Print Page Options
Previous Prev Day Next DayNext

Revised Common Lectionary (Complementary)

Daily Bible readings that follow the church liturgical year, with thematically matched Old and New Testament readings.
Duration: 1245 days
Punjabi Bible: Easy-to-Read Version (ERV-PA)
Version
ਜ਼ਬੂਰ 106:1-12

106 ਯਹੋਵਾਹ ਦੀ ਉਸਤਤਿ ਕਰੋ
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ।
    ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।
ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ
    ਕਿ ਯਹੋਵਾਹ ਕਿੰਨਾ ਵੱਡਾ ਹੈ।
ਜਿਹੜੇ ਲੋਕ ਪਰਮੇਸ਼ੁਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਉਹ ਖੁਸ਼ ਹਨ।
    ਉਹ ਲੋਕ ਹਰ ਵੇਲੇ ਨੇਕੀ ਕਰਦੇ ਰਹਿੰਦੇ ਹਨ।

ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ।
    ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।
ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ
    ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ।
ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ।
    ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।

ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ।
    ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।
ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ
    ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ।
ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ
    ਤੁਹਾਡੇ ਖਿਲਾਫ਼ ਹੋ ਗਏ ਸਨ।

ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ।
    ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।
ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ।
    ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ।
10 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਬਚਾਇਆ।
    ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਵੈਰੀਆਂ ਤੋਂ ਬਚਾਇਆ।
11 ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਸਾਗਰ ਨਾਲ ਢੱਕ ਦਿੱਤਾ।
    ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਕੋਈ ਵੀ ਨਾ ਬਚ ਸੱਕਿਆ।

12 ਫ਼ੇਰ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਿਤਾ।
    ਉਨ੍ਹਾਂ ਨੇ ਉਸਦੀ ਉਸਤਤਿ ਗਾਈ।

ਉਤਪਤ 27:1-29

ਵਿਰਸੇ ਦੀਆਂ ਸਮੱਸਿਆਵਾਂ

27 ਇਸਹਾਕ ਬਿਰਧ ਹੋ ਗਿਆ ਅਤੇ ਉਸਦੀ ਨਜ਼ਰ ਕਮਜ਼ੋਰ ਹੋ ਗਈ। ਇੱਕ ਦਿਨ ਉਸ ਨੇ ਆਪਣੇ ਵੱਡੇ ਪੁੱਤਰ ਏਸਾਓ ਨੂੰ ਆਪਣੇ ਕੋਲ ਬੁਲਾਇਆ। ਇਸਹਾਕ ਨੇ ਆਖਿਆ, “ਪੁੱਤਰ!”

ਏਸਾਓ ਨੇ ਜਵਾਬ ਦਿੱਤਾ “ਹਾਂ ਜੀ ਮੈਂ ਇੱਥੇ ਹੀ ਹਾਂ।”

ਇਸਹਾਕ ਨੇ ਆਖਿਆ, “ਮੈਂ ਬਿਰਧ ਹੋ ਗਿਆ ਹਾਂ। ਸ਼ਾਇਦ ਮੇਰਾ ਛੇਤੀ ਹੀ ਦੇਹਾਂਤ ਹੋ ਜਾਵੇ! ਇਸ ਲਈ ਆਪਣਾ ਤੀਰ ਕਮਾਨ ਚੁੱਕ ਅਤੇ ਸ਼ਿਕਾਰ ਨੂੰ ਜਾਹ। ਮੇਰੇ ਖਾਣ ਲਈ ਇੱਕ ਜਾਨਵਰ ਮਾਰ ਕੇ ਲਿਆ। ਮੇਰੀ ਪਸੰਦ ਦਾ ਭੋਜਨ ਤਿਆਰ ਕਰ। ਇਸ ਨੂੰ ਮੇਰੇ ਕੋਲ ਲਿਆ ਮੈਂ ਇਸ ਨੂੰ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇਵਾਂਗਾ।” ਇਸ ਲਈ ਏਸਾਓ ਸ਼ਿਕਾਰ ਤੇ ਚੱਲਾ ਗਿਆ।

