Revised Common Lectionary (Complementary)
7 ਸਰਬ ਸ਼ਕਤੀਮਾਨ ਪਰਮੇਸ਼ੁਰ, ਸਾਨੂੰ ਇੱਕ ਵਾਰੀ ਫ਼ੇਰ ਪ੍ਰਵਾਨ ਕਰੋ।
ਸਾਨੂੰ ਪ੍ਰਵਾਨ ਕਰੋ, ਸਾਨੂੰ ਬਚਾਉ।
8 ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ।
ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ।
ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ।
ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
9 ਤੁਸੀਂ “ਵੇਲ” ਲਈ ਭੂਇ ਤਿਆਰ ਕੀਤੀ। ਤੁਸੀਂ ਇਸਦੀ ਜੜ੍ਹ ਦੀ ਮਜ਼ਬੂਤੀ ਲਈ ਸਹਾਇਤਾ ਕੀਤੀ।
ਛੇਤੀ ਹੀ “ਵੇਲ” ਸਾਰੀ ਜ਼ਮੀਨ ਉੱਤੇ ਫ਼ੈਲ ਗਈ।
10 ਇਸਨੇ ਪਰਬਤਾਂ ਨੂੰ ਢੱਕ ਦਿੱਤਾ ਸੀ
ਇਸਦੇ ਪਤਿਆਂ ਨੇ ਦਿਉਦਾਰ ਦੇ ਰੁੱਖਾਂ ਉੱਤੇ ਵੀ ਛਾਂ ਕਰ ਦਿੱਤੀ ਸੀ।
11 ਇਸ ਦੀਆਂ ਸ਼ਾਖਾਵਾਂ ਭੂਮੱਧ ਸਾਗਰ ਤੱਕ ਫ਼ੈਲ ਗਈਆਂ
ਇਸ ਦੀਆਂ ਟਹਿਣੀਆਂ ਫ਼ਰਾਤ ਨਦੀ ਤੱਕ ਫ਼ੈਲ ਗਈਆਂ।
12 ਹੇ ਪਰਮੇਸ਼ੁਰ, ਤੁਸੀਂ ਉਹ ਕੰਧਾਂ ਕਿਉਂ ਢਾਹ ਦਿੱਤੀਆਂ ਜਿਹੜੀਆਂ ਤੁਹਾਡੀ “ਵੇਲ” ਦੀ ਰੱਖਿਆ ਕਰਦੀਆਂ ਹਨ।
ਹੁਣ ਹਰ ਲੰਘਣ ਵਾਲਾ ਇਸਦੇ ਅੰਗੂਰ ਤੋੜ ਲੈਂਦਾ ਹੈ।
13 ਜੰਗਲੀ ਸੂਰ ਆਉਂਦੇ ਹਨ ਅਤੇ ਆਕੇ ਤੁਹਾਡੀ “ਵੇਲ” ਨੂੰ ਲਤਾੜ ਦਿੰਦੇ ਹਨ।
ਜੰਗਲੀ ਜਾਨਵਰ ਆਉਂਦੇ ਹਨ ਅਤੇ ਇਸਦੇ ਪੱਤੇ ਖਾ ਜਾਂਦੇ ਹਨ।
14 ਹੇ ਪਰਮੇਸ਼ੁਰ, ਸਰਬ ਸ਼ਕਤੀਮਾਨ ਕਿਰਪਾ ਕਰਕੇ ਵਾਪਸ ਆਉ
ਅਤੇ ਸਵਰਗ ਵਿੱਚੋਂ ਹੇਠਾਂ ਆਪਣੀ “ਵੇਲ” ਵੱਲ ਵੇਖੋ ਅਤੇ ਇਸਦੀ ਰੱਖਿਆ ਕਰੋ।
15 ਹੇ ਪਰਮੇਸ਼ੁਰ, ਆਪਣੀ ਵੇਲ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਹੱਥੀਂ ਬੀਜਿਆ ਸੀ।
ਉਸ ਜਵਾਨ ਬੂਟੇ ਵੱਲ ਵੇਖੋ ਜਿਸ ਨੂੰ ਤੁਸੀਂ ਆਪਣੇ ਲਈ ਉਗਾਇਆ ਸੀ।
ਦੁਸ਼ਮਣ ਯਰੂਸ਼ਲਮ ਨੂੰ ਘੇਰ ਲੈਂਦਾ
6 “ਬਿਨਯਾਮੀਨ ਦੇ ਲੋਕੋ, ਜਾਨ ਬਚਾਉਣ ਲਈ ਭੱਜ ਜਾਓ,
ਯਰੂਸ਼ਲਮ ਸ਼ਹਿਰ ਤੋਂ ਭੱਜ ਜਾਓ!
