Revised Common Lectionary (Complementary)
ਦਾਊਦ ਦਾ ਇੱਕ ਗੀਤ।
25 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ,
ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ।
ਪਰ ਗਦਾਰ ਨਾਉਮੀਦ ਹੋਣਗੇ
ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ।
ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ।
ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ।
ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ।
ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ।
ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
8 ਯਹੋਵਾਹ ਸੱਚਮੁੱਚ ਸ਼ੁਭ ਹੈ।
ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ
ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
19 “ਤੁਸੀਂ ਪੁੱਛ ਸੱਕਦੇ ਹੋ, ‘ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਕਿਉਂ ਨਹੀਂ ਮਿਲੇਗੀ?’ ਕਾਰਣ ਇਹ ਹੈ ਕਿ ਪੁੱਤਰ ਬੇਲਾਗ ਸੀ ਅਤੇ ਉਸ ਨੇ ਚੰਗੀਆਂ ਗੱਲਾਂ ਕੀਤੀਆਂ ਸਨ! ਉਸ ਨੇ ਬੜੇ ਧਿਆਨ ਨਾਲ ਮੇਰੇ ਕਨੂੰਨਾਂ ਪਾਲਣਾ ਕੀਤੀ ਸੀ। ਇਸ ਲਈ ਉਹ ਜੀਵੇਗਾ! 20 ਜਿਹੜਾ ਬੰਦਾ ਪਾਪ ਕਰਦਾ ਹੈ ਉਹੀ ਮਾਰਿਆ ਜਾਵੇਗਾ! ਪੁੱਤਰ ਨੂੰ ਆਪਣੇ ਪਿਤਾ ਦੇ ਪਾਪਾਂ ਦੀ ਸਜ਼ਾ ਨਹੀਂ ਮਿਲੇਗੀ ਪਿਤਾ ਨੂੰ ਆਪਣੇ ਪੁੱਤਰ ਦੇ ਪਾਪਾਂ ਲਈ ਸਜ਼ਾ ਨਹੀਂ ਮਿਲੇਗੀ। ਨੇਕ ਬੰਦੇ ਦੀ ਨੇਕੀ ਸਿਰਫ਼ ਓਸੇ ਦੀ ਹੀ ਹੈ। ਅਤੇ ਮਾੜੇ ਬੰਦੇ ਦੀ ਬਦੀ ਸਿਰਫ਼ ਉਸੇ ਦੀ ਹੈ।
21 “ਹੁਣ ਜੇ ਕੋਈ ਮੰਦਾ ਆਦਮੀ ਆਪਣੇ ਜੀਵਨ ਨੂੰ ਤਬਦੀਲ ਕਰ ਲੈਂਦਾ ਹੈ ਤਾਂ ਉਹ ਜੀਵੇਗਾ, ਮਰੇਗਾ ਨਹੀਂ। ਹੋ ਸੱਕਦਾ ਹੈ ਕਿ ਉਹ ਬੰਦਾ ਮੰਦੇ ਕਾਰਿਆਂ ਨੂੰ ਕਰਨੋ ਹਟ ਜਾਵੇ ਜੋ ਉਸ ਨੇ ਕੀਤੇ ਹਨ। ਹੋ ਸੱਕਦਾ ਹੈ ਕਿ ਉਹ ਮੇਰੇ ਸਾਰੇ ਕਨੂੰਨਾਂ ਨੂੰ ਧਿਆਨ ਨਾਲ ਮੰਨਣਾ ਸ਼ੁਰੂ ਕਰ ਦੇਵੇ। ਹੋ ਸੱਕਦਾ ਹੈ ਕਿ ਉਹ ਨਿਰਪੱਖ ਅਤੇ ਚੰਗਾ ਬਣ ਜਾਵੇ। 22 ਪਰਮੇਸ਼ੁਰ ਉਸ ਦੇ ਕੀਤੇ ਮਾੜੇ ਸਾਰੇ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਸਿਰਫ਼ ਉਸਦੀ ਨੇਕੀ ਨੂੰ ਚੇਤੇ ਰੱਖੇਗਾ! ਇਸ ਲਈ ਉਹ ਬੰਦਾ ਜੀਵੇਗਾ!”
23 ਯਹੋਵਾਹ ਮੇਰਾ ਪ੍ਰਭੂ ਆਖਦਾ ਹੈ, “ਮੈਂ ਨਹੀਂ ਚਾਹੁੰਦਾ ਕਿ ਮੰਦੇ ਲੋਕ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਆਪਣੀਆਂ ਜ਼ਿੰਦਗੀਆਂ ਤਬਦੀਲ ਕਰਨ ਤਾਂ ਜੋ ਉਹ ਜਿਉਂ ਸੱਕਣ!
