Revised Common Lectionary (Complementary)
7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ।
ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11 ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
23 “ਯਹੂਦਾਹ, ਤੂੰ ਮੈਨੂੰ ਕਿਵੇਂ ਆਖ ਸੱਕਦਾ ਹੈਂ,
‘ਮੈਂ ਗੁਨਾਹਗਾਰ ਨਹੀਂ ਹਾਂ, ਮੈਂ ਬਆਲ ਦੇ ਬੁੱਤਾਂ ਦੀ ਉਪਾਸਨਾ ਨਹੀਂ ਕੀਤੀ?’
ਉਨ੍ਹਾਂ ਗੱਲਾਂ ਬਾਰੇ ਸੋਚ ਜੋ ਤੂੰ ਵਾਦੀ ਅੰਦਰ ਕੀਤੀਆਂ ਸਨ।
ਉਸ ਬਾਰੇ ਸੋਚ ਜੋ ਤੂੰ ਕੀਤਾ ਹੈ।
ਤੂੰ ਇੱਕ ਤੇਜ਼ ਤਰਾਰ ਊਠਣੀ ਵਰਗਾ ਹੈਂ
ਜਿਹੜੀ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀ ਹੈ।
24 ਤੂੰ ਉਸ ਅਵਾਰਾ ਗਧੇ ਵਰਗਾ ਹੈਂ ਜਿਹੜਾ ਮਾਰੂਬਲ ਅੰਦਰ ਰਹਿੰਦਾ ਹੈ।
ਮੇਲ ਸਮੇਂ, ਉਹ ਹਵਾ ਨੂੰ ਸੁੰਘਦੀ ਹੈ।
ਉਸ ਨੂੰ ਕੋਈ ਵੀ ਬੰਦਾ ਵਾਪਸ ਨਹੀਂ ਲਿਆ ਸੱਕਦਾ ਜਦੋਂ ਉਹ ਕਾਮ ਚੇਸ਼ਟਾ ਅੰਦਰ ਹੁੰਦੀ ਹੈ।
ਕਾਮ ਚੇਸ਼ਟਾ ਵੇਲੇ ਹਰ ਕੋਈ ਗਧਾ, ਜਿਹੜਾ ਚਾਹੇ ਉਸ ਨਾਲ ਮਿਲਾਪ ਕਰ ਲੈਂਦਾ ਹੈ।
ਉਸ ਨੂੰ ਲੱਭਣਾ ਅਸਾਨ ਹੁੰਦਾ ਹੈ।
25 ਯਹੂਦਾਹ, ਬੁੱਤਾਂ ਦੇ ਪਿੱਛੇ ਭੱਜਣਾ ਛੱਡ ਦੇ!
ਹੋਰਨਾਂ ਦੇਵਤਿਆਂ ਦੀ ਪਿਆਸ ਨੂੰ ਛੱਡ ਦੇ,
ਪਰ ਤੂੰ ਆਖਦਾ ਹੈਂ, ‘ਇਸਦਾ ਕੋਈ ਫਾਇਦਾ ਨਹੀਂ, ਮੈਂ ਨਹੀਂ ਛੱਡ ਸੱਕਦਾ!
ਮੈਂ ਉਨ੍ਹਾਂ ਹੋਰਨਾਂ ਦੇਵਤਿਆਂ ਨੂੰ ਪਿਆਰ ਕਰਦਾ ਹਾਂ।
ਮੈਂ ਉਨ੍ਹਾਂ ਦੀ ਉਪਾਸਨਾ ਕਰਨੀ ਚਾਹੁੰਦਾ ਹਾਂ।’
26 “ਚੋਰ ਸ਼ਰਮਸਾਰ ਹੁੰਦਾ ਹੈ
ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ।
ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ
ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ।
27 ਉਹ ਲੱਕੜ ਦੇ ਟੁਕੜਿਆਂ ਨਾਲ ਗੱਲਾਂ ਕਰਦੇ ਨੇ!
ਉਹ ਆਖਦੇ ਨੇ, ‘ਤੂੰ ਮੇਰਾ ਪਿਤਾ ਹੈਂ।’
ਉਹ ਪੱਥਰ ਦੇ ਟੁਕੜੇ ਨਾਲ ਗੱਲਾਂ ਕਰਦੇ ਨੇ।
ਉਹ ਆਖਦੇ ਨੇ, ‘ਤੂੰ ਮੈਨੂੰ ਜਨਮ ਦਿੱਤਾ ਸੀ।’
ਉਹ ਸਾਰੇ ਹੀ ਲੋਕ ਸ਼ਰਮਸਾਰ ਹੋਣਗੇ।
ਉਹ ਲੋਕ ਮੇਰੇ ਵੱਲ ਨਹੀਂ ਦੇਖਦੇ।
ਉਨ੍ਹਾਂ ਨੇ ਮੇਰੇ ਵੱਲ ਪਿਠ੍ਠਾ ਕਰ ਲਈਆਂ ਨੇ।
ਪਰ ਜਦੋਂ ਯਹੂਦਾਹ ਦੇ ਲੋਕ ਮੁਸੀਬਤ ਵਿੱਚ ਹੁੰਦੇ ਨੇ, ਉਹ ਮੈਨੂੰ ਆਖਦੇ ਨੇ,
‘ਆਓ! ਸਾਨੂੰ ਬਚਾਓ!’