ਜਦੋਂ ਇਸਹਾਕ ਨੇ ਇਹ ਗੱਲਾਂ ਆਪਣੇ ਪੁੱਤਰ ਨੂੰ ਆਖੀਆਂ ਤਾਂ ਰਿਬਕਾਹ ਸੁਣ ਰਹੀ ਸੀ। ਰਿਬਕਾਹ ਨੇ ਆਪਣੇ ਪੁੱਤਰ ਯਾਕੂਬ ਨੂੰ ਆਖਿਆ, “ਸੁਣ, ਮੈਂ ਤੇਰੇ ਪਿਤਾ ਨੂੰ ਤੇਰੇ ਭਰਾ ਏਸਾਓ ਨਾਲ ਗੱਲਾਂ ਕਰਦੇ ਸੁਣਿਆ ਹੈ। ਤੇਰੇ ਪਿਤਾ ਨੇ ਆਖਿਆ, ‘ਇੱਕ ਜਾਨਵਰ ਨੂੰ ਮਾਰ ਕੇ ਮੇਰੇ ਲਈ ਲਿਆ। ਮੇਰੇ ਲਈ ਭੋਜਨ ਤਿਆਰ ਕਰ ਅਤੇ ਮੈਂ ਖਾਵਾਂਗਾ। ਫ਼ੇਰ ਮੈਂ ਮਰਨ ਤੋਂ ਪਹਿਲਾਂ ਤੈਨੂੰ ਯਹੋਵਾਹ ਦੀ ਹਾਜ਼ਰੀ ਵਿੱਚ ਅਸੀਸ ਦੇਵਾਂਗਾ।’ ਇਸ ਲਈ ਪੁੱਤਰ, ਮੇਰੀ ਗੱਲ ਸੁਣ ਅਤੇ ਓਹੀ ਕਰ ਜੋ ਮੈਂ ਆਖਦੀ ਹਾਂ। ਆਪਣੀਆਂ ਬੱਕਰੀਆਂ ਵੱਲ ਜਾਹ ਅਤੇ ਮੇਰੇ ਕੋਲ ਦੋ ਜਵਾਨ ਬੱਕਰੀਆਂ ਲੈ ਕੇ ਆ। ਮੈਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਿਆਰ ਕਰਾਂਗੀ ਜਿਵੇਂ ਤੇਰੇ ਪਿਤਾ ਨੂੰ ਪਸੰਦ ਹੈ। 10 ਫ਼ੇਰ ਤੂੰ ਭੋਜਨ ਆਪਣੇ ਪਿਤਾ ਕੋਲ ਲੈ ਜਾਵੀਂ। ਅਤੇ ਉਹ ਮਰਨ ਤੋਂ ਪਹਿਲਾਂ ਤੈਨੂੰ ਅਸੀਸ ਦੇ ਦੇਵੇਗਾ।”

11 ਪਰ ਯਾਕੂਬ ਨੇ ਆਪਣੀ ਮਾਂ ਰਿਬਕਾਹ ਨੂੰ ਆਖਿਆ, “ਮੇਰਾ ਭਰਾ ਏਸਾਓ ਜੱਤਲ ਬੰਦਾ ਹੈ ਮੈਂ ਉਸ ਵਾਂਗ ਜੱਤਲ ਨਹੀਂ ਹਾਂ। 12 ਜੇ ਮੇਰੇ ਪਿਤਾ ਨੇ ਮੈਨੂੰ ਛੂਹ ਲਿਆ, ਉਸ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਏਸਾਓ ਨਹੀਂ ਹਾਂ। ਫ਼ੇਰ ਉਹ ਮੈਨੂੰ ਅਸੀਸ ਨਹੀਂ ਦੇਵੇਗਾ, ਇਸ ਦੀ ਬਜਾਇ ਉਹ ਮੈਨੂੰ ਸਰਾਪ ਦੇ ਦੇਵੇਗਾ ਕਿਉਂਕਿ ਮੈਂ ਉਸ ਨਾਲ ਧੋਖਾ ਕਰਨ ਦੀ ਕੋਸ਼ਿਸ਼ ਕੀਤੀ।”

13 ਇਸ ਲਈ ਰਿਬਕਾਹ ਨੇ ਉਸ ਨੂੰ ਆਖਿਆ, “ਜੇ ਕੋਈ ਔਕੜ ਪੇਸ਼ ਆਈ ਤਾਂ ਮੈਂ ਸਾਰਾ ਦੋਸ਼ ਆਪਣੇ ਸਿਰ ਲੈ ਲਵਾਂਗੀ ਜੋ ਕੁਝ ਮੈਂ ਆਖਿਆ ਹੈ ਉਹੀ ਕਰ। ਜਾ ਮੇਰੇ ਲਈ ਬੱਕਰੀਆਂ ਲੈ ਕੇ ਆ।”

