, “ਹਰੇਕ ਨੂੰ ਆਖੋ ਇੱਥੋਂ ਚੱਲਿਆ ਜਾਵੇ।” ਇਸ ਲਈ ਸਭ ਲੋਕ ਚੱਲੇ ਗਏ। ਸਿਰਫ਼ ਭਰਾ ਹੀ ਯੂਸੁਫ਼ ਦੇ ਕੋਲ ਰਹਿ ਗਏ। ਫ਼ੇਰ ਯੂਸੁਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਕੌਣ ਹੈ। 2 ਯੂਸੁਫ਼ ਰੋਂਦਾ ਰਿਹਾ ਅਤੇ ਫ਼ਿਰਊਨ ਦੇ ਘਰ ਦੇ ਸਾਰੇ ਮਿਸਰੀ ਲੋਕਾਂ ਨੇ ਇਸ ਨੂੰ ਸੁਣਿਆ। 3 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਕੀ ਮੇਰਾ ਪਿਤਾ ਠੀਕ-ਠਾਕ ਹੈ?” ਪਰ ਭਰਾਵਾਂ ਨੇ ਉਸ ਨੂੰ ਜਵਾਬ ਨਹੀਂ ਦਿੱਤਾ। ਉਹ ਉਲਝਣ ਵਿੱਚ ਪਏ ਹੋਏ ਅਤੇ ਡਰੇ ਹੋਏ ਸਨ।
4 ਇਸ ਲਈ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਇੱਕ ਵਾਰੀ ਫ਼ੇਰ ਆਖਿਆ, “ਆਓ ਮੇਰੇ ਕੋਲ ਆਓ। ਮੈਂ ਬੇਨਤੀ ਕਰਦਾ ਹਾਂ ਇੱਥੇ ਆਓ।” ਇਸ ਲਈ ਭਰਾ ਯੂਸੁਫ਼ ਦੇ ਨੇੜੇ ਹੋ ਗਏ। ਅਤੇ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਡਾ ਭਰਾ ਯੂਸੁਫ਼ ਹਾਂ। ਮੈਂ ਹੀ ਹਾਂ ਜਿਸ ਨੂੰ ਤੁਸੀਂ ਗੁਲਾਮ ਵਜੋਂ ਮਿਸਰ ਨੂੰ ਵੇਚ ਦਿੱਤਾ ਸੀ। 5 ਹੁਣ, ਫ਼ਿਕਰ ਨਾ ਕਰੋ। ਜੋ ਕੁਝ ਤੁਸੀਂ ਕੀਤਾ ਸੀ ਉਸ ਕਾਰਣ ਆਪਣੇ-ਆਪ ਉੱਤੇ ਗੁੱਸਾ ਨਾ ਕਰੋ। ਇਹ ਮੇਰੇ ਲਈ ਪਰਮੇਸ਼ੁਰ ਦੀ ਯੋਜਨਾ ਸੀ ਕਿ ਮੈਂ ਇੱਥੇ ਆਉਂਦਾ। ਮੈਂ ਇੱਥੇ ਤੁਹਾਡੀ ਜਾਨ ਬਚਾਉਣ ਲਈ ਹਾਂ। 6 ਅਕਾਲ ਦਾ ਇਹ ਭਿਆਨਕ ਸਮਾਂ ਹੁਣ ਦੋ ਸਾਲ ਤੋਂ ਜਾਰੀ ਹੈ। ਅਤੇ ਪੰਜ ਵਰ੍ਹੇ ਹੋਰ ਫ਼ਸਲਾਂ ਦੀ ਬਿਜਾਈ ਜਾਂ ਵਾਢੀ ਤੋਂ ਬਿਨਾ ਰਹਿਣਗੇ। 7 ਇਸ ਲਈ ਪਰਮੇਸ਼ੁਰ ਨੇ ਮੈਨੂੰ ਇੱਥੇ ਤੁਹਾਡੇ ਨਾਲੋਂ ਪਹਿਲਾਂ ਭੇਜ ਦਿੱਤਾ ਸੀ ਤਾਂ ਜੋ ਮੈਂ ਇਸ ਦੇਸ਼ ਵਿੱਚ ਤੁਹਾਡੇ ਲੋਕਾਂ ਨੂੰ ਬਚਾ ਸੱਕਾਂ। 8 ਇਹ ਤੁਹਾਡਾ ਦੋਸ਼ ਨਹੀਂ ਸੀ ਕਿ ਮੈਨੂੰ ਇੱਥੇ ਭੇਜਿਆ ਗਿਆ। ਇਹ ਪਰਮੇਸ਼ੁਰ ਦੀ ਯੋਜਨਾ ਸੀ। ਪਰਮੇਸ਼ੁਰ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਾਂਗ ਬਣਾਇਆ। ਮੈਂ ਉਸ ਦੇ ਸਾਰੇ ਘਰ ਅਤੇ ਪੂਰੇ ਮਿਸਰ ਦਾ ਰਾਜਪਾਲ ਹਾਂ।”
