Revised Common Lectionary (Complementary)
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
133 ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ
ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।
2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ,
ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।
3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ।
ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।
29 ਫ਼ੇਰ ਇਸਰਾਏਲ ਨੇ ਉਨ੍ਹਾਂ ਨੂੰ ਇੱਕ ਆਦੇਸ਼ ਦਿੱਤਾ। ਉਸ ਨੇ ਆਖਿਆ, “ਜਦੋਂ ਮੈਂ ਮਰ ਜਾਵਾਂ ਮੈਂ ਆਪਣੇ ਲੋਕਾਂ ਨਾਲ ਹੋਣਾ ਚਾਹੁੰਦਾ ਹਾਂ। ਮੈਂ ਚਾਹੁੰਦਾ ਹਾਂ ਕਿ ਮੈਨੂੰ ਆਪਣੇ ਪੁਰਖਿਆਂ ਨਾਲ ਹਿੱਤੀ ਅਫ਼ਰੋਨ ਦੇ ਖੇਤ ਦੀ ਗੁਫ਼ਾ ਵਿੱਚ ਦਫ਼ਨਾਇਆ ਜਾਵੇ। 30 ਉਹ ਗੁਫ਼ਾ ਮਮਰੇ ਦੇ ਨੇੜੇ ਮਕਫ਼ੇਲਾਹ ਦੇ ਖੇਤ ਵਿੱਚ ਹੈ। ਇਹ ਕਨਾਨ ਦੀ ਧਰਤੀ ਵਿੱਚ ਹੈ। ਅਬਰਾਹਾਮ ਨੇ ਉਹ ਖੇਤ ਅਫ਼ਰੋਨ ਤੋਂ ਇਸ ਵਾਸਤੇ ਖਰੀਦਿਆ ਸੀ ਤਾਂ ਜੋ ਉਸ ਕੋਲ ਇੱਕ ਕਬਰਸਤਾਨ ਹੋ ਜਾਵੇ। 31 ਅਬਰਾਹਾਮ ਅਤੇ ਉਸਦੀ ਪਤਨੀ ਸਾਰਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਇਸਹਾਕ ਅਤੇ ਉਸਦੀ ਪਤਨੀ ਰਿਬਕਾਹ ਉਸੇ ਗੁਫ਼ਾ ਵਿੱਚ ਦਫ਼ਨ ਹਨ। ਮੈਂ ਆਪਣੀ ਪਤਨੀ ਲੇਆਹ ਨੂੰ ਉਸੇ ਕਬਰ ਵਿੱਚ ਦਫ਼ਨਾਇਆ ਸੀ। 32 ਇਹ ਗੁਫ਼ਾ ਉਸ ਖੇਤ ਵਿੱਚ ਹੈ ਜਿਹੜਾ ਹਿੱਤੀ ਲੋਕਾਂ ਪਾਸੋਂ ਖਰੀਦਿਆ ਗਿਆ ਸੀ।” 33 ਜਦੋਂ ਯਾਕੂਬ ਆਪਣੇ ਪੁੱਤਰਾਂ ਨਾਲ ਗੱਲਾਂ ਕਰ ਹਟਿਆ, ਉਹ ਲੇਟ ਗਿਆ, ਆਪਣੇ ਪੈਰ ਬਿਸਤਰ ਉੱਤੇ ਟਿਕਾ ਦਿੱਤੇ ਅਤੇ ਮਰ ਗਿਆ।
ਯਾਕੂਬ ਦਾ ਸਸੱਕਾਰ
