Revised Common Lectionary (Complementary)
ਦਾਊਦ ਦਾ ਇੱਕ ਗੀਤ।
25 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ,
ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ।
ਪਰ ਗਦਾਰ ਨਾਉਮੀਦ ਹੋਣਗੇ
ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ।
ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ।
ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ।
ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ।
ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ।
ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
8 ਯਹੋਵਾਹ ਸੱਚਮੁੱਚ ਸ਼ੁਭ ਹੈ।
ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ
ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
Shake With Fear
17 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 18 “ਆਦਮੀ ਦੇ ਪੁੱਤਰ, ਤੈਨੂੰ ਅਵੱਸ਼ ਹੀ ਇਸ ਤਰ੍ਹਾਂ ਦਰਸਾਉਣਾ ਚਾਹੀਦਾ ਹੈ ਜਿਵੇਂ ਤੂੰ ਬਹੁਤ ਭੈਭੀਤ ਹੋਵੇਂ। ਤੈਨੂੰ ਭੋਜਨ ਕਰਦੇ ਸਮੇਂ ਕੰਬਣਾ ਚਾਹੀਦਾ ਹੈ। ਤੈਨੂੰ ਪਾਣੀ ਪੀਣ ਵੇਲੇ ਫ਼ਿਕਰਮੰਦ ਅਤੇ ਡਰਿਆ ਹੋਇਆ ਦਿਸਣਾ ਚਾਹੀਦਾ ਹੈ। 19 ਤੈਨੂੰ ਇਹ ਗੱਲਾਂ ਆਮ ਬੰਦਿਆਂ ਨੂੰ ਜ਼ਰੂਰ ਦੱਸਣੀਆਂ ਚਾਹੀਦੀਆਂ ਹਨ। ਤੈਨੂੰ ਜ਼ਰੂਰ ਆਖਣਾ ਚਾਹੀਦਾ ਹੈ, ‘ਯਹੋਵਾਹ ਸਾਡਾ ਪ੍ਰਭੂ, ਇਹ ਗੱਲਾਂ ਯਰੂਸ਼ਲਮ ਦੇ ਲੋਕਾਂ ਨੂੰ ਅਤੇ ਇਸਰਾਏਲ ਦੇ ਹੋਰਨਾਂ ਹਿਸਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਆਖਦਾ ਹੈ। ਤੁਸੀਂ ਲੋਕ ਜਦੋਂ ਭੋਜਨ ਕਰੋਂਗੇ ਤਾਂ ਬਹੁਤ ਫ਼ਿਕਰਮੰਦ ਹੋਵੋਂਗੇ। ਤੁਸੀਂ ਲੋਕ ਜਦੋਂ ਪਾਣੀ ਪੀਵੋਂਗੇ ਤਾਂ ਬਹੁਤ ਭੈਭੀਤ ਹੋਵੋਂਗੇ। ਕਿਉਂ? ਕਿਉਂ ਕਿ ਤੁਹਾਡੇ ਦੇਸ ਵਿੱਚਲੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ! ਇਹ ਓੱਥੇ ਰਹਿੰਦੇ ਲੋਕਾਂ ਦੀ ਹਿੰਸਾ ਕਾਰਣ ਹੈ। 20 ਹੁਣ, ਤੁਹਾਡੇ ਸ਼ਹਿਰਾਂ ਵਿੱਚ ਬਹੁਤ ਬੰਦੇ ਰਹਿੰਦੇ ਹਨ-ਪਰ ਇਹ ਸ਼ਹਿਰ ਤਬਾਹ ਹੋ ਜਾਣਗੇ ਅਤੇ ਜ਼ਮੀਨ ਵੀਰਾਨ ਹੋ ਜਾਵੇਗੀ! ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।’”
ਛੇਤੀ ਆਵੇਗੀ
21 ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਮੈਨੂੰ ਆਖਿਆ, 22 “ਆਦਮੀ ਦੇ ਪੁੱਤਰ, ਲੋਕ ਇਸਰਾਏਲ ਦੀ ਧਰਤੀ ਬਾਰੇ ਇਹ ਕਹਾਉਤ ਕਿਉਂ ਕਹਿੰਦੇ ਹਨ:
‘ਦਿਨ ਲੰਘੇ ਜਾ ਰਹੇ ਹਨ
ਪਰ ਕੋਈ ਦਰਸ਼ਨ ਪੂਰਾ ਨਹੀਂ ਹੋ ਰਿਹਾ।’
23 “ਉਨ੍ਹਾਂ ਲੋਕਾਂ ਨੂੰ ਆਖੀਂ ਕਿ ਯਹੋਵਾਹ ਉਨ੍ਹਾਂ ਦਾ ਪ੍ਰਭੂ ਉਸ ਕਹਾਉਤ ਨੂੰ ਰੋਕ ਦੇਵੇਗਾ। ਉਹ ਲੋਕ ਇਸਰਾਏਲ ਬਾਰੇ ਇਹ ਗੱਲਾਂ ਫ਼ੇਰ ਨਹੀਂ ਆਖਣਗੇ। ਹੁਣ ਉਹ ਇਹ ਕਹਾਉਤ ਕਹਿਣਗੇ:
‘ਛੇਤੀ ਆਵੇਗੀ ਮੁਸੀਬਤ,
ਸਾਰੇ ਦਰਸ਼ਨ ਪੂਰੇ ਹੋਣਗੇ।’
24 “ਇਹ ਸੱਚ ਹੈ, ਕਿ ਇਸਰਾਏਲ ਵਿੱਚ ਝੂਠੇ ਦਰਸ਼ਨ ਫ਼ੇਰ ਤੋਂ ਨਹੀਂ ਵਾਪਰਨਗੇ। ਇੱਥੇ ਹੋਰ ਜਾਦੂਗਰ ਅਜਿਹੀਆਂ ਗੱਲਾਂ ਦੱਸਣ ਵਾਲੇ ਨਹੀਂ ਹੋਣਗੇ ਜਿਹੜੀਆਂ ਸੱਚ ਨਹੀਂ ਨਿਕਲਦੀਆਂ। 25 ਕਿਉਂ ਕਿ ਮੈਂ ਯਹੋਵਾਹ ਹਾਂ। ਅਤੇ ਮੈਂ ਓਹੋ ਕੁਝ ਆਖਾਂਗਾ ਜੋ ਮੈਂ ਆਖਣਾ ਚਾਹੁੰਦਾ ਹਾਂ ਅਤੇ ਉਹ ਗੱਲ ਵਾਪਰੇਗੀ! ਅਤੇ ਮੈਂ ਵਕਤ ਨੂੰ ਫ਼ੈਲਣ ਨਹੀਂ ਦਿਆਂਗਾ। ਉਹ ਮੁਸੀਬਤਾਂ ਛੇਤੀ ਆ ਰਹੀਆਂ ਹਨ-ਤੁਹਾਡੇ ਆਪਣੇ ਜੀਵਨ-ਕਾਲ ਵਿੱਚ। ਤੁਸੀਂ ਬਾਗ਼ੀ ਲੋਕੋ, ਜਦੋਂ ਮੈਂ ਕੁਝ ਆਖਦਾ ਹਾਂ ਤਾਂ ਮੈਂ ਉਸ ਨੂੰ ਵਾਪਰਨ ਦਿੰਦਾ ਹਾਂ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
