Revised Common Lectionary (Complementary)
ਦਾਊਦ ਦਾ ਇੱਕ ਗੀਤ।
145 ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ,
ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।
2 ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ,
ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।
3 ਯਹੋਵਾਹ ਮਹਾਨ ਹੈ।
ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ।
ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।
4 ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ।
ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
5 ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ।
ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
6 ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ।
ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।
7 ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ।
ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।
8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।
ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।
13 ਫ਼ਿਰ ਯਹੋਵਾਹ ਆਪਣਾ ਹੱਥ ਉੱਤਰ ਵੱਲ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ। ਫ਼ਿਰ ਉਹ ਨੀਨਵਾਹ ਨੂੰ ਤਬਾਹ ਕਰੇਗਾ। ਇਹ ਸ਼ਹਿਰ ਉਜਾੜ-ਉਜਾੜ ਹੋ ਜਾਵੇਗਾ। 14 ਤਦ ਉਸ ਉਜੜੇ ਹੋਏ ਸ਼ਹਿਰ ਵਿੱਚ, ਸਿਰਫ ਭੇਡਾਂ ਅਤੇ ਜੰਗਲੀ ਜਾਨਵਰ ਹੀ ਰਹਿਣਗੇ। ਬਚੇ ਹੋਏ ਥੰਮਾਂ ਉੱਪਰ ਉੱਲੂ ਅਤੇ ਕਾਂ ਬੈਠਣਗੇ। ਖਿੜਕੀਆਂ ਵਿੱਚੋਂ ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾ ਸੱਕਦੀਆਂ। ਦਹਿਲੀਜਾਂ ਉੱਪਰ ਕਾਂ ਬੈਠਣਗੇ ਅਤੇ ਘਰਾਂ ਦੀਆਂ ਸ਼ਤੀਰਾਂ ਦਰਸਾਈਆਂ ਜਾਣਗੀਆਂ। 15 ਨੀਨਵਾਹ ਹੁਣ ਇੰਨਾ ਹਂਕਾਰਿਆ, ਖੁਸ਼ ਅਤੇ ਨਿਸ਼ਚਿੰਤ ਸ਼ਹਿਰ ਹੈ। ਲੋਕ ਸਮਝਦੇ ਹਨ ਕਿ ਉਹ ਇੱਥੇ ਸੁਰੱਖਿਅਤ ਹਨ ਤੇ ਉਹ ਨੀਨਵਾਹ ਨੂੰ ਦੁਨੀਆਂ ਵਿੱਚ ਸਭ ਤੋਂ ਮਹਾਨ ਅਸਥਾਨ ਸਮਝਦੇ ਹਨ। ਪਰ ਇਹ ਸ਼ਹਿਰ ਵੀ ਨਾਸ ਹੋ ਜਾਵੇਗਾ। ਇਹ ਅਜਿਹੀ ਵੀਰਾਨ ਥਾਂ ਬਣ ਜਾਵੇਗੀ ਜਿੱਥੇ ਸਿਰਫ਼ ਜੰਗਲੀ ਜਾਨਵਰ ਹੀ ਰਹਿਣਗੇ। ਜਿਹੜੇ ਲੋਕ ਇੱਥੋਂ ਲੰਘਣਗੇ ਸੀਟੀਆਂ ਮਾਰਨਗੇ ਅਤੇ ਬੇ-ਯਕੀਨੀ ਭੈ ਵਿੱਚ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਵੇਖਣਗੇ। ਕਿ ਇਹ ਸ਼ਹਿਰ ਕਿੰਨੀ ਬੁਰੀ ਤਰ੍ਹਾਂ ਤਬਾਹ ਕੀਤਾ ਗਿਆ।
23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ। 24 ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”
25 ਚੇਲੇ ਇਹ ਸੁਣਕੇ ਹੈਰਾਨ ਹੋ ਗਏ ਅਤੇ ਬੋਲੇ ਕਿ, “ਤਾਂ ਕਿਸਦੀ ਮੁਕਤੀ ਹੋ ਸੱਕਦੀ ਹੈ?”
26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
27 ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿੱਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?”
28 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਆਂ ਕਰੋਂਗੇ। 29 ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ। 30 ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿੱਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿੱਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।
2010 by World Bible Translation Center