28 ਉਨ੍ਹਾਂ ਬੁੱਤਾਂ ਨੂੰ ਆਕੇ ਤੁਹਾਡੀ ਰੱਖਿਆ ਕਰਨ ਦਿਓ।
ਉਹ ਬੁੱਤ ਕਿੱਥੋ ਨੇ ਜਿਹੜੇ ਤੁਸੀਂ ਆਪਣੇ ਲਈ ਸਾਜੇ ਨੇ?
ਆਓ ਦੇਖੀਏ ਕੀ ਉਹ ਬੁੱਤ ਆਉਂਦੇ ਨੇ
ਅਤੇ ਤੁਹਾਨੂੰ ਬਚਾਉਂਦੇ ਨੇ ਜਦੋਂ ਤੁਸੀਂ ਮੁਸੀਬਤ ਵਿੱਚ ਹੁੰਦੇ ਹੋ।
ਯਹੂਦਾਹ, ਤੇਰੇ ਕੋਲ ਬਹੁਤ ਸਾਰੇ
ਸ਼ਹਿਰਾਂ ਜਿੰਨੇ ਹੀ ਬੁੱਤ ਨੇ!
29 “ਤੁਸੀਂ ਮੇਰੇ ਲਈ ਬਹਿਸ ਕਿਉਂ ਕਰਦੇ ਹੋ?
ਤੁਸੀਂ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਹੋ।”
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
30 “ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ,
ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ।
ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ।
ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ।
ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ
ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”
31 ਇਸ ਪੀੜੀ ਦੇ ਲੋਕੋ,
ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ!
“ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ?
ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ?
ਮੇਰੇ ਲੋਕ ਆਖਦੇ ਨੇ, ‘ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ।
ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!’
ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ?
32 ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ।
ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ।
ਪਰ ਮੇਰੇ ਬੰਦਿਆਂ ਨੇ ਮੈਨੂੰ
ਅਣਗਿਣਤ ਵਾਰੀ ਭੁਲਾ ਦਿੱਤਾ ਹੈ।
33 “ਯਹੂਦਾਹ, ਤੂੰ ਸੱਚਮੁੱਚ ਜਾਣਦਾ ਹੈਂ ਕਿ ਪ੍ਰੇਮੀਆਂ ਦੇ ਪਿੱਛੇ ਕਿਵੇਂ ਭੱਜਣਾ ਹੈ,
ਤੂੰ ਸੱਚਮੁੱਚ ਮੰਦੀਆਂ ਗੱਲਾਂ ਸਿੱਖ ਲਈਆਂ ਹਨ।
34 ਤੇਰੇ ਹੱਥਾਂ ਉੱਤੇ ਖੂਨ ਹੈ!
ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ।
ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ!
ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ!
35 ਪਰ ਹਾਲੇ ਵੀ ਤੂੰ ਆਖਦਾ ਹੈਂ, ‘ਮੈਂ ਨਿਰਦੋਸ਼ ਹਾਂ।
ਪਰਮੇਸ਼ੁਰ ਮੇਰੇ ਨਾਲ ਨਾਰਾਜ਼ ਨਹੀਂ।’
ਇਸ ਲਈ ਮੈਂ ਤੇਰੇ ਦੋਸ਼ੀ ਹੋਣ ਬਾਰੇ ਵੀ ਨਿਆਂ ਕਰਾਂਗਾ।
