Revised Common Lectionary (Complementary)
106 ਯਹੋਵਾਹ ਦੀ ਉਸਤਤਿ ਕਰੋ
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ।
ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।
2 ਅਸਲ ਵਿੱਚ ਕੋਈ ਵੀ ਬਿਆਨ ਨਹੀਂ ਕਰ ਸੱਕਦਾ
ਕਿ ਯਹੋਵਾਹ ਕਿੰਨਾ ਵੱਡਾ ਹੈ।
3 ਜਿਹੜੇ ਲੋਕ ਪਰਮੇਸ਼ੁਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਉਹ ਖੁਸ਼ ਹਨ।
ਉਹ ਲੋਕ ਹਰ ਵੇਲੇ ਨੇਕੀ ਕਰਦੇ ਰਹਿੰਦੇ ਹਨ।
4 ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ।
ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।
5 ਯਹੋਵਾਹ, ਮੈਨੂੰ ਉਹ ਚੰਗੀਆਂ ਚੀਜ਼ਾਂ ਸਾਂਝੀਆਂ ਕਰਨ ਦਿਉ
ਜਿਹੜੀਆਂ ਤੁਸੀਂ ਆਪਣੇ ਚੋਣਵੇਂ ਲੋਕਾਂ ਨੂੰ ਦਿੰਦੇ ਹੋ।
ਮੈਨੂੰ ਵੀ ਤੁਹਾਡੀ ਕੌਮ ਨਾਲ ਖੁਸ਼ੀ ਮਨਾਉਣ ਦਿਉ।
ਮੈਨੂੰ ਉਸਤਤਿ ਵਿੱਚ ਤੁਹਾਡੇ ਲੋਕਾਂ ਨਾਲ ਸ਼ਾਮਿਲ ਹੋਣ ਦਿਉ।
6 ਅਸੀਂ ਉਵੇਂ ਹੀ ਪਾਪ ਕੀਤਾ ਜਿਵੇਂ ਸਾਡੇ ਪੁਰਖਿਆਂ ਨੇ ਪਾਪ ਕੀਤਾ ਸੀ।
ਅਸੀਂ ਗਲਤ ਸਾਂ, ਅਸੀਂ ਮਿਸਰ ਵਿੱਚ ਮੰਦੀਆਂ ਗੱਲਾਂ ਕੀਤੀਆਂ।
7 ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ
ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ।
ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ
ਤੁਹਾਡੇ ਖਿਲਾਫ਼ ਹੋ ਗਏ ਸਨ।
8 ਪਰ ਪਰਮੇਸ਼ੁਰ ਨੇ ਆਪਣੇ ਨਾਮ ਸਦਕਾ ਸਾਡੇ ਪੁਰਖਿਆਂ ਨੂੰ ਬਚਾ ਲਿਆ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਦਰਸਾਉਣ ਲਈ ਬਚਾ ਲਿਆ।
9 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਲਾਲ ਸਾਗਰ ਖੁਸ਼ਕ ਹੋ ਗਿਆ।
ਪਰਮੇਸ਼ੁਰ ਨੇ ਡੂੰਘੇ ਲਾਲ ਸਾਗਰ ਵਿੱਚੋਂ ਸਾਡੇ ਪੁਰਖਿਆਂ ਦੀ ਅਗਵਾਈ ਉਸ ਧਰਤੀ ਤੇ ਕੀਤੀ, ਜੋ ਮਾਰੂਥਲ ਵਾਂਗ ਖੁਸ਼ਕ ਸੀ।
10 ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਕੋਲੋਂ ਬਚਾਇਆ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਵੈਰੀਆਂ ਤੋਂ ਬਚਾਇਆ।
11 ਪਰਮੇਸ਼ੁਰ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਸਾਗਰ ਨਾਲ ਢੱਕ ਦਿੱਤਾ।
ਉਨ੍ਹਾਂ ਦੇ ਦੁਸ਼ਮਣਾਂ ਵਿੱਚੋਂ ਕੋਈ ਵੀ ਨਾ ਬਚ ਸੱਕਿਆ।
12 ਫ਼ੇਰ ਸਾਡੇ ਪੁਰਖਿਆਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਿਤਾ।
ਉਨ੍ਹਾਂ ਨੇ ਉਸਦੀ ਉਸਤਤਿ ਗਾਈ।
ਯਹੋਵਾਹ ਸਦੀਵੀ ਸਿਰਜਣਹਾਰ ਹੈ
41 ਆਖਦਾ ਹੈ ਯਹੋਵਾਹ,
“ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ!
