Revised Common Lectionary (Complementary)
ਦਾਊਦ ਦਾ ਇੱਕ ਗੀਤ।
25 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ,
ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ।
ਪਰ ਗਦਾਰ ਨਾਉਮੀਦ ਹੋਣਗੇ
ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ।
ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ।
ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ।
ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ।
ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ।
ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
8 ਯਹੋਵਾਹ ਸੱਚਮੁੱਚ ਸ਼ੁਭ ਹੈ।
ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ
ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
5 “ਜੇ ਕੋਈ ਬੰਦਾ ਨੇਕ ਹੈ ਤਾਂ ਉਹ ਜੀਵੇਗਾ! ਉਹ ਨੇਕ ਬੰਦਾ ਲੋਕਾਂ ਨਾਲ ਨਿਰਪੱਖ ਹੋਕੇ ਵਿਹਾਰ ਕਰਦਾ ਹੈ। 6 ਉਹ ਨੇਕ ਬੰਦਾ ਪਰਬਤਾਂ ਤੇ ਨਹੀਂ ਜਾਂਦਾ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਵਿੱਚਲੇ ਉਨ੍ਹਾਂ ਬੁੱਤਾਂ ਅੱਗੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। ਉਹ ਮਹਾਵਾਰੀ ਸਮੇਂ ਆਪਣੀ ਪਤਨੀ ਨਾਲ ਸੰਭੋਗ ਨਹੀਂ ਕਰਦਾ। 7 ਉਹ ਨੇਕ ਬੰਦਾ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਪਾਸੋਂ ਪੈਸਾ ਉਧਾਰ ਲੈਂਦਾ ਹੈ ਉਹ ਬੰਦਾ ਕੋਈ ਚੀਜ਼ ਗਹਿਣੇ ਰੱਖ ਕੇ ਦੂਸਰੇ ਬੰਦੇ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਉਧਾਰ ਚੁਕਾ ਦਿੰਦਾ ਹੈ ਤਾਂ ਉਹ ਉਹ ਗਹਿਣੇ ਧਰੀ ਚੀਜ਼ ਵਾਪਸ ਕਰ ਦਿੰਦਾ ਹੈ। ਉਹ ਨੇਕ ਬੰਦਾ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦਾਂ ਨੂੰ ਕੱਪੜੇ ਦਿੰਦਾ ਹੈ। 8 ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ ਤਾਂ ਨੇਕ ਬੰਦਾ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਕਰਜ਼ੇ ਉੱਤੇ ਸੂਦ ਵਸੂਲ ਨਹੀਂ ਕਰਦਾ। ਉਹ ਨੇਕ ਬੰਦਾ ਧੋਖੇਬਾਜ਼ ਹੋਣ ਤੋਂ ਇਨਕਾਰ ਕਰਦਾ ਹੈ। ਉਹ ਹਰੇਕ ਬੰਦੇ ਨਾਲ ਬੇਲਾਗ ਹੁੰਦਾ ਹੈ। ਲੋਕ ਉਸ ਉੱਤੇ ਭਰੋਸਾ ਕਰ ਸੱਕਦੇ ਹਨ। 9 ਉਹ ਮੇਰੀਆਂ ਬਿਧੀਆਂ ਦੀ ਪਾਲਣਾ ਕਰਦਾ ਹੈ। ਉਹ ਮੇਰੇ ਨਿਆਂਇਆਂ ਬਾਰੇ ਸੋਚਦਾ ਹੈ ਅਤੇ ਨਿਰਪੱਖ ਅਤੇ ਭਰੋਸੇਯੋਗ ਹੋਣਾ ਸਿੱਖਦਾ ਹੈ। ਉਹ ਨੇਕ ਬੰਦਾ ਹੈ ਇਸ ਲਈ ਜੀਵੇਗਾ।
