Revised Common Lectionary (Complementary)
True Justice
18 ਫ਼ੇਰ ਯਹੋਵਾਹ ਦਾ ਸ਼ਬਦ ਮੈਨੂੰ ਮਿਲਿਆ। ਉਸ ਨੇ ਆਖਿਆ, 2 “ਤੁਸੀਂ ਲੋਕ ਇਹ ਮੁਹਾਵਰਾ ਦੁਹਰਾਉਂਦੇ ਰਹਿੰਦੇ ਹੋ। ਤੁਸੀਂ ਆਖਦੇ ਹੋ:
‘ਮਾਪਿਆਂ ਨੇ ਖਾਧੇ ਖੱਟੇ ਅੰਗੂਰ,
ਪਰ ਬੱਚਿਆਂ ਨੂੰ ਆਇਆ ਖੱਟਾ ਸੁਆਦ।’”
ਤੁਸੀਂ ਸੋਚਦੇ ਹੋ ਕਿ ਤੁਸੀਂ ਪਾਪ ਕਰ ਸੱਕਦੇ ਹੋਂ, ਅਤੇ ਇਸ ਲਈ ਭਵਿੱਖ ਵਿੱਚ ਕਿਸੇ ਹੋਰ ਵਿਅਕਤੀ ਨੂੰ ਸਜ਼ਾ ਮਿਲੇਗੀ। 3 ਪਰ ਯਹੋਵਾਹ ਮੇਰੇ ਪ੍ਰਭੂ ਆਖਦਾ ਹੈ, “ਮੈਂ ਆਪਣੇ ਜੀਵਨ ਨੂੰ ਸਾਹਮਣੇ ਰੱਖ ਕੇ ਇਕਰਾਰ ਕਰਦਾ ਹਾਂ ਕਿ ਇਸਰਾਏਲ ਦੇ ਲੋਕ ਹੋਰ ਵੱਧੇਰੇ ਇਹ ਆਖਣੀ ਨਹੀਂ ਵਰਤਣਗੇ। 4 ਮੈਂ ਹਰ ਬੰਦੇ ਨਾਲ ਓਸੇ ਤਰ੍ਹਾਂ ਦਾ ਵਿਹਾਰ ਕਰਾਂਗਾ। ਇਸ ਨਾਲ ਕੋਈ ਫ਼ਰਕ ਨਹੀਂ ਪਵੇਗਾ ਕਿ ਉਹ ਬੰਦਾ ਮਾਪਾ ਹੈ ਜਾਂ ਬੱਚਾ। ਜਿਹੜਾ ਬੰਦਾ ਪਾਪ ਕਰਦਾ ਹੈ ਓਹੀ ਮਰੇਗਾ!
25 ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ! 26 ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬੁਰਾ ਬਣ ਜਾਂਦਾ ਹੈ, ਤਾਂ ਉਹ ਆਪਣੇ ਕੀਤੇ ਮੰਦੇ ਕੰਮਾਂ ਕਰਕੇ ਅਵੱਸ਼ ਮਰੇਗਾ। 27 ਅਤੇ ਜੇ ਕੋਈ ਬੁਰਾ ਆਦਮੀ ਬਦਲ ਜਾਂਦਾ ਹੈ ਅਤੇ ਨੇਕ ਅਤੇ ਨਿਰਪੱਖ ਬਣ ਜਾਂਦਾ ਹੈ, ਤਾਂ ਉਹ ਆਪਣੀ ਜ਼ਿੰਦਗੀ ਬਚਾ ਲਵੇਗਾ। ਉਹ ਜੀਵੇਗਾ! 28 ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”
29 ਇਸਰਾਏਲ ਦੇ ਲੋਕਾਂ ਨੇ ਆਖਿਆ, “ਇਹ ਇਨਸਾਫ਼ ਵਾਲੀ ਗੱਲ ਨਹੀਂ ਹੈ! ਯਹੋਵਾਹ ਮੇਰਾ ਪ੍ਰਭੂ ਨਿਰਪੱਖ ਨਹੀਂ ਹੈ!”
