Revised Common Lectionary (Complementary)
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ।
133 ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ
ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।
2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ,
ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।
3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ।
ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।
22 ਯੂਸੁਫ਼ ਨੇ ਮਿਸਰ ਵਿੱਚ ਆਪਣੇ ਪਿਤਾ ਦੇ ਪਰਿਵਾਰ ਨਾਲ ਰਹਿਣਾ ਜਾਰੀ ਰੱਖਿਆ। ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ ਤਾਂ ਉਸਦਾ ਦੇਹਾਂਤ ਹੋ ਗਿਆ। 23 ਯੂਸੁਫ਼ ਦੇ ਜੀਵਨ ਕਾਲ ਵਿੱਚ ਇਫ਼ਰਾਈਮ ਦੇ ਪੁੱਤਰ ਅਤੇ ਪੋਤਰੇ ਹੋਏ। ਅਤੇ ਉਸ ਦੇ ਪੁੱਤਰ ਮਨੱਸ਼ਹ ਦਾ ਇੱਕ ਪੁੱਤਰ ਸੀ, ਮਾਕੀਰ। ਯੂਸੁਫ਼ ਮਾਕੀਰ ਦੇ ਬੱਚਿਆਂ ਨੂੰ ਦੇਖਣ ਤੱਕ ਜੀਵਿਆ।
ਯੂਸੁਫ਼ ਦੀ ਮੌਤ
24 ਜਦੋਂ ਯੂਸੁਫ਼ ਮਰਨ ਕੰਢੇ ਸੀ, ਉਸ ਨੇ ਆਪਣੇ ਭਰਾਵਾਂ ਨੂੰ ਆਖਿਆ, “ਮੇਰੇ ਮਰਨ ਦਾ ਸਮਾਂ ਆ ਪਹੁੰਚਿਆ ਹੈ। ਪਰ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਹਾਨੂੰ ਇਸ ਦੇਸ਼ ਵਿੱਚੋਂ ਬਾਹਰ ਲੈ ਜਾਵੇਗਾ। ਪਰ ਪਰਮੇਸ਼ੁਰ ਤੁਹਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਜਿਸ ਨੂੰ ਉਸ ਨੇ, ਅਬਰਾਹਾਮ ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ।”
25 ਫ਼ੇਰ ਯੂਸੁਫ਼ ਨੇ ਆਪਣੇ ਲੋਕਾਂ ਨੂੰ ਇੱਕ ਇਕਰਾਰ ਕਰਨ ਲਈ ਆਖਿਆ। ਯੂਸੁਫ਼ ਨੇ ਆਖਿਆ, “ਇਕਰਾਰ ਕਰੋ ਕਿ ਤੁਸੀਂ ਮੇਰੀਆਂ ਅਸਥੀਆਂ ਆਪਣੇ ਨਾਲ ਲੈ ਜਾਵੋਂਗੇ ਜਦੋਂ ਪਰਮੇਸ਼ੁਰ ਨਵੀਂ ਧਰਤੀ ਉੱਤੇ ਤੁਹਾਡੀ ਅਗਵਾਈ ਕਰੇਗਾ।”
26 ਯੂਸੁਫ਼ ਜਦੋਂ 110 ਵਰ੍ਹਿਆਂ ਦਾ ਸੀ, ਉਸਦਾ ਮਿਸਰ ਵਿੱਚ ਦੇਹਾਂਤ ਹੋ ਗਿਆ। ਹਕੀਮਾਂ ਨੇ ਉਸ ਦੇ ਸ਼ਰੀਰ ਨੂੰ ਦਫ਼ਨਾਏ ਜਾਣ, ਲਈ ਤਿਆਰ ਕੀਤਾ ਅਤੇ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖ ਦਿੱਤਾ।
ਯਿਸੂ ਨੇ ਵਿਸ਼ਵਾਸ ਦੀ ਤਾਕਤ ਵਿਖਾਈ(A)
20 ਅਗਲੀ ਸਵੇਰ, ਜਦ ਯਿਸੂ ਆਪਣੇ ਚੇਲਿਆਂ ਨਾਲ ਜਾ ਰਿਹਾ ਸੀ, ਉਨ੍ਹਾਂ ਨੇ ਉਹ ਰੁੱਖ ਵੇਖਿਆ ਜਿਸ ਨੂੰ ਯਿਸੂ ਨੇ ਪਿੱਛਲੇ ਦਿਨ ਸਰਾਪ ਦਿੱਤਾ ਸੀ। ਉਹ ਸੁੱਕ ਗਿਆ ਸੀ ਅਤੇ ਉਸ ਦੀਆਂ ਜੜ੍ਹਾਂ ਵੀ ਸੜ ਗਈਆਂ ਸਨ। 21 ਤਦ ਪਤਰਸ ਨੇ ਚੇਤੇ ਕਰਕੇ ਉਸ ਨੂੰ ਕਿਹਾ, “ਗੁਰੂ ਜੀ ਵੇਖੋ, ਕੱਲ ਤੁਸੀਂ ਇਸ ਰੁੱਖ ਨੂੰ ਸਰਾਪ ਦਿੱਤਾ ਸੀ ਤੇ ਉਹ ਸੁੱਕ ਗਿਆ ਹੈ।”
22 ਯਿਸੂ ਨੇ ਆਖਿਆ, “ਪਰਮੇਸ਼ੁਰ ਤੇ ਵਿਸ਼ਵਾਸ ਰੱਖੋ। 23 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।’ ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ। 24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ। 25 ਜਦੋਂ ਤੁਸੀਂ ਪ੍ਰਾਰਥਨਾ ਕਰੋ, ਜੇਕਰ ਤੁਹਾਨੂੰ ਯਾਦ ਆਵੇ ਕਿ ਤੁਸੀਂ ਕਿਸੇ ਨਾਲ ਗੁੱਸੇ ਹੋ, ਤੁਸੀਂ ਮਨੁੱਖ ਨੂੰ ਮਾਫ਼ ਕਰ ਦੇਵੋ। ਜੇਕਰ ਤੁਸੀਂ ਉਸ ਇੰਝ ਕਰੋਂਗੇ, ਸੁਰਗ ਵਿੱਚ ਬੈਠਾ ਤੁਹਾਡਾ ਪਿਤਾ ਵੀ ਤੁਹਾਡੇ ਪਾਪ ਮਾਫ਼ ਕਰ ਦੇਵੇਗਾ।”
2010 by World Bible Translation Center