26 ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ, 27 “ਆਦਮੀ ਦੇ ਪੁੱਤਰ, ਇਸਰਾਏਲ ਦੇ ਲੋਕ ਇਹ ਸੋਚਦੇ ਹਨ ਕਿ ਜਿਹੜੇ ਵੀ ਦਰਸ਼ਨ ਮੈਂ ਤੈਨੂੰ ਦਿਖਾਉਂਦਾ ਹਾਂ ਉਹ ਦੂਰ ਭਵਿੱਖ ਦੇ ਕਿਸੇ ਆਉਣ ਵਾਲੇ ਸਮੇਂ ਲਈ ਹਨ। ਉਹ ਸੋਚਦੇ ਹਨ ਕਿ ਜੋ ਗੱਲਾਂ ਤੂੰ ਕਰ ਰਿਹਾ ਹੈਂ ਉਹ ਹੁਣ ਤੋਂ ਬਹੁਤ-ਬਹੁਤ ਵਰ੍ਹੇ ਬਾਦ ਵਾਪਰਨਗੀਆਂ। 28 ਇਸ ਲਈ ਤੈਨੂੰ ਉਨ੍ਹਾਂ ਨੂੰ ਇਹ ਗੱਲਾਂ ਜ਼ਰੂਰ ਦੱਸ ਦੇਣੀਆਂ ਚਾਹੀਦੀਆਂ ਹਨ, ‘ਯਹੋਵਾਹ ਮੇਰਾ ਪ੍ਰਭੂ, ਆਖਦਾ ਹੈ: ਮੈਂ ਹੋਰ ਦੇਰੀ ਨਹੀਂ ਕਰਾਂਗਾ। ਜੇ ਮੈਂ ਆਖਦਾ ਹਾਂ ਕਿ ਕੁਝ ਵਾਪਰੇਗਾ ਤਾਂ ਇਹ ਜ਼ਰੂਰ ਵਾਪਰੇਗਾ!’” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਤੁਸੀਂ ਮੁਨਸਫ਼ ਨਹੀਂ ਹੋ
11 ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ। 12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।
ਪਰਮੇਸ਼ੁਰ ਨੂੰ ਤੁਹਾਡੇ ਜੀਵਨ ਦੀ ਅਗਵਾਈ ਕਰਨ ਦਿਉ
13 ਤੁਹਾਡੇ ਵਿੱਚੋਂ ਕੁਝ ਆਖਦੇ ਹਨ, “ਅੱਜ ਜਾਂ ਕੱਲ, ਅਸੀਂ ਇਸ ਸ਼ਹਿਰ ਜਾਂ ਉਸ ਸ਼ਹਿਰ ਵਿੱਚ ਜਾਵਾਂਗੇ। ਅਸੀਂ ਉੱਥੇ ਇੱਕ ਸਾਲ ਲਈ ਠਹਿਰਾਂਗੇ, ਕਾਰੋਬਾਰ ਕਰਾਂਗੇ ਅਤੇ ਪੈਸਾ ਕਮਾਵਾਂਗੇ” ਸੁਣੋ। ਇਸ ਬਾਰੇ ਸੋਚੋ। 14 ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁੰਦ ਵਾਂਗ ਹੈ। ਤੁਸੀਂ ਇਸ ਨੂੰ ਥੋੜੇ ਸਮੇਂ ਲਈ ਦੇਖ ਸੱਕਦੇ ਹੋ, ਪਰ ਫ਼ੇਰ ਇਹ ਛੱਟ ਜਾਂਦੀ ਹੈ। 15 ਇਸ ਦੀ ਜਗ਼੍ਹਾ, ਤੁਹਾਨੂੰ ਆਖਣਾ ਚਾਹੀਦਾ ਹੈ, “ਜੇ ਪ੍ਰਭੂ ਨੇ ਚਾਹਿਆ, ਅਸੀਂ ਜੀਵਾਂਗੇ ਅਤੇ ਇਹ ਜਾਂ ਉਹ ਕਰਾਂਗੇ।” 16 ਪਰ ਹੁਣ ਤੁਸੀਂ ਘਮੰਡੀ ਹੋ ਅਤੇ ਗੁਨਾਹ ਕਰ ਰਹੇ ਹੋ। ਇਸ ਤਰ੍ਹਾਂ ਦੇ ਸਾਰੇ ਘਮੰਡ ਗਲਤ ਹਨ।
2010 by World Bible Translation Center