ਕੌਮੋ ਬਹਾਦੁਰ ਬਣੋ।
ਮੇਰੇ ਵੱਲ ਆਵੋ ਤੇ ਗੱਲ ਕਰੋ।
ਮਿਲਾਂਗੇ ਅਸੀਂ ਇੱਕ ਦੂਜੇ ਨਾਲ
ਤੇ ਨਿਆਂ ਕਰਾਂਗੇ ਅਸੀਂ ਕਿ ਕੌਣ ਸਹੀ ਹੈ।
2 ਦੇਵੋ ਮੈਨੂੰ ਜਵਾਬ ਇਨ੍ਹਾਂ ਸਵਾਲਾਂ ਦੇ: ਕਿਸ ਨੇ ਜਗਾਇਆ ਉਸ ਬੰਦੇ ਨੂੰ ਆ ਰਿਹਾ ਹੈ ਜੋ ਪੂਰਬ ਵੱਲੋਂ?
ਨੇਕੀ ਉਸ ਦੇ ਨਾਲ ਤੁਰਦੀ ਹੈ।
ਇਸਤੇਮਾਲ ਕਰਦਾ ਹੈ ਉਹ ਤਲਵਾਰ ਆਪਣੀ ਨੂੰ
ਤੇ ਹਰਾ ਦਿੰਦਾ ਹੈ ਕੌਮਾਂ ਨੂੰ ਬਣ ਜਾਂਦੇ ਨੇ ਖਾਕ ਉਹ।
ਇਸਤੇਮਾਲ ਕਰਦਾ ਹੈ ਉਹ ਆਪਣੀ ਕਮਾਨ ਦਾ ਤੇ ਜਿਤ੍ਤਦਾ ਹੈ
ਰਾਜਿਆਂ ਨੂੰ ਭੱਜ ਜਾਂਦੇ ਨੇ ਉਹ ਹਵਾ ਦੇ ਉਡਾਏ ਤਿਨਕਿਆਂ ਵਾਂਗ।
3 ਪਿੱਛ੍ਛਾ ਕਰਦਾ ਹੈ ਉਹ ਫ਼ੌਜਾਂ ਦਾ ਤੇ ਹੁੰਦਾ ਨਹੀਂ ਕਦੇ ਜ਼ਖਮੀ।
ਜਾਂਦਾ ਹੈ ਉਹ ਉਨ੍ਹਾਂ ਥਾਵਾਂ ਉੱਤੇ ਜਿੱਥੇ ਗਿਆ ਨਹੀਂ ਪਹਿਲਾਂ ਕਦੇ ਵੀ ਉਹ।
4 ਕੌਣ ਕਾਰਣ ਬਣਿਆ ਇਨ੍ਹਾਂ ਗੱਲਾਂ ਦੇ ਵਾਪਰਨ ਦਾ?
ਕਿਸਨੇ ਕੀਤਾ ਇਹ ਸਭ? ਕਿਸਨੇ ਬੁਲਾਇਆ ਸਮੂਹ ਲੋਕਾਂ ਨੂੰ ਸ਼ੁਰੂਆਤ ਤੋਂ?
ਮੈਂ, ਯਹੋਵਾਹ ਨੇ, ਇਹ ਗੱਲਾਂ ਕੀਤੀਆਂ! ਮੈਂ, ਯਹੋਵਾਹ, ਹੀ ਪਹਿਲਾ ਹਾਂ।
ਮੈਂ ਸ਼ੁਰੂ ਤੋਂ ਹੀ ਇੱਥੇ ਸਾਂ
ਅਤੇ ਮੈਂ ਇੱਥੇ ਸਾਰੀਆਂ ਚੀਜਾਂ ਖਤਮ ਹੋਣ ਤੋਂ ਬਾਅਦ ਵੀ ਰਹਾਂਗਾ।
5 ਤੁਸੀਂ ਸਮੂਹ ਦੂਰ-ਦੁਰਾਡੇ ਸਥਾਨੋ ਦੇਖੋ,
ਅਤੇ ਭੈਭੀਤ ਹੋ ਜਾਵੋ!
ਤੁਸੀਂ ਧਰਤੀ ਦਿਓ ਸਮੂਹ ਦੂਰ-ਦੁਰਾਡੇ ਸਥਾਨੋ,
ਡਰ ਨਾਲ ਕੰਬ ਜਾਵੋ!
ਇੱਥੇ ਆਵੋ ਤੇ ਮੇਰੀ ਗੱਲ ਸੁਣੋ!”
ਅਤੇ ਉਹ ਆ ਗਏ।
6 “ਕਾਮੇ ਇੱਕ ਦੂਜੇ ਦੀ ਸਹਾਇਤਾ ਕਰਦੇ ਹਨ। ਉਹ ਇੱਕ ਦੂਜੇ ਨੂੰ ਮਜ਼ਬੂਤ ਹੋਣ ਲਈ ਉਤਸਾਹਿਤ ਕਰਦੇ ਹਨ। 7 ਇੱਕ ਕਾਮਾ ਤਰਾਸ਼ਦਾ ਹੈ ਲੱਕੜ ਨੂੰ ਮੂਰਤੀ ਬਨਾਉਣ ਲਈ ਉਹ ਉਤਸਾਹਿਤ ਕਰਦਾ ਹੈ ਉਸ ਬੰਦੇ ਨੂੰ ਜਿਹੜਾ ਸੋਨੇ ਦਾ ਕੰਮ ਕਰਦਾ ਹੈ। ਦੂਸਰਾ ਬੰਦਾ ਇਸਤੇਮਾਲ ਕਰਦਾ ਹੈ ਹਬੌੜੇ ਦਾ ਅਤੇ ਧਾਤ ਨੂੰ ਸਿੱਧਾ ਕਰਦਾ ਹੈ। ਫ਼ੇਰ ਉਹ ਕਾਮਾ ਆਹਰਣ ਉੱਤੇ ਕੰਮ ਕਰਦੇ ਬੰਦੇ ਨੂੰ ਉਤਸਾਹਿਤ ਕਰਦਾ ਹੈ। ਇਹ ਆਖਰੀ ਕਾਮਾ ਆਖਦਾ ਹੈ, ‘ਇਹ ਕੰਮ ਚੰਗਾ ਹੈ, ਧਾਤ ਬਾਹਰ ਨਹੀਂ ਆਵੇਗੀ।’ ਫ਼ੇਰ ਉਹ ਮੂਰਤੀ ਨੂੰ ਆਧਾਰ ਉੱਤੇ ਗੱਡਦਾ ਹੈ ਤਾਂ ਜੋ ਇਹ ਡਿੱਗੇ ਨਾ। ਅਤੇ ਇਹ ਕਦੇ ਨਹੀਂ ਹਿਲਦੀ!”
ਸਿਰਫ਼ ਯਹੋਵਾਹ ਹੀ ਸਾਨੂੰ ਬਚਾ ਸੱਕਦਾ ਹੈ
8 ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ।
ਯਾਕੂਬ ਤੈਨੂੰ ਮੈਂ ਚੁਣਿਆ ਸੀ।
ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ।
ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।
9 ਤੂੰ ਦੂਰ-ਦੁਰਾਡੇ ਦੇਸ਼ ਵਿੱਚ ਸੈਂ,
ਪਰ ਮੈਂ ਤੇਰੇ ਤੀਕ ਪਹੁੰਚਿਆ ਸਾਂ।
ਮੈਂ ਤੈਨੂੰ ਉਸ ਦੂਰ-ਦੁਰਾਡੀ ਥਾਂ ਤੋਂ ਬੁਲਾਇਆ ਸੀ।
ਮੈਂ ਆਖਿਆ ਸੀ, ‘ਤੂੰ ਮੇਰਾ ਸੇਵਕ ਹੈਂ।’
ਮੈਂ ਤੈਨੂੰ ਚੁਣਿਆ ਸੀ।
ਅਤੇ ਮੈਂ ਤੈਨੂੰ ਨਹੀਂ ਤਿਆਗਿਆ ਹੈ।
10 ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ।
ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ।
ਮੈਂ ਤੈਨੂੰ ਮਜ਼ਬੂਤ ਬਣਾਵਾਂਗਾ।