ਇਸਰਾਏਲ ਨੂੰ ਮਿਸਰ ਆਉਣ ਦਾ ਸੱਦਾ
9 ਯੂਸੁਫ਼ ਨੇ ਆਖਿਆ, “ਛੇਤੀ ਕਰੋ ਅਤੇ ਮੇਰੇ ਪਿਤਾ ਕੋਲ ਜਾਉ। ਉਸ ਨੂੰ ਆਖੋ ਕਿ ਉਸ ਦੇ ਪੁੱਤਰ ਯੂਸੁਫ਼ ਨੇ ਇਹ ਸੰਦੇਸ਼ ਭੇਜਿਆ ਹੈ: ‘ਪਰਮੇਸ਼ੁਰ ਨੇ ਮੈਨੂੰ ਮਿਸਰ ਦਾ ਰਾਜਪਾਲ ਬਣਾਇਆ ਹੈ। ਇਸ ਲਈ ਇੱਥੇ ਮੇਰੇ ਕੋਲ ਆਉ। ਦੇਰੀ ਨਾ ਕਰੋ। ਹੁਣੇ ਆ ਜਾਉ। 10 ਤੁਸੀਂ ਮੇਰੇ ਨੇੜੇ ਗੋਸ਼ਨ ਦੀ ਧਰਤੀ ਉੱਤੇ ਰਹਿ ਸੱਕਦੇ ਹੋ। ਤੁਸੀਂ, ਤੁਹਾਡੇ ਬੱਚੇ, ਤੁਹਾਡੇ ਪੋਤਰੇ ਅਤੇ ਤੁਹਾਡੇ ਸਾਰੇ ਪਸ਼ੂ ਇੱਥੇ ਸਵਾਗਤ ਦੇ ਯੋਗ ਹਨ। 11 ਮੈਂ ਅਕਾਲ ਦੇ ਅਗਲੇ ਪੰਜ ਸਾਲ ਤੁਹਾਡੀ ਦੇਖ-ਭਾਲ ਕਰਾਂਗਾ। ਇਸ ਲਈ ਤੁਹਾਡਾ ਅਤੇ ਤੁਹਾਡੇ ਪਰਿਵਾਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ।’
12 “ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਦੱਸਿਆ, ਅਵੱਸ਼ ਹੀ ਤੁਸੀਂ ਦੇਖ ਸੱਕਦੇ ਹੋ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ। ਮੇਰਾ ਭਰਾ ਬਿਨਯਾਮੀਨ ਵੀ ਜਾਣਦਾ ਹੈ ਕਿ ਮੈਂ ਸੱਚਮੁੱਚ ਯੂਸੁਫ਼ ਹੀ ਹਾਂ, ਤੁਹਾਡਾ ਭਰਾ, ਤੁਹਾਡੇ ਨਾਲ ਗੱਲ ਕਰ ਰਿਹਾ। 13 ਇਸ ਲਈ ਮੇਰੇ ਪਿਤਾ ਨੂੰ ਉਸ ਇੱਜ਼ਤ ਬਾਰੇ ਦੱਸੋ ਜਿਹੜੀ ਇੱਥੇ ਮੈਨੂੰ ਮਿਸਰ ਵਿੱਚ ਮਿਲੀ ਹੋਈ ਹੈ। ਉਸ ਨੂੰ ਉਹ ਸਾਰਾ ਕੁਝ ਦੱਸੋ ਜੋ ਤੁਸੀਂ ਇੱਥੇ ਦੇਖਿਆ ਹੈ। ਹੁਣ ਛੇਤੀ ਕਰੋ, ਮੇਰੇ ਪਿਤਾ ਨੂੰ ਮੇਰੇ ਕੋਲ ਵਾਪਸ ਲੈ ਕੇ ਆਉ।” 14 ਫ਼ੇਰ ਯੂਸੁਫ਼ ਨੇ ਆਪਣੇ ਭਰਾ ਬਿਨਯਾਮੀਨ ਨੂੰ ਜ਼ਫ਼ੀ ਵਿੱਚ ਲਿਆ ਅਤੇ ਉਹ ਦੋਵੇਂ ਰੋ ਪਏ। 15 ਫ਼ੇਰ ਯੂਸੁਫ਼ ਨੇ ਆਪਣੇ ਸਾਰੇ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਲੱਗ ਕੇ ਰੋਇਆ। ਇਸਤੋਂ ਮਗਰੋਂ ਭਰਾ ਉਸ ਨਾਲ ਗੱਲਾਂ ਕਰਨ ਲੱਗੇ।