10 “ਪਰ ਹੋ ਸੱਕਦਾ ਹੈ ਕਿ ਉਸ ਨੇਕ ਬੰਦੇ ਦਾ ਕੋਈ ਪੁੱਤਰ ਅਜਿਹਾ ਹੋਵੇ ਜਿਹੜਾ ਇਹੋ ਜਿਹੀ ਕੋਈ ਵੀ ਚੰਗੀ ਗੱਲ ਨਹੀਂ ਕਰਦਾ। ਉਹ ਪੁੱਤਰ ਭਾਵੇਂ ਚੀਜ਼ਾਂ ਚੁਰਾਂਦਾ ਹੋਵੇ ਅਤੇ ਲੋਕਾਂ ਨੂੰ ਮਾਰਦਾ ਹੋਵੇ। 11 ਹੋ ਸੱਕਦਾ ਹੈ ਕਿ ਉਹ ਪੁੱਤਰ ਇਨ੍ਹਾਂ ਵਿੱਚੋਂ ਕੋਈ ਇੱਕ ਮਾੜੀ ਗੱਲ ਕਰਦਾ ਹੋਵੇ। ਹੋ ਸੱਕਦਾ ਹੈ ਉਹ ਪਰਬਤਾਂ ਉੱਤੇ ਜਾਂਦਾ ਹੋਵੇ ਅਤੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਭੋਜਨ ਨੂੰ ਸਾਂਝਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮਾੜਾ ਪੁੱਤਰ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕਰਦਾ ਹੋਵੇ। 12 ਹੋ ਸੱਕਦਾ ਹੈ ਕਿ ਉਹ ਗਰੀਬ ਨਿਆਸਰੇ ਲੋਕਾਂ ਨਾਲ ਬਦਸਲੂਕੀ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਕਿਸੇ ਬੰਦੇ ਦੇ ਕਰਜ਼ੇ ਵਾਪਸ ਕਰਨ ਉੱਤੇ ਅਮਾਨਤੀ ਸਮਾਨ ਵਾਪਸ ਨਾ ਕਰਦਾ ਹੋਵੇ। ਹੋ ਸੱਕਦਾ ਹੈ ਕਿ ਉਹ ਮੰਦਾ ਪੁੱਤਰ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦਾ ਹੋਵੇ ਅਤੇ ਹੋਰ ਭਿਆਨਕ ਗੱਲਾਂ ਕਰਦਾ ਹੋਵੇ। 13 ਹੋ ਸੱਕਦਾ ਹੈ ਕਿ ਕਿਸੇ ਬੰਦੇ ਨੂੰ ਉਸ ਮੰਦੇ ਪੁੱਤਰ ਕੋਲੋਂ ਪੈਸਾ ਉਧਾਰ ਲੈਣ ਦੀ ਲੋੜ ਪੈ ਜਾਵੇ। ਹੋ ਸੱਕਦਾ ਹੈ ਕਿ ਉਹ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦੇਵੇ ਪਰ ਉਹ ਉਸ ਨੂੰ ਉਸ ਉਧਾਰ ਉੱਤੇ ਸੂਦ ਅਦਾ ਕਰਨ ਲਈ ਮਜ਼ਬੂਰ ਕਰੇਗਾ। ਇਸ ਲਈ ਉਹ ਮੰਦਾ ਪੁੱਤਰ ਨਹੀਂ ਜੀਵੇਗਾ। ਉਸ ਨੇ ਭਿਆਨਕ ਗੱਲਾਂ ਕੀਤੀਆਂ ਸਨ, ਇਸ ਲਈ ਉਹ ਮਾਰ ਦਿੱਤਾ ਜਾਵੇਗਾ। ਅਤੇ ਉਹ ਆਪਣੀ ਮੌਤ ਦਾ ਖੁਦ ਹੀ ਜ਼ਿੰਮੇਵਾਰ ਹੈ।
14 “ਹੁਣ, ਹੋ ਸੱਕਦਾ ਹੈ ਕਿ ਉਸ ਮੰਦੇ ਪੁੱਤਰ ਦਾ ਆਪਣਾ ਪੁੱਤਰ ਵੀ ਹੋਵੇ। ਹੋ ਸੱਕਦਾ ਹੈ ਕਿ ਇਹ ਪੁੱਤਰ ਆਪਣੇ ਪਿਤਾ ਦੇ ਮੰਦੇ ਕੰਮਾਂ ਨੂੰ ਦੇਖੇ ਅਤੇ ਆਪਣੇ ਪਿਤਾ ਵਾਂਗ ਜੀਵਨ ਜਿਉਣ ਤੋਂ ਇਨਕਾਰ ਕਰ ਦੇਵੇ। ਉਹ ਚੰਗਾ ਪੁੱਤਰ ਲੋਕਾਂ ਨਾਲ ਬੇਲਾਗ ਹੋਕੇ ਵਿਹਾਰ ਕਰਦਾ ਹੈ। 15 ਉਹ ਚੰਗਾ ਪੁੱਤਰ ਪਰਬਤਾਂ ਵਿੱਚ ਜਾਕੇ ਝੂਠੇ ਦੇਵਤਿਆਂ ਨੂੰ ਚੜ੍ਹਾਏ ਗਏ ਭੋਜਨ ਨੂੰ ਸਾਂਝਾ ਨਹੀਂ ਕਰਦਾ। ਉਹ ਇਸਰਾਏਲ ਦੇ ਉਨ੍ਹਾਂ ਬੁੱਤਾਂ ਸਾਹਮਣੇ ਪ੍ਰਾਰਥਨਾ ਨਹੀਂ ਕਰਦਾ। ਉਹ ਆਪਣੇ ਗਵਾਂਢੀ ਦੀ ਪਤਨੀ ਨਾਲ ਵਿਭਚਾਰ ਨਹੀਂ ਕਰਦਾ। 