14 ਇਸ ਤਰ੍ਹਾਂ ਯਾਕੂਬ ਬਾਹਰ ਚੱਲਾ ਗਿਆ ਅਤੇ ਦੋ ਬੱਕਰੀਆਂ ਲੈ ਕੇ ਆਪਣੀ ਮਾਂ ਕੋਲ ਆਇਆ ਉਸ ਦੀ ਮਾਂ ਨੇ ਬੱਕਰੀਆਂ ਨੂੰ ਅਜਿਹੇ ਖਾਸ ਢੰਗ ਨਾਲ ਰਿੰਨ੍ਹਿਆ ਜਿਸ ਨੂੰ ਇਸਹਾਕ ਪਸੰਦ ਕਰਦਾ ਸੀ। 15 ਫ਼ੇਰ ਰਿਬਕਾਹ ਨੇ ਉਹੋ ਕੱਪੜੇ ਕੱਢੇ ਜਿਨ੍ਹਾਂ ਨੂੰ ਉਸਦਾ ਵੱਡਾ ਪੁੱਤਰ ਏਸਾਓ ਪਹਿਨਣਾ ਪਸੰਦ ਕਰਦਾ ਸੀ। ਰਿਬਕਾਹ ਨੇ ਇਹ ਕੱਪੜੇ ਛੋਟੇ ਪੁੱਤਰ ਯਾਕੂਬ ਨੂੰ ਪਹਿਨਾ ਦਿੱਤੇ। 16 ਰਿਬਕਾਹ ਨੇ ਬੱਕਰੀਆਂ ਦੀਆਂ ਖੱਲ੍ਹਾਂ ਲਾਹੀਆਂ ਅਤੇ ਉਨ੍ਹਾਂ ਨੂੰ ਯਾਕੂਬ ਦੇ ਹੱਥਾਂ ਅਤੇ ਉਸਦੀ ਗਰਦਨ ਦੇ ਕੂਲੇ ਹਿੱਸੇ ਉੱਤੇ ਪਾ ਦਿੱਤੀਆਂ। 17 ਫ਼ੇਰ ਰਿਬਕਾਹ ਨੇ ਕੁਝ ਮਾਸ ਅਤੇ ਕੁਝ ਰੋਟੀਆਂ ਵੀ ਬਣਾਈਆਂ ਅਤੇ ਯਾਕੂਬ ਨੂੰ ਫ਼ੜਾ ਦਿੱਤੀਆਂ।

18 ਯਾਕੂਬ ਆਪਣੇ ਪਿਤਾ ਕੋਲ ਗਿਆ ਅਤੇ ਆਖਿਆ, “ਪਿਤਾ ਜੀ।”

ਉਸ ਦੇ ਪਿਤਾ ਨੇ ਆਖਿਆ, “ਹਾਂ, ਪੁੱਤਰ ਕਿਹੜਾ ਹੈਂ ਤੂੰ?”

19 ਯਾਕੂਬ ਨੇ ਆਪਣੇ ਪਿਤਾ ਨੂੰ ਆਖਿਆ, “ਮੈਂ ਏਸਾਓ ਹਾਂ ਤੁਹਾਡਾ ਪਹਿਲੋਠਾ ਪੁੱਤਰ ਮੈਂ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਤੁਸੀਂ ਆਖਿਆ ਸੀ। ਹੁਣ ਉੱਠ ਕੇ ਬੈਠ ਜਾਓ ਅਤੇ ਉਨ੍ਹਾਂ ਪਸ਼ੂਆਂ ਨੂੰ ਛਕ ਲਵੋ ਜਿਨ੍ਹਾਂ ਦਾ ਮੈਂ ਤੁਹਾਡੇ ਲਈ ਸ਼ਿਕਾਰ ਕੀਤਾ ਹੈ। ਫ਼ੇਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋਂ।”

20 ਪਰ ਇਸਹਾਕ ਨੇ ਆਪਣੇ ਪੁੱਤਰ ਨੂੰ ਆਖਿਆ, “ਤੂੰ ਇੰਨੀ ਛੇਤੀ ਜਾਨਵਰ ਦਾ ਸ਼ਿਕਾਰ ਕਿਵੇਂ ਕਰ ਲਿਆ?”