ਪਰਮੇਸ਼ੁਰ ਨੇ ਆਖਿਆ, “ਮੈਂ ਨਿਰਪੱਖ ਹਾਂ! ਤੁਸੀਂ ਹੀ ਹੋ ਜਿਹੜੇ ਨਿਰਪੱਖ ਨਹੀਂ ਹੋ! 30 ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ। 31 ਉਨ੍ਹਾਂ ਸਾਰੀਆਂ ਭਿਆਨਕ ਚੀਜ਼ਾਂ ਤੋਂ ਖਹਿੜਾ ਛੁਡਾ ਲਵੋ ਜੋ ਤੁਸੀਂ ਕਰਦੇ ਰਹੇ ਹੋਂ। ਆਪਣੇ ਦਿਲ ਅਤੇ ਆਪਣੇ ਆਤਮੇ ਨੂੰ ਬਦਲ ਦਿਓ! ਇਸਰਾਏਲ ਦੇ ਲੋਕੋ, ਤੁਸੀਂ ਆਪਣੇ ਆਪ ਲਈ ਮੌਤ ਕਿਉਂ ਲਿਆਉਂਦੇ ਹੋਂ? 32 ਮੈਂ ਤੁਹਾਨੂੰ ਮਾਰਨਾ ਨਹੀਂ ਚਾਹੁੰਦਾ! ਮੇਰੇ ਵੱਲ ਵਾਪਸ ਪਰਤ ਆਵੋ ਅਤੇ ਜੀਵੋ!” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
ਦਾਊਦ ਦਾ ਇੱਕ ਗੀਤ।
25 ਯਹੋਵਾਹ, ਮੈਂ ਤੈਨੂੰ ਆਪਣਾ-ਆਪ ਅਰਪਣ ਕਰਦਾ ਹਾਂ।
2 ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ,
ਮੈਂ ਆਸ ਰੱਖਦਾ ਹਾਂ ਕਿ ਮੈਂ ਕਦੀ ਵੀ ਨਿਰਾਸ਼ ਨਹੀਂ ਹੋਵਾਂਗਾ।
ਮੇਰੇ ਦੁਸ਼ਮਣ ਮੇਰੇ ਉੱਤੇ ਨਹੀਂ ਹੱਸਣਗੇ।
3 ਉਹ ਜੋ ਤੇਰੇ ਵਿੱਚ ਯਕੀਨ ਰੱਖਦਾ ਹੈ ਕਦੀ ਵੀ ਨਿਰਾਸ਼ ਨਹੀਂ ਹੋਵੇਗਾ।
ਪਰ ਗਦਾਰ ਨਾਉਮੀਦ ਹੋਣਗੇ
ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ।
4 ਯਹੋਵਾਹ, ਤੁਹਾਡੇ ਰਾਹਾਂ ਤੇ ਤੁਰਨਾ ਸਿਖਣ ਵਿੱਚ ਮੇਰੀ ਮਦਦ ਕਰੋ।
ਮੈਨੂੰ ਆਪਣੇ ਤੌਰ ਤਰੀਕੇ ਸਿੱਖਾਉ।
5 ਮੇਰੀ ਅਗਵਾਈ ਕਰੋ ਅਤੇ ਆਪਣੇ ਸੱਚ ਨੂੰ ਸਿੱਖਾਉ।
ਤੁਸੀਂ ਮੇਰੇ ਪਰਮੇਸ਼ੁਰ, ਮੁਕਤੀਦਾਤਾ ਹੋ।
ਮੈਂ ਹਰ ਦਿਨ ਤੁਹਾਡੇ ਉੱਤੇ ਭਰੋਸਾ ਕਰਦਾ ਹਾਂ।
6 ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ।
ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।
7 ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ।
ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
8 ਯਹੋਵਾਹ ਸੱਚਮੁੱਚ ਸ਼ੁਭ ਹੈ।
ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।
9 ਉਹ ਖੁਦ ਨਿਰਪੱਖ ਹੋਕੇ ਨਿਮ੍ਰ ਲੋਕਾਂ ਨੂੰ
ਆਪਣਾ ਜੀਵਨ ਢੰਗ ਸਿੱਖਾਉਂਦਾ ਹੈ।
ਏਕਾ ਕਰੋ ਅਤੇ ਇੱਕ ਦੂਸਰੇ ਦੇ ਸਹਾਇਕ ਰਹੋ
2 ਕੀ ਮਸੀਹ ਵਿੱਚ ਤੁਸੀਂ ਮੇਰੀ ਖਾਤਿਰ ਕੋਈ ਕੰਮ ਕਰ ਸੱਕਦੇ ਹੋਂ? ਕੀ ਤੁਹਾਡਾ ਪਿਆਰ ਮੈਨੂੰ ਦਿਲਾਸਾ ਦੇਣਾ ਚਾਹੁੰਦਾ ਹੈ? ਕੀ ਅਸੀਂ ਪਵਿੱਤਰ ਆਤਮਾ ਵਿੱਚ ਇਕੱਠੇ ਭਾਗੀਦਾਰ ਹਾਂ? ਕੀ ਤੁਹਾਡੇ ਵਿੱਚ ਦਯਾ ਅਤੇ ਕਿਰਪਾ ਹੈ? 2 ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇੱਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰੱਖਕੇ ਇਕੱਠੇ ਜਿਉਂਵੋ। 3 ਖੁਦਗਰਜ਼ੀ ਜਾਂ ਖੋਖਲੇ ਘਮੰਡ ਨਾਲ ਗੱਲਾਂ ਨਾ ਕਰੋ। ਇਸਦੀ ਜਗ਼੍ਹਾ, ਨਿਮ੍ਰ ਬਣੋ ਅਤੇ ਦੂਸਰੇ ਲੋਕਾਂ ਨੂੰ ਆਪਣੇ ਆਪ ਨਾਲੋਂ ਵੱਧੇਰੇ ਬਿਹਤਰ ਕਰਾਰ ਦਿਉ। 4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ।
ਮਸੀਹ ਪਾਸੋ ਬੇਗਰਜ਼ ਹੋਣਾ ਸਿੱਖੋ