16 ਫ਼ਿਰਊਨ ਨੂੰ ਪਤਾ ਲੱਗਿਆ ਕਿ ਯੂਸੁਫ਼ ਦੇ ਭਰਾ ਉਸ ਕੋਲ ਆਏ ਹਨ। ਇਹ ਖ਼ਬਰ ਫ਼ਿਰਊਨ ਦੇ ਸਾਰੇ ਘਰ ਵਿੱਚ ਫ਼ੈਲ ਗਈ। ਫ਼ਿਰਊਨ ਅਤੇ ਉਸ ਦੇ ਨੌਕਰ ਬਹੁਤ ਉੱਤੇਜ਼ਿਤ ਸਨ। 17 ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਆਪਣੇ ਭਰਾਵਾਂ ਨੂੰ ਆਖ ਕਿ ਉਹ ਸਾਰਾ ਲੋੜੀਂਦਾ ਅਨਾਜ ਕਨਾਨ ਦੀ ਧਰਤੀ ਉੱਤੇ ਲੈ ਜਾਣ। 18 ਉਨ੍ਹਾਂ ਨੂੰ ਆਖ ਕਿ ਉਹ ਤੇਰੇ ਪਿਤਾ ਨੂੰ ਆਪਣੇ ਪਰਿਵਾਰਾਂ ਨੂੰ ਇੱਥੇ ਮੇਰੇ ਕੋਲ ਵਾਪਸ ਲੈ ਕੇ ਆਉਣ। ਮੈਂ ਤੁਹਾਨੂੰ ਰਹਿਣ ਵਾਸਤੇ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਦੇਵਾਂਗਾ। ਅਤੇ ਤੁਹਾਡਾ ਪਰਿਵਾਰ ਇੱਥੋਂ ਦਾ ਬਿਹਤਰੀਨ ਭੋਜਨ ਖਾ ਸੱਕਦਾ ਹੈ।” 19 ਫ਼ੇਰ ਫ਼ਿਰਊਨ ਨੇ ਆਖਿਆ, “ਆਪਣੇ ਭਰਾਵਾਂ ਨੂੰ ਸਾਡੀਆਂ ਕੁਝ ਵੱਧੀਆਂ ਗੱਡੀਆਂ ਵੀ ਦਿਉ। ਉਨ੍ਹਾਂ ਨੂੰ ਆਖੋ ਕਿ ਕਨਾਨ ਜਾਣ ਅਤੇ ਤੁਹਾਡੇ ਪਿਤਾ, ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਗੱਡੀਆਂ ਵਿੱਚ ਬਿਠਾਕੇ ਵਾਪਸ ਆ ਜਾਣ। 20 ਉਹ ਆਪਣੇ ਸਾਰੇ ਸਮਾਨ ਨੂੰ ਇੱਥੇ ਲਿਆਉਣ ਦੀ ਚਿੰਤਾ ਨਾ ਕਰਨ। ਅਸੀਂ ਉਨ੍ਹਾਂ ਨੂੰ ਮਿਸਰ ਦੀਆਂ ਸਭ ਤੋਂ ਵੱਧੀਆਂ ਚੀਜ਼ਾਂ ਦੇਵਾਂਗੇ।”
7 “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ। 8 ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋੜ ਹੈ। 9 ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:
‘ਸੁਰਗ ਵਿੱਚ,
ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
10 ਤੇਰਾ ਰਾਜ ਆਵੇ, ਤੇਰੀ ਮਰਜ਼ੀ,
ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।
11 ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।
12 ਅਤੇ ਤੁਸੀਂ ਸਾਡੇ ਪਾਪ ਮਾਫ਼
ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
ਸਗੋਂ ਦੁਸ਼ਟ ਤੋਂ ਬਚਾਵੋ।’ [a]
14 ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ। 15 ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।
2010 by World Bible Translation Center