24 “ਹੁਣ, ਹੋ ਸੱਕਦਾ ਹੈ ਕਿ ਕੋਈ ਚੰਗਾ ਬੰਦਾ ਨੇਕੀ ਛੱਡ ਦੇਵੇ। ਹੋ ਸੱਕਦਾ ਹੈ ਕਿ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲੇ ਅਤੇ ਉਹ ਸਾਰੀਆਂ ਭਿਆਨਕ ਗੱਲਾਂ ਕਰਨ ਲੱਗ ਜਾਵੇ ਜਿਹੜੀਆਂ ਮੰਦੇ ਬੰਦੇ ਨੇ ਅਤੀਤ ਵਿੱਚ ਕੀਤੀਆਂ ਸਨ, (ਉਹ ਮੰਦਾ ਬੰਦਾ ਤਾਂ ਤਬਦੀਲ ਹੋ ਗਿਆ ਸੀ ਇਸ ਲਈ ਉਹ ਜਿਉਂ ਸੱਕਦਾ ਹੈ!) ਇਸ ਲਈ ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬਦ ਬਣ ਜਾਂਦਾ ਹੈ, ਤਾਂ ਪਰਮੇਸ਼ੁਰ ਉਸ ਦੇ ਕੀਤੇ ਨੇਕ ਕੰਮਾਂ ਨੂੰ ਚੇਤੇ ਨਹੀਂ ਕਰੇਗਾ। ਪਰਮੇਸ਼ੁਰ ਇਹ ਗੱਲ ਚੇਤੇ ਰੱਖੇਗਾ ਕਿ ਉਹ ਉਸ ਦੇ ਵਿਰੁੱਧ ਹੋ ਗਿਆ ਸੀ ਅਤੇ ਪਾਪ ਕਰਨ ਲੱਗ ਪਿਆ ਸੀ। ਇਸ ਲਈ ਉਹ ਬੰਦਾ ਅਪਣੇ ਪਾਪਾਂ ਕਾਰਣ ਮਰੇਗਾ।”
ਯਹੂਦੀ ਆਗੂਆਂ ਨੂੰ ਯਿਸੂ ਦੇ ਅਧਿਕਾਰ ਤੇ ਸ਼ੰਕਾ(A)
27 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਯਰੂਸ਼ਲਮ ਨੂੰ ਆਏ ਅਤੇ ਜਦੋਂ ਉਹ ਮੰਦਰ ਵਿੱਚ ਘੁੰਮ ਰਿਹਾ ਸੀ, ਪ੍ਰਧਾਣ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਉਸ ਕੋਲ ਆਏ। 28 ਉਨ੍ਹਾਂ ਉਸ ਨੂੰ ਕਿਹਾ, “ਸਾਨੂੰ ਦੱਸੋ, ਇਹ ਸਭ ਕੁਝ ਕਰਨ ਦਾ ਤੇਰੇ ਕੋਲ ਕੀ ਅਧਿਕਾਰ ਹੈ? ਇਹ ਗੱਲਾਂ ਕਰਨ ਦਾ ਅਧਿਕਾਰ ਤੈਨੂੰ ਕਿਸਨੇ ਦਿੱਤਾ?”
29 ਉਸ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ। 30 ਮੇਰੇ ਸਵਾਲ ਦਾ ਉੱਤਰ ਦਿਓ, ਕੀ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖ ਵੱਲੋਂ?”
31 ਇਨ੍ਹਾਂ ਯਹੂਦੀ ਆਗੂਆਂ ਨੇ ਉਸ ਦੇ ਸਵਾਲ ਬਾਰੇ ਆਪਸ ਵਿੱਚ ਵਿੱਚਾਰ ਕੀਤੀ ਅਤੇ, ਇੱਕ-ਦੂਜੇ ਨੂੰ ਕਿਹਾ, “ਜੇਕਰ ਅਸੀਂ ਇਹ ਕਹੀਏ ਕਿ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਤਾਂ ਉਹ ਕਹੇਗਾ, ਤੇ, ਫ਼ੇਰ ਤੁਸੀਂ ਯੂਹੰਨਾ ਨੂੰ ਕਿਉਂ ਨਹੀਂ ਮੰਨਦੇ? 32 ਪਰ ਜੇਕਰ ਅਸੀਂ ਕਹਿੰਦੇ ਹਾਂ, ਉਸਦਾ ਬਪਤਿਸਮਾ ਮਨੁੱਖ ਵੱਲੋਂ ਸੀ ਤਾਂ ਲੋਕ ਸਾਡੇ ਤੇ ਨਰਾਜ਼ ਹੋਣਗੇ।” (ਕਿਉਂਕਿ ਸਭ ਲੋਕਾਂ ਦਾ ਵਿਸ਼ਵਾਸ ਸੀ ਕਿ ਯੂਹੰਨਾ ਇੱਕ ਸੱਚਾ ਨਬੀ ਸੀ, ਇਸ ਲਈ ਆਗੂ ਉਨ੍ਹਾਂ ਤੋਂ ਡਰਦੇ ਸਨ।)
33 ਇਸ ਲਈ ਆਗੂਆਂ ਨੇ ਯਿਸੂ ਨੂੰ ਕਿਹਾ, “ਸਾਨੂੰ ਇਸਦਾ ਜਵਾਬ ਨਹੀਂ ਪਤਾ।”
ਯਿਸੂ ਨੇ ਆਖਿਆ, “ਤਾਂ ਨਾ ਹੀ ਮੈਂ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਗੱਲਾਂ ਕਰ ਰਿਹਾ ਹਾਂ।”
2010 by World Bible Translation Center