ਮੈਂ ਤੇਰੀ ਸਹਾਇਤਾ ਕਰਾਂਗਾ।
ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
11 ਦੇਖ, ਕੁਝ ਲੋਕੀ ਤੇਰੇ ਨਾਲ ਨਾਰਾਜ਼ ਹਨ।
ਪਰ ਉਹ ਸ਼ਰਮਸਾਰ ਹੋਵਣਗੇ।
ਤੇਰੇ ਦੁਸ਼ਮਣ ਗੁਆਚ ਜਾਵਣਗੇ ਅਤੇ ਗੁੰਮ ਜਾਣਗੇ।
12 ਤੂੰ ਉਨ੍ਹਾਂ ਲੋਕਾਂ ਨੂੰ ਭਾਲੇਁਗਾ ਜਿਹੜੇ ਤੇਰੇ ਖਿਲਾਫ਼ ਹਨ,
ਪਰ ਉਹ ਤੈਨੂੰ ਨਹੀਂ ਲੱਭਣਗੇ।
ਜਿਹੜੇ ਲੋਕ ਤੇਰੇ ਵਿਰੁੱਧ ਲੜੇ ਸਨ
ਪੂਰੀ ਤਰ੍ਹਾਂ ਅਲੋਪ ਹੋ ਜਾਣਗੇ।
13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ।
ਮੈਂ ਤੇਰਾ ਸੱਜਾ ਹੱਥ ਫ਼ੜਿਆ ਹੋਇਆ ਹੈ।
ਅਤੇ ਮੈਂ ਤੈਨੂੰ ਆਖਦਾ ਹਾਂ: ਭੈਭੀਤ ਨਾ ਹੋ।
ਮੈਂ ਤੇਰੀ ਸਹਾਇਤਾ ਕਰਾਂਗਾ।
ਯਿਸੂ ਨੇ ਦੱਸਿਆ ਕਿ ਕੌਣ ਮਹਾਨ ਹੈ(A)
18 ਉਸੇ ਘੜੀ ਚੇਲੇ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਸਵਰਗ ਦੇ ਰਾਜ ਵਿੱਚ ਸਭਨਾ ਨਾਲੋਂ ਵੱਡਾ ਕੌਣ ਹੈ?”
2 ਤਦ ਉਸ ਨੇ ਇੱਕ ਛੋਟੇ ਬੱਚੇ ਨੂੰ ਸੱਦਿਆ ਅਤੇ ਉਸ ਨੂੰ ਚੇਲਿਆਂ ਦੇ ਸਾਹਮਣੇ ਖੜ੍ਹਾ ਕਰਕੇ ਆਖਿਆ, 3 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਹਨੂੰ ਬਦਲਨਾ ਚਾਹੀਦਾ ਹੈ ਅਤੇ ਆਪਣੇ ਦਿਲਾਂ ਵਿੱਚ ਛੋਟੇ ਬੱਚਿਆਂ ਜਿਹੇ ਬਣ ਜਾਣਾ ਚਾਹੀਦਾ ਹੈ, ਨਹੀਂ ਤਾਂ ਤੁਸੀਂ ਕਦੇ ਵੀ ਸਵਰਗ ਦੇ ਰਾਜ ਵਿੱਚ ਦਾਖਲ ਨਹੀਂ ਹੋਵੋਂਗੇ। 4 ਇਸ ਲਈ ਜੋ ਕੋਈ ਵੀ ਆਪਣੇ-ਆਪ ਨੂੰ ਇਸ ਬੱਚੇ ਵਾਂਗ ਨਿਮਰ ਬਣਾਉਂਦਾ ਸੋਈ ਸਵਰਗ ਦੇ ਰਾਜ ਵਿੱਚ ਸਭਨਾਂ ਤੋਂ ਵੱਡਾ ਹੈ।
5 “ਅਤੇ ਜੋ ਕੋਈ ਵੀ ਇਸ ਤਰ੍ਹਾਂ ਇੱਕ ਛੋਟੇ ਬੱਚੇ ਨੂੰ ਮੇਰੇ ਨਾਂ ਵਿੱਚ ਕਬੂਲਦਾ, ਉਹ ਮੈਨੂੰ ਕਬੂਲਦਾ ਹੈ।
2010 by World Bible Translation Center