ਯਾਕੂਬ ਨੇ ਜਵਾਬ ਦਿੱਤਾ, “ਕਿਉਂਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਮੈਨੂੰ ਕਾਮਯਾਬ ਕਰ ਦਿੱਤਾ।”

21 ਫ਼ੇਰ ਇਸਹਾਕ ਨੇ ਯਾਕੂਬ ਨੂੰ ਆਖਿਆ, “ਮੇਰੇ ਨੇੜੇ ਆ ਤਾਂ ਜੋ ਮੈਂ ਤੈਨੂੰ ਮਹਿਸੂਸ ਕਰ ਸੱਕਾਂ। ਪੁੱਤਰ ਜੇ ਮੈਂ ਮਹਿਸੂਸ ਕਰਾਂਗਾ ਤਾਂ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਸੱਚਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ।”

22 ਇਸ ਲਈ ਯਾਕੂਬ ਆਪਣੇ ਪਿਤਾ ਕੋਲ ਚੱਲਾ ਗਿਆ। ਇਸਹਾਕ ਨੇ ਉਸ ਨੂੰ ਟੋਹਿਆ ਅਤੇ ਆਖਿਆ, “ਤੇਰੀ ਆਵਾਜ਼ ਤਾਂ ਯਾਕੂਬ ਵਰਗੀ ਲੱਗਦੀ ਹੈ। ਪਰ ਤੇਰੀਆਂ ਬਾਹਾਂ ਏਸਾਓ ਦੀਆਂ ਬਾਹਾਂ ਵਾਂਗ ਜੱਤਲ ਹਨ।” 23 ਇਸਹਾਕ ਨੂੰ ਪਤਾ ਨਾ ਲੱਗ ਸੱਕਿਆ ਕਿ ਉਹ ਯਾਕੂਬ ਸੀ ਕਿਉਂਕਿ ਉਸ ਦੀਆਂ ਬਾਹਾਂ ਏਸਾਓ ਵਾਂਗ ਜੱਤਲ ਸਨ। ਇਸ ਲਈ ਯਾਕੂਬ ਨੇ ਇਸਹਾਕ ਨੂੰ ਅਸੀਸ ਦਿੱਤੀ।

24 ਇਸਹਾਕ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰਾ ਪੁੱਤਰ ਏਸਾਓ ਹੀ ਹੈਂ?”

ਯਾਕੂਬ ਨੇ ਜਵਾਬ ਦਿੱਤਾ, “ਹਾਂ ਜੀ, ਮੈਂ ਹੀ ਹਾਂ।”

25 ਫ਼ੇਰ ਇਸਹਾਕ ਨੇ ਉਸ ਨੂੰ ਆਖਿਆ, “ਮੇਰੇ ਲਈ ਭੋਜਨ ਲੈ ਆ। ਮੈਂ ਇਸ ਨੂੰ ਖਾਵਾਂਗਾ ਅਤੇ ਤੈਨੂੰ ਅਸੀਸਾਂ ਦੇਵਾਂਗਾ।” ਇਸ ਲਈ ਯਾਕੂਬ ਨੇ ਉਸ ਨੂੰ ਭੋਜਨ ਦਿੱਤਾ ਅਤੇ ਉਸ ਨੇ ਖਾ ਲਿਆ। ਫ਼ੇਰ ਯਾਕੂਬ ਨੇ ਉਸ ਨੂੰ ਕੁਝ ਮੈਅ ਦਿੱਤੀ ਅਤੇ ਉਸ ਨੇ ਪੀ ਲਈ।

26 ਫ਼ੇਰ ਇਸਹਾਕ ਨੇ ਉਸ ਨੂੰ ਆਖ਼ਿਆ, “ਪੁੱਤਰ, ਨੇੜੇ ਆ ਅਤੇ ਮੈਨੂੰ ਚੁੰਮ।” 27 ਇਸ ਲਈ ਯਾਕੂਬ ਆਪਣੇ ਪਿਤਾ ਕੋਲ ਗਿਆ ਅਤੇ ਉਸ ਨੂੰ ਚੁੰਮਿਆ। ਇਸਹਾਕ ਨੇ ਏਸਾਓ ਦੇ ਕੱਪੜੇ ਸੁੰਘੇ ਅਤੇ ਉਸ ਨੂੰ ਅਸੀਸ ਦਿੱਤੀ। ਇਸਹਾਕ ਨੇ ਆਖਿਆ,