16 ਉਹ ਚੰਗਾ ਪੁੱਤਰ ਲੋਕਾਂ ਦਾ ਫ਼ਾਇਦਾ ਨਹੀਂ ਉੱਠਾਂਦਾ। ਜੇ ਕੋਈ ਬੰਦਾ ਉਸ ਕੋਲੋਂ ਉਧਾਰ ਲੈਂਦਾ ਹੈ ਉਹ ਚੰਗਾ ਪੁੱਤਰ ਅਮਾਨਤ ਰੱਖ ਕੇ ਉਸ ਨੂੰ ਉਧਾਰ ਦੇ ਦਿੰਦਾ ਹੈ। ਅਤੇ ਜਦੋਂ ਉਹ ਬੰਦਾ ਪੈਸਾ ਵਾਪਸ ਕਰ ਦਿੰਦਾ ਹੈ ਤਾਂ ਉਹ ਅਮਾਨਤ ਵਾਪਸ ਕਰ ਦਿੰਦਾ ਹੈ। ਚੰਗਾ ਪੁੱਤਰ ਭੁੱਖਿਆਂ ਨੂੰ ਭੋਜਨ ਦਿੰਦਾ ਹੈ। ਅਤੇ ਉਹ ਲੋੜਵਂਦ ਲੋਕਾਂ ਨੂੰ ਕਪੜੇ ਦਿੰਦਾ ਹੈ। 17 ਉਹ ਗਰੀਬ ਲੋਕਾਂ ਦੀ ਸਹਾਇਤਾ ਕਰਦਾ ਹੈ। ਜੇ ਕੋਈ ਬੰਦਾ ਪੈਸਾ ਉਧਾਰ ਲੈਣਾ ਚਾਹੁੰਦਾ ਹੈ, ਉਹ ਚੰਗਾ ਪੁੱਤਰ ਉਸ ਨੂੰ ਪੈਸਾ ਉਧਾਰ ਦੇ ਦਿੰਦਾ ਹੈ। ਅਤੇ ਉਹ ਉਸ ਕਰਜ਼ੇ ਉੱਤੇ ਸੂਦ ਨਹੀਂ ਲੈਂਦਾ! ਉਹ ਚੰਗਾ ਪੁੱਤਰ ਮੇਰੇ ਕਨੂੰਨ ਨੂੰ ਕਬੂਲਦਾ ਹੈ ਅਤੇ ਮੇਰੇ ਕਨੂੰਨਾ ਦਾ ਪਾਲਣ ਕਰਦਾ ਹੈ। ਉਹ ਚੰਗਾ ਪੁੱਤਰ ਆਪਣੇ ਪਿਤਾ ਦੇ ਪਾਪਾਂ ਲਈ ਮਾਰਿਆ ਨਹੀਂ ਜਾਵੇਗਾ! ਉਹ ਚੰਗਾ ਪੁੱਤਰ ਜੀਵੇਗਾ। 18 ਪਿਤਾ ਭਾਵੇਂ ਲੋਕਾਂ ਨੂੰ ਦੁੱਖ ਦਿੰਦਾ ਹੋਵੇ ਅਤੇ ਚੀਜ਼ਾਂ ਚੋਰੀ ਕਰਦਾ ਹੋਵੇ। ਉਹ ਭਾਵੇਂ ਮੇਰੇ ਬੰਦਿਆਂ ਲਈ ਕੋਈ ਵੀ ਚੰਗਾ ਕੰਮ ਨਾ ਕਰਦਾ ਹੋਵੇ! ਉਹ ਪਿਤਾ ਆਪਣੇ ਪਾਪਾਂ ਕਾਰਣ ਮਰ ਜਾਵੇਗਾ। ਪਰ ਪੁੱਤਰ ਨੂੰ ਉਸ ਦੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ।
32 “ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ। 33 ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ:
‘ਤੂੰ ਮੇਰਾ ਪੁੱਤਰ ਹੈਂ
ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’ (A)
34 ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ,
‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ,
ਉਹ ਤੁਹਾਨੂੰ ਦੇਵਾਂਗਾ।’ (B)
35 ਪਰ ਦੂਜੀ ਜਗ਼੍ਹਾ ਇਹ ਆਖਦਾ ਹੈ,
‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’ (C)
36 “ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ। 37 ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ। 38-39 ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ। 40 ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।
41 ‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ।
ਕਿਉਂਕਿ ਤੁਹਾਡੇ ਸਮੇਂ ਵਿੱਚ
ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ
ਵਿਸ਼ਵਾਸ ਨਹੀਂ ਕਰੋਂਗੇ,
ਭਾਵੇਂ ਕੋਈ ਤੁਹਾਨੂੰ ਇਹ ਦੱਸੇ।’” (D)
2010 by World Bible Translation Center