ਕਿਉਂ ਕਿ ਤੁਸੀਂ ਆਖਦੇ ਹੋ, ‘ਮੈਂ ਕੋਈ ਗ਼ਲਤੀ ਨਹੀਂ ਕੀਤੀ।’
36 ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ।
ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ
ਅਤੇ ਸਹਾਇਤਾ ਲਈ, ਮਿਸਰ ਕੋਲ ਚੱਲੇ ਗਏ।
ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ।
37 ਇਸ ਲਈ ਆਖਰਕਾਰ ਤੁਸੀਂ ਮਿਸਰ ਨੂੰ ਵੀ ਛੱਡ ਦੇਵੋਂਗੇ।
ਅਤੇ ਤੁਸੀਂ ਸ਼ਰਮ ਨਾਲ ਆਪਣਾ ਚਿਹਰਾ ਛੁਪਾ ਲਵੋਂਗੇ।
ਤੁਸੀਂ ਉਨ੍ਹਾਂ ਮਾਲਕਾਂ ਉੱਤੇ ਵਿਸ਼ਵਾਸ ਕੀਤਾ।
ਪਰ ਯਹੋਵਾਹ ਨੇ ਉਨ੍ਹਾਂ ਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ,
ਇਸ ਲਈ ਜਿੱਤ ਲਈ ਉਹ ਤੁਹਾਡੀ ਸਹਾਈਤਾ ਨਹੀਂ ਕਰ ਸੱਕਦੇ।
14 ਸਾਰੇ ਕੰਮ ਬਿਨਾ ਸ਼ਿਕਾਇਤ ਜਾਂ ਦਲੀਲਬਾਜ਼ੀ ਕੀਤਿਆਂ ਕਰਨੇ ਜਾਰੀ ਰੱਖੋ। 15 ਕਿ ਫ਼ੇਰ ਤੁਸੀਂ ਸ਼ੁੱਧ ਅਤੇ ਮਾਸੂਮ ਹੋਵੋਂਗੇ। ਤੁਸੀਂ ਬਦੀ ਅਤੇ ਇਸ ਪੀੜ੍ਹੀ ਦੇ ਕੱਬੇ ਲੋਕਾਂ ਵਿੱਚੋਂ ਬਿਨਾ ਕਿਸੇ ਦੋਸ਼ ਤੋਂ ਪਰਮੇਸ਼ੁਰ ਦੇ ਬੱਚੇ ਹੋਵੋਂਗੇ। ਇਸ ਦੁਨੀਆਂ ਵਿੱਚ ਤਾਰੇ ਵਾਂਗ ਚਮਕੋ। 16 ਜਿਹੜਾ ਸੰਦੇਸ਼ ਜੀਵਨ ਦਿੰਦਾ ਹੈ ਉਸ ਨੂੰ ਫ਼ੜੀ ਰੱਖੋ। ਇਹ ਮਸੀਹ ਦੇ ਆਉਣ ਵੇਲੇ ਤੱਕ ਕਰੋ। ਫ਼ੇਰ ਮੈਂ ਤੁਹਾਡੇ ਤੇ ਮਾਣ ਕਰ ਸੱਕਾਂਗਾ ਕਿਉਂਕਿ ਮੇਰੇ ਸਾਰੇ ਕਾਰਜ ਅਤੇ ਕੋਸ਼ਿਸ਼ਾਂ ਬੇਕਾਰ ਨਹੀਂ ਸਨ।
17 ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ। 18 ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ।
ਮਸੀਹ ਹਰ ਗੱਲ ਨਾਲੋਂ ਵੱਧੇਰੇ ਮਹੱਤਵਪੂਰਣ ਹੈ
3 ਇਸ ਲਈ ਭਰਾਵੋ ਅਤੇ ਭੈਣੋ, ਪ੍ਰਭੂ ਵਿੱਚ ਅਨੰਦ ਮਾਣੋ। ਮੇਰੇ ਲਈ ਇਹ ਗੱਲਾਂ ਬਾਰ-ਬਾਰ ਲਿਖਣੀਆਂ ਕੋਈ ਤਕਲੀਫ਼ ਨਹੀਂ। ਇਹ ਤੁਹਾਨੂੰ ਹੋਰ ਵੱਧੇਰੇ ਤਿਆਰ ਹੋਣ ਵਿੱਚ ਮਦਦ ਕਰਨਗੀਆਂ।
2 ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ। 3 ਪਰ ਅਸੀਂ ਉਹ ਲੋਕ ਹਾਂ ਜਿਨ੍ਹਾਂ ਦੀ ਸੱਚੀ ਸੁੰਨਤ ਹੋਈ ਹੈ। ਅਸੀਂ ਪਰਮੇਸ਼ੁਰ ਦੀ ਉਪਾਸਨਾ ਉਸ ਦੇ ਆਤਮਾ ਰਾਹੀਂ ਕਰਦੇ ਹਾਂ ਅਤੇ ਆਪਣਾ ਵਿਸ਼ਵਾਸ ਆਪਣੇ ਖੁਦ ਵਿੱਚ ਰੱਖਣ ਦੀ ਬਜਾਏ ਮਸੀਹ ਯਿਸੂ ਵਿੱਚ ਰੱਖਦੇ ਹਾਂ। 4 ਹਾਲਾਂ ਕਿ ਆਪਣਾ ਭਰੋਸਾ ਆਪਣੇ ਵਿੱਚ ਰੱਖ ਸੱਕਦਾ ਹਾਂ, ਪਰ ਮੈਂ ਅਜਿਹਾ ਨਹੀਂ ਕਰਦਾ। ਜੇਕਰ ਕੋਈ ਸੋਚਦਾ ਹੈ ਕਿ ਉਹ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖ ਸੱਕਦਾ ਹੈ, ਫ਼ੇਰ ਮੇਰੇ ਕੋਲ ਆਪਣਾ ਭਰੋਸਾ ਆਪਣੇ ਆਪ ਵਿੱਚ ਰੱਖਣ ਲਈ ਵੱਧ ਕਾਰਣ ਹਨ।
2010 by World Bible Translation Center