5 ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ।
6 ਮਸੀਹ ਖੁਦ ਹਰ ਗੱਲ ਵਿੱਚ ਪਰਮੇਸ਼ੁਰ ਵਾਂਗ ਸੀ।
ਮਸੀਹ ਪਰਮੇਸ਼ੁਰ ਦੇ ਬਰਾਬਰ ਸੀ।
ਪਰ ਉਸ ਨੇ ਇਹ ਨਹੀਂ ਸੋਚਿਆ ਕਿ ਪਰਮੇਸ਼ੁਰ ਨਾਲ ਬਰਾਬਰੀ ਕੁਝ ਅਜਿਹੀ ਸੀ ਜੋ ਹਰ ਹਾਲਤ ਵਿੱਚ ਉਸ ਨੂੰ ਖੁਦ ਲਈ ਹੀ ਰੱਖਣੀ ਚਾਹੀਦੀ ਸੀ।
7 ਇਸ ਦੀ ਜਗ਼੍ਹਾ, ਉਸ ਨੇ ਆਪਣਾ ਸਭ ਕੁਝ ਤਿਆਗ ਦਿੱਤਾ
ਅਤੇ ਇੱਕ ਇਨਸਾਨ ਦਾ ਰੂਪ ਧਾਰਿਆ ਅਤੇ
ਇੱਕ ਸੇਵਕ ਵਰਗਾ ਬਣ ਗਿਆ।
8 ਜਦੋਂ ਉਹ ਇਸ ਦੁਨੀਆਂ ਵਿੱਚ ਇੱਕ ਮਨੁੱਖ ਵਾਂਗ ਰਹਿ ਰਿਹਾ ਸੀ ਉਸ ਨੇ ਖੁਦ ਨੂੰ ਨਿਮ੍ਰ ਬਣਾਇਆ।
ਉਹ ਪਰਮੇਸ਼ੁਰ ਨੂੰ ਇੰਨਾ ਆਗਿਆਕਾਰੀ ਹੋ ਗਿਆ ਕਿ ਉਸ ਨੇ ਸਲੀਬ ਉੱਤੇ ਆਪਣਾ ਜੀਵਨ ਵੀ ਦੇ ਦਿੱਤਾ।
9 ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ।
ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
10 ਇਸ ਲਈ, ਯਿਸੂ ਦੇ ਨਾਂ ਵਾਸਤੇ ਸਵਰਗ ਵਿੱਚ,
ਧਰਤੀ ਉੱਤੇ ਜਾਂ ਧਰਤੀ ਦੇ ਅੰਦਰ ਹਰ ਗੋਡਾ ਝੁਕੇਗਾ।
11 ਅਤੇ ਹਰ ਜੀਭ ਇਹ ਸਵੀਕਾਰ ਕਰੇਗੀ, “ਯਿਸੂ ਮਸੀਹ ਪ੍ਰਭੂ ਹੈ।”
ਜਦੋਂ ਉਹ ਇਹ ਆਖਣਗੇ ਉਹ ਪਰਮੇਸ਼ੁਰ ਲਈ ਸਤਿਕਾਰ ਲਿਆਉਣਗੇ।
ਜਿਹੋ ਜਿਹਾ ਪਰਮੇਸ਼ੁਰ ਚਾਹੁੰਦਾ ਹੈ ਉਹੋ ਜਿਹੇ ਬਣੋ
12 ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ। 13 ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ।
ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ(A)
23 ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
24 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ। 25 ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?”
ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ? 26 ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”
27 ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।”
ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
ਯਿਸੂ ਦੋ ਪੁੱਤਰਾਂ ਦੀ ਦ੍ਰਿਸ਼ਟਾਂਤ ਸੁਨਾਉਂਦਾ
28 “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
29 “ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।
30 “ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।
31 “ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?”
ਉਨ੍ਹਾਂ ਆਖਿਆ, “ਪਹਿਲੇ ਨੇ।”
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ। 32 ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
2010 by World Bible Translation Center