50 ਜਦੋਂ ਇਸਰਾਏਲ ਦਾ ਦੇਹਾਂਤ ਹੋਇਆ ਤਾਂ ਯੂਸੁਫ਼ ਬਹੁਤ ਉਦਾਸ ਹੋ ਗਿਆ। ਉਹ ਆਪਣੇ ਪਿਤਾ ਨਾਲ ਚਿਂਬੜ ਗਿਆ ਅਤੇ ਉਸ ਨਾਲ ਲੱਗ ਕੇ ਰੋ ਪਿਆ ਅਤੇ ਉਸ ਨੂੰ ਚੁੰਮਣ ਲੱਗਾ। 2 ਯੂਸੁਫ਼ ਨੇ ਹਕੀਮਾਂ ਨੂੰ ਆਪਣੇ ਪਿਤਾ ਦੀ ਲਾਸ਼ ਉੱਤੇ ਦਵਾਈਆਂ ਲਾਕੇ ਸੁਰੱਖਿਅਤ ਰੱਖਣ ਦਾ ਆਦੇਸ਼ ਦਿੱਤਾ। ਇਸ ਲਈ ਉਨ੍ਹਾਂ ਨੇ ਇਸਰਾਏਲ ਦੇ ਸ਼ਰੀਰ ਨੂੰ ਸੁਰੱਖਿਅਤ ਰੱਖਣ ਲਈ ਮਿਸਰੀਆਂ ਵਾਂਗ ਖਾਸ ਤਰੀਕੇ ਨਾਲ 40 ਦਿਨਾਂ ਲਈ ਉਸ ਤੇ ਦਵਾਈਆਂ ਲਾਈਆਂ। 3 ਜਦੋਂ ਮਿਸਰੀਆਂ ਨੇ ਇਹੋ ਜਿਹੇ ਖਾਸ ਢੰਗ ਨਾਲ ਲਾਸ਼ ਨੂੰ ਤਿਆਰ ਕੀਤਾ ਤਾਂ ਉਨ੍ਹਾਂ ਨੇ ਇਸ ਨੂੰ ਦਫ਼ਨ ਕਰਨ ਤੋਂ ਪਹਿਲਾਂ 40 ਦਿਨ ਇੰਤਜ਼ਾਰ ਕੀਤਾ। ਫ਼ੇਰ ਮਿਸਰੀਆਂ ਨੇ ਯਾਕੂਬ ਦਾ ਖਾਸ ਸਮੇਂ ਤੱਕ ਸੋਗ ਮਨਾਇਆ। ਇਹ ਸਮਾਂ 70 ਦਿਨ ਦਾ ਸੀ।
4 ਸੱਤਰ ਦਿਨਾਂ ਮਗਰੋਂ, ਸੋਗ ਦਾ ਸਮਾਂ ਖਤਮ ਹੋ ਗਿਆ। ਇਸ ਲਈ ਯੂਸੁਫ਼ ਨੇ ਫ਼ਿਰਊਨ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਯੂਸੁਫ਼ ਨੇ ਆਖਿਆ, “ਕਿਰਪਾ ਕਰਕੇ ਫ਼ਿਰਊਨ ਨੂੰ ਇਹ ਦੱਸੋ: 5 ‘ਜਦੋਂ ਮੇਰਾ ਪਿਤਾ ਮਰਨ ਕਿਨਾਰੇ ਸੀ, ਮੈਂ ਉਸ ਨਾਲ ਇੱਕ ਇਕਰਾਰ ਕੀਤਾ ਸੀ। ਕਿ ਮੈਂ ਉਸ ਨੂੰ ਕਨਾਨ ਦੇਸ਼ ਦੀ ਇੱਕ ਗੁਫ਼ਾ ਵਿੱਚ ਦਫ਼ਨ ਕਰਾਂਗਾ। ਇਹ ਉਹੀ ਗੁਫ਼ਾ ਹੈ ਜਿਹੜੀ ਉਸ ਨੇ ਆਪਣੇ ਵਾਸਤੇ ਤਿਆਰ ਕੀਤੀ ਸੀ। ਇਸ ਲਈ ਕਿਰਪਾ ਕਰਕੇ ਮੈਨੂੰ ਜਾਣ ਦਿਉ ਅਤੇ ਆਪਣੇ ਪਿਤਾ ਨੂੰ ਦਫ਼ਨਾਉਣ ਦਿਉ। ਫ਼ੇਰ ਮੈਂ ਤੁਹਾਡੇ ਕੋਲ ਇੱਥੇ ਵਾਪਸ ਆ ਜਾਵਾਂਗਾ।’”
6 ਫ਼ਿਰਊਨ ਨੇ ਆਖਿਆ, “ਆਪਣਾ ਇਕਰਾਰ ਨਿਭਾ। ਜਾਹ ਅਤੇ ਜਾਕੇ ਆਪਣੇ ਪਿਤਾ ਨੂੰ ਦਫ਼ਨਾ।”
7 ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨ ਕਰਨ ਲਈ ਚੱਲਾ ਗਿਆ। ਫ਼ਿਰਊਨ ਦੇ ਸਾਰੇ ਅਧਿਕਾਰੀ, ਫ਼ਿਰਊਨ ਦੇ ਬਜ਼ੁਰਗ (ਆਗੂ) ਅਤੇ ਮਿਸਰ ਦੇ ਸਾਰੇ ਬਜ਼ੁਰਗ ਯੂਸੁਫ਼ ਦੇ ਨਾਲ ਗਏ। 8 ਯੂਸੁਫ਼ ਦੇ ਪਰਿਵਾਰ ਦੇ ਸਾਰੇ ਲੋਕ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸ ਦੇ ਨਾਲ ਗਏ। ਸਿਰਫ਼ ਬੱਚੇ ਅਤੇ ਜਾਨਵਰ ਹੀ ਗੋਸ਼ਨ ਦੀ ਧਰਤੀ ਉੱਤੇ ਰਹੇ। 9 ਇਹ ਲੋਕਾਂ ਦਾ ਬਹੁਤ ਵੱਡਾ ਟੋਲਾ ਸੀ। ਇਨ੍ਹਾਂ ਨਾਲ ਸਿਪਾਹੀਆਂ ਦਾ ਵੀ ਇੱਕ ਟੋਲਾ ਸੀ ਜਿਹੜਾ ਰੱਥਾਂ ਅਤੇ ਘੋੜਿਆਂ ਉੱਤੇ ਸਵਾਰ ਸੀ।