ਤਿਕਊ ਸ਼ਹਿਰ ਵਿੱਚ ਜੰਗ ਦੀ ਤੁਰ੍ਹੀ ਵਜਾ ਦਿਓ।
ਬੈਤ-ਹਕਰਮ ਦੇ ਸ਼ਹਿਰ ਵਿੱਚ ਚਿਤਾਵਨੀ ਦਾ ਝੰਡਾ ਉੱਚਾ ਕਰ ਦਿਓ!
ਇਹੀ ਗੱਲਾਂ ਕਰੋ ਕਿਉਂ ਕਿ ਉੱਤਰ ਵੱਲੋਂ ਤਬਾਹੀ ਆਉਣ ਵਾਲੀ ਹੈ।
ਤੁਹਾਡੇ ਲਈ ਭਿਆਨਕ ਤਬਾਹੀ ਆ ਰਹੀ ਹੈ।
2 ਸੀਯੋਨ ਦੀਏ ਧੀਏ,
ਤੂੰ ਇੱਕ ਖੂਬਸੂਰਤ ਚਰਾਂਦ ਵਰਗੀ ਹੈਂ।
3 ਅਯਾਲੀ ਯਰੂਸ਼ਲਮ ਵਿੱਚ ਆਉਂਦੇ ਨੇ
ਅਤੇ ਆਪਣੇ ਇੱਜੜਾਂ ਨੂੰ ਲਿਆਉਂਦੇ ਨੇ।
ਉਹ ਉਸ ਦੇ ਆਲੇ-ਦੁਆਲੇ ਡੇਰਾ ਲਾ ਦਿੰਦੇ ਨੇ।
ਹਰ ਅਯਾਲੀ ਆਪਣੇ ਇੱਜੜ ਦੀ ਦੇਖ-ਭਾਲ ਕਰਦਾ ਹੈ।
4 “ਯਰੂਸ਼ਲਮ ਨਾਲ ਲੜਨ ਲਈ ਤਿਆਰ ਹੋ ਜਾਓ।
ਉੱਠੋ! ਅਸੀਂ ਦੁਪਿਹਰ ਵੇਲੇ ਸ਼ਹਿਰ ਉੱਤੇ ਹਮਲਾ ਕਰਾਂਗੇ।
ਨਹੀਂ! ਪਰ ਪਹਿਲਾਂ ਹੀ ਦੇ ਹੋ ਚੁੱਕੀ ਹੈ,
ਅਤੇ ਤ੍ਰਿਕਾਲਾਂ ਦੀਆਂ ਛਾਵਾਂ ਲੰਮੀਆਂ ਹੋ ਰਹੀਆਂ ਨੇ।
5 ਇਸ ਲਈ ਉੱਠ ਖਲੋਵੋ! ਅਸੀਂ ਸ਼ਹਿਰ ਉੱਤੇ ਰਾਤ ਵੇਲੇ ਹਮਲਾ ਕਰਾਂਗੇ!
ਆਓ ਮਜ਼ਬੂਤ ਕੰਧਾਂ ਨੂੰ ਮਜ਼ਬੂਤ ਕਰ ਦੇਈਏ, ਜਿਹੜੀਆਂ ਯਰੂਸ਼ਲਮ ਦੇ ਚਾਰ-ਚੁਫ਼ੇਰੇ ਹਨ।”
6 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਯਰੂਸ਼ਲਮ ਦੁਆਲੇ ਦੇ ਰੁੱਖਾਂ ਨੂੰ ਮਿਣ ਲਵੋ।
ਇਸਦੇ ਸਾਹਮਣੇ ਮਿੱਟੀ ਦਾ ਬੰਨ੍ਹ ਉਸਾਰ ਦਿਓ।
ਇਸ ਸ਼ਹਿਰ ਅੰਦਰ ਦਮਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਹੈ,
ਅਤੇ ਇਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ!