“ਮੇਰਾ ਪੁੱਤਰ ਇੱਕ ਖੇਤ ਵਾਂਗ ਸੁਗੰਧਿਤ ਹੈ
    ਜਿਸ ਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ।
28 ਯਹੋਵਾਹ ਤੈਨੂੰ ਆਕਾਸ਼ ਤੋਂ ਤਰੇਲ ਦੇਵੇ ਤਾਂ ਜੋ
    ਤੇਰੇ ਕੋਲ ਕਾਫ਼ੀ ਅਨਾਜ ਅਤੇ ਮੈਅ ਹੋਵੇ।
29 ਸਾਰੇ ਲੋਕ ਤੇਰੀ ਸੇਵਾ ਕਰਨ।
    ਬਹੁਤ ਸਾਰੀਆਂ ਕੌਮਾਂ ਤੇਰੇ ਅੱਗੇ ਸਿਰ ਝੁਕਾਉਣ,
ਤੂੰ ਆਪਣੇ ਭਰਾਵਾਂ ਨਾਲੋਂ ਮਹਾਨ ਹੋਵੇਂਗਾ।
    ਤੇਰੀ ਮਾਂ ਦੇ ਪੁੱਤਰ, ਝੁਕਣਗੇ ਅਤੇ ਤੇਰਾ ਹੁਕਮ ਮੰਨਣਗੇ।
ਜਿਹੜਾ ਵੀ ਤੈਨੂੰ ਸਰਾਪ ਦੇਵੇਗਾ, ਖੁਦ ਹੀ ਸਰਾਪਿਆ ਜਾਵੇਗਾ।
    ਜਿਹੜਾ ਵੀ ਤੈਨੂੰ ਅਸੀਸ ਦੇਵੇਗਾ, ਉਹ ਅਸੀਸਮਈ ਹੋਵੇਗਾ।”

ਰੋਮੀਆਂ ਨੂੰ 16:1-16

ਪੌਲੁਸ ਦੀਆਂ ਅੰਤਮ ਗੱਲਾਂ

16 ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ। ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸ ਨੂੰ ਜ਼ਰੂਰਤ ਹੈ। ਉਸ ਨੇ ਮੇਰੀ ਬੜੀ ਸਹਾਇਤਾ ਕੀਤੀ ਸੀ ਅਤੇ ਉਸ ਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।

ਪਰਿਸੱਕਾ ਅਤੇ ਅਕੂਲਾ ਨੂੰ ਸ਼ੁਭਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ। ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ।

ਅਤੇ ਉਸ ਗਿਰਜੇ ਨੂੰ ਵੀ ਸ਼ੁਭਕਾਮਨਾਵਾਂ ਜਿਹੜਾ ਉਨ੍ਹਾਂ ਦੇ ਘਰ ਨਾਲ ਜੁੜਦਾ ਹੈ।

ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸ਼ੁਭਕਾਮਨਾਵਾਂ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।

ਮਰਿਯਮ ਨੂੰ ਵੀ ਸ਼ੁਭਕਾਮਨਾਵਾਂ ਆਖਣਾ ਉਸ ਨੇ ਤੁਹਾਡੇ ਲਈ ਬੜੀ ਸਖਤ ਮਿਹਨਤ ਕੀਤੀ।

ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸ਼ੁਭਕਾਮਨਾਵਾਂ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ।

ਅੰਪਲਿਯਾਤੁਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਮਿੱਤਰ ਹੈ। ਮੇਰੇ ਸਾਥੀ ਕਾਮੇ ਉਰਬਾਨੁਸ ਨੂੰ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਮਸੀਹ ਵਿੱਚ ਸ਼ੁਭਕਾਮਨਾਵਾਂ ਦੇਣੀਆਂ।

10 ਅੱਪਿਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੂੰ ਪਰੱਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।

11 ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁੱਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।

12 ਤਰੂਫ਼ੇਨਾ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬੜੀ ਸਖਤ ਮਿਹਨਤ ਕਰ ਰਹੀਆਂ ਹਨ।

ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੇ ਵੀ ਪ੍ਰਭੂ ਲਈ ਬੜੀ ਸਖਤ ਮਿਹਨਤ ਕੀਤੀ ਹੈ।

13 ਰੂਫ਼ਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।

14 ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।

15 ਫ਼ਿਲੁਲੁਗੁੱਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁੰਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।

16 ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।

Punjabi Bible: Easy-to-Read Version (ERV-PA)

2010 by World Bible Translation Center