10 ਉਹ ਯਰਦਨ ਨਦੀ ਦੇ ਪੂਰਬ ਵੱਲ ਗੋਰੇਨ-ਹਾ-ਆਤਾਦ [a] ਵੱਲ ਗਏ। ਇਸ ਸਥਾਨ ਉੱਤੇ, ਉਨ੍ਹਾਂ ਨੇ ਇਸਰਾਏਲ ਦੇ ਸਸੱਕਾਰ ਲਈ ਲੰਮੀਆਂ ਰੀਤਾਂ ਕੀਤੀਆਂ। ਇਹ ਸਸੱਕਾਰ ਦੀਆਂ ਰੀਤਾਂ ਸੱਤਾਂ ਦਿਨਾਂ ਤੱਕ ਜਾਰੀ ਰਹੀਆਂ। 11 ਕਨਾਨ ਵਿੱਚ ਰਹਿਣ ਵਾਲੇ ਲੋਕਾਂ ਨੇ ਗੋਰੇਨ-ਹਾ-ਆਤਾਦ ਵਿੱਚ ਹੋ ਰਹੀਆਂ ਇਨ੍ਹਾਂ ਸਸੱਕਾਰ ਦੀਆਂ ਰੀਤਾਂ ਨੂੰ ਦੇਖਿਆ। ਉਨ੍ਹਾਂ ਨੇ ਸੋਚਿਆ, “ਇਹ ਮਿਸਰੀਆਂ ਲਈ ਸੋਗ ਦਾ ਕੋਈ ਵੱਡਾ ਅਵਸਰ ਹੈ।” ਇਸ ਲਈ ਉਨ੍ਹਾਂ ਨੇ ਉਸ ਜਗ਼੍ਹਾ ਨੂੰ ਆਬੇਲ-ਮਿੱਸਰਾਈਮ ਬੁਲਾਇਆ, ਜੋ ਕਿ ਯਰਦਨ ਨਦੀ ਦੇ ਪਾਰ ਹੈ।
12 ਇਸ ਲਈ ਯਾਕੂਬ ਦੇ ਪੁੱਤਰਾਂ ਨੇ ਉਵੇਂ ਹੀ ਕੀਤਾ ਜਿਵੇਂ ਉਨ੍ਹਾਂ ਦੇ ਪਿਤਾ ਨੇ ਆਖਿਆ ਸੀ। 13 ਉਨ੍ਹਾਂ ਨੇ ਉਸ ਦੇ ਸ਼ਰੀਰ ਨੂੰ ਚੁੱਕ ਕੇ ਕਨਾਨ ਲਿਆਂਦਾ ਅਤੇ ਮਾਕਫ਼ੇਲਾਹ ਵਿਖੇ ਗੁਫ਼ਾ ਵਿੱਚ ਦਫ਼ਨਾਇਆ। ਇਹ ਉਹੀ ਗੁਫ਼ਾ ਸੀ ਜਿਹੜੀ ਮਮਰੇ ਨੇੜੇ ਦੇ ਉਸ ਖੇਤ ਵਿੱਚ ਸੀ ਜਿਸ ਨੂੰ ਅਬਰਾਹਾਮ ਨੇ ਹਿੱਤੀ ਅਫ਼ਰੋਨ ਤੋਂ ਖਰੀਦਿਆ ਸੀ। ਅਬਰਾਹਾਮ ਨੇ ਉਸ ਗੁਫ਼ਾ ਨੂੰ ਕਬਰਸਤਾਨ ਵਜੋਂ ਖਰੀਦਿਆ ਸੀ। 14 ਜਦੋਂ ਯੂਸੁਫ਼ ਨੇ ਆਪਣੇ ਪਿਤਾ ਨੂੰ ਦਫ਼ਨਾ ਦਿੱਤਾ ਤਾਂ ਉਹ ਅਤੇ ਉਸ ਦੇ ਟੋਲੇ ਦਾ ਹਰ ਕੋਈ ਉਸ ਦੇ ਨਾਲ ਵਾਪਸ ਮਿਸਰ ਨੂੰ ਚੱਲਾ ਗਿਆ।
ਦੂਜਿਆਂ ਨੂੰ ਪਾਪ ਨਾ ਕਰਨ ਦਿਉ
13 ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ। 14 ਮੈਂ ਪ੍ਰਭੂ ਯਿਸੂ ਵਿੱਚ ਹਾਂ। ਮੈਨੂੰ ਪਤਾ ਹੈ ਕਿ ਅਜਿਹਾ ਕੋਈ ਭੋਜਨ ਨਹੀਂ ਜੋ ਖਾਣ ਲਈ ਗਲਤ ਨਹੀਂ ਹੈ ਪਰ ਜੇਕਰ ਕੋਈ ਕਿਸੇ ਵਸਤ ਨੂੰ ਗਲਤ ਮੰਨਦਾ ਹੈ, ਉਹ ਉਸ ਲਈ ਗਲਤ ਹੈ।