7 ਖੂਹ ਦਾ ਪਾਣੀ ਤਾਜ਼ਾ ਰਹਿੰਦਾ ਹੈ।
ਇਸੇ ਤਰ੍ਹਾਂ ਹੀ, ਯਰੂਸ਼ਲਮ ਆਪਣੇ ਪਾਪ ਨੂੰ ਤਾਜ਼ਾ ਰੱਖਦਾ ਹੈ।
ਮੈਂ ਹਰ ਵੇਲੇ ਇਸ ਸ਼ਹਿਰ ਵਿੱਚ ਲੁੱਟ-ਮਾਰ ਅਤੇ ਹਿੰਸਾ ਬਾਰੇ ਸੁਣਦਾ ਹਾਂ।
ਅਤੇ ਯਰੂਸ਼ਲਮ ਵਿੱਚ ਹਮੇਸ਼ਾ ਬਿਮਾਰੀ ਅਤੇ ਜ਼ਖਮ ਵੇਖਦਾ ਹਾਂ।
8 ਯਰੂਸ਼ਲਮ, ਇਸ ਚਿਤਾਵਨੀ ਨੂੰ ਪ੍ਰਵਾਨ ਕਰ।
ਜੇ ਤੂੰ ਇਸ ਨੂੰ ਨਾ ਸੁਣਿਆ ਤਾਂ ਮੈਂ ਤੇਰੇ ਕੋਲੋਂ ਮੂੰਹ ਮੋੜ ਲਵਾਂਗਾ।
ਮੈਂ ਤੇਰੀ ਧਰਤੀ ਨੂੰ ਮਾਰੂਬਲ ਬਣਾ ਦਿਆਂਗਾ।
ਓੱਥੇ ਕੋਈ ਵੀ ਬੰਦਾ ਨਹੀਂ ਰਹਿ ਸੱਕੇਗਾ।”
9 ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ:
“ਇਸਰਾਏਲ ਦੇ ਲੋਕਾਂ ਨੂੰ ਇਕੱਠਿਆਂ ਕਰੋ, [a] ਜਿਹੜੇ ਆਪਣੀ ਧਰਤੀ ਉੱਤੇ ਬਚ ਗਏ ਸਨ।
ਉਨ੍ਹਾਂ ਨੂੰ ਓਸੇ ਤਰ੍ਹਾਂ ਇਕੱਠਿਆਂ ਕਰੋ ਜਿਵੇਂ ਤੁਸੀਂ ਅੰਗੂਰੀ ਵੇਲ ਤੋਂ ਬਚੇ-ਖੁਚੇ ਅੰਗੂਰ ਤੋਂੜਦੇ ਹੋ।
ਹਰ ਵੇਲ ਦੀ ਜਾਂਚ ਕਰੋ
ਜਿਵੇਂ ਕਾਮਾ ਹਰ ਵੇਲ ਦੀ ਜਾਂਚ ਕਰਦਾ ਹੈ, ਜਦੋਂ ਉਹ ਅੰਗੂਰ ਤੋੜਦਾ ਹੈ।”
10 ਮੈਂ ਕਿਸ ਨਾਲ ਗੱਲ ਕਰ ਸੱਕਦਾ ਹਾਂ?
ਮੈਂ ਕਿਸ ਨੂੰ ਚਿਤਾਵਨੀ ਦੇ ਸੱਕਦਾ ਹਾਂ?
ਮੇਰੀ ਗੱਲ ਕੌਣ ਸੁਣੇਗਾ?
ਇਸਰਾਏਲ ਦੇ ਲੋਕਾਂ ਨੇ ਆਪਣੇ ਕੰਨ ਬੰਦ ਕਰ ਲੇ ਨੇ,
ਇਸ ਲਈ ਉਹ ਮੇਰੀਆਂ ਚਿਤਾਵਨੀਆਂ ਨਹੀਂ ਸੁਣਦੇ।
ਲੋਕ ਯਹੋਵਾਹ ਦੀਆਂ ਸਾਖੀਆਂ ਨੂੰ ਪਸੰਦ ਨਹੀਂ ਕਰਦੇ।
ਉਹ ਉਸ ਦੇ ਸੰਦੇਸ਼ ਨੂੰ ਨਹੀਂ ਸੁਣਨਾ ਚਾਹੁੰਦੇ।
ਲੋਕਾਂ ਦਾ ਯਿਸੂ ਬਾਰੇ ਵਿਵਾਦ
40 ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
41 ਕੁਝ ਹੋਰਾਂ ਨੇ ਆਖਿਆ, “ਉਹ ਮਸੀਹਾ ਹੈ।”
ਕੁਝ ਹੋਰਨਾਂ ਨੇ ਆਖਿਆ, “ਮਸੀਹਾ ਗਲੀਲ ਵਿੱਚ ਨਹੀਂ ਆਵੇਗਾ। 42 ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹਾ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ।” 43 ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ। 44 ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ
45 ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46 ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
47 ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ। 48 ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ! 49 ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
50 ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ। 51 ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?
52 ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
2010 by World Bible Translation Center