15 ਜੇਕਰ ਤੇਰੇ ਭੋਜਨ ਕਾਰਣ ਤੇਰਾ ਭਰਾ ਨਾਰਾਜ਼ ਹੁੰਦਾ ਹੈ ਤਾਂ ਇਸਦਾ ਭਾਵ ਤੂੰ ਅਜੇ ਪ੍ਰੇਮ ਨਾਲ ਨਹੀਂ ਚਲਦਾ। ਆਪਣੇ ਭਰਾ ਦੀ ਵਿਸ਼ਵਾਸ ਉਹ ਭੋਜਨ ਖਾਕੇ ਨਸ਼ਟ ਨਾ ਕਰੋ ਜਿਹੜਾ ਉਹ ਖਾਣ ਲਈ ਗਲਤ ਸਮਝਦਾ ਹੈ। ਉਸਦੀ ਨਿਹਚਾ ਨੂੰ ਨਸ਼ਟ ਨਾ ਕਰੋ। ਮਸੀਹ ਨੇ ਉਸ ਲਈ ਆਪਣੀ ਜਾਨ ਦਿੱਤੀ। 16 ਜਿਸ ਚੀਜ਼ ਨੂੰ, ਤੁਸੀਂ ਚੰਗੀ ਸਮਝਦੇ ਹੋ ਦੂਸਰਿਆਂ ਨੂੰ ਗਲਤ ਆਖਣ ਦਾ ਅਵਸਰ ਨਾ ਦਿਉ। 17 ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ। 18 ਜਿਹੜਾ ਮਨੁੱਖ ਇਸ ਤਰੀਕੇ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਪਰਮੇਸ਼ੁਰ ਨੂੰ ਭਾਉਂਦਾ ਹੈ। ਉਹ ਵਿਅਕਤੀ ਦੂਜਿਆਂ ਲੋਕਾਂ ਦੁਆਰਾ ਵੀ ਕਬੂਲਿਆ ਜਾਵੇਗਾ।
19 ਇਸ ਲਈ ਸਾਨੂੰ ਉਨ੍ਹਾਂ ਗੱਲਾਂ ਨੂੰ ਕਰਨ ਲਈ ਸਖਤ ਕੋਸ਼ਿਸ਼ ਕਰਨੀ ਚਾਹੀਦੀ ਹੈ ਜਿਹੜੀਆਂ ਸ਼ਾਂਤੀ ਅਤੇ ਆਪਸੀ ਸਹਾਇਤਾ ਲਿਆਉਣ। 20 ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ। 21 ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ।
22 ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿੜ੍ਹਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰੱਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ। 23 ਪਰ ਜੇਕਰ ਕੋਈ ਵਿਅਕਤੀ ਇਸ ਬਾਰੇ ਨਿਸ਼ਚਿਤ ਹੋਏ ਬਿਨਾ ਕੁਝ ਖਾਂਦਾ ਹੈ ਕਿ ਉਹ ਸਹੀ ਹੈ, ਫ਼ਿਰ ਉਹ ਵਿਅਕਤੀ ਆਪਣੇ ਆਪ ਨੂੰ ਦੋਸ਼ੀ ਨਿਆਂਿਤ ਕਰਦਾ ਹੈ। ਕਿਉਂ? ਕਿਉਂਕਿ ਉਸ ਮਨੁੱਖ ਨੇ ਵਿਸ਼ਵਾਸ ਨਹੀਂ ਕੀਤਾ ਕਿ ਇਹ ਸਹੀ ਸੀ। ਇਸ ਲਈ ਜੇਕਰ ਕੋਈ ਮਨੁੱਖ ਬਿਨਾ ਨਿਸ਼ਚੇ ਕੁਝ ਕਰਦਾ ਹੈ ਤਾਂ ਇਹ ਪਾਪ ਹੈ।
15 ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ। 2 ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ।
2